ਅੱਜ ਤੋਂ ਵਿਆਜ ਦੇ ਭੁਗਤਾਨ ਦੀ ਪ੍ਰਕ੍ਰਿਆ ਸ਼ੁਰੂ – ਮੁੱਖ ਮੰਤਰੀ
ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਫਸਲਾਂ ਦੀ ਸੂਗਮ ਅਤੇ ਸਮੇਂਬੱਧ ਖਰੀਦ ਯਕੀਨੀ ਕਰਨ ਤਹਿਤ ਰਾਜ ਸਰਕਾਰ ਦੀ ਪ੍ਰਤੀਬੱਧਤਾ ਨੂੰ ਦੋਹਰਾਉਂਦੇ ਹੋਏ ਕਿਹਾ ਕਿ ਜਿਨ੍ਹਾਂ ਆੜਤੀਆਂ ਨੂੰ ਪਿਛਲੇ ਖਰੀਦ ਸੀਜਨ ਦੀ ਆੜਤ ਤੇ ਮਜਦੂਰੀ ਦਾ ਭੁਗਤਾਨ ਦੇਰੀ ਨਾਲ ਹੋਇਆ ਹੈ, ਉਨ੍ਹਾਂ ਨੂੰ ਦੇਰੀ ਨਾਲ ਹੋਏ ਭੁਗਤਾਨ ‘ਤੇ ਵਿਆਜ ਮਿਲੇਗਾ।ਮੁੱਖ ਮੰਤਰੀ ਨੇ ਕਿਹਾ ਕਿ ਵਿਆਜ ਦੇ ਭੁਗਤਾਨ ਦੀ ਪ੍ਰਕ੍ਰਿਆ ਅੱਜ ਤੋਂ ਸ਼ੁਰੂ ਹੋਵੇਗੀ। ਖਾਤਿਆਂ ਨੂੰ ਤਸਦੀਕ ਲਈ ਆੜਤੀਆਂ ਦੇ ਕੋਲ ਭੇਜਿਆ ਜਾ ਰਿਹਾ ਹੈ। ਇਸ ਸਮੂਚੀ ਪ੍ਰਕ੍ਰਿਆ ਦੇ ਲਈ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਨੂੰ ਜਰੂਰੀ ਨਿਰਦੇਸ਼ ਜਾਰੀ ਕੀਤੇ ਜਾ ਚੁੱਕੇ ਹਨ।ਮੁੱਖ ਮੰਤਰੀ ਨੇ ਇਹ ਗਲ ਅੱਜ ਇੱਥੇ ਵੀਡੀਓ ਕਾਨਫ੍ਰੈਂਸਿੰਗ ਰਾਹੀਂ ਸਾਰੇ ਡਿਪਟੀ ਕਮਿਸ਼ਨਰਾਂ ਅਤੇ ਅਧਿਕਾਰੀਆਂ ਦੇ ਨਾਲ ਰਬੀ ਖਰੀਦ ਪ੍ਰਕ੍ਰਿਆ ਦੀ ਸਮੀਖਿਆ ਮੀਟਿੰਗ ਦੀ ਅਗਵਾਈ ਕਰਦੇ ਹੋਏ ਕਹੀ। ਮੀਟਿੰਗ ਵਿਚ ਡਿਪਟੀ ਮੁੱਖ ਮੰਤਰੀ ਸ੍ਰੀ ਦੁਸ਼ਯੰਤ ਚੌਟਾਲਾ ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਜੇ. ਪੀ. ਦਲਾਲ ਵੀ ਮੌਜੂਦ ਸਨ।ਵਰਨਣਯੋਗ ਹੈ ਕਿ ਇਸ ਤਰ੍ਹਾ ਦੀ ਮੀਟਿੰਗ ਹਰ ਹਫਤੇ ਦੇ ਹਰੇਕ ਵੀਰਵਾਰ ਨੂੰ ਸਾਰੇ ਡਿਪਟੀ ਕਮਿਸ਼ਨਰਾਂ ਦੇ ਨਾਲ ਗਲਬਾਤ ਕਰਨ ਲਈ ਸ਼ੁਰੂ ਕੀਤੀ ਗਈ ਹੈ ਤਾਂ ਜੋ ਵਿਕਾਸ ਦੇ ਵੱਖ-ਵੱਖ ਮੁਦਿਆਂ ‘ਤੇ ਚਰਚਾ ਕੀਤੀ ਜਾ ਸਕੇ।ਮੁੱਖ ਮੰਤਰੀ ਨੇ ਕਿਹਾ ਕਿ ਹਾਲ ਹੀ ਵਿਚ ਆੜਤੀਆਂ ਦੇ ਨਾਲ ਮੀਟਿੰਗ ਕੀਤੀ ਗਈ ਸੀ ਜਿਸ ਦੇ ਦੌਰਾਨ ਮਹਤੱਵਪੂਰਣ ਮੁਦਿਆਂ ‘ਤੇ ਚਰਚਾ ਕੀਤੀ ਗਈ। ਰਾਜ ਸਰਕਾਰ ਨੇ ਆੜਤੀਆਂ ਨੂੰ ਭਰੋਸਾ ਦਿੱਤਾ ਕਿ ਖਰੀਦ ਦੌਰਾਨ ਉਨ੍ਹਾਂ ਨੂੰ ਕਿਸੇ ਤਰ੍ਹਾ ਦੀ ਸਮਸਿਆ ਦਾ ਸਾਹਮਣਾ ਨਹੀ ਕਰਨਾ ਪਵੇਗਾ।ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰਾਂ ਨੇ ਮੁੱਖ ਮੰਤਰੀ ਨੂੰ ਜਾਣੂੰ ਕਰਾਇਆ ਕਿ ਮੰਡੀਆਂ ਵਿਚ ਸੁਚਾਰੂ ਰੂਪ ਨਾਲ ਖਰੀਦ ਪ੍ਰਕ੍ਰਿਆ ਜਾਰੀ ਹੈ। ਮੁੱਖ ਮੰਤਰੀ ਨੇ ਨਿਰਦੇਸ਼ ਦਿੱਤ। ਕਿ ਆੜਤੀਆਂ ਦੇ ਨਾਂਲ ਲਗਾਤਾਰ ਵਾਰਤਾ ਕੀਤੀ ਜਾਣੀ ਚਾਹੀਦੀ ਹੈ ਅਤੇ ਇਹ ਯਕੀਨੀ ਕਰਨ ਕਿ ਉਨ੍ਹਾਂ ਨੂੰ ਕਿਸੇ ਤਰ੍ਹਾ ਦੀ ਸਮਸਿਆ ਦਾ ਸਾਹਮਣਾ ਨਾ ਕਰਨਾ ਪਵੇ।ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਸੂਗਮ ਤੇ ਸਮੇਂਬੱਧ ਖਰੀਦ ਯਕੀਨੀ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਕਿਹਾ ਕਿ ਇਕ ਅਪ੍ਰੈਲ, 2021 ਤੋਂ ਮੰਡੀਆਂ ਵਿਚ ਕਣਕ ਦੀ ਖਰੀਦ ਸ਼ੁਰੂ ਹੋ ਚੁੱਕੀ ਹੈ।ਸ੍ਰੀ ਮਨੋਹਰ ਲਾਲ ਨੇ ਖਪਤਕਾਰਾਂ ਨੂੰ ਨਿਰਦੇਸ਼ ਦਿੱਤੇ ਕਿ ਕਿਸਾਨਾਂ ਨੂੰ ਮੰਡੀਆਂ ਵਿਚ ਆਪਣੀ ਫਸਲ ਲਿਆਉਣ ਨੂੰ ਪਰੇਸ਼ਾਨੀ ਨਾ ਹੋਵੇ ਇਹ ਯਕੀਨੀ ਕੀਤਾ ਜਾਵੇ। ਨਾਲ ਹੀ ਮੰਡੀਆਂ ਵਿਚ ਗੇਟ ਪਾਸ, ਕੰਪਿਊਟਰ ਆਪਰੇਟਰ, ਪੇਯਜਲ ਅਤੇ ਪਖਾਨੇ ਦੀ ਸਹੀ ਵਿਵਸਥਾ ਯਕੀਨੀ ਕੀਤੀ ਜਾਵੇ।ਮੀਟਿੰਗ ਵਿਚ ਮੁੱਖ ਸਕੱਤਰ ਵਿਜੈ ਵਰਧਨ, ਮੁੱਖ ਮੰਤਰੀ ਦੇ ਮੁੱਖ ਪ੍ਰਧਾਨ ਸਕੱਤਰ ਡੀ.ਐਸ. ਢੇਸੀ, ਮਾਲ ਅਤੇ ਆਪਦਾ ਪ੍ਰਬੰਧਨ ਵਿਭਾਗ ਦੇ ਵਧੀਕ ਮੁੱਖ ਸਕੱਤਰ ਅਤੇ ਵਿੱਤ ਕਮਿਸ਼ਨਰ ਸੰਜੀਵ ਕੌਸ਼ਲ, ਬਿਜਲੀ ਵਿਭਾਗ ਦੇ ਵਧੀਕ ਮੁੱਖ ਸਕੱਤਰ ਪੀਕੇ ਦਾਸ, ਵਾਤਾਵਰਦ ਅਤੇ ਕਲਾਈਮੇਟ ਬਦਲਾਅ ਵਿਭਾਗ ਦੀ ਵਧੀਕ ਮੁੱਖ ਸਕੱਤਰ ਧੀਰਾ ਖੰਡੇਲਵਾਲ, ਖਾਨ ਅਤੇ ਭੂ-ਵਿਗਿਆਨ ਵਿਭਾਗ ਦੇ ਵਧੀਕ ਮੁੱਖ ਸਕੱਤਰ ਟੀਸੀ ਗੁਪਤਾ, ਵਿਕਾਸ ਅਤੇ ਪੰਚਾਇਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਅਮਿਤ ਝਾ, ਸ਼ਹਿਰੀ ਸਥਾਨਕ ਵਿਭਾਗ ਦੇ ਵਧੀਕ ਮੁੱਖ ਸਕੱਤਰ ਐਸਐਨ ਰਾਏ, ਵਿੱਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਟੀਵੀਐਸਐਨ ਪ੍ਰਸਾਦ, ਸਕੂਲ ਸਿਖਿਆ ਵਿਭਾਗ ਦੇ ਵਧੀਕ ਮੁੱਖ ਸਕੱਤਰ ਮਹਾਵੀਰ ਸਿੰਘ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀ ਵਧੀਕ ਮੁੱਖ ਸਕੱਤਰ ਡਾ. ਸੁਮਿਤਾ ਮਿਸ਼ਰਾ, ਕੌਸ਼ਲ ਵਿਕਾਸ ਅਤੇ ਉਦਯੋਗਿਕ ਸਿਖਲਾਈ ਵਿਕਾਸ ਵਿਭਾਗ ਦੇ ਵਧੀਕ ਮੁੱਖ ਸਕੱਤਰ ਰਾਜਾ ਸ਼ੇਖਰ ਵੁੰਡਰੂ, ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਵੀ. ਉਮਾਸ਼ੰਕਰ, ਉਦਯੋਗ ਅਤੇ ਵਪਾਰ ਵਿਭਾਗ ਦੇ ਪ੍ਰਧਾਨ ਸਕੱਤਰ ਵਿਜਯੇਂਦਰ ਕੁਮਾਰ, ਮੁੱਖ ਮੰਤਰੀ ਦੇ ਵਧੀਕ ਪ੍ਰਧਾਨ ਸਕੱਤਰ ਅਤੇ ਸੂਚਨਾ, ਜਨ ਸੰਪਰਕ ਅਤੇ ਭਾਸ਼ਾ ਵਿਭਾਗ ਦੇ ਮਹਾਨਿਦੇਸ਼ਕ ਡਾ. ਅਮਿਤ ਅਗਰਵਾਲ, ਮੁੱਖ ਮੰਤਰੀ ਦੀ ਉੱਪ ਪ੍ਰਧਾਨ ਸਕੱਤਰ ਆਸ਼ਿਮਾ ਬਰਾੜ ਸਮੇਤ ਰਾਜ ਦੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।