ਨਵੀਂ ਦਿੱਲੀ – ਦੇਸ਼ ਵਿੱਚ ਕੋਰੋਨਾ ਦੇ ਮਾਮਲੇ ਦਿਨੋ-ਦਿਨ ਵੱਧਦੇ ਜਾ ਰਹੇ ਹਨ। ਪਿਛਲੇ 24 ਘੰਟਿਆਂ ਵਿੱਚ 1.15 ਲੱਖ ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਉਣ ਨਾਲ ਪੀੜਤਾਂ ਦੀ ਕੁੱਲ ਗਿਣਤੀ 1,28,01,785 ਹੋ ਗਈ ਹੈ। ਸਿਹਤ ਮੰਤਰਾਲਾ ਨੇ ਦੱਸਿਆ ਕਿ ਤਿੰਨ ਦਿਨਾਂ ਵਿੱਚ ਦੂਜੀ ਵਾਰ ਇਕ ਦਿਨ ਵਿੱਚ ਕੋਰੋਨਾ ਵਾਇਰਸ ਦੇ ਇਕ ਲੱਖ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ। ਮੰਤਰਾਲਾ ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਵਿੱਚ 1,15,736 ਮਾਮਲੇ ਸਾਹਮਣੇ ਆਏ ਅਤੇ 630 ਮਰੀਜ਼ਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦੀ ਗਿਣਤੀ 1,66,177 ਹੋ ਗਈ ਹੈ। ਦੇਸ਼ ਵਿੱਚ ਲਗਾਤਾਰ 28ਵੇਂ ਦਿਨ ਇੰਨਫੈਕਸ਼ਨ ਦੇ ਮਾਮਲਿਆਂ ਵਿੱਚ ਵਾਧਾ ਹੋਣ ਨਾਲ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵੀ ਵੱਧ ਕੇ 8,43,473 ਹੋ ਗਈ ਹੈ, ਜੋ ਕਿ ਇੰਨਫੈਕਸ਼ਨ ਦੇ ਕੁੱਲ ਮਾਮਲਿਆਂ ਦਾ 6.59 ਫੀਸਦੀ ਹੈ। ਸਿਹਤਮੰਦ ਹੋਣ ਦੀ ਦਰ ਵੀ 92.11 ਫੀਸਦੀ ਹੋ ਗਈ ਹੈ। ਉੱਥੇ ਹੀ ਹੁਣ ਤੱਕ 8,70,77,474 ਲੋਕਾਂ ਦਾ ਟੀਕਾਕਰਨ ਹੋ ਚੁਕਿਆ ਹੈ।ਦੇਸ਼ ਵਿੱਚ 12 ਫਰਵਰੀ ਨੂੰ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 1,35,926 ਸੀ, ਜੋ ਕਿ ਇੰਨਫੈਕਸ਼ਨ ਦੇ ਕੁੱਲ ਮਾਮਲਿਆਂ ਦਾ 1.25 ਫੀਸਦੀ ਸੀ। ਅੰਕੜਿਆਂ ਅਨੁਸਾਰ ਇੰਨਫੈਕਸ਼ਨ ਨਾਲ ਹੁਣ ਤੱਕ 1,17,92,135 ਲੋਕ ਠੀਕ ਹੋ ਚੁੱਕੇ ਹਨ, ਜਦੋਂ ਕਿ ਮੌਤ ਦਰ 1.30 ਫੀਸਦੀ ਹੋ ਗਈ ਹੈ। ਦੇਸ਼ ਵਿੱਚ ਪਿਛਲੇ ਸਾਲ 7 ਅਗਸਤ ਨੂੰ ਪੀੜਤਾਂ ਦੀ ਗਿਣਤੀ 20 ਲੱਖ, 23 ਅਗਸਤ ਨੂੰ 30 ਲੱਖ ਅਤੇ 5 ਸਤੰਬਰ ਨੂੰ 40 ਲੱਖ ਤੋਂ ਵੱਧ ਹੋ ਗਈ ਸੀ। ਉੱਥੇ ਹੀ ਇੰਨਫੈਕਸ਼ਨ ਦੇ ਕੁੱਲ ਮਾਮਲੇ 16 ਸਤੰਬਰ ਨੂੰ 50 ਲੱਖ, 28 ਸਤੰਬਰ ਨੂੰ 60 ਲੱਖ, 11 ਅਕਤੂਬਰ ਨੂੰ 70 ਲੱਖ, 29 ਅਕਤੂਬਰ ਨੂੰ 80 ਲੱਖ, 20 ਨਵੰਬਰ ਨੂੰ 90 ਲੱਖ ਰਹੇ ਅਤੇ 19 ਦਸੰਬਰ ਨੂੰ ਇਹ ਮਾਮਲੇ ਇਕ ਕਰੋੜ ਦੇ ਪਾਰ ਚੱਲੇ ਗਏ ਸਨ। ਭਾਰਤੀ ਆਯੂਵਿਗਿਆਨ ਖੋਜ ਪ੍ਰੀਸ਼ਦ (ਆਈ.ਸੀ.ਐੱਮ.ਆਰ.) ਅਨੁਸਾਰ, ਦੇਸ਼ ਵਿੱਚ 6 ਅਪ੍ਰੈਲ ਤੱਕ 25,14,598 ਨਮੂਨਿਆਂ ਦੀ ਕੋਵਿਡ-19 ਸੰਬੰਧੀ ਜਾਂਚ ਕੀਤੀ ਗਈ। ਇਨ੍ਹਾਂ ਵਿੱਚੋਂ 12,08,339 ਨਮੂਨਿਆਂ ਦੀ ਜਾਂਚ ਮੰਗਲਵਾਰ ਨੂੰ ਕੀਤੀ ਗਈ ਸੀ।