• About
  • Contact
  • Hindi News
  • English News
Monday, March 9, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਮੁੱਖ ਮੰਤਰੀ ਵੱਲੋਂ ‘ਬਸੇਰਾ’ ਸਕੀਮ ਤਹਿਤ 3245 ਹੋਰ ਝੁੱਗੀ ਝੌਂਪੜੀ ਵਾਲਿਆਂ ਨੂੰ ਮਾਲਕਾਨਾਂ ਹੱਕ ਪ੍ਰਦਾਨ

Asli Punjabi by Asli Punjabi
April 13, 2021
in Punjab, Top Stories
0
ਮੁੱਖ ਮੰਤਰੀ ਵੱਲੋਂ ‘ਬਸੇਰਾ’ ਸਕੀਮ ਤਹਿਤ 3245 ਹੋਰ ਝੁੱਗੀ ਝੌਂਪੜੀ ਵਾਲਿਆਂ ਨੂੰ ਮਾਲਕਾਨਾਂ ਹੱਕ ਪ੍ਰਦਾਨ
587
SHARES
3.3k
VIEWS
Share on FacebookShare on TwitterShare on Whatsapp

You might also like

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

ਵਿਭਾਗ ਨੂੰ ਤਸਦੀਕ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆ ਕੇ ਹੱਕ ਦੇਣ ਲਈ ਕਿਹਾ, ਸਤੰਬਰ ਤੱਕ 40,000 ਘਰਾਂ ਨੂੰ ਸਕੀਮ ਤਹਿਤ ਲਿਆਂਦਾ ਜਾਵੇਗਾ
ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਬਸੇਰਾ ਸਕੀਮ ਤਹਿਤ 3245 ਹੋਰ ਝੁੱਗੀ ਝੌਂਪੜੀ ਵਾਲਿਆਂ ਨੂੰ ਮਾਲਕਾਨਾਂ ਹੱਕ ਪ੍ਰਦਾਨ ਕੀਤੇ ਜਾਣ ਦੇ ਹੁਕਮ ਦਿੱਤੇ। ਇਸ ਦੇ ਨਾਲ ਹੀ ਉਹਨਾਂ ਇਸ ਵਰ੍ਹੇ ਦੇ ਸਤੰਬਰ ਮਹੀਨੇ ਤੱਕ ਅਜਿਹੇ 40,000 ਘਰਾਂ ਨੂੰ ਇਹ ਮਾਲਕਾਨਾਂ ਹੱਕ ਦਿੱਤੇ ਜਾਣ ਦੀ ਪ੍ਰਕਿਰਿਆ ਪੂਰੀ ਕਰਨ ਦੇ ਨਿਰਦੇਸ਼ ਵੀ ਦਿੱਤੇ।ਮੁੱਖ ਮੰਤਰੀ ਝੁੱਗੀ ਝੌਂਪੜੀ ਵਿਕਾਸ ਪ੍ਰੋਗਰਾਮ ‘ਬਸੇਰਾ’ ਤਹਿਤ ਉੱਚ ਤਾਕਤੀ ਕਮੇਟੀ ਦੀ ਦੂਜੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਸਬੰਧਤ ਵਿਭਾਗ ਨੂੰ ਤਸਦੀਕ ਪ੍ਰਕਿਰਿਆ ਤੇਜ਼ੀ ਨਾਲ ਪੂਰੀ ਕਰਕੇ ਸੂਬੇ ਵਿੱਚ ਵੱਧ ਤੋਂ ਵੱਧ ਝੁੱਗੀ ਝੌਂਪੜੀ ਵਾਲਿਆਂ ਨੂੰ ਮਾਲਕਾਨਾਂ ਹੱਕ ਦੇਣਾ ਯਕੀਨੀ ਬਣਾਉਣ ਲਈ ਕਿਹਾ। ਉਹਨਾਂ ਵੱਖੋ-ਵੱਖ ਜ਼ਿਲ੍ਹਿਆਂ ਵਿੱਚ ਇਸ ਸਕੀਮ ਤਹਿਤ ਹੋਈ ਪ੍ਰਗਤੀ ਦੀ ਸਮੀਖਿਆ ਵੀ ਕੀਤੀ।ਜਿਹਨਾਂ 3245 ਘਰਾਂ ਨੂੰ ਮਾਲਕਾਨਾ ਹੱਕ ਦੇਣ ਦੀ ਮਨਜ਼ੂਰੀ ਦਿੱਤੀ ਗਈ ਹੈ ਉਹਨਾਂ ਵਿੱਚ 12 ਝੁੱਗੀ ਝੌਂਪੜੀ ਵਾਲੇ ਘਰ ਫਰੀਦਕੋਟ, ਸੰਗਰੂਰ ਅਤੇ ਫ਼ਾਜ਼ਿਲਕਾ ਜ਼ਿਲ੍ਹਿਆਂ ਵਿੱਚ ਸਥਿਤ ਹਨ।ਮੁੱਖ ਮੰਤਰੀ ਨੂੰ ਇਹ ਜਾਣੂੰ ਕਰਵਾਇਆ ਗਿਆ ਕਿ ਅਜੇ ਤੱਕ 20 ਜ਼ਿਲ੍ਹਿਆਂ ਵਿੱਚਲੇ 186 ਝੁੱਗੀ ਝੌਂਪੜੀ ਵਾਲੇ ਇਲਾਕਿਆਂ, ਜਿਹਨਾਂ ਵਿੱਚ 21431 ਘਰ ਹਨ, ਦੀ ਪਛਾਣ ਕੀਤੀ ਗਈ ਹੈ ਜਿੱਥੇ ਤਸਦੀਕ ਪ੍ਰਕਿਰਿਆ ਤੇਜ਼ੀ ਨਾਲ ਚੱਲ ਰਹੀ ਹੈ। ਵਰਚੁਅਲ ਮੀਟਿੰਗ ਵਿੱਚ ਇਹ ਵੀ ਜਾਣਕਾਰੀ ਦਿੱਤੀ ਗਈ ਕਿ ਅਗਲੇ ਦੋ ਮਹੀਨਿਆਂ ਵਿੱਚ 25,000 ਘਰਾਂ ਦੀ ਤਸਦੀਕ ਕਰ ਲਈ ਜਾਵੇਗੀ ਅਤੇ ਇਸ ਦੇ ਨਾਲ ਹੀ ਯੋਗ ਪਾਏ ਜਾਣ ਵਾਲੇ ਝੁੱਗੀ ਝੌਂਪੜੀ ਵਾਲਿਆਂ ਨੂੰ ਮਾਲਕਾਨਾਂ ਹੱਕ ਦੇਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਜਾਵੇਗੀ। ਮੀਟਿੰਗ ਦੌਰਾਨ ਇਹ ਵੀ ਫੈਸਲਾ ਕੀਤਾ ਗਿਆ ਕਿ 40,000 ਘਰਾਂ ਦੀ ਤਸਦੀਕ ਸਤੰਬਰ, 2021 ਤੱਕ ਪੂਰੀ ਕੀਤੀ ਜਾਵੇਗੀ।ਉੱਚ ਤਾਕਤੀ ਕਮੇਟੀ ਵੱਲੋਂ ਅਜੇ ਤੱਕ ਹੋਈਆਂ ਦੋ ਮੀਟਿੰਗਾਂ ਦੌਰਾਨ ਇਸ ਸਕੀਮ ਤਹਿਤ 21 ਝੁੱਗੀ ਝੌਂਪੜੀ ਵਾਲੇ ਇਲਾਕਿਆਂ ਵਿੱਚਲੇ 4705 ਘਰਾਂ ਨੂੰ ਮਾਲਕਾਨਾਂ ਹੱਕ ਦੀ ਮਨਜ਼ੂਰੀ ਦਿੱਤੀ ਹੈ ਜੋ ਕਿ ਮੋਗਾ, ਬਠਿੰਡਾ, ਫ਼ਾਜ਼ਿਲਕਾ, ਪਟਿਆਲਾ, ਸੰਗਰੂਰ ਅਤੇ ਫ਼ਰੀਦਕੋਟ ਜ਼ਿਲ੍ਹਿਆਂ ਵਿੱਚ ਸਥਿਤ ਹਨ। ਇਹਨਾਂ ਤੋਂ ਇਲਾਵਾ ਮੌਜੂਦਾ ਸਮੇਂ 186 ਹੋਰ ਝੁੱਗੀ ਝੌਂਪੜੀਆਂ ਦੀ ਪਛਾਣ ਕੀਤੀ ਜਾ ਰਹੀ ਹੈ ਜਿਹਨਾਂ ਵਿੱਚ ਤਕਰੀਬਨ 22,000 ਘਰ ਹਨ।ਇਹ ਸਕੀਮ, ਜਿਸ ਦਾ ਮਕਸਦ ਝੁੱਗੀ ਝੌਂਪੜੀ ਵਾਲਿਆਂ ਦਾ ਘਰ ਦਾ ਸੁਪਨਾ ਪੂਰਾ ਕਰਨਾ ਹੈ, ਮੁੱਖ ਮੰਤਰੀ ਦੁਆਰਾ ਇਸ ਵਰ੍ਹੇ ਜਨਵਰੀ ਵਿੱਚ ਸਮੁੱਚੇ ਸ਼ਹਿਰੀ ਵਿਕਾਸ ਅਤੇ ਯੋਜਨਾਬੰਦੀ ਦੇ ਟੀਚੇ ਵੱਲ ਇਕ ਦੂਰਦਰਸ਼ੀ ਕਦਮ ਵਜੋਂ ਸ਼ੁਰੂ ਕੀਤੀ ਗਈ ਸੀ।ਪੰਜਾਬ, ਦੇਸ਼ ਦਾ ਅਜਿਹਾ ਪਹਿਲਾ ਸੂਬਾ ਹੈ ਜੋ ਕਿ ‘ਦ ਪੰਜਾਬ ਸਲੱਮ ਡਵੈਲਰਜ਼ (ਪ੍ਰੋਪਰਾਇਟਰੀ ਰਾਈਟਸ) ਐਕਟ, 2020’ ਨੂੰ ਨੋਟੀਫਾਈ ਕੀਤੇ ਜਾਣ ਦੀ ਮਿਤੀ – 1 ਅਪ੍ਰੈਲ, 2020, ਨੂੰ ਕਿਸੇ ਵੀ ਸ਼ਹਿਰੀ ਖੇਤਰ ਵਿੱਚਲੇ ਕਿਸੇ ਵੀ ਝੁੱਗੀ ਝੌਂਪੜੀ ਵਾਲੇ ਇਲਾਕੇ ਵਿੱਚ ਸਥਿਤ ਸੂਬਾ ਸਰਕਾਰ ਦੀ ਜ਼ਮੀਨ ਉੱਤੇ ਕਾਬਜ਼ ਹਰੇਕ ਝੁੱਗੀ ਝੌਂਪੜੀ ਵਾਲੇ ਘਰ ਨੂੰ ਮਾਲਕਾਨਾਂ ਹੱਕ ਦਿੰਦਾ ਹੈ।ਇਸ ਸਕੀਮ ਦੇ ਪਹਿਲੇ ਪੜਾਅ ਵਿੱਚ ਕੁੱਲ 1 ਲੱਖ ਝੁੱਗੀ ਝੌਂਪੜੀ ਵਾਲਿਆਂ ਨੂੰ ਫਾਇਦਾ ਹੋਵੇਗਾ ਜੋ ਕਿ ਬਾਅਦ ਵਿੱਚ ਹੋਰ ਜ਼ਿਲ੍ਹਿਆਂ ਤੱਕ ਵੀ ਪਹੁੰਚਾਇਆ ਜਾਵੇਗਾ। ਇਸ ਸਕੀਮ ਤਹਿਤ ‘ਦ ਪੰਜਾਬ ਸਲੱਮ ਡਵੈਲਰਜ਼ (ਪ੍ਰੋਪਰਾਇਟਰੀ ਰਾਈਟਸ) ਐਕਟ, 2020’ ਨੂੰ ਨੋਟੀਫਾਈ ਕੀਤੇ ਜਾਣ ਦੀ ਮਿਤੀ – 1 ਅਪ੍ਰੈਲ, 2020, ਨੂੰ ਕਿਸੇ ਵੀ ਸ਼ਹਿਰੀ ਖੇਤਰ ਵਿੱਚਲੇ ਕਿਸੇ ਵੀ ਝੁੱਗੀ ਝੌਂਪੜੀ ਵਾਲੇ ਇਲਾਕੇ ਵਿੱਚ ਸਥਿਤ ਸਰਕਾਰੀ ਜ਼ਮੀਨ ਉੱਤੇ ਕਾਬਜ਼ ਹਰੇਕ ਝੁੱਗੀ ਝੌਂਪੜੀ ਵਾਲੇ ਘਰ ਨੂੰ ਯੋਗ ਮੰਨਿਆ ਜਾਵੇਗਾ ਪਰ, ਇਸ ਦੇ ਲਾਭਪਾਤਰੀਆਂ ਨੂੰ ਤਬਦੀਲ ਕੀਤੀ ਜ਼ਮੀਨ 30 ਵਰ੍ਹਿਆਂ ਤੱਕ ਕਿਸੇ ਦੂਸਰੇ ਦੇ ਨਾਂ ਕਰਨ ਦੀ ਆਗਿਆ ਨਹੀਂ ਹੋਵੇਗੀ।

Previous Post

ਸੂਬੇ ਵਿੱਚ ਖਰੀਦ ਦੇ ਤੀਸਰੇ ਦਿਨ 178542 ਮੀਟ੍ਰਿਕ ਟਨ ਕਣਕ ਦੀ ਹੋਈ ਖ਼ਰੀਦ

Next Post

ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿਸਾਖੀ ਮੌਕੇ ਲੋਕਾਂ ਨੂੰ ਵਧਾਈ

Asli Punjabi

Asli Punjabi

Related Posts

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

by Asli Punjabi
March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

by Asli Punjabi
March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

by Asli Punjabi
March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

by Asli Punjabi
March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

by Asli Punjabi
March 9, 2026
Next Post
ਮੁੱਖ ਮੰਤਰੀ ਵੱਲੋਂ ‘ਬਸੇਰਾ’ ਸਕੀਮ ਤਹਿਤ 3245 ਹੋਰ ਝੁੱਗੀ ਝੌਂਪੜੀ ਵਾਲਿਆਂ ਨੂੰ ਮਾਲਕਾਨਾਂ ਹੱਕ ਪ੍ਰਦਾਨ

ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿਸਾਖੀ ਮੌਕੇ ਲੋਕਾਂ ਨੂੰ ਵਧਾਈ

Recommended

ਨਾਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਇੰਚਾਰਜ ਲਾਲਕਾ ਨੇ ਕੀਤੀ ਘਰ ਵਾਪਸੀ

ਨਾਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਇੰਚਾਰਜ ਲਾਲਕਾ ਨੇ ਕੀਤੀ ਘਰ ਵਾਪਸੀ

June 6, 2023
ਅਮਰੀਕਾ ਦੇ ਇਕ ਹੋਰ ਸ਼ਹਿਰ ‘ਚ ਆਇਆ ਕੋਰੋਨਾ ਵਾਇਰਸ ਦੇ ਨਵੇਂ ਰੂਪ ਦਾ ਮਾਮਲਾ

ਅਮਰੀਕਾ ਦੇ ਇਕ ਹੋਰ ਸ਼ਹਿਰ ‘ਚ ਆਇਆ ਕੋਰੋਨਾ ਵਾਇਰਸ ਦੇ ਨਵੇਂ ਰੂਪ ਦਾ ਮਾਮਲਾ

January 1, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In