ਸਹਾਰਨਪੁਰ – ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਅੱਜ ਮੁੜ ਦੋਹਰਾਇਆ ਹੈ ਕਿ ਖੇਤੀ ਕਾਨੂੰਨਾਂ ਦੇ ਵਾਪਸ ਹੋਣ ਤੱਕ ਇਸ ਦੇ ਖ਼ਿਲਾਫ਼ ਚੱਲ ਰਿਹਾ ਅੰਦੋਲਨ ਚੱਲਦਾ ਰਹੇਗਾ। ਉਨ੍ਹਾਂ ਨੇ ਇਹ ਵੀ ਕਿਹਾ ਕਿ ਕੋਰੋਨਾ ਵਾਇਰਸ ਕਾਰਨ ਜੇਕਰ ਪੂਰੀ ਤਰ੍ਹਾਂ ਤਾਲਾਬੰਦੀ ਵੀ ਲਾਈ ਜਾਂਦੀ ਹੈ ਤਾਂ ਵੀ ਕਿਸਾਨ ਦਿੱਲੀ ਦੀਆਂ ਸਰਹੱਦਾਂ ਤੇ ਡਟੇ ਰਹਿਣਗੇ। ਕਿਸਾਨ ਹੁਣ ਪੂਰੀ ਤਰ੍ਹਾਂ ਨਾਲ ਕਾਨੂੰਨਾਂ ਨੂੰ ਲੈ ਕੇ ਆਰ-ਪਾਰ ਦੇ ਮੂਡ ਵਿਚ ਹਨ।ਸ਼ਹੀਦ ਭਗਤ ਸਿੰਘ ਦੇ ਭਤੀਜੇ ਕਿਰਨਜੀਤ ਸਿੰਘ ਦੀ ਧੀ ਦੇ ਵਿਆਹ ਵਿਚ ਸ਼ਿਰਕਤ ਕਰਨ ਪੁੱਜੇ ਰਾਕੇਸ਼ ਟਿਕੈਤ ਨੇ ਕਿਹਾ ਕਿ ਅੰਦੋਲਨ ਹੁਣ ਪਿੰਡ-ਪਿੰਡ ਤੱਕ ਫੈਲ ਚੁੱਕਾ ਹੈ। ਕਿਸਾਨ ਅੰਦੋਲਨ ਦੇ ਸਮਰਥਨ ਵਿਚ ਭਾਜਪਾ ਆਗੂ ਪ੍ਰਿਯਵੰਦਾ ਤੋਮਰ ਦੇ ਪਾਰਟੀ ਤੋਂ ਅਸਤੀਫ਼ਾ ਦੇਣ ਦੇ ਸਵਾਲ ਤੇ ਉਨ੍ਹਾਂ ਨੇ ਕਿਹਾ ਕਿ ਲੋਕ ਹੁਣ ਸਮਝ ਰਹੇ ਹਨ ਕਿ ਕਾਨੂੰਨ ਕਿਸਾਨਾਂ ਦੇ ਖ਼ਿਲਾਫ਼ ਹੈ।