• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਵਿਚ ਸਿਆਸੀ ਇਕੱਠਾਂ ‘ਤੇ ਪਾਬੰਦੀ ਦੇ ਹੁਕਮ, ਉਲੰਘਣਾ ਕਰਨ ਵਾਲਿਆਂ ਉੱਤੇ ਡੀ.ਐਮ.ਏ. ਤੇ ਮਹਾਂਮਾਰੀ ਐਕਟ ਤਹਿਤ ਹੋਣਗੇ ਮੁਕੱਦਮੇ ਦਰਜ

Asli Punjabi by Asli Punjabi
April 8, 2021
in Punjab, Top Stories
0
ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਵਿਚ ਸਿਆਸੀ ਇਕੱਠਾਂ ‘ਤੇ ਪਾਬੰਦੀ ਦੇ ਹੁਕਮ, ਉਲੰਘਣਾ ਕਰਨ ਵਾਲਿਆਂ ਉੱਤੇ ਡੀ.ਐਮ.ਏ. ਤੇ ਮਹਾਂਮਾਰੀ ਐਕਟ ਤਹਿਤ ਹੋਣਗੇ ਮੁਕੱਦਮੇ ਦਰਜ
587
SHARES
3.3k
VIEWS
Share on FacebookShare on TwitterShare on Whatsapp

ਸੂਬੇ ਭਰ ਵਿੱਚ ਨਾਈਟ ਕਰਫਿਊ ਲਾਗੂ, ਸਾਰੀਆਂ ਪਾਬੰਦੀਆਂ 30 ਅਪਰੈਲ ਤੱਕ ਕਾਇਮ

ਚੰਡੀਗੜ੍ਹ – ਸੂਬੇ ਵਿੱਚ ਕੋਵਿਡ ਮਾਮਲਿਆਂ ਦੀ ਵਧਦੀ ਰਫਤਾਰ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ 30 ਅਪਰੈਲ ਤੱਕ ਸਿਆਸੀ ਇਕੱਠਾਂ ‘ਤੇ ਪੂਰਨ ਪਾਬੰਦੀ ਲਾਉਣ ਦੇ ਹੁਕਮ ਦਿੱਤੇ ਹਨ ਅਤੇ ਕਿਹਾ ਹੈ ਕਿ ਇਸ ਦੀ ਉਲੰਘਣਾ ਕਰਨ ਵਾਲੇ ਸਮੇਤ ਸਿਆਸੀ ਆਗੂਆਂ ‘ਤੇ ਡੀ.ਐਮ.ਏ. ਅਤੇ ਮਹਾਂਮਾਰੀ (ਐਪੀਡੈਮਿਕਸ) ਐਕਟ ਤਹਿਤ ਮੁਕੱਦਮੇ ਦਰਜ ਕੀਤੇ ਜਾਣਗੇ। ਮੁੱਖ ਮੰਤਰੀ ਨੇ ਰਾਤ ਨੂੰ 9 ਵਜੇ ਤੋਂ ਲੈ ਕੇ ਸਵੇਰੇ 5 ਵਜੇ ਤੱਕ ਨਾਈਟ ਕਰਫਿਊ, ਜੋ ਕਿ ਅਜੇ ਤੱਕ 12 ਜ਼ਿਲ੍ਹਿਆਂ ਤੱਕ ਹੀ ਮਹਿਦੂਦ ਸੀ, ਦਾ ਦਾਇਰਾ ਵਧਾਉਂਦੇ ਹੋਏ ਇਸ ਨੂੰ ਪੂਰੇ ਸੂਬੇ ਵਿੱਚ ਲਾਗੂ ਕਰਨ ਦਾ ਐਲਾਨ ਕੀਤਾ ਹੈ ਅਤੇ ਇਸ ਦੇ ਨਾਲ ਹੀ ਅੰਤਿਮ ਰਸਮਾਂ/ਦਾਹ-ਸਸਕਾਰਾਂ/ਵਿਆਹਾਂ ਮੌਕੇ ਹੋਣ ਵਾਲੇ ਅੰਦਰੂਨੀ ਇਕੱਠਾਂ ਲਈ ਵਿਅਕਤੀਆਂ ਦੀ ਗਿਣਤੀ 50 ਅਤੇ ਬਾਹਰੀ ਇਕੱਠਾਂ ਲਈ ਇਹ ਗਿਣਤੀ 100 ਤੱਕ ਸੀਮਤ ਕਰਨ ਦੇ ਵੀ ਹੁਕਮ ਦਿੱਤੇ ਹਨ।ਸਰਕਾਰੀ ਮੁਲਾਜ਼ਮਾਂ ਲਈ ਦਫਤਰੀ ਸਮੇਂ ਦੌਰਾਨ ਮਾਸਕ ਪਾਉਣਾ ਲਾਜ਼ਮੀ ਕਰਾਰ ਦਿੱਤਾ ਗਿਆ ਹੈ। ਇਹ ਨਵੀਆਂ ਪਾਬੰਦੀਆਂ ਪਹਿਲਾਂ ਲਾਈਆਂ ਗਈਆਂ ਪਾਬੰਦੀਆਂ, ਜਿਨ੍ਹਾਂ ਵਿੱਚ ਸਕੂਲਾਂ ਅਤੇ ਸਿੱਖਿਆ ਸੰਸਥਾਵਾਂ ਨੂੰ ਬੰਦ ਕਰਨਾ ਸ਼ਾਮਿਲ ਹੈ, ਸਮੇਤ 30 ਅਪਰੈਲ ਤੱਕ ਲਾਗੂ ਰਹਿਣਗੀਆਂ। ਪਰ ਮਾਲਾਂ ਵਿਚਲੇ ਦੁਕਾਨਦਾਰਾਂ ਨੂੰ ਕੁਝ ਰਾਹਤ ਦਿੱਤੀ ਗਈ ਹੈ ਕਿਉਂਜੋ ਮੁੱਖ ਮੰਤਰੀ ਵੱਲੋਂ ਹਰ ਦੁਕਾਨ ਵਿੱਚ ਕਿਸੇ ਵੀ ਸਮੇਂ 10 ਵਿਅਕਤੀਆਂ ਨੂੰ ਦਾਖਲ ਹੋਣ ਦੀ ਇਜਾਜ਼ਤ ਦਿੱਤੀ ਗਈ ਹੈ ਜਦੋਂ ਕਿ ਪਹਿਲਾਂ ਕਿਸੇ ਵੀ ਮਾਲ ਵਿੱਚ ਇੱਕੋ ਸਮੇਂ 100 ਤੋਂ ਵੱਧ ਵਿਅਕਤੀਆਂ ਨੂੰ ਦਾਖਲ ਹੋਣ ਦੀ ਇਜਾਜ਼ਤ ਨਹੀਂ ਸੀ। ਇਸ ਦਾ ਅਰਥ ਇਹ ਹੈ ਕਿ ਕਿਸੇ ਵੀ ਸਮੇਂ 20 ਦੁਕਾਨਾਂ ਵਾਲੇ ਮਾਲ ਵਿੱਚ 200 ਵਿਅਕਤੀ ਦਾਖਲ ਹੋ ਸਕਦੇ ਹਨ।ਕੋਵਿਡ ਦੀ ਸਥਿਤੀ ਦੀ ਹਫਤਾਵਾਰੀ ਸਮੀਖਿਆ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਪਾਜ਼ੇਟਿਵ ਅਤੇ ਮੌਤ ਦੀਆਂ ਦਰਾਂ ਵਿੱਚ ਵਾਧੇ ‘ਤੇ ਚਿੰਤਾ ਜ਼ਾਹਿਰ ਕੀਤੀ। ਉਨ੍ਹਾਂ ਕਿਹਾ ਕਿ ਇਹ ਫਿਕਰ ਵਾਲੀ ਗੱਲ ਹੈ ਕਿ ਪੰਜਾਬ ਵਿੱਚ 85 ਫੀਸਦੀ ਤੋਂ ਵੱਧ ਮਾਮਲੇ ਯੂ.ਕੇ. ਦੇ ਵਾਇਰਸ ਵਾਲੇ ਹਨ ਜੋ ਕਿ ਜ਼ਿਆਦਾ ਤੇਜ਼ੀ ਨਾਲ ਫੈਲਦਾ ਅਤੇ ਜ਼ਹਿਰੀਲਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਕੋਲ ਕੋਵਿਡ ਮਾਮਲਿਆਂ ਵਿੱਚ ਹੋ ਰਹੇ ਵਾਧੇ ਨੂੰ ਰੋਕਣ ਲਈ ਕਰੜੇ ਕਦਮ ਚੁੱਕਣ ਤੋਂ ਇਲਾਵਾ ਹੋਰ ਕੋਈ ਰਾਹ ਨਹੀਂ ਸੀ। ਹਾਲਾਂਕਿ, ਪਹਿਲਾਂ ਲਾਈਆਂ ਗਈਆਂ ਪਾਬੰਦੀਆਂ ਦੇ ਕਾਰਨ ਬੀਤੇ ਕੁਝ ਦਿਨਾਂ ਦੌਰਾਨ ਪਾਜ਼ੇਟਿਵ ਮਾਮਲਿਆਂ ਦੀ ਗਿਣਤੀ ਵਿੱਚ ਕੁਝ ਸਥਿਰਤਾ ਆਈ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਸਿਆਸੀ ਇਕੱਠਾਂ ‘ਤੇ ਪਾਬੰਦੀ ਲਾਉਣ ਲਈ ਮਜਬੂਰ ਹੋਣਾ ਪਿਆ ਹੈ ਕਿਉਂਕਿ ਸਿਆਸੀ ਦਲਾਂ ਨੂੰ ਅਜਿਹੇ ਇਕੱਠ ਕਰਨ ਤੋਂ ਵਰਜਣ ਲਈ ਉਨ੍ਹਾਂ ਵੱਲੋਂ ਕੀਤੀਆਂ ਗਈਆਂ ਅਪੀਲਾਂ ਨੂੰ ਦਰਕਿਨਾਰ ਕਰ ਦਿੱਤਾ ਗਿਆ ਬਾਵਜੂਦ ਇਸ ਦੇ ਕਿ ਕਾਂਗਰਸ ਪਾਰਟੀ ਨੇ ਆਪਣੇ ਤੌਰ ‘ਤੇ ਪਹਿਲਾਂ ਹੀ ਬੀਤੇ ਮਹੀਨੇ ਇਸ ਫੈਸਲੇ ਦਾ ਐਲਾਨ ਕਰ ਦਿੱਤਾ ਸੀ ਕਿ ਪਾਰਟੀ ਵੱਲੋਂ ਕੋਈ ਵੀ ਰੈਲੀ ਜਨਤਕ ਮੀਟਿੰਗ ਨਹੀਂ ਕੀਤੀ ਜਾਵੇਗੀ।ਕੁਝ ਸਿਆਸੀ ਆਗੂਆਂ ਜਿਨ੍ਹਾਂ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੁਖਬੀਰ ਸਿੰਘ ਬਾਦਲ ਸ਼ਾਮਲ ਹਨ ਜਿਨ੍ਹਾਂ ਨੇ ਬਿਨਾਂ ਸੁਰੱਖਿਆ ਉਪਾਵਾਂ ਦਾ ਖਿਆਲ ਰੱਖੇ ਸਿਆਸੀ ਰੈਲੀਆਂ ਵਿੱਚ ਸ਼ਮੂਲੀਅਤ ਕੀਤੀ ਹੈ, ਦੇ ਵਤੀਰੇ ‘ਤੇ ਹੈਰਾਨੀ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਅਜਿਹਾ ਵਰਤਾਓ ਕਰਨਾ ਇਨ੍ਹਾਂ ਆਗੂਆਂ ਨੂੰ ਸ਼ੋਭਦਾ ਨਹੀਂ। ਮੁੱਖ ਮੰਤਰੀ ਨੇ ਕਿਹਾ,”ਤੁਸੀਂ ਲੋਕਾਂ ਤੋਂ ਬਿਮਾਰੀ ਦੇ ਫੈਲਾਅ ਪ੍ਰਤੀ ਗੰਭੀਰ ਹੋਣ ਦੀ ਉਮੀਦ ਕਿਵੇਂ ਕਰ ਸਕਦੇ ਹੋ ਜੇਕਰ ਸੀਨੀਅਰ ਸਿਆਸੀ ਆਗੂ ਹੀ ਇਸ ਤਰ੍ਹਾਂ ਦਾ ਵਤੀਰਾ ਅਖ਼ਤਿਆਰ ਕਰਨਗੇ।” ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੂੰ ਅਜਿਹੀਆਂ ਉਲੰਘਣਾਵਾਂ ਪ੍ਰਤੀ ਸਖ਼ਤ ਰੁਖ ਅਪਣਾਉਣਾ ਪਵੇਗਾ ਅਤੇ ਅਜਿਹਾ ਕਰਨ ਵਾਲੇ ਸਿਆਸੀ ਆਗੂਆਂ ‘ਤੇ ਵੀ ਮਾਮਲੇ ਦਰਜ ਕਰਨੇ ਪੈਣਗੇ।ਮੁੱਖ ਮੰਤਰੀ ਨੇ ਪੁਲਿਸ ਤੇ ਜ਼ਿਲ੍ਹਾ ਪ੍ਰਸ਼ਾਸਨਾਂ ਨੂੰ ਸਿਆਸੀ ਇਕੱਠ ਕਰਨ ਵਾਲਿਆਂ, ਹਿੱਸਾ ਲੈਣ ਵਾਲਿਆਂ ਅਤੇ ਸਿਆਸੀ ਆਗੂਆਂ ਖਿਲਾਫ ਡੀ.ਐਮ.ਏ. ਅਤੇ ਮਹਾਂਮਾਰੀ ਐਕਟ ਤਹਿਤ ਮਾਮਲੇ ਦਰਜ ਕਰਨ ਦੇ ਹੁਕਮ ਦਿੱਤੇ ਅਤੇ ਇਸ ਦੇ ਨਾਲ ਹੀ ਟੈਂਟ ਹਾਊਸ ਮਾਲਕਾਂ ਖਿਲਾਫ ਵੀ ਅਜਿਹਾ ਕਰਨ ਦੇ ਹੁਕਮ ਦਿੱਤੇ, ਜੋ ਕਿ ਅਜਿਹੇ ਇਕੱਠਾਂ ਲਈ ਸਾਮਾਨ ਮੁਹੱਈਆ ਕਰਵਾਉਂਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਅਜਿਹੇ ਇਕੱਠਾਂ ਲਈ ਸਥਾਨ ਮੁਹੱਈਆ ਕਰਵਾਉਣ ਵਾਲਿਆਂ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ ਅਤੇ ਉਨ੍ਹਾਂ ‘ਤੇ ਵੀ ਮਾਮਲੇ ਦਰਜ ਕਰਦੇ ਹੋਏ ਉਨ੍ਹਾਂ ਦੁਆਰਾ ਮੁਹੱਈਆ ਕੀਤੇ ਗਏ ਸਥਾਨ ਨੂੰ ਤਿੰਨ ਮਹੀਨਿਆਂ ਲਈ ਸੀਲ ਕਰ ਦਿੱਤਾ ਜਾਵੇਗਾ।ਮੁੱਖ ਮੰਤਰੀ ਨੇ ਅੱਗੇ ਕਿਹਾ ਕਿ 30 ਅਪਰੈਲ ਤੱਕ ਕਿਸੇ ਵੀ ਤਰ੍ਹਾਂ ਦੇ ਸਮਾਜਿਕ, ਸੱਭਿਆਚਾਰਕ ਜਾਂ ਖੇਡ ਇਕੱਠਾਂ ਅਤੇ ਇਸ ਦੇ ਨਾਲ ਸਬੰਧਤ ਸਮਾਗਮਾਂ ਦੀ ਇਜਾਜ਼ਤ ਹਰਗਿਜ਼ ਨਹੀਂ ਦਿੱਤੀ ਜਾਵੇਗੀ। ਸਾਰੇ ਸਰਕਾਰੀ ਦਫਤਰਾਂ ਵਿੱਚ ਵਿਅਕਤੀਗਤ ਤੌਰ ‘ਤੇ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ‘ਤੇ ਪਾਬੰਦੀ ਲਾਉਂਦੇ ਹੋਏ ਇਸ ਮਕਸਦ ਲਈ ਆਨਲਾਈਨ ਅਤੇ ਵਰਚੁਅਲ ਤਰੀਕੇ ਅਪਣਾਉਣ ‘ਤੇ ਜ਼ੋਰ ਦਿੱਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਸਾਰੇ ਸਰਕਾਰੀ ਮੁਲਾਜ਼ਮਾਂ ਲਈ ਇਹ ਜ਼ਰੂਰੀ ਹੋਵੇਗਾ ਕਿ ਦਫਤਰੀ ਸਮੇਂ ਦੌਰਾਨ ਲਾਜ਼ਮੀ ਤੌਰ ‘ਤੇ ਮਾਸਕ ਪਾ ਕੇ ਰੱਖਣ।ਕੈਪਟਨ ਅਮਰਿੰਦਰ ਸਿੰਘ ਨੇ ਅੱਗੇ ਕਿਹਾ ਕਿ ਆਮ ਲੋਕਾਂ ਨੂੰ ਵੀ ਸਿਰਫ ਜ਼ਰੂਰੀ ਸੇਵਾਵਾਂ ਲਈ ਹੀ ਸਰਕਾਰੀ ਦਫਤਰਾਂ ਵਿੱਚ ਜਾਣ ਲਈ ਕਿਹਾ ਜਾਵੇਗਾ ਅਤੇ ਸਬੰਧਤ ਵਿਭਾਗਾਂ ਵੱਲੋਂ ਰਜਿਸਟਰੀਆਂ ਆਦਿ ਦੇ ਰੋਜ਼ਾਨਾ ਦੇ ਕੰਮਾਂ ਲਈ ਮੁਲਾਕਾਤ ਦਾ ਸਮਾਂ ਸੀਮਤ ਗਿਣਤੀ ਵਿੱਚ ਹੀ ਦਿੱਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਸਿਨੇਮਾ ਹਾਲਾਂ ਦੇ ਆਪਣੀ ਕੁੱਲ ਸਮਰੱਥਾ ਦੇ 50 ਫੀਸਦੀ ਤੱਕ ਹੀ ਆਪਣੀ ਕਾਰਵਾਈ ਚਲਾਉਣ ਅਤੇ ਮੈਡੀਕਲ ਤੇ ਨਰਸਿੰਗ ਕਾਲਜਾਂ ਨੂੰ ਛੱਡ ਕੇ ਬਾਕੀ ਸਕੂਲਾਂ ਅਤੇ ਸਿੱਖਿਆ ਸੰਸਥਾਨਾਂ ਦੇ ਬੰਦ ਰਹਿਣ ਦੇ ਹੁਕਮ 30 ਅਪਰੈਲ ਤੱਕ ਕਾਇਮ ਰਹਿਣਗੇ।ਮੁੱਖ ਮੰਤਰੀ ਨੇ ਡੀ.ਜੀ.ਪੀ. ਦਿਨਕਰ ਗੁਪਤਾ ਨੂੰ ਨਿਰਦੇਸ਼ ਦਿੱਤੇ ਕਿ ਨਾਈਟ ਕਰਫਿਊ ਦੀ ਸਖਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

Previous Post

ਪੰਜਾਬ ਸਰਕਾਰ ਟੱਪਰੀਵਾਸ ਤੇ ਬਾਜ਼ੀਗਰ ਭਾਈਚਾਰੇ ਦੀ ਭਲਾਈ ਲਈ ਵਚਨਬੱਧ: ਚੇਅਰਮੈਨ ਜੱਗਾ ਰਾਮ

Next Post

ਗੁਰਦੁਆਰਾ ਸ੍ਰੀ ਅੰਬ ਸਾਹਿਬ ਦੀ ਜ਼ਮੀਨ ਬਾਰੇ ਗਲਤ ਬਿਆਨਬਾਜ਼ੀ ਦਾ ਸ਼੍ਰੋਮਣੀ ਕਮੇਟੀ ਵੱਲੋਂ ਨੋਟਿਸ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
Next Post
ਗੁਰਦੁਆਰਾ ਸ੍ਰੀ ਅੰਬ ਸਾਹਿਬ ਦੀ ਜ਼ਮੀਨ ਬਾਰੇ ਗਲਤ ਬਿਆਨਬਾਜ਼ੀ ਦਾ ਸ਼੍ਰੋਮਣੀ ਕਮੇਟੀ ਵੱਲੋਂ ਨੋਟਿਸ

ਗੁਰਦੁਆਰਾ ਸ੍ਰੀ ਅੰਬ ਸਾਹਿਬ ਦੀ ਜ਼ਮੀਨ ਬਾਰੇ ਗਲਤ ਬਿਆਨਬਾਜ਼ੀ ਦਾ ਸ਼੍ਰੋਮਣੀ ਕਮੇਟੀ ਵੱਲੋਂ ਨੋਟਿਸ

Recommended

ਮੋਹਾਲੀ ਨੂੰ ਸਮਾਰਟ ਸਿਟੀ ਪ੍ਰਾਜੈਕਟ ਵਿੱਚ ਸ਼ਾਮਲ ਕਰਨ ਦੀ ਮੰਗ, ਮਾਨ ਵੱਲੋਂ ਕੇਂਦਰੀ ਮੰਤਰੀ ਹਰਦੀਪ ਪੁਰੀ ਨਾਲ ਕੀਤੀ ਮੁਲਾਕਾਤ

ਮੋਹਾਲੀ ਨੂੰ ਸਮਾਰਟ ਸਿਟੀ ਪ੍ਰਾਜੈਕਟ ਵਿੱਚ ਸ਼ਾਮਲ ਕਰਨ ਦੀ ਮੰਗ, ਮਾਨ ਵੱਲੋਂ ਕੇਂਦਰੀ ਮੰਤਰੀ ਹਰਦੀਪ ਪੁਰੀ ਨਾਲ ਕੀਤੀ ਮੁਲਾਕਾਤ

June 15, 2023
ਖੇਤੀ ਐਕਟ ਰੇੜਕਾ: ਡਾ ਸਰਦਾਰਾ ਜੌਹਲ ਨੇ ਕਿਹੜੇ ਕਿਹੜੇ ਸਿਆਸੀ ਮਹਾਰਥੀ ਖੜ੍ਹੇ ਕੀਤੇ ਕਟਹਿਰੇ ‘ਚ ?

ਖੇਤੀ ਐਕਟ ਰੇੜਕਾ: ਡਾ ਸਰਦਾਰਾ ਜੌਹਲ ਨੇ ਕਿਹੜੇ ਕਿਹੜੇ ਸਿਆਸੀ ਮਹਾਰਥੀ ਖੜ੍ਹੇ ਕੀਤੇ ਕਟਹਿਰੇ ‘ਚ ?

October 4, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In