ਲਖਨਊ – ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆ ਨਾਥ ਨੇ ਅੱਜ ਇੱਥੇ ਕੋਰੋਨਾ ਦਾ ਪਹਿਲਾ ਟੀਕਾ ਲਗਵਾਇਆ। ਯੋਗੀ ਸਵੇਰੇ ਸ਼ਿਆਮਾ ਪ੍ਰਸਾਦ ਮੁਖਰਜੀ ਸਿਵਲ ਹਸਪਤਾਲ ਪਹੁੰਚੇ, ਜਿੱਥੇ ਸਟਾਫ਼ ਨਰਸ ਰਸ਼ਮੀਜੀਤ ਸਿੰਘ ਨੇ ਉਨ੍ਹਾਂ ਨੂੰ ਕੋਵਿਡ-19 ਦੀ ਪਹਿਲੀ ਖੁਰਾਕ ਲਗਾਈ। ਟੀਕਾਕਰਨ ਤੋਂ ਬਾਅਦ ਕਰੀਬ ਅੱਧਾ ਘੰਟਾ ਹਸਪਤਾਲ ਕੰਪਲੈਕਸ ਵਿੱਚ ਬਿਤਾਉਣ ਤੋਂ ਬਾਅਦ ਯੋਗੀ ਆਪਣੇ ਸਰਕਾਰੀ ਘਰ ਲਈ ਰਵਾਨਾ ਹੋ ਗਏ। ਮੁੱਖ ਮੰਤਰੀ ਨੇ ਇਸ ਮੌਕੇ ਦੇਸ਼ ਦੇ ਵਿਗਿਆਨੀਆਂ ਦਾ ਆਭਾਰ ਜਤਾਉਂਦੇ ਹੋਏ ਕਿਹਾ ਕਿ ਟੀਕਾ ਪੂਰੀ ਤਰ੍ਹਾਂ ਨਾਲ ਸੁਰੱਖਿਅਤ ਹੈ ਅਤੇ ਹਰ ਵਿਅਕਤੀ ਨੂੰ ਇਸ ਨੂੰ ਆਪਣੀ ਵਾਰੀ ਆਉਣ ਤੇ ਲਗਵਾਉਣਾ ਚਾਹੀਦਾ ਹੈ ਤਾਂ ਕਿ ਕੋਰੋਨਾ ਇਨਫੈਕਸ਼ਨ ਤੋਂ ਪੂਰੀ ਤਰ੍ਹਾਂ ਨਾਲ ਛੁਟਕਾਰਾ ਮਿਲ ਸਕੇ। ਹਾਲਾਂਕਿ ਟੀਕਾਕਰਨ ਤੋਂ ਬਾਅਦ ਵੀ ਲੋਕ ਪੂਰੀ ਚੌਕਸੀ ਵਰਤਣ ਅਤੇ ਮਾਸਕ ਤੇ ਸਮਾਜਿਕ ਦੂਰੀ ਦਾ ਇਮਾਨਦਾਰੀ ਨਾਲ ਪਾਲਣ ਕਰਨ। ਉਨ੍ਹਾਂ ਕਿਹਾ ਕਿ ਕੋਰੋਨਾ ਦੀ ਦੂਜੀ ਲਹਿਰ ਦੇ ਮੱਦੇਨਜ਼ਰ ਸੂਬੇ ਵਿੱਚ 8 ਅਪ੍ਰੈਲ ਤੋਂ ਵੱਡੀ ਟੀਕਾਕਰਨ ਮੁਹਿੰਮ ਸ਼ੁਰੂ ਹੋਵੇਗੀ।