• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਕਣਕ ਦੀ ਫਸਲ ਦੀ ਖਰੀਦ ਸਬੰਧੀ ਸਮੁਚੀਆਂ ਤਿਆਰੀਆਂ ਮੁਕੰਮਲ : ਆਸ਼ੂ

Asli Punjabi by Asli Punjabi
April 9, 2021
in Punjab, ਕਾਰੋਬਾਰ
0
ਕਣਕ ਦੀ ਫਸਲ ਦੀ ਖਰੀਦ ਸਬੰਧੀ ਸਮੁਚੀਆਂ ਤਿਆਰੀਆਂ ਮੁਕੰਮਲ : ਆਸ਼ੂ
586
SHARES
3.3k
VIEWS
Share on FacebookShare on TwitterShare on Whatsapp

ਕਣਕ ਦੀ ਬੋਲੀ ਦਾ ਸਮਾ ਸਵੇਰੇ 10.00 ਵਜੇ ਤੋਂ 6.00 ਵਜੇ ਤੱਕ ਕੀਤਾ ਗਿਆ ਨਿਰਧਾਰਤ

ਚੰਡੀਗੜ੍ਹ – ਪੰਜਾਬ ਰਾਜ ਵਿੱਚ 10 ਅਪ੍ਰੈਲ 2021 ਤੋਂ ਰੱਬੀ ਸੀਜ਼ਨ 2021-22 ਦੀ ਫਸਲ ਕਣਕ ਦੀ ਖਰੀਦ ਸ਼ੁਰੂ ਹੋ ਜਾਵੇਗੀ ਇਸ ਸਬੰਧੀ ਸਮੁੱਚੇ ਪ੍ਰਬੰਧ ਕਰ ਲਏ ਗਏ ਹਨ। ਉਕਤ ਪ੍ਰਗਟਾਵਾ ਅੱਜ ਇਥੇ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਨੇ ਕੀਤਾ।ਉਨ੍ਹਾਂ ਦੱਸਿਆ ਕਿ ਇਸ ਸੀਜ਼ਨ ਦੌਰਾਨ ਭਾਰਤ ਸਰਕਾਰ ਵੱਲੋਂ ਕਣਕ ਦੀ ਖਰੀਦ ਦੇ ਨਿਸ਼ਚਿਤ ਕੀਤੇ ਗਏ ਘੱਟੋ ਘੱਟ ਸਮਰਥਨ ਮੁੱਲ 1975/- ਰੁਪਏ ਤੇ ਸਮੂਹ ਖਰੀਦ ਏਜੰਸੀਆਂ ਸਮੇਤ ਐਫ.ਸੀ.ਆਈ.ਵੱਲੋਂ ਕਣਕ ਦੀ ਖਰੀਦ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬੇ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਰਾਜ ਦੀਆਂ ਮੰਡੀਆਂ ਵਿੱਚ 130 ਲੱਖ ਮੀ.ਟਨ ਕਣਕ ਆਉਣ ਦੀ ਸੰਭਾਵਨਾ ਹੈ ਜਿਸ ਵਿੱਚੋਂ 8.50 ਲੱਖ ਮੀ.ਟਨ ਕਣਕ ਦੀ ਖਰੀਦ ਪਨਗਰੇਨ ਵੱਲੋਂ ਬਤੌਰ ਨੋਡਲ ਏਜੰਸੀ, ਰਾਜ ਵਿੱਚ ਸਮਾਰਟ ਰਾਸ਼ਨ ਕਾਰਡ ਸਕੀਮ ਅਧੀਨ ਯੋਗ ਲਾਭਪਾਤਰੀਆਂ ਨੂੰ ਵੰਡਣ ਲਈ ਅਤੇ 121.5 ਲੱਖ ਮੀ.ਟਨ ਕਣਕ ਦੀ ਖਰੀਦ ਸੈਂਟਰਲ ਪੂਲ ਅਧੀਨ ਸਮੂਹ ਏਜੰਸੀਆਂ ਭਾਵ ਪਨਗਰੇਨ, ਮਾਰਕਫੈਡ, ਪਨਸਪ, ਵੇਅਰਹਾਊਸ ਅਤੇ ਐਫ.ਸੀ.ਆਈ ਵੱਲੋਂ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਕੋਵਿਡ-19 ਦੀ ਮਹਾਮਾਰੀ ਦੇ ਮੱਦੇਨਜ਼ਰ ਕਿਸਾਨਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਮਕਸਦ ਨਾਲ ਰਾਜ ਸਰਕਾਰ ਵੱਲੋਂ ਕਣਕ ਦੀ ਖਰੀਦ ਲਈ ਖਰੀਦ ਕੇਂਦਰ ਦੀ ਗਿਣਤੀ 1872 ਤੋਂ ਵਧਾ ਕੇ 4000 ਕੀਤੀ ਜਾ ਰਹੀ ਹੈ ਅਤੇ ਲਿਕਿੰਗ ਪਲਾਨ ਅਨੁਸਾਰ ਖਰੀਦ ਏਜੰਸੀਆਂ ਵਿਚਕਾਰ ਅਲਾਟਮੈਂਟ ਕੀਤੀ ਗਈ ਹੈ।ਸ੍ਰੀ ਆਸ਼ੂ ਨੇ ਕਿਹਾ ਕਿ ਰਾਜ ਸਰਕਾਰ ਵੱਲੋਂ ਰੱਬੀ ਸੀਜ਼ਨ 2021-22 ਦੌਰਾਨ ਸੈਂਟਰਲ ਪੂਲ ਲਈ ਕਣਕ ਦੀ ਖਰੀਦ ਕਰਨ ਸਬੰਧੀ ਏਜੰਸੀਆਂ ਵੱਲੋਂ 50 ਕਿਲੋ ਦੀ ਭਰਤੀ ਦੀਆਂ ਨਵੀਆਂ ਜੂਟ/ਐੱਚ.ਡੀ.ਪੀ.ਈ/ਪੀ.ਪੀ ਬੋਰੀਆਂ ਦਾ ਲੋੜੀਂਦਾ ਪ੍ਰਬੰਧ ਕੀਤਾ ਗਿਆ ਹੈ ਅਤੇ ਨੈਸ਼ਨਲ ਫੂਡ ਸਕਿਉਰਿਟੀ ਐਕਟ ਤਹਿਤ ਵੰਡੀ ਜਾਣ ਵਾਲੀ ਕਣਕ ਦੀ ਭਰਾਈ ਲਈ ਲੋੜੀਂਦੀਆਂ 30 ਕਿਲੋ ਕਪੈਸਟੀ ਦੀਆਂ ਬੋਰੀਆਂ ਦਾ ਪ੍ਰਬੰਧ ਪਨਗਰੇਨ ਵੱਲੋ ਕੀਤਾ ਗਿਆ ਹੈ। ਇਸ ਪ੍ਰਬੰਧ ਤਹਿਤ ਹਰ ਇਕ ਜਿਲ੍ਹੇ ਵਿਚ ਲੋੜ ਅਨੁਸਾਰ ਬਾਰਦਾਨਾ ਸਪਲਾਈ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਰਾਜ ਸਰਕਾਰ ਦੀਆਂ ਹਦਾਇਤਾ ਅਨੁਸਾਰ ਮੰਡੀ ਬੋਰਡ ਵੱਲੋਂ ਮੰਡੀਵਾਈਜ਼, ਆੜ੍ਹਤੀ ਵਾਈਜ਼ ਜਾਰੀ ਕੀਤੇ ਟੋਕਨਾਂ ਅਨੁਸਾਰ ਹੀ ਬਾਰਦਾਨਾ ਮੰਡੀ ਵਿੱਚ ਭੇਜਦੇ ਹੋਏ ਸਬੰਧਤ ਆੜ੍ਹਤੀਆਂ ਨੂੰ ਜਾਰੀ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕਣਕ ਦੀਆਂ ਬੋਰੀਆਂ ਤੇ ਨੀਲੇ ਰੰਗ ਦਾ ਛਾਪਾ ਲਾਲ ਰੰਗ ਦੇ ਧਾਗੇ ਨਾਲ ਸਿਲਾਈ ਕਰਨ ਸਬੰਧੀ ਹਦਾਇਤਾਂ ਜਾਰੀ ਕਰ ਦਿੱਤੀਆ ਗਈਆਂ ਹਨ।ਸ੍ਰੀ ਆਸ਼ੂ ਨੇ ਕਿਹਾ ਕਿ ਕੋਵਿਡ 19 ਕਾਰਨ ਪੈਦਾ ਹੋਏ ਹਾਲਾਤਾਂ ਦੇ ਮੱਦੇਨਜ਼ਰ ਰਾਜ ਸਰਕਾਰ ਵੱਲੋਂ ਕਣਕ ਦੀ ਖਰੀਦ ਦਾ ਸੀਜ਼ਨ ਮਿਤੀ 10 ਅਪ੍ਰੈਲ 2021 ਤੋਂ ਸ਼ੁਰੂ ਕਰਨ ਦਾ ਫੈਸਲਾ ਲਿਆ ਗਿਆ ਸੀ ਅਤੇ ਇਹ ਖ੍ਰੀਦ ਪ੍ਰੀਕ੍ਰਿਆ 31 ਮਈ 2021 ਤੱਕ ਜਾਰੀ ਰਹੇਗੀ। ਖੁਰਾਕ ਮੰਤਰੀ ਨੇ ਕਿਹਾ ਕਿ ਕਰੋਨਾ ਵਾਇਰਸ ਦੀ ਰੋਕਥਾਮ ਲਈ ਪੰਜਾਬ ਮੰਡੀ ਬੋਰਡ ਵੱਲੋਂ ਰਾਜ ਦੀਆਂ ਮੰਡੀਆਂ ਵਿੱਚ ਟੋਕਨ ਸਿਸਟਮ ਲਾਗੂ ਕੀਤਾ ਗਿਆ ਹੈ ਤਾਂ ਜੋ ਕਿਸਾਨਾਂ ਵੱਲੋਂ ਮੰਡੀਆਂ ਵਿਚ ਯੋਜਨਾਬੱਧ ਤਰੀਕੇ ਰਾਹੀਂ ਕਣਕ ਲਿਆਂਦੀ ਜਾ ਸਕੇ। ਇਸ ਤੋਂ ਇਲਾਵਾ ਪੰਜਾਬ ਮੰਡੀ ਬੋਰਡ ਵੱਲੋਂ ਰਾਜ ਦੀਆਂ ਮੰਡੀਆਂ ਵਿੱਚ ਸਖਤੀ ਨਾਲ ਸਮਾਜਿਕ ਦੂਰੀ ਬਣਾਏ ਰੱਖਣ ਲਈ ਉਪਰਾਲੇ ਕੀਤੇ ਗਏ ਹਨ, ਜਿਸ ਅਨੁਸਾਰ ਮੰਡੀਆਂ ਵਿੱਚ 2 ਮੀਟਰ ਦਾ ਫਾਸਲਾ ਰੱਖਦੇ ਹੋਏ 30 ਫੁੱਟ ਬਾਈ 30 ਫੁੱਟ ਦੇ ਬੋਕਸ ਬਣਾਏ ਗਏ ਹਨ, ਜਿਨ੍ਹਾਂ ਵਿੱਚ ਹੀ ਕਣਕ ਦੀ ਢੇਰੀ ਉਤਾਰੀ ਜਾਵੇਗੀ‌। ਸੀਜ਼ਨ ਦੌਰਾਨ ਸਰਕਾਰ ਵੱਲੋਂ ਕਣਕ ਦੀ ਬੋਲੀ ਦਾ ਸਮਾ ਸਵੇਰੇ 10.00 ਵਜੇ ਤੋਂ 6.00 ਵਜੇ ਤੱਕ ਦਾ ਨਿਰਧਾਰਤ ਕੀਤਾ ਗਿਆ ਹੈ। ਕਣਕ ਦੀ ਬੋਲੀ ਲਗਾਉਣ ਸਮੇਂ ਉਚਿਤ ਦੂਰੀ ਰੱਖਦੇ ਹੋਏ ਕਣਕ ਦੀ ਬੋਲੀ ਲਗਾਉਣ ਦੀਆਂ ਹਦਾਇਤਾਂ ਜਾਰੀ ਕੀਤੀਆ ਗਈਆਂ ਹਨ।ਉਨ੍ਹਾ ਕਿਹਾ ਕਿ ਕੋਵਿਡ-19 ਦੇ ਪ੍ਰਭਾਵ ਨੂੰ ਰੋਕਣ ਲਈ ਲੇਬਰ/ਢੋਆ ਢੋਆਈ ਦੇ ਠੇਕੇਦਾਰ ਵੱਲੋਂ ਲੇਬਰ ਨੂੰ ਲੋੜੀਂਦੇ ਮਾਸਕ ਮੁਹੱਈਆ ਕਰਵਾਉਣ ਲਈ ਹਦਾਇਤਾਂ ਜਾਰੀ ਕੀਤੀਆਂ ਹਨ। ਖਰੀਦ ਏਜੰਸੀਆਂ/ਮੰਡੀ ਬੋਰਡ ਦੇ ਨੁਮਾਇੰਦਿਆ ਵੱਲੋਂ ਮੰਡੀਆਂ ਵਿੱਚ ਕੰਮ ਰਹੀ ਲੇਬਰ ਤੇ ਧਿਆਨ ਰੱਖਿਆ ਜਾਵੇਗਾ ਕਿ ਕਿਸੇ ਲੇਬਰ ਨੂੰ ਖੰਘ, ਜੁਕਾਮ ਅਤੇ ਬੁਖਾਰ ਆਦਿ ਨਾ ਹੋਵੇ। ਇਕ ਮੰਡੀ ਤੋਂ ਇਕ ਸਟੋਰੇਜ਼ ਪੁਆਇੰਟ ਵਿਚਕਾਰ ਹੀ ਇਕ ਰੂਟ ਤੇ ਕਣਕ ਦੀ ਢੋਆ ਢੋਆਈ ਅਤੇ ਸਮੇਂ ਸਮੇਂ ਤੇ ਸੈਨੇਟਾਈਜ਼ ਕਰਵਾਉਣ, ਟਰੱਕ ਡਰਾਇਵਰ/ਹੈਲਪਰ ਨੂੰ ਵੀ ਮੂੰਹ ਢੱਕਣ ਲਈ ਮਾਸਕ ਮੁਹੱਈਆ ਕਰਵਾਏ ਲਈ ਹਦਾਇਤਾਂ ਕੀਤੀਆ ਗਈਆਂ ਹਨ। ਰੱਬੀ ਸੀਜ਼ਨ 2021-22 ਦੌਰਾਨ ਖਰੀਦ ਕੀਤੀ ਗਈ ਕਣਕ ਦੀ ਅਦਾਇਗੀ ਆਨਲਾਈਨ ਵਿਧੀ ਨਾਲ Anaaj Kharid Portal ਰਾਹੀਂ ਕੀਤੀ ਜਾਵੇਗੀ।ਸ੍ਰੀ ਆਸ਼ੂ ਨੇ ਕਿਹਾ ਕਿ ਰਾਜ ਸਰਕਾਰ ਵੱਲੋਂ ਸਮੂਹ ਡਿਪਟੀ ਕਮਿਸ਼ਨਰ, ਪੰਜਾਬ ਰਾਜ ਨੂੰ ਰਾਜ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਦੇ ਸਮੁੱਚੇ ਪ੍ਰਬੰਧ ਕਰਨ ਅਤੇ ਸਰਕਾਰ ਵੱਲੋਂ ਨਿਸ਼ਚਿਤ ਸਮੇਂ ਦੌਰਾਨ ਕਣਕ ਦੀ ਕਟਾਈ ਲਈ ਹਦਾਇਤਾਂ ਜਾਰੀ ਕਰਨ ਲਈ ਨਿਰਦੇਸ਼ ਜਾਰੀ ਕੀਤੇ ਗਏ ਹਨ, ਚੇਅਰਮੈਨ ਬਿਜਲੀ ਬੋਰਡ ਪੰਜਾਬ ਨੂੰ ਰਾਜ ਦੇ ਘੋਸ਼ਿਤ ਕੀਤੇ ਗਏ 1872 ਖਰੀਦ ਕੇਂਦਰ ਅਤੇ ਵਾਧੂ ਅਲਾਟ ਕੀਤੇ ਗਏ ਰਾਈਸ ਮਿਲ-ਕਮ- ਮੰਡੀ ਯਾਰਡਾਂ ਵਿੱਚ 24 ਘੰਟੇ ਬਿਜਲੀ ਦੀ ਸਪਲਾਈ ਜਾਰੀ ਰੱਖਣ ਅਤੇ ਜਨਰਲ ਆਫ ਪੁਲਿਸ ਪੰਜਾਬ ਨੂੰ ਇਨ੍ਹਾਂ ਖਰੀਦ ਕੇਂਦਰਾਂ ਵਿੱਚ ਸੀਜ਼ਨ ਦੌਰਾਨ ਸਕਿਓਰਟੀ ਦਾ ਪ੍ਰਬੰਧ ਕਰਨ ਲਈ ਲਿਖਿਆ ਜਾ ਚੁੱਕਾ ਹੈ ਤਾਂ ਜੋ ਖਰੀਦ ਦੇ ਕੰਮ ਨੂੰ ਸੁਚਾਰੂ ਢੰਗ ਨਾਲ ਚਲਾਇਆ ਜਾ ਸਕੇ। ਕਿਸਾਨਾਂ ਦੀ ਸਹੂਲਤ ਲਈ ਜਿਲ੍ਹਾ ਪੱਧਰ ਤੇ ਕੰਟਰੋਲ ਰੂਮ ਅਤੇ ਮੰਡੀਵਾਈਜ਼ ਸ਼ਿਕਾਇਤ ਨਿਵਾਰਨ ਕਮੇਟੀਆਂ ਬਣਾਈਆ ਗਈਆਂ ਹਨ ਜਿਸ ਦੌਰਾਨ ਪ੍ਰਾਪਤ ਹੋਈਆਂ ਸ਼ਿਕਾਇਤਾਂ ਦਾ ਮੌਕੇ ਤੇ ਹੀ ਨਿਪਟਾਰਾ ਕੀਤਾ ਜਾਵੇਗਾ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

Previous Post

ਨਿਊਜ਼ੀਲੈਂਡ ਨੇ ਭਾਰਤ ਤੋਂ ਇਥੇ ਪਹੁੰਚਣ ਵਾਲਿਆਂ ’ਤੇ ਲਾਈ ਰੋਕ

Next Post

ਕੈਪਟਨ ਅਮਰਿੰਦਰ ਸਿੰਘ ਵੱਲੋਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਸਬੰਧੀ 937 ਕਰੋੜ ਰੁਪਏ ਦੇ ਪ੍ਰੋਜੈਕਟਾਂ ਨੂੰ ਮਨਜ਼ੂਰੀ ਦੇਣ ਲਈ ਪ੍ਰਧਾਨ ਮੰਤਰੀ ਨੂੰ ਅਪੀਲ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

Recommended

ਅਮਰੀਕਾ: ਓਹਾਇਓ ਦੇ ਸਿੱਖਾਂ ਨੇ ਸਿੱਖ ਧਰਮ ਨੂੰ ਸਕੂਲੀ ਪਾਠਕ੍ਰਮ ਵਿਚ ਸ਼ਾਮਲ ਕਰਵਾਉਣ ਲਈ ਕੀਤੀ ਪਹਿਲ

ਅਮਰੀਕਾ: ਓਹਾਇਓ ਦੇ ਸਿੱਖਾਂ ਨੇ ਸਿੱਖ ਧਰਮ ਨੂੰ ਸਕੂਲੀ ਪਾਠਕ੍ਰਮ ਵਿਚ ਸ਼ਾਮਲ ਕਰਵਾਉਣ ਲਈ ਕੀਤੀ ਪਹਿਲ

June 26, 2023
ਸਕੂਲ ਸਿੱਖਿਆ ਨੂੰ ਬਿਹਤਰੀਨ ਤੇ ਆਧੁਨਿਕ ਬਣਾਉਣ ਲਈ 2,941.83 ਕਰੋੜ ਰੁਪਏ ਦੀ ਕਾਰਜ ਯੋਜਨਾ ਨੂੰ ਮਨਜ਼ੂਰੀ: ਮੁੱਖ ਸਕੱਤਰ

ਸਕੂਲ ਸਿੱਖਿਆ ਨੂੰ ਬਿਹਤਰੀਨ ਤੇ ਆਧੁਨਿਕ ਬਣਾਉਣ ਲਈ 2,941.83 ਕਰੋੜ ਰੁਪਏ ਦੀ ਕਾਰਜ ਯੋਜਨਾ ਨੂੰ ਮਨਜ਼ੂਰੀ: ਮੁੱਖ ਸਕੱਤਰ

April 30, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In