ਨਵੀਂ ਦਿੱਲੀ – ਕੋਰੋਨਾ ਦੇ ਵੱਧਦੇ ਮਾਮਲਿਆਂ ਵਿਚਕਾਰ ਮੁੱਖਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਕਿਹਾ ਕਿ ਸ਼ਹਿਰ ਵਿੱਚ ਲਾਕਡਾਊਨ ਨਹੀਂ ਲਾਇਆ ਜਾਵੇਗਾ ਤੇ ਨਾ ਹੀ ਕਿਸੇ ਤਰ੍ਹਾਂ ਕੋਈ ਨਵੀਂ ਪਾਬੰਦੀ ਲਗਾਈ ਜਾਵੇਗੀ। ਦਿੱਲੀ ਵਿੱਚ ਕੋਰੋਨਾ ਵਾਇਰਸ ਦੇ ਵੱਧਦੇ ਮਾਮਲਿਆਂ ਵਿਚਕਾਰ ਬੀਤੀ ਰਾਤ ਦਾ ਕਰਫਿਊ ਲਾਇਆ ਗਿਆ ਸੀ। ਇਸ ਤਹਿਤ ਰਾਤ 10 ਵਜੇ ਤੋਂ ਸਵੇਰੇ 5 ਵਜੇ ਤਕ ਆਮ ਤੇ ਵਪਾਰਕ ਗਤੀਵਿਧੀਆਂ ਤੇ ਪਾਬੰਦੀ ਹੈ। ਦਿੱਲੀ ਦੀ ਤਰਜ਼ ਤੇ ਇਸ ਨਾਲ ਨੇੜੇ ਦੇ ਗਾਜਿਆਬਾਦ ਤੇ ਨੋਇਡਾ ਵਿੱਚ ਵੀ ਨਾਈਟ ਕਰਫਿਊ ਲਗਾ ਦਿੱਤਾ ਗਿਆ ਹੈ। ਉਥੇ ਦਿੱਲੀ ਵਿੱਚ ਕੋਰੋਨਾ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਲਾਕਡਾਊਨ ਦੀਆਂ ਗੱਲਾਂ ਲਗਾਤਾਰ ਕਹੀਆਂ ਜਾ ਰਹੀਆਂ ਹਨ ਪਰ ਅਰਵਿੰਦਰ ਕੇਜਰੀਵਾਲ ਸਰਕਾਰ ਲੋਕਾਂ ਦੇ ਰੁਜ਼ਗਾਰ, ਕਾਰੋਬਾਰ ਤੇ ਅਰਥ ਵਿਵਸਥਾ ਦੇ ਚੱਲਦਿਆਂ ਲਾਕਡਾਊਨ ਨਹੀਂ ਲਾਉਣਾ ਚਾਹੁੰਦੀ ਹੈ।ਇਸ ਨਾਲ ਰਾਜਧਾਨੀ ਦਿੱਲੀ ਵਿੱਚ ਵੈਕਸੀਨ ਤੇ ਰਾਜਨੀਤੀ ਗਰਮਾਉਂਦੀ ਜਾ ਰਹੀ ਹੈ। ਇਸ ਵਿਚਕਾਰ ਸੀ. ਐਮ. ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜੇ ਸਾਡੇ ਕੋਲ ਸਹੀ ਮਾਤਰਾ ਵਿੱਚ ਕੋਰੋਨਾ ਦੀ ਵੈਕਸੀਨ ਹੈ ਤਾਂ ਉਮਰ ਦੀ ਸੀਮਾ ਖਤਮ ਕਰ ਦੇਣੀ ਚਾਹੀਦੀ। ਉਨ੍ਹਾਂ ਨੇ ਦਾਅਵਾ ਕੀਤਾ ਹੈ ਕਿ ਜੇ ਸਹੀ ਮਾਤਰਾ ਵਿੱਚ ਕੋਰੋਨਾ ਦੀ ਵੈਕਸੀਨ ਮਿਲੇ ਤਾਂ ਅਸੀਂ 2-3 ਮਹੀਨਿਆਂ ਵਿੱਚ ਦਿੱਲੀ ਦੇ ਸਾਰੇ ਲੋਕਾਂ ਨੂੰ ਟੀਕਾ ਲਾ ਦੇਵਾਂਗੇ। ਉਨ੍ਹਾਂ ਕਿਹਾ ਕਿ ਫਿਲਹਾਲ ਦਿੱਲੀ ਦੇ ਲੋਕਾਂ ਲਈ 7-8 ਦਿਨ ਦੀ ਵੈਕਸੀਨ ਬਚੀ ਹੈ। ਅਸੀਂ ਚਾਹੁੰਦੇ ਹਾਂ ਕਿ ਵੈਕਸੀਨ ਲਈ ਉਮਰ ਦੀ ਸੀਮਾ ਖ਼ਤਮ ਹੋਣੀ ਚਾਹੀਦੀ ਤੇ ਵੈਕਸੀਨੇਸ਼ਨ ਵਧਾਇਆ ਜਾਣਾ ਚਾਹੀਦਾ ਹੈ। ਆਪ ਦੇ ਮੁੱਖ ਦਫ਼ਤਰ ਵਿੱਚ ਪ੍ਰੈਸ ਵਾਰਤਾ ਵਿੱਚ ਰਾਸ਼ਟਰੀ ਬੁਲਾਰਾ ਰਾਘਵ ਚੱਢਾ ਨੇ ਕਿਹਾ ਕਿ ਕੇਂਦਰ ਸਰਕਾਰ ਦੱਸੇ ਕਿ ਪਹਿਲਾਂ ਦੇਸ਼ਵਾਸੀਆਂ ਦੀ ਜਾਨ ਦੀ ਸੁਰੱਖਿਆ ਜ਼ਰੂਰੀ ਹੈ ਜਾਂ ਪਾਕਿਸਤਾਨ ਨੂੰ ਵੈਕਸੀਨ ਦਾ ਨਿਰਯਾਤ ਕਰਨਾ ਜ਼ਰੂਰੀ ਹ