• About
  • Contact
  • Hindi News
  • English News
Monday, March 9, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਗੁਰਦੁਆਰਾ ਸ੍ਰੀ ਅੰਬ ਸਾਹਿਬ ਦੀ ਜ਼ਮੀਨ ਬਾਰੇ ਗਲਤ ਬਿਆਨਬਾਜ਼ੀ ਦਾ ਸ਼੍ਰੋਮਣੀ ਕਮੇਟੀ ਵੱਲੋਂ ਨੋਟਿਸ

Asli Punjabi by Asli Punjabi
April 8, 2021
in Punjab, Top Stories
0
ਗੁਰਦੁਆਰਾ ਸ੍ਰੀ ਅੰਬ ਸਾਹਿਬ ਦੀ ਜ਼ਮੀਨ ਬਾਰੇ ਗਲਤ ਬਿਆਨਬਾਜ਼ੀ ਦਾ ਸ਼੍ਰੋਮਣੀ ਕਮੇਟੀ ਵੱਲੋਂ ਨੋਟਿਸ
586
SHARES
3.3k
VIEWS
Share on FacebookShare on TwitterShare on Whatsapp

ਜ਼ਮੀਨ ਦਾ ਰੇਟ 5 ਕਰੋੜ ਰੁਪਏ ਪ੍ਰਤੀ ਏਕੜ ਲੈਣ ਵਾਸਤੇ ਅਦਾਲਤ ਵਿਚ ਚੱਲ ਰਿਹਾ ਹੈ ਕੇਸ-ਐਡਵੋਕੇਟ ਹਰਜਿੰਦਰ ਸਿੰਘ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਮੋਹਾਲੀ ਸਥਿਤ ਗੁਰਦੁਆਰਾ ਸ੍ਰੀ ਅੰਬ ਸਾਹਿਬ ਦੀ ਮਲਕੀਅਤੀ ਜ਼ਮੀਨ ਨੂੰ ਲੈ ਕੇ ਕੁਝ ਲੋਕਾਂ ਵੱਲੋਂ ਕੀਤੀ ਜਾ ਰਹੀ ਤੱਥਹੀਨ ਬਿਆਨਬਾਜ਼ੀ ਦੀ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਨੇ ਸਖ਼ਤ ਸ਼ਬਦਾਂ ਨਿਖੇਧੀ ਕੀਤੀ ਹੈ। ਸ. ਹਰਜਿੰਦਰ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸ੍ਰੀ ਅੰਬ ਸਾਹਿਬ ਦੀ ਪਿੰਡ ਪ੍ਰੇਮਗੜ੍ਹ ਸ਼ੈਣੀ ਮਾਜਰਾ ਵਿਖੇ ਕਰੀਬ 24 ਏਕੜ ਜ਼ਮੀਨ ਸੀ, ਜਿਸ ਵਿੱਚੋਂ ਸਾਲ 2012-13 ਵਿਚ ਗਮਾਡਾ ਵੱਲੋਂ 12 ਏਕੜ ਦੇ ਕਰੀਬ ਜ਼ਮੀਨ ਐਕਵਾਇਰ ਕੀਤੀ ਗਈ ਸੀ। ਇਸ ਜ਼ਮੀਨ ਦਾ 1 ਕਰੋੜ 68 ਲੱਖ 99 ਹਜ਼ਾਰ 143 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ 19 ਕਰੋੜ 39 ਲੱਖ 88 ਹਜ਼ਾਰ 79 ਰੁਪਏ ਮੁਆਵਜ਼ਾ ਬਣਿਆ ਸੀ। ਉਨ੍ਹਾਂ ਦੱਸਿਆ ਕਿ ਅੰਤ੍ਰਿੰਗ ਕਮੇਟੀ ਦੇ ਮਤਾ ਨੰ: 36 ਮਿਤੀ 09-04-2013 ਰਾਹੀਂ ਕੁਲ ਰਕਮ ਦਾ 10 ਫੀਸਦੀ ਹਿੱਸਾ ਛੱਡਿਆ ਗਿਆ ਸੀ, ਤਾਂ ਕਿ ਗਮਾਡਾ ਖਿਲਾਫ ਜ਼ਮੀਨ ਦਾ ਰੇਟ 5 ਕਰੋੜ ਰੁਪਏ ਪ੍ਰਤੀ ਏਕੜ ਲੈਣ ਵਾਸਤੇ ਅਦਾਲਤ ਵਿਚ ਕੇਸ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਮਤੇ ਦੀ ਮਨਸ਼ਾ ਅਨੁਸਾਰ ਜ਼ਮੀਨ ਦਾ ਮੁਆਵਜ਼ਾ ਵਧਾਉਣ ਵਾਸਤੇ ਮੋਹਾਲੀ ਅਦਾਲਤ ਵਿਚ ਕੇਸ ਚੱਲ ਰਿਹਾ ਹੈ, ਜਿਸ ਦੀ ਅਗਲੀ ਪੇਸ਼ੀ 6 ਮਈ 2021 ਨਿਸ਼ਚਿਤ ਹੈ।ਉਨ੍ਹਾਂ ਦੱਸਿਆ ਕਿ ਇਸ ਜ਼ਮੀਨ ਬਦਲੇ ਜੋ ਰਕਮ ਗੁਰਦੁਆਰਾ ਸਾਹਿਬ ਨੂੰ ਮਿਲੀ ਸੀ, ਉਸ ਵਿੱਚੋਂ 14 ਕਰੋੜ 30 ਲੱਖ 50 ਹਜ਼ਾਰ 751 ਰੁਪਏ ਦੀ ਪਿੰਡ ਬਾਗੜੀਆਂ ਜ਼ਿਲ੍ਹਾ ਸੰਗਰੂਰ ਵਿਖੇ 59 ਏਕੜ ਜ਼ਮੀਨ ਖਰੀਦ ਕੀਤੀ ਸੀ। ਬਾਕੀ ਰਕਮ ਦੀ ਐਫ.ਡੀ.ਆਰ. ਗੁਰਦੁਆਰਾ ਸ੍ਰੀ ਅੰਬ ਸਾਹਿਬ ਦੇ ਨਾਂ ਚੱਲ ਰਹੀ ਹੈ। ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਗਮਾਡਾ ਵੱਲੋਂ ਫ਼ਰਵਰੀ 2019 ਵਿਚ ਪਿੰਡ ਸ਼ੈਣੀ ਮਾਜਰਾ, ਬਾਕਰਪੁਰ, ਪੱਤੌ, ਸਿਉਂ ਦੀ 5500 ਏਕੜ ਜ਼ਮੀਨ ਐਕਵਾਇਰ ਕੀਤੀ ਗਈ, ਜਿਸ ਵਿਚ ਗੁਰਦੁਆਰਾ ਸਾਹਿਬ ਦੀ ਬਚਦੀ ਜ਼ਮੀਨ ਵਿੱਚੋਂ ਲਗਭਗ 9 ਏਕੜ ਜ਼ਮੀਨ ਆਉਂਦੀ ਹੈ। ਉਨ੍ਹਾਂ ਦੱਸਿਆ ਕਿ ਇਸ ਜ਼ਮੀਨ ਦੀ ਗਮਾਡਾ ਵੱਲੋਂ 2 ਕਰੋੜ 17 ਲੱਖ 60 ਹਜ਼ਾਰ 108 ਰੁਪਏ ਪ੍ਰਤੀ ਏਕੜ ਕੀਮਤ ਰੱਖੀ ਗਈ ਹੈ। ਇਸ ਤੋਂ ਇਲਾਵਾ ਗਮਾਡਾ ਵੱਲੋਂ ਲੈਡ ਪੁਲਿੰਗ ਸਕੀਮ ਦਿੱਤੀ ਜਾ ਰਹੀ ਹੈ।ਐਡਵੋਕੇਟ ਸ. ਹਰਜਿੰਦਰ ਸਿੰਘ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਦੀ ਕੋਈ ਵੀ ਜ਼ਮੀਨ ਸ਼੍ਰੋਮਣੀ ਕਮੇਟੀ ਵੱਲੋਂ ਵੇਚੀ ਨਹੀਂ ਗਈ, ਸਗੋਂ ਇਹ ਗਮਾਡਾ ਵੱਲੋਂ ਐਕਵਾਇਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕੁਝ ਲੋਕਾਂ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਨੂੰ ਬਦਨਾਮ ਕਰਨ ਅਤੇ ਸੰਗਤਾਂ ਨੂੰ ਗੁੰਮਰਾਹ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ, ਜੋ ਠੀਕ ਨਹੀਂ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਤੱਥਹੀਨ ਪ੍ਰਚਾਰ ਤੋਂ ਸੁਚੇਤ ਰਹਿਣ।

You might also like

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

Previous Post

ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਵਿਚ ਸਿਆਸੀ ਇਕੱਠਾਂ ‘ਤੇ ਪਾਬੰਦੀ ਦੇ ਹੁਕਮ, ਉਲੰਘਣਾ ਕਰਨ ਵਾਲਿਆਂ ਉੱਤੇ ਡੀ.ਐਮ.ਏ. ਤੇ ਮਹਾਂਮਾਰੀ ਐਕਟ ਤਹਿਤ ਹੋਣਗੇ ਮੁਕੱਦਮੇ ਦਰਜ

Next Post

ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਤੀ ਦਿਨ 2 ਲੱਖ ਵਿਅਕਤੀਆਂ ਦੇ ਟੀਕਾਕਰਨ ਦਾ ਟੀਚਾ ਨਿਰਧਾਰਿਤ

Asli Punjabi

Asli Punjabi

Related Posts

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

by Asli Punjabi
March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

by Asli Punjabi
March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

by Asli Punjabi
March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

by Asli Punjabi
March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

by Asli Punjabi
March 9, 2026
Next Post
ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਤੀ ਦਿਨ 2 ਲੱਖ ਵਿਅਕਤੀਆਂ ਦੇ ਟੀਕਾਕਰਨ ਦਾ ਟੀਚਾ ਨਿਰਧਾਰਿਤ

ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਤੀ ਦਿਨ 2 ਲੱਖ ਵਿਅਕਤੀਆਂ ਦੇ ਟੀਕਾਕਰਨ ਦਾ ਟੀਚਾ ਨਿਰਧਾਰਿਤ

Recommended

ਮੀਤ ਹੇਅਰ ਵੱਲੋਂ ਕਮਰਸ਼ੀਅਲ ਖਣਨ ਖੱਡਾਂ ਸ਼ੁਰੂ ਕਰਨ ਲਈ 20 ਸਤੰਬਰ ਤੱਕ ਸਭ ਕਾਰਵਾਈਆਂ ਮੁਕੰਮਲ ਕਰਨ ਦੇ ਨਿਰਦੇਸ਼

ਮੀਤ ਹੇਅਰ ਵੱਲੋਂ ਕਮਰਸ਼ੀਅਲ ਖਣਨ ਖੱਡਾਂ ਸ਼ੁਰੂ ਕਰਨ ਲਈ 20 ਸਤੰਬਰ ਤੱਕ ਸਭ ਕਾਰਵਾਈਆਂ ਮੁਕੰਮਲ ਕਰਨ ਦੇ ਨਿਰਦੇਸ਼

August 8, 2023
ਅਮਰੀਕੀ ‘ਚ ਲੱਗ ਜੰਗਲੀ ਅੱਗ ਦਾ ਸੇਕ ਵੈਨਕੂਵਰ ਤੱਕ ਪਹੁੰਚਿਆ, ਏਅਰ ਕੁਆਲਟੀ ਦਿੱਲੀ ਤੋਂ ਵੀ ਬਦਤਰ ਹੋਈ

ਅਮਰੀਕੀ ‘ਚ ਲੱਗ ਜੰਗਲੀ ਅੱਗ ਦਾ ਸੇਕ ਵੈਨਕੂਵਰ ਤੱਕ ਪਹੁੰਚਿਆ, ਏਅਰ ਕੁਆਲਟੀ ਦਿੱਲੀ ਤੋਂ ਵੀ ਬਦਤਰ ਹੋਈ

September 14, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In