• About
  • Contact
  • Hindi News
  • English News
Wednesday, May 28, 2025
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home National

ਮਮਤਾ ਦੇ ਚੋਣ ਪ੍ਰਚਾਰ ’ਤੇ 24 ਘੰਟੇ ਲਈ ਰੋਕ

Asli Punjabi by Asli Punjabi
April 13, 2021
in National
0
ਮਮਤਾ ਦੇ ਚੋਣ ਪ੍ਰਚਾਰ ’ਤੇ 24 ਘੰਟੇ ਲਈ ਰੋਕ
588
SHARES
3.3k
VIEWS
Share on FacebookShare on TwitterShare on Whatsapp

You might also like

ਹਰਿਆਣਾ ਵਿਚ ਮਨੁੱਖ ਰਹਿਤ ਟੋਲ ਪਲਾਜ਼ਾ ਸ਼ੁਰੂ, ਜਾਣੋ ਕੀ ਏ ਖਾਸੀਅਤ ?

220 ਯਾਤਰੀਆਂ ਦੀ ਜਾਨ ਖ਼ਤਰੇ ‘ਚ ਸੀ, ਪਾਕਿਸਤਾਨ ਨੇ ਐਮਰਜੈਂਸੀ ਏਅਰ ਸਪੇਸ ਵਰਤਣ ਦੀ ‌ਇਜਾਜ਼ਤ ਨਹੀਂ ਦਿੱਤੀ

ਇੰਡੀਗੋ ਫਲਾਈਟ ਦੀ ਤੂਫਾਨ ਕਾਰਨ ਐਮਰਜੈਂਸੀ ਲੈਂਡਿੰਗ, ਜਹਾਜ਼ ਦਾ ਅਗਲਾ ਹਿੱਸਾ ਟੁੱਟਿਆ

ਨਵੀਂ ਦਿੱਲੀ – ਚੋਣ ਕਮਿਸ਼ਨ ਨੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਅਤੇ ਤ੍ਰਿਣਮੂਲ ਕਾਂਗਰਸ ਸੁਪਰੀਮੋ ਮਮਤਾ ਬੈਨਰਜੀ ਦੇ ਚੋਣ ਪ੍ਰਚਾਰ ’ਤੇ 24 ਘੰਟਿਆਂ ਦੀ ਰੋਕ ਲਗਾ ਦਿੱਤੀ ਹੈ। ਚੋਣ ਕਮਿਸ਼ਨ ਨੇ ਮਮਤਾ ਵੱਲੋਂ ਕੇਂਦਰੀ ਸੁਰੱਖਿਆ ਬਲਾਂ ਖ਼ਿਲਾਫ਼ ਅਤੇ ਧਰਮ ਨਾਲ ਸਬੰਧਤ ਦਿੱਤੇ ਗੲ ਕਥਿਤ ਬਿਆਨਾਂ ਨੂੰ ਲੈ ਕੇ ਇਹ ਕਾਰਵਾਈ ਕੀਤੀ ਹੈ। ਹੁਣ ਮਮਤਾ ਬੈਨਰਜੀ ਅੱਜ ਰਾਤ 8 ਵਜੇ ਤੋਂ ਲੈ ਕੇ ਭਲਕੇ ਰਾਤ 8 ਵਜੇ ਤੱਕ ਕਿਸੇ ਤਰ੍ਹਾਂ ਦਾ ਪ੍ਰਚਾਰ ਨਹੀਂ ਕਰ ਸਕੇਗੀ। ਮਮਤਾ ਬੈਨਰਜੀ ਨੇ ਚੋਣ ਕਮਿਸ਼ਨ ਦੇ ਫ਼ੈਸਲੇ ਨੂੰ ਗ਼ੈਰ-ਸੰਵਿਧਾਨਕ ਕਰਾਰ ਦਿੰਦਿਆਂ ਕਿਹਾ ਕਿ ਉਹ ਮੰਗਲਵਾਰ ਨੂੰ 12 ਵਜੇ ਤੋਂ ਕੋਲਕਾਤਾ ’ਚ ਧਰਨਾ ਦੇਣਗੇ। ਤਿ੍ਰਣਮੂਲ ਕਾਂਗਰਸ ਦੇ ਆਗੂ ਡੈਰੇਕ ’ਓ ਬ੍ਰਾਇਨ ਨੇ ਕਿਹਾ ਕਿ ਚੋਣ ਕਮਿਸ਼ਨ ਭਾਜਪਾ ਦੇ ਹੱਥਾਂ ’ਚ ਖੇਡ ਰਿਹਾ ਹੈ।ਉਧਰ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਭਾਜਪਾ ਦੇ ਸੂਬਾਈ ਆਗੂਆਂ ’ਤੇ ਵਰ੍ਹਦਿਆਂ ਅੱਜ ਕਿਹਾ ਕਿ ਜਿਹੜੇ ਕੂਚ ਬਿਹਾਰ ਵਰਗੀਆਂ ਹੋਰ ਹੱਤਿਆਵਾਂ ਦੀ ਧਮਕੀ ਦੇ ਰਹੇ ਹਨ, ਉਨ੍ਹਾਂ ਖ਼ਿਲਾਫ਼ ਸਿਆਸੀ ਤੌਰ ’ਤੇ ਪਾਬੰਦੀ ਲਗਾ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਹੈਰਾਨੀ ਜਤਾਈ ਕਿ ਇਹ ਕਿਹੋ ਜਿਹੇ ਸਿਆਸਤਦਾਨ ਹਨ ਜੋ ਆਖਦੇ ਹਨ ਕਿ ਸੀਤਲਕੂਚੀ ਵਰਗੀਆਂ ਹੋਰ ਘਟਨਾਵਾਂ ਹੋਣਗੀਆਂ ਅਤੇ ਮੌਤਾਂ ਦੀ ਗਿਣਤੀ ਪਹਿਲਾਂ ਨਾਲੋਂ ਵਧੇਰੇ ਹੋਵੇਗੀ। ਨਾਦੀਆ ਜ਼ਿਲ੍ਹੇ ਦੇ ਰਾਣਾਘਾਟ ’ਚ ਰੈਲੀ ਨੂੰ ਸੰਬੋਧਨ ਕਰਦਿਆਂ ਮਮਤਾ ਨੇ ਦੋਸ਼ ਲਾਇਆ ਕਿ ਭਾਜਪਾ ਆਪਣੇ ਹੀ ਵਰਕਰਾਂ ਤੇ ਆਗੂਆਂ ਨੂੰ ਮਾਰ ਕੇ ਅਤੇ ਵਾਹਨਾਂ ਨੂੰ ਨੁਕਸਾਨ ਪਹੁੰਚਾ ਕੇ ਤ੍ਰਿਣਮੂਲ ਕਾਂਗਰਸ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੀਤਲਕੂਚੀ ’ਚ ਚਾਰ ਵਿਅਕਤੀਆਂ ਨੂੰ ਗੋਲੀ ਮਾਰਨ ਦੀ ਸਾਜ਼ਿਸ਼ ਤੋਂ ਪਹਿਲਾਂ ਭਾਜਪਾ ਨੇ ਰਾਜਬੋਂਗਸ਼ੀ ਭਰਾ ਦੀ ਹੱਤਿਆ ਕੀਤੀ ਸੀ। ਸੀਤਲਕੂਚੀ ’ਚ ਪੋਲਿੰਗ ਦੌਰਾਨ ਇਕ ਨੌਜਵਾਨ ਦੀ ਝੜਪ ਦੌਰਾਨ ਮੌਤ ਹੋ ਗਈ ਸੀ। ਮਮਤਾ ਨੇ ਭਾਜਪਾ ’ਤੇ ਪੋਲਿੰਗ ਵਾਲੇ ਦਿਨ ਨੌਜਵਾਨ ਵੋਟਰਾਂ ਦੀ ਹੱਤਿਆ ਨੂੰ ਫਿਰਕੂ ਰੰਗਤ ਦੇਣ ਦੇ ਦੋਸ਼ ਲਾਉਂਦਿਆਂ ਕਿਹਾ,‘‘ਤੁਸੀਂ ਪੱਛਮੀ ਬੰਗਾਲ ਦੇ ਲੋਕਾਂ ਨੂੰ ਵੰਡਣ ਦੇ ਆਪਣੇ ਨਾਪਾਕ ਇਰਾਦਿਆਂ ’ਚ ਕਦੇ ਵੀ ਸਫ਼ਲ ਨਹੀਂ ਹੋਵੋਗੇ। ਇਹ ਉੱਤਰ ਪ੍ਰਦੇਸ਼ ਜਾਂ ਗੁਜਰਾਤ ਨਹੀਂ ਹੈ।’’ ਤ੍ਰਿਣਮੂਲ ਕਾਂਗਰਸ ਆਗੂ ਨੇ ਕਿਹਾ ਕਿ ਉਹ ਸੱਤਾ ਮੁੜ ਹਾਸਲ ਕਰਨ ਮਗਰੋਂ ਹੱਤਿਆ ਕਾਂਡ ਦੀ ਜਾਂਚ ਦੇ ਹੁਕਮ ਦੇਵੇਗੀ ਅਤੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।ਉਨ੍ਹਾਂ ਲੋਕਾਂ ਨੂੰ ਬੇਨਤੀ ਕੀਤੀ ਕਿ ਉਹ ਕਤਾਰ ’ਚ ਖੜ੍ਹੇ ਵੋਟਰਾਂ ’ਤੇ ਗੋਲੀਆਂ ਚਲਾਉਣ ਦੀ ਹੱਲਾਸ਼ੇਰੀ ਦੇਣ ਵਾਲੀ ਪਾਰਟੀ ਨੂੰ ਵੋਟ ਨਾ ਪਾਉਣ। ਮਮਤਾ ਨੇ ਕਿਹਾ ਕਿ ਭਾਜਪਾ ਨੇ 14 ਲੱਖ ਬੰਗਾਲੀਆਂ ਨੂੰ ਅਸਾਮ ਦੇ ਬੰਦੀ ਕੈਂਪਾਂ ’ਚ ਭੇਜਿਆ ਹੈ ਅਤੇ ਜੇਕਰ ਉਹ ਪੱਛਮੀ ਬੰਗਾਲ ਦੀ ਸੱਤਾ ’ਤੇ ਕਾਬਿਜ਼ ਹੋਈ ਤਾਂ ਤੁਹਾਡੇ ਨਾਲ ਵੀ ਅਜਿਹਾ ਹੀ ਸਲੂਕ ਕੀਤਾ ਜਾਵੇਗਾ। ਉਨ੍ਹਾਂ ਕਿਹਾ,‘‘ਮੈਂ ਆਪਣੇ ਆਪ ਨੂੰ ਮੁਸਲਮਾਨਾਂ, ਇਸਾਈਆਂ, ਬੋਧੀਆਂ, ਸਿੱਖਾਂ, ਐੱਸਸੀ, ਐੱਸਟੀ, ਓਬੀਸੀ ਅਤੇ ਹੋਰ ਭਾਈਚਾਰਿਆਂ ਤੋਂ ਵੱਖ ਨਹੀਂ ਸਮਝਦੀ। ਅਸੀਂ ਭਾਜਪਾ ਵਾਂਗ ਜਾਤ, ਫਿਰਕੇ ਜਾਂ ਧਰਮ ਦੇ ਨਾਮ ’ਤੇ ਕਿਸੇ ਨੂੰ ਵੱਖ ਨਹੀਂ ਕਰਦੇ। ਅਸੀਂ ਸਾਰਿਆਂ ਨੂੰ ਇਨਸਾਨ ਸਮਝਦੇ ਹਾਂ।’’

Previous Post

ਹਾਕੀ: ਭਾਰਤ ਨੇ ਅਰਜਨਟੀਨਾ ਨੂੰ 3-0 ਨਾਲ ਹਰਾਇਆ

Next Post

15 ਅਪ੍ਰੈਲ ਤੋਂ ਅਮਰਨਾਥ ਦੀ ਯਾਤਰਾ ਲਈ ਸ਼ੁਰੂ ਹੋਵੇਗੀ ਆਨਲਾਈਨ ਰਜਿਸਟ੍ਰੇਸ਼ਨ

Asli Punjabi

Asli Punjabi

Related Posts

ਹਰਿਆਣਾ ਵਿਚ ਮਨੁੱਖ ਰਹਿਤ ਟੋਲ ਪਲਾਜ਼ਾ ਸ਼ੁਰੂ, ਜਾਣੋ ਕੀ ਏ ਖਾਸੀਅਤ ?
National

ਹਰਿਆਣਾ ਵਿਚ ਮਨੁੱਖ ਰਹਿਤ ਟੋਲ ਪਲਾਜ਼ਾ ਸ਼ੁਰੂ, ਜਾਣੋ ਕੀ ਏ ਖਾਸੀਅਤ ?

by Asli Punjabi
May 28, 2025
220 ਯਾਤਰੀਆਂ ਦੀ ਜਾਨ ਖ਼ਤਰੇ ‘ਚ ਸੀ, ਪਾਕਿਸਤਾਨ ਨੇ ਐਮਰਜੈਂਸੀ ਏਅਰ ਸਪੇਸ ਵਰਤਣ ਦੀ ‌ਇਜਾਜ਼ਤ ਨਹੀਂ ਦਿੱਤੀ
National

220 ਯਾਤਰੀਆਂ ਦੀ ਜਾਨ ਖ਼ਤਰੇ ‘ਚ ਸੀ, ਪਾਕਿਸਤਾਨ ਨੇ ਐਮਰਜੈਂਸੀ ਏਅਰ ਸਪੇਸ ਵਰਤਣ ਦੀ ‌ਇਜਾਜ਼ਤ ਨਹੀਂ ਦਿੱਤੀ

by Asli Punjabi
May 23, 2025
ਇੰਡੀਗੋ ਫਲਾਈਟ ਦੀ ਤੂਫਾਨ ਕਾਰਨ ਐਮਰਜੈਂਸੀ ਲੈਂਡਿੰਗ, ਜਹਾਜ਼ ਦਾ ਅਗਲਾ ਹਿੱਸਾ ਟੁੱਟਿਆ
National

ਇੰਡੀਗੋ ਫਲਾਈਟ ਦੀ ਤੂਫਾਨ ਕਾਰਨ ਐਮਰਜੈਂਸੀ ਲੈਂਡਿੰਗ, ਜਹਾਜ਼ ਦਾ ਅਗਲਾ ਹਿੱਸਾ ਟੁੱਟਿਆ

by Asli Punjabi
May 22, 2025
ਭਾਰਤ-ਨੇਪਾਲ ਸਰਹੱਦ ਤੋਂ ਅਮਰੀਕੀ ਨਾਗਰਿਕ ਗ੍ਰਿਫ਼ਤਾਰ
National

ਭਾਰਤ-ਨੇਪਾਲ ਸਰਹੱਦ ਤੋਂ ਅਮਰੀਕੀ ਨਾਗਰਿਕ ਗ੍ਰਿਫ਼ਤਾਰ

by Asli Punjabi
April 26, 2025
ਪਹਿਲਗਾਮ ਅੱਤਵਾਦੀ ਹਮਲੇ ਦੇ ਰੋਸ ਵਜੋਂ ਗਾਇਕ ਅਰਿਜੀਤ ਸਿੰਘ ਨੇ ਲਿਆ ਵੱਡਾ ਫ਼ੈਸਲਾ
National

ਪਹਿਲਗਾਮ ਅੱਤਵਾਦੀ ਹਮਲੇ ਦੇ ਰੋਸ ਵਜੋਂ ਗਾਇਕ ਅਰਿਜੀਤ ਸਿੰਘ ਨੇ ਲਿਆ ਵੱਡਾ ਫ਼ੈਸਲਾ

by Asli Punjabi
April 26, 2025
Next Post
15 ਅਪ੍ਰੈਲ ਤੋਂ ਅਮਰਨਾਥ ਦੀ ਯਾਤਰਾ ਲਈ ਸ਼ੁਰੂ ਹੋਵੇਗੀ ਆਨਲਾਈਨ ਰਜਿਸਟ੍ਰੇਸ਼ਨ

15 ਅਪ੍ਰੈਲ ਤੋਂ ਅਮਰਨਾਥ ਦੀ ਯਾਤਰਾ ਲਈ ਸ਼ੁਰੂ ਹੋਵੇਗੀ ਆਨਲਾਈਨ ਰਜਿਸਟ੍ਰੇਸ਼ਨ

Recommended

ਸੁਖਵਿੰਦਰ ਸਿੰਘ ਬਿੰਦਰਾ ਵੱਲੋਂ ਸੂਬੇ ਦੇ ਸਾਰੇ ਸਕੂਲਾਂ, ਕਾਲਜਾਂ ਤੇ ਯੂਨੀਵਰਸਿਟੀਆਂ ‘ਚ ‘ਹੈਪੀਨੇਸ ਪ੍ਰੋਗਰਾਮ‘ ਸੁਰੂ ਕਰਨ ਦੀ ਯੋਜਨਾ

ਸੁਖਵਿੰਦਰ ਸਿੰਘ ਬਿੰਦਰਾ ਵੱਲੋਂ ਸੂਬੇ ਦੇ ਸਾਰੇ ਸਕੂਲਾਂ, ਕਾਲਜਾਂ ਤੇ ਯੂਨੀਵਰਸਿਟੀਆਂ ‘ਚ ‘ਹੈਪੀਨੇਸ ਪ੍ਰੋਗਰਾਮ‘ ਸੁਰੂ ਕਰਨ ਦੀ ਯੋਜਨਾ

June 25, 2021
ਗੁਰਦਾਸ ਮਾਨ ਦੀ ਜ਼ਮਾਨਤ ਦੀ ਅਪੀਲ ਅਦਾਲਤ ਵਲੋਂ ਰੱਦ

ਗੁਰਦਾਸ ਮਾਨ ਦੀ ਜ਼ਮਾਨਤ ਦੀ ਅਪੀਲ ਅਦਾਲਤ ਵਲੋਂ ਰੱਦ

September 8, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ
Punjab

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ

May 28, 2025
ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ
Punjab

ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ

May 28, 2025
ਹਰਿਆਣਾ ਵਿਚ ਮਨੁੱਖ ਰਹਿਤ ਟੋਲ ਪਲਾਜ਼ਾ ਸ਼ੁਰੂ, ਜਾਣੋ ਕੀ ਏ ਖਾਸੀਅਤ ?
National

ਹਰਿਆਣਾ ਵਿਚ ਮਨੁੱਖ ਰਹਿਤ ਟੋਲ ਪਲਾਜ਼ਾ ਸ਼ੁਰੂ, ਜਾਣੋ ਕੀ ਏ ਖਾਸੀਅਤ ?

May 28, 2025
ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ
Punjab

ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

May 28, 2025
ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ
Punjab

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ

May 28, 2025
ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ
Punjab

ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ

May 28, 2025
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In