10 ਕਰੋੜ ਦੀ ਲਾਗਤ ਨਾਲ ਮਾਹਿਰਾਂ ਦੀ ਨਿਗਰਾਨੀ ’ਚ ਕਰਵਾਇਆ ਜਾਵੇਗਾ ਬੂੰਗੇ ਦਾ ਨਵੀਨੀਕਰਨ- ਬੀਬੀ ਜਗੀਰ ਕੌਰ
ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਵਿਚ ਸਥਿਤ ਇਤਿਹਾਸਕ ਬੂੰਗਾ ਰਾਮਗੜ੍ਹੀਆ ਦੇ ਨਵੀਨੀਕਰਨ ਦੀ ਅੱਜ ਟੱਕ ਲਗਾ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ੁਰੂਆਤ ਕੀਤੀ ਗਈ। ਇਸ ਮੌਕੇ ਬੋਲਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਬੂੰਗਾ ਰਾਮਗੜ੍ਹੀਆ ਸਿੱਖ ਕੌਮ ਦੀ ਵਿਰਾਸਤ ਹੈ ਜੋ ਆਪਣੇ ਅੰਦਰ ਕੁਰਬਾਨੀਆਂ ਭਰੇ ਇਤਿਹਾਸ ਨੂੰ ਸਮੋਈ ਬੈਠਾ ਹੈ। ਉਨ੍ਹਾਂ ਕਿਹਾ ਕਿ ਸੰਗਤਾਂ ਦੀ ਮੰਗ ਅਨੁਸਾਰ ਇਸ ਇਤਿਹਾਸਕ ਬੂੰਗੇ ਦਾ ਨਵੀਨੀਕਰਨ ਕਰਵਾਇਆ ਜਾ ਰਿਹਾ ਹੈ। ਜਿਸ ਦੀ ਨਿਗਰਾਨੀ ਲਈ ਇਤਿਹਾਸਕਾਰਾਂ ਅਤੇ ਮਾਹਰਾਂ ਦੀ ਟੀਮ ਬਣਾਈ ਜਾਵੇਗੀ। ਬੀਬੀ ਜਗੀਰ ਕੌਰ ਨੇ ਕਿਹਾ ਕਿ ਬੂੰਗੇ ਦੇ ਨਵੀਨੀਕਰਨ ਸਮੇਂ ਇਸ ਦੇ ਇਤਿਹਾਸ ਅਤੇ ਪੁਰਾਤਨਤਾਂ ਨੂੰ ਇੰਨ-ਬਿੰਨ ਕਾਇਮ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਵਿਚ ਬਾਰਾਂ ਮਿਸਲਾਂ ਦੇ ਇਤਿਹਾਸ ਨੂੰ ਰੂਪਮਾਨ ਕੀਤਾ ਜਾਵੇਗਾ, ਜੋ ਸੁਣਿਆ, ਵੇਖਿਆ ਤੇ ਪੜ੍ਹਿਆ ਜਾ ਸਕੇਗਾ। ਉਨ੍ਹਾਂ ਕਿਹਾ ਕਿ ਇਸ ਦੇ ਨਵੀਨੀਕਰਨ ਲਈ ਕਰੀਬ ਦਸ ਕਰੋੜ ਰੁਪਏ ਖਰਚ ਆਉਣ ਦਾ ਅਨੁਮਾਨ ਹੈ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਕਿਹਾ ਕਿ ਇਸ ਕਾਰਜ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਸਮੇਤ ਸਮੁੱਚੀਆਂ ਸੰਗਤਾਂ ਨੂੰ ਵਧਾਈ ਦਿੱਤੀ। ਇਸੇ ਦੌਰਾਨ ਸਾਬਕਾ ਮੰਤਰੀ ਸ. ਹੀਰਾ ਸਿੰਘ ਗਾਬੜੀਆ, ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਅਵਤਾਰ ਸਿੰਘ ਹਿੱਤ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਮ ਸਿੰਘ ਨੇ ਵੀ ਸੰਗਤਾਂ ਨੂੰ ਸੰਬੋਧਨ ਕੀਤਾ।ਇਸ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੁਖਜਿੰਦਰ ਸਿੰਘ ਦੇ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ ਅਤੇ ਅਰਦਾਸ ਭਾਈ ਰਾਜਦੀਪ ਸਿੰਘ ਨੇ ਕੀਤੀ। ਇਸ ਮੌਕੇ ਰਾਮਗੜ੍ਹੀਆ ਭਾਈਚਾਰੇ ਵੱਲੋਂ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਬੀਬੀ ਜਗੀਰ ਕੌਰ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਦਾ ਸਨਮਾਨ ਵੀ ਕੀਤਾ ਗਿਆ।ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਬਾਵਾ ਸਿੰਘ ਗੁਮਾਨਪੁਰਾ, ਸ. ਹਰਪਾਲ ਸਿੰਘ ਜੱਲ੍ਹਾ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਸ. ਮਲਕੀਤ ਸਿੰਘ, ਸਕੱਤਰ ਸ. ਮਹਿੰਦਰ ਸਿੰਘ ਆਹਲੀ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਸੁਲੱਖਣ ਸਿੰਘ ਭੰਗਾਲੀ, ਸ. ਸਕੱਤਰ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾ, ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਓਐਸਡੀ ਡਾ. ਅਮਰੀਕ ਸਿੰਘ ਲਤੀਫਪੁਰ, ਡਾ. ਸੁਖਬੀਰ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਰਾਮਗੜ੍ਹੀਆ ਫੈਡਰੇਸ਼ਨ ਦੇ ਪ੍ਰਧਾਨ ਸ. ਸੁਖਦੇਵ ਸਿੰਘ ਰਿਐਤ, ਖ਼ਜ਼ਾਨਚੀ ਸ. ਸੁਰਜੀਤ ਸਿੰਘ, ਸ. ਜਸਵਿੰਦਰ ਸਿੰਘ, ਸ. ਗੁਰਦੇਵ ਸਿੰਘ, ਸ. ਜਤਿੰਦਰਪਾਲ ਸਿੰਘ ਗਾਗੀ ਪ੍ਰਧਾਨ, ਸ. ਪਿਆਰਾ ਸਿੰਘ, ਸ. ਮਨਿੰਦਰ ਸਿੰਘ, ਸ. ਸਤਬੀਰ ਸਿੰਘ ਹੁੰਦਲ, ਸ. ਤੇਜਿੰਦਰਪਾਲ ਸਿੰਘ, ਸ. ਸੁਖਵਿੰਦਰ ਸਿੰਘ ਧੰਜਲ, ਸ. ਹਰਿੰਦਰ ਸਿੰਘ, ਸ. ਸੂਰਜ ਸਿੰਘ ਨਲਵਾ, ਸ. ਇੰਦਰਜੀਤ ਸਿੰਘ ਬੱਬੂ, ਸ. ਗੁਰਦੇਵ ਸਿੰਘ, ਸ. ਸੁਖਪਾਲ ਸਿੰਘ ਬਾਜਵਾ, ਸ. ਮੱਧੂਪਾਲ ਸਿੰਘ, ਬੀਬੀ ਅਮਰਜੀਤ ਕੌਰ, ਸ. ਸਰੂਪ ਸਿੰਘ, ਸ. ਗੁਰਮੇਜ ਸਿੰਘ, ਬੀਬੀ ਰਾਜਵੰਤ ਕੌਰ ਆਦਿ ਮੌਜੂਦ ਸਨ।