ਅੰਮ੍ਰਿਤਸਰ – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਸਾਹਿਬ ਦੇ ਜਨਮ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਸ੍ਰੀ ਅੰਮ੍ਰਿਤਸਰ ਤੋਂ ਆਰੰਭ ਹੋਇਆ ਨਗਰ ਕੀਰਤਨ ਅੱਜ ਗੁਰਦੁਆਰਾ ਨਿੰਮ ਸਾਹਿਬ ਪਾਤਸ਼ਾਹੀ ਨੌਵੀਂ ਕੈਥਲ ਹਰਿਆਣਾ ਤੋਂ ਅਗਲੇ ਪੜਾਅ ਗੁਰਦੁਆਰਾ ਧਮਧਾਨ ਸਾਹਿਬ ਲਈ ਰਵਾਨਾ ਹੋਇਆ। ਨਗਰ ਕੀਰਤਨ ਦੀ ਰਵਾਨਗੀ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਹਰਭਜਨ ਸਿੰਘ ਮਸਾਣਾਂ, ਅਕਾਲੀ ਆਗੂ ਸ. ਸ਼ਰਨਜੀਤ ਸਿੰਘ ਸੋਥਾ, ਜਨਰਲ ਸਕੱਤਰ ਸੁਖਬੀਰ ਸਿੰਘ ਮਾਡੀ, ਵਧੀਕ ਸਕੱਤਰ ਸ. ਪਰਮਜੀਤ ਸਿੰਘ ਸਰੋਆ, ਬਾਬਾ ਗੋਪਾਲ ਸਿੰਘ ਕਾਰ ਸੇਵਾ ਵਾਲੇ, ਮੈਨੇਜਰ ਸ. ਭੁਪਿੰਦਰ ਸਿੰਘ ਸਮੇਤ ਹੋਰ ਆਗੂਆਂ ਵੱਲੋਂ ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਨੂੰ ਗੁਰੂ ਬਖ਼ਸ਼ਿਸ਼ ਸਿਰਪਾਓ ਦਿੱਤੇ ਗਏ। ਇਸ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਦੀਵਾਨ ਸਜਾਏ ਗਏ, ਜਿਸ ਵਿਚ ਰਾਗੀ ਜਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ।ਨਗਰ ਕੀਰਤਨ ਦੀ ਰਵਾਨਗੀ ਸਮੇਂ ਸੰਗਤਾਂ ਨੇ ਹਾਜ਼ਰੀ ਭਰਦਿਆਂ ਫੁੱਲਾਂ ਦੀ ਵਰਖਾ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਤਿਕਾਰ ਭੇਟ ਕੀਤਾ। ਰਸਤੇ ਵਿਚ ਵੱਖ-ਵੱਖ ਥਾਵਾਂ ’ਤੇ ਸੰਗਤਾਂ ਨੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਅਤੇ ਗੁਰੂ ਸਾਹਿਬ ਨੂੰ ਰੁਮਾਲਾ ਸਾਹਿਬ ਭੇਟ ਕਰ ਕੇ ਸ਼ਰਧਾ ਪ੍ਰਗਟਾਈ। ਸੰਗਤਾਂ ਵੱਲੋਂ ਵੱਖ-ਵੱਖ ਥਾਵਾਂ ’ਤੇ ਲੰਗਰ ਵੀ ਲਗਾਏ ਗਏ ਸਨ।ਦੱਸਣਯੋਗ ਹੈ ਕਿ ਬੀਤੀ ਰਾਤ ਨਗਰ ਕੀਰਤਨ ਦਾ ਗੁਰਦੁਆਰਾ ਨਿੰਮ ਸਾਹਿਬ ਪਾਤਸ਼ਾਹੀ ਨੌਵੀਂ ਕੈਥਲ ਵਿਖੇ ਪੁੱਜਣ ’ਤੇ ਅਕਾਲੀ ਆਗੂ ਸ. ਸ਼ਰਨਜੀਤ ਸਿੰਘ ਸੋਧਾ, ਜਨਰਲ ਸਕੱਤਰ ਸੁਖਬੀਰ ਸਿੰਘ ਮਾਡੀ, ਸ. ਗੁਰਚਰਨ ਸਿੰਘ, ਸ. ਗੁਰਦੀਪ ਸਿੰਘ ਮਲਿਕ, ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਸਮੇਤ ਸੰਗਤਾਂ ਨੇ ਭਰਵਾਂ ਸਵਾਗਤ ਕਰਦਿਆਂ ਫੁੱਲਾਂ ਦੀ ਵਰਖਾ ਕੀਤੀ। ਨਗਰ ਕੀਰਤਨ ਦੀ ਰਵਾਨਗੀ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੀਤ ਸਕੱਤਰ ਸ. ਸੁਖਬੀਰ ਸਿੰਘ, ਇੰਚਾਰਜ ਸ. ਮੰਗਪ੍ਰੀਤ ਸਿੰਘ, ਸ. ਪਰਮਜੀਤ ਸਿੰਘ, ਸ. ਸੁਖਬੀਰ ਸਿੰਘ, ਸ. ਜਸਬੀਰ ਸਿੰਘ ਜੱਸੀ ਸਹਾਇਕ ਇੰਚਾਰਜ, ਸੁਪਰਵਾਈਜ਼ਰ ਸ. ਕਰਨੈਲ ਸਿੰਘ, ਸ. ਟਹਿਲ ਸਿੰਘ ਕਾਹਲੋਂ, ਸ. ਗੁਰਪ੍ਰੀਤ ਸਿੰਘ ਮੰਡ ਆਦਿ ਹਾਜ਼ਰ ਸਨ।