• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਕੌਮੀ ਟੀਚਿਆਂ ਦੀ ਪ੍ਰਾਪਤੀ ਲਈ ਪੰਥਕ ਇਕਜੁਟਤਾ ਜ਼ਰੂਰੀ – ਗਿਆਨੀ ਹਰਪ੍ਰੀਤ ਸਿੰਘ

Asli Punjabi by Asli Punjabi
June 6, 2020
in Top Stories
0
ਕੌਮੀ ਟੀਚਿਆਂ ਦੀ ਪ੍ਰਾਪਤੀ ਲਈ ਪੰਥਕ ਇਕਜੁਟਤਾ ਜ਼ਰੂਰੀ – ਗਿਆਨੀ ਹਰਪ੍ਰੀਤ ਸਿੰਘ
588
SHARES
3.3k
VIEWS
Share on FacebookShare on TwitterShare on Whatsapp

ਅੰਮ੍ਰਿਤਸਰ, 6 ਜੂਨ – ਜੂਨ 1984 ਵਿਚ ਸਮੇਂ ਦੀ ਕੇਂਦਰੀ ਹਕੂਮਤ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਿੰਘ, ਸਿੰਘਣੀਆਂ ਤੇ ਭੁਝੰਗੀਆਂ ਦੀ ਯਾਦ ’ਚ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਹਜ਼ੂਰੀ ਰਾਗੀ ਭਾਈ ਕੁਲਦੀਪ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਸੁਲਤਾਨ ਸਿੰਘ ਨੇ ਕੀਤੀ ਅਤੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਲਿਆ। ਸਮਾਗਮ ਦੌਰਾਨ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਸਮੇਤ ਕਈ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਸਨ।

ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਜੂਨ 1984 ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਭਾਰਤੀ ਫ਼ੌਜ ਵੱਲੋਂ ਕੀਤਾ ਗਿਆ ਹਮਲਾ ਸਿੱਖ ਮਾਨਸਿਕਤਾ ’ਤੇ ਅਸਹਿ ਹਮਲਾ ਸੀ, ਜਿਸ ਦੀ ਪੀੜ ਰਹਿੰਦੀ ਦੁਨੀਆਂ ਤੱਕ ਸਿੱਖ ਮਨਾਂ ਵਿਚ ਬਣੀ ਰਹੇਗੀ। ਉਨ੍ਹਾਂ ਆਖਿਆ ਕਿ ਜੂਨ 1984 ’ਚ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਜ਼ਮਤ ਖ਼ਾਤਰ ਸ਼ਹੀਦ ਹੋਏ ਸਾਡੇ ਕੌਮੀ ਜਰਨੈਲਾਂ ਨੇ ਜਿਨ੍ਹਾਂ ਟੀਚਿਆਂ ਲਈ ਆਪਣੀਆਂ ਜਾਨਾਂ ਵਾਰੀਆਂ ਸਨ, ਅੱਜ ਉਨ੍ਹਾਂ ਟੀਚਿਆਂ ਪ੍ਰਤੀ ਕੌਮੀ ਮੰਥਨ ਵਾਸਤੇ ਸਮੁੱਚੀ ਸਿੱਖ ਕੌਮ ਨੂੰ ਸਿਰ ਜੋੜ ਕੇ ਬੈਠਣ ਲੋੜ ਹੈ। ਉਨ੍ਹਾਂ ਆਖਿਆ ਕਿ ਕੌਮੀ ਟੀਚਿਆਂ ਦੀ ਪ੍ਰਾਪਤੀ ਲਈ ਚੰਗੀ ਨੀਤੀ ਅਤੇ ਨੇਕ ਨੀਅਤ ਜ਼ਰੂਰੀ ਹੈ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਾਹ ਕਿ ਸਾਨੂੰ ਗੁਰੂ ਦੇ ਸਿੱਖ ਹੋਣ ਨਾਤੇ ਰਾਜਨੀਤਕ ਅਤੇ ਜਥੇਬੰਦਕ ਧੜੇਬੰਦੀਆਂ ਤੋਂ ਉਪਰ ਉਠ ਕੇ ਆਪਸੀ ਸਾਂਝ ਮਜ਼ਬੂਤ ਕਰਨ ਦੀ ਲੋੜ ਹੈ। ਉਨ੍ਹਾਂ ਆਖਿਆ ਕਿ ਅਜੋਕੇ ਸਮੇਂ ਵਿਚ ਸਾਡੀਆਂ ਸਾਰੀਆਂ ਖੁਆਰੀਆਂ ਅਤੇ ਚੁਣੌਤੀਆਂ ਦਾ ਹੱਲ ਕੇਵਲ ਕੌਮੀ ਇਕਜੁਟਤਾ ਵਿਚ ਹੀ ਹੈ।

You might also like

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਇਸ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਵੀ ਜੂਨ 1984 ਦੇ ਘੱਲੂਘਾਰੇ ਸਮੇਂ ਕੇਂਦਰੀ ਹਕੂਮਤ ਵੱਲੋਂ ਸਿੱਖਾਂ ’ਤੇ ਢਾਹੇ ਗਏ ਜ਼ੁਲਮਾਂ ਨੂੰ ਮਨੁੱਖੀ ਇਤਿਹਾਸ ਦਾ ਕਾਲਾ ਅਧਿਆਇ ਦੱਸਿਆ। ਉਨ੍ਹਾਂ ਸ਼ਹੀਦਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ। ਸਮਾਗਮ ਦੌਰਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਮੂਹ ਜਥੇਬੰਦੀਆਂ, ਸਭਾ-ਸੁਸਾਇਟੀਆਂ, ਪ੍ਰਮੁੱਖ ਸ਼ਖ਼ਸੀਅਤਾਂ ਅਤੇ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸੰਤ ਬਾਬਾ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੇ ਸਪੁੱਤਰ ਭਾਈ ਈਸ਼ਰ ਸਿੰਘ, ਸ਼ਹੀਦ ਭਾਈ ਅਮਰੀਕ ਸਿੰਘ ਦੀ ਪਤਨੀ ਬੀਬੀ ਹਰਮੀਤ ਕੌਰ, ਉਨ੍ਹਾਂ ਦੀ ਸਪੁੱਤਰੀ ਬੀਬੀ ਸਤਵੰਤ ਕੌਰ, ਭਰਾ ਭਾਈ ਮਨਜੀਤ ਸਿੰਘ ਭੂਰਾਕੋਹਨਾ, ਸ਼ਹੀਦ ਭਾਈ ਨਛੱਤਰ ਸਿੰਘ ਭਲਵਾਨ ਦੇ ਸਪੁੱਤਰ ਭਾਈ ਭੁਪਿੰਦਰ ਸਿੰਘ ਭਲਵਾਨ, ਜਨਰਲ ਸੁਬੇਗ ਸਿੰਘ ਦੇ ਭਰਾ ਭਾਈ ਬੇਅੰਤ ਸਿੰਘ ਸਮੇਤ ਹੋਰ ਸ਼ਹੀਦਾਂ ਸਿੰਘਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।

ਸਮਾਗਮ ਦੌਰਾਨ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਜੂਨੀਅਰ ਮੀਤ ਪ੍ਰਧਾਨ ਸ. ਗੁਰਬਖ਼ਸ਼ ਸਿੰਘ ਖ਼ਾਲਸਾ, ਜਨਰਲ ਸਕੱਤਰ ਸ. ਹਰਜਿੰਦਰ ਸਿੰਘ ਧਾਮੀ, ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ, ਅੰਤ੍ਰਿੰਗ ਮੈਂਬਰ ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ. ਜਗਸੀਰ ਸਿੰਘ ਮਾਂਗੇਆਣਾ, ਭਾਈ ਮਲਕੀਤ ਸਿੰਘ ਹੈੱਡ ਗ੍ਰੰਥੀ, ਸ਼੍ਰੋਮਣੀ ਕਮੇਟੀ ਮੈਂਬਰ ਸ. ਭਗਵੰਤ ਸਿੰਘ ਸਿਆਲਕਾ, ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਗੁਰਚਰਨ ਸਿੰਘ ਗਰੇਵਾਲ, ਭਾਈ ਰਾਮ ਸਿੰਘ, ਭਾਈ ਅਜਾਇਬ ਸਿੰਘ ਅਭਿਆਸੀ, ਸ. ਗੁਰਮੀਤ ਸਿੰਘ ਬੂਹ, ਸ. ਬਲਦੇਵ ਸਿੰਘ ਚੂੰਘਾ, ਸ. ਸੁਰਜੀਤ ਸਿੰਘ ਭਿੱਟੇਵਡ, ਸ. ਹਰਜਾਪ ਸਿੰਘ ਸੁਲਤਾਨਵਿੰਡ, ਭਾਈ ਰਾਮ ਸਿੰਘ ਬਹਿਣੀਵਾਲ, ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਨਜੀਤ ਸਿੰਘ ਬਾਠ, ਸ. ਮਹਿੰਦਰ ਸਿੰਘ ਆਹਲੀ, ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪਰਮਜੀਤ ਸਿੰਘ ਸਰੋਆ, ਸ. ਪ੍ਰਤਾਪ ਸਿੰਘ, ਬੁਲਾਰਾ ਸ. ਕੁਲਵਿੰਦਰ ਸਿੰਘ ਰਮਦਾਸ, ਮੈਨੇਜਰ ਸ. ਮੁਖਤਾਰ ਸਿੰਘ, ਸ. ਈਮਾਨ ਸਿੰਘ ਮਾਨ, ਸ. ਮਨਜੀਤ ਸਿੰਘ ਭੋਮਾ, ਸ. ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਸ. ਕੰਵਰਪਾਲ ਸਿੰਘ ਬਿੱਟੂ, ਸ. ਬਲਦੇਵ ਸਿੰਘ ਸਿਰਸਾ, ਸ. ਗੁਰਦੀਪ ਸਿੰਘ ਬਠਿੰਡਾ, ਭਾਈ ਮੋਹਕਮ ਸਿੰਘ, ਸ. ਅਮਰਬੀਰ ਸਿੰਘ ਢੋਟ, ਸ. ਤਲਵਿੰਦਰ ਸਿੰਘ ਬੁੱਟਰ ਸ੍ਰੀ ਅਨੰਦਪੁਰ ਸਾਹਿਬ, ਗਿਆਨੀ ਰਵੇਲ ਸਿੰਘ, ਸ. ਹਰਪਾਲ ਸਿੰਘ, ਭਾਈ ਬਲਵੰਤ ਸਿੰਘ ਗੋਪਾਲਾ, ਸ. ਜਗਜੀਤ ਸਿੰਘ ਆਦਿ ਮੌਜੂਦ ਸਨ।

ਜੂਨ 1984 ਦਾ ਘੱਲੂਘਾਰਾ ਕੌਮ ਕਦੇ ਭੁੱਲ ਨਹੀਂ ਸਕਦੀ-ਗਿਆਨੀ ਹਰਪ੍ਰੀਤ ਸਿੰਘ

ਸ਼ਹੀਦੀ ਸਮਾਗਮ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਜੂਨ 1984 ਦੇ ਘੱਲੂਘਾਰੇ ਨੂੰ ਸੰਸਾਰ ਦੇ ਇਤਿਹਾਸ ਅੰਦਰ ਕਾਲਾ ਦਿਨ ਦੱਸਿਆ। ਉਨ੍ਹਾਂ ਕਿਹਾ ਕਿ ਇਸ ਘੱਲੂਘਾਰੇ ਸਮੇਂ ਕੇਵਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ‘’ਤੇ ਹੀ ਨਹੀਂ, ਸਗੋਂ 37 ਦੇ ਕਰੀਬ ਗੁਰੂ ਘਰਾਂ ’ਤੇ ਹਮਲੇ ਕੀਤੇ ਗਏ। ਇਹ ਕੇਂਦਰੀ ਹਕੂਮਤ ਦੀ ਬੌਣੀ ਸੋਚ ਦਾ ਪ੍ਰਗਟਾਵਾ ਸੀ। ਸਿੱਖ ਇਸ ਨੂੰ ਕਦੀ ਭੁਲਾ ਨਹੀਂ ਸਕਦੇ।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਹਮਲਾ ਸਮੇਂ ਦੀ ਕੇਂਦਰੀ ਹਕੂਮਤ ਦਾ ਵਹਿਸ਼ੀਆਨਾ ਕਾਰਾ – ਭਾਈ ਲੌਂਗੋਵਾਲ

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਜੂਨ 1984 ਦਾ ਘੱਲੂਘਾਰਾ ਦਿਵਸ ਹਰ ਸਾਲ ਮਨਾਇਆ ਜਾਂਦਾ ਹੈ ਅਤੇ ਕੌਮ ਰਹਿੰਦੀ ਦੁਨੀਆ ਤੱਕ ਮਨਾਉਂਦੀ ਰਹੇਗੀ, ਕਿਉਂਕਿ 1984 ’ਚ ਭਾਰਤ ਦੀ ਇੰਦਰਾ ਗਾਂਧੀ ਦੀ ਅਗਵਾਈ ਵਾਲੀ ਸਰਕਾਰ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਜਿਸ ਵਹਿਸ਼ੀਆਨਾ ਢੰਗ ਨਾਲ ਤੋਪਾਂ-ਟੈਂਕਾਂ ਨਾਲ ਹਮਲਾ ਕੀਤਾ ਗਿਆ ਸੀ, ਉਹ ਮਨੁੱਖਤਾ ਦੇ ਇਤਿਹਾਸ ਦੇ ਮੱਥੇ ’ਤੇ ਕਲੰਕ ਵਾਂਗ ਉਕਰਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਫ਼ੌਜੀ ਹਮਲੇ ਤੋਂ ਬਾਅਦ ਆਜ਼ਾਦ ਭਾਰਤ ਪ੍ਰਤੀ ਸਿੱਖਾਂ ਦਾ ਭਰੋਸਾ ਤਿੜਕ ਗਿਆ ਹੈ ਅਤੇ ਅੱਜ ਤੱਕ ਸਿੱਖ ਦੇਸ਼ ’ਚ ਬੇਗਾਨਗੀ ਦਾ ਅਹਿਸਾਸ ਕਰ ਰਹੇ ਹਨ।

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਵੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਛੇਵੇਂ ਪਾਤਸ਼ਾਹ ਜੀ ਦੇ ਪਾਵਨ ਪ੍ਰਕਾਸ਼ ਦਿਹਾੜੇ ਦੀ ਸੰਗਤਾਂ ਨੂੰ ਮੁਬਾਰਕਬਾਦ ਦਿੱਤੀ। ਉਨ੍ਹਾਂ ਗੁਰੂ ਸਾਹਿਬ ਜੀ ਦੇ ਜੀਵਨ ਅਤੇ ਉਪਦੇਸ਼ਾਂ ਅਨੁਸਾਰ ਜੀਵਨ ਬਤੀਤ ਕਰਦਿਆਂ ਬਾਣੀ ਅਤੇ ਬਾਣੇ ਦੇ ਧਾਰਨੀ ਬਣਨ ਦੀ ਸੰਗਤ ਨੂੰ ਅਪੀਲ ਕੀਤੀ।

Previous Post

ਖਾਲਿਸਤਾਨ ਮਿਲ ਜਾਵੇ ਤਾਂ ਚੰਗਾ , ਅੰਨਾ ਕੀ ਭਾਲੇ ਚਾਰ ਅੱਖਾਂ … ਜਥੇਦਾਰ ਅਕਾਲ ਤਖ਼ਤ

Next Post

ਨਹੀਂ ਵੱਜਣਗੇ ਰਾਤ 10 ਵਜੇ ਤੋਂ ਬਾਅਦ ਲਾਊਡ ਸਪੀਕਰ

Asli Punjabi

Asli Punjabi

Related Posts

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ
Top Stories

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

by Asli Punjabi
March 18, 2026
ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
Top Stories

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

by Asli Punjabi
March 18, 2026
ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ
Top Stories

ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ

by Asli Punjabi
March 18, 2026
CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ
Top Stories

CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ

by Asli Punjabi
March 12, 2026
Next Post
ਨਹੀਂ ਵੱਜਣਗੇ ਰਾਤ 10 ਵਜੇ ਤੋਂ ਬਾਅਦ ਲਾਊਡ ਸਪੀਕਰ

ਨਹੀਂ ਵੱਜਣਗੇ ਰਾਤ 10 ਵਜੇ ਤੋਂ ਬਾਅਦ ਲਾਊਡ ਸਪੀਕਰ

Recommended

Big Breaking: ਛੋਟੇ ਸ਼ੁਭ ਮਾਮਲੇ ਤੇ ਭਗਵੰਤ ਸਰਕਾਰ ਵੱਲੋਂ ਸਕੱਤਰ ਸਿਹਤ ਦੀ ਜਵਾਬਤਲਬੀ

Big Breaking: ਛੋਟੇ ਸ਼ੁਭ ਮਾਮਲੇ ਤੇ ਭਗਵੰਤ ਸਰਕਾਰ ਵੱਲੋਂ ਸਕੱਤਰ ਸਿਹਤ ਦੀ ਜਵਾਬਤਲਬੀ

March 21, 2024
ਕਿਸਾਨਾਂ ‘ਤੇ ਹੋਏ ਤਸ਼ੱਦਦ ‘ਤੇ ਬੋਲੇ ਗਿਆਨੀ ਹਰਪ੍ਰੀਤ ਸਿੰਘ

ਕਿਸਾਨਾਂ ‘ਤੇ ਹੋਏ ਤਸ਼ੱਦਦ ‘ਤੇ ਬੋਲੇ ਗਿਆਨੀ ਹਰਪ੍ਰੀਤ ਸਿੰਘ

February 20, 2024

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In