• About
  • Contact
  • Hindi News
  • English News
Monday, March 9, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਕੇਵਲ ਸਿੰਘ ਢਿੱਲੋਂ ਦੀਆਂ ਵਿਕਾਸਮੁਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ਵਿੱਚ ਭਾਜਪਾ ਆਗੂਆਂ ਸਣੇ ਬਰਨਾਲਾ ਦੀਆਂ ਮੋਹਤਬਰ ਸੰਸਥਾਵਾਂ ਦੇ ਮੁਖੀ ਕਾਂਗਰਸ ਵਿੱਚ ਸ਼ਾਮਲ

Asli Punjabi by Asli Punjabi
April 14, 2021
in Punjab, ਕਾਰੋਬਾਰ
0
ਕੇਵਲ ਸਿੰਘ ਢਿੱਲੋਂ ਦੀਆਂ ਵਿਕਾਸਮੁਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ਵਿੱਚ ਭਾਜਪਾ ਆਗੂਆਂ ਸਣੇ ਬਰਨਾਲਾ ਦੀਆਂ ਮੋਹਤਬਰ ਸੰਸਥਾਵਾਂ ਦੇ ਮੁਖੀ ਕਾਂਗਰਸ ਵਿੱਚ ਸ਼ਾਮਲ
586
SHARES
3.3k
VIEWS
Share on FacebookShare on TwitterShare on Whatsapp

ਵਪਾਰ ਮੰਡਲ, ਯੁਵਾ ਮਾਰਚ, ਬਾਰ ਐਸੋਸੀਏਸ਼ਨ, ਕੈਮਿਸਟ ਐਸੋਸੀਏਸ਼ਨ, ਲਿਖਾਰੀ ਸਭਾ, ਵੈਲਫੇਅਰ ਕਲੱਬ, ਪ੍ਰਾਪਰਟੀ ਡੀਲਰ ਐਸੋਸੀਏਸ਼ਨ ਦੇ ਪੰਜ ਦਰਜਨ ਦੇ ਕਰੀਬ ਵੱਡੇ ਆਗੂ ਹੋਏ ਕਾਂਗਰਸ ਵਿੱਚ ਸ਼ਾਮਲ

ਚੰਡੀਗੜ੍ਹ – ਬਰਨਾਲਾ ਜ਼ਿਲੇ ਵਿੱਚ ਕਾਂਗਰਸ ਪਾਰਟੀ ਨੂੰ ਅੱਜ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਗਤੀਸ਼ੀਲ ਅਗਵਾਈ ਅਤੇ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਵਿਧਾਇਕ ਸ ਕੇਵਲ ਸਿੰਘ ਢਿੱਲੋਂ ਦੀ ਦੂਰਅੰਦੇਸ਼ੀ ਸੋਚ ਅਤੇ ਵਿਕਾਸਮੁਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਅੱਜ ਭਾਜਪਾ ਦੇ ਵੱਡੇ ਆਗੂਆਂ ਸਣੇ ਸ਼ਹਿਰ ਦੀਆਂ ਵੱਖ-ਵੱਖ ਸਭਾਵਾਂ, ਐਸੋਸੀਏਸ਼ਨਾਂ ਤੇ ਵਪਾਰੀ ਭਾਈਚਾਰੇ ਦੇ ਪੰਜ ਦਰਜਨ ਦੇ ਕਰੀਬ ਵੱਡੇ ਤੇ ਮੋਹਤਬਰ ਆਗੂ ਕਾਂਗਰਸ ਵਿੱਚ ਸ਼ਾਮਲ ਹੋਏ।ਇਸ ਤਰ੍ਹਾਂ ਬਰਨਾਲਾ ਜ਼ਿਲ੍ਹੇ ਨੇ ਪਹਿਲ ਕਰਦਿਆਂ ਕੇਂਦਰ ਦੀ ਭਾਜਪਾ ਲੀਡਰਸ਼ਿਪ ਨੂੰ ਸੁਨੇਹਾ ਦੇ ਦਿੱਤਾ ਕਿ ਭਾਜਪਾ ਦਾ ਹੇਠਲਾ ਕਾਡਰ ਤੇ ਆਗੂ ਭਾਜਪਾ ਪਾਰਟੀ ਦੀਆਂ ਕਿਸਾਨ ਤੇ ਵਪਾਰ ਵਿਰੋਧੀਆਂ ਨੀਤੀਆਂ ਤੋ ਅੱਕ ਚੁੱਕਾ ਹੈ।ਸ ਢਿੱਲੋਂ ਦੀ ਅਗਵਾਈ ਵਿੱਚ ਕਾਂਗਰਸ ਪਾਰਟੀ ਵੱਲੋਂ ਕਿਸਾਨਾਂ ਦੇ ਹੱਕ ਵਿੱਚ ਲਏ ਸਟੈਂਡ ਕਾਰਨ ਭਾਜਪਾ ਆਗੂਆਂ ਦਾ ਹਿਰਦੇ ਪਰਿਵਰਤਨ ਹੋਇਆ ਅਤੇ ਉਨ੍ਹਾਂ ਆਪਣੀ ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਰਵੱਈਏ ਦੇ ਰੋਸ ਵਿੱਚ ਭਾਜਪਾ ਦਾ ਸਾਥ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ। ਬਾਕੀ ਐਸੋਸੀਸ਼ੇਨਾਂ ਦੇ ਆਗੂਆਂ ਵੱਲੋਂ ਸ. ਢਿੱਲੋਂ ਦੀ ਅਗਵਾਈ ਵਿੱਚ ਸ਼ਹਿਰ ਦੀ ਬਦਲੀ ਨੁਹਾਰ ਤੋਂ ਪ੍ਰਭਾਵਿਤ ਹੋ ਕੇ ਇਹ ਫੈਸਲਾ ਕੀਤਾ ਗਿਆ। ਸਾਰੇ ਸ਼ਾਮਲ ਹੋਏ ਆਗੂਆਂ ਵੱਲੋਂ ਅਗਲੀਆਂ ਵਿਧਾਨ ਸਭਾ ਚੋਣਾਂ ਵਿੱਚ ਕੇਵਲ ਸਿੰਘ ਢਿੱਲੋਂ ਦੀ ਜਿੱਤ ਪੱਕੀ ਕਰਨ ਲਈ ਦਿਨ-ਰਾਤ ਮਿਹਨਤ ਕਰਨ ਦਾ ਪ੍ਰਣ ਕੀਤਾ ਤਾਂ ਜੋ ਅਗਲੀ ਆਉਣ ਵਾਲੀ ਕਾਂਗਰਸ ਸਰਕਾਰ ਵਿੱਚ ਸ. ਢਿੱਲੋਂ ਨੂੰ ਕੈਬਨਿਟ ਮੰਤਰੀ ਬਣਾਇਆ ਜਾ ਸਕੇ ਜਿਸ ਨਾਲ ਬਰਨਾਲਾ ਸ਼ਹਿਰ ਦੇ ਵਿਕਾਸ ਨੂੰ ਹੋਰ ਵੀ ਰਫਤਾਰ ਮਿਲੇਗੀ।ਅੱਜ ਇਥੇ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਕਾਂਗਰਸ ਵਿੱਚ ਸਾਮਲ ਹੋਏ ਸਾਰੇ ਆਗੂਆਂ ਦਾ ਸਵਾਗਤ ਅਤੇ ਸਨਮਾਨ ਕਰਦਿਆਂ ਸ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਸਾਰਿਆਂ ਆਗੂਆਂ ਤੇ ਵਰਕਰਾਂ ਨੂੰ ਕਾਂਗਰਸ ਪਾਰਟੀ ਵਿੱਚ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ। ਸ ਢਿੱਲੋਂ ਨੇ ਕਿਹਾ ਕਿ ਉਨ੍ਹਾਂ ਦੀ ਇਹੋ ਸੋਚ ਹੈ ਕਿ ਬਰਨਾਲਾ ਦੇ ਚੌਤਰਫਾ ਵਿਕਾਸ ਲਈ ਸਾਰੇ ਵਰਗਾਂ ਨੂੰ ਨਾਲ ਲੈ ਕੇ ਚੱਲਿਆ ਜਾਵੇ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਜਿੱਥੇ ਸੂਬੇ ਦੇ ਵਿਕਾਸ ਲਈ ਵਚਨਬੱਧ ਹੈ ਉਥੇ ਬਰਨਾਲਾ ਜ਼ਿਲੇ ਨੂੰ ਸੂਬੇ ਦਾ ਨੰਬਰ ਇਕ ਜ਼ਿਲਾ ਬਣਾਉਣ ਲਈ ਦ੍ਰਿੜ ਸੰਕਲਪ ਲਿਆ ਹੋਇਆ ਹੈ। ਇਸ ਦਿਸ਼ਾ ਵਿੱਚ ਵੱਡੇ ਮੀਲ ਪੱਥਰ ਸਥਾਪਤ ਕੀਤੇ ਗਏ ਹਨ।ਅੱਜ ਕਾਂਗਰਸ ਪਾਰਟੀ ਵਿੱਚ ਸਾਮਲ ਹੋਏ ਸਮੂਹ ਆਗੂਆਂ ਤੇ ਵਰਕਰਾਂ ਤਰਫੋਂ ਕੌਂਸਲਰ ਨਰਿੰਦਰ ਗਰਗ ਨੀਟਾ, ਭਾਜਪਾ ਦੇ ਮੰਡਲ ਪ੍ਰਧਾਨ ਯਸ਼ਪਾਲ ਗਰਗ, ਭਾਜਰਾ ਬੀ.ਸੀ.ਸੈਲ ਦੇ ਪ੍ਰਧਾਨ ਹਰਮਨ ਸਿੰਘ, ਯੁਵਾ ਮਾਰਚ ਦੇ ਸਾਬਕਾ ਪ੍ਰਧਾਨ ਡਿੰਪਲ ਕਾਂਸਲ, ਬਰਨਾਲਾ ਵੈਲਫੇਅਰ ਕਲੱਬ ਦੇ ਸਕੱਤਰ ਵਿਜੇ ਗੁਪਤਾ, ਪ੍ਰਾਪਰਟੀ ਡੀਲਰ ਐਸੋਸੀਏਸ਼ਨ ਦੇ ਪ੍ਰਧਾਨ ਤੇ ਭਾਜਪਾ ਮੰਡਲ ਦੇ ਸਾਬਕਾ ਜਨਰਲ ਸਕੱਤਰ ਰਾਕੇਸ਼ ਗੋਇਲ, ਜ਼ਿਲਾ ਕੈਮਿਸਟ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਰਾਕੇਸ਼ ਕੁਮਾਰ ਤੇ ਜ਼ਿਲਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਪੰਕਜ ਬਾਂਸਲ ਨੇ ਸੰਬੋਧਨ ਕਰਦਿਆਂ ਸ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਚ ਬਰਨਾਲਾ ਦੇ ਸਰਵਪੱਖੀ ਵਿਕਾਸ ਦਾ ਅਹਿਦ ਲਿਆ ਅਤੇ ਇਹ ਵਿਸ਼ਵਾਸ ਦਿਵਾਇਆ ਕਿ ਸ ਢਿੱਲੋਂ ਵੱਲੋਂ ਸ਼ੁਰੂ ਕੀਤੇ ਵਿਕਾਸ ਏਜੰਡੇ ਨੂੰ ਹੋਰ ਅੱਗੇ ਲਿਜਾਣ ਲਈ ਸਖਤ ਮਿਹਨਤ ਕਰਨਗੇ। ਉਨ੍ਹਾਂ ਕਿਹਾ ਕਿ ਸ਼ਹਿਰੀਆਂ ਦੇ ਨਾਲ ਵਪਾਰੀਆਂ ਤੇ ਉਦਯੋਗਾਂ ਲਈ ਕਾਂਗਰਸ ਸਰਕਾਰ ਨੇ ਵੱਡੇ ਕੰਮ ਕੀਤੇ ਹਨ।ਇਸ ਮੌਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਐਡਵੋਕੇਟ ਲੱਕੀ ਸਹੌਰੀਆ, ਰਾਜੀਵ ਕੁਮਾਰ (ਜੈਟ ਬੈਟਰੀਜ਼), ਬਿਪਨ ਗੁਪਤਾ (ਸਿਟੀ ਟਾਇਰਜ਼), ਪਵਨ ਸ਼ਰਮਾ ਕੰਟਰੈਕਟਰ, ਸੋਨੂੰ ਸਿੰਗਲਾ (ਮੀਤ ਪ੍ਰਧਾਨ ਬੀ.ਜੇ.ਏ.ਪੀ. ਮੰਡਲ), ਰੋਹਿਤ ਸਿੰਗਲਾ, ਸਤੀਸ਼ ਕੁਮਾਰ (ਸਕੱਤਰ, ਭਾਜਪਾ ਮੰਡਲ), ਰਾਮ ਸਰੂਪ ਸ਼ਰਮਾ (ਲਿਖਾਰੀ ਸਭਾ), ਪ੍ਰੀਤ ਸਿੰਗਲਾ, ਸੰਦੀਪ ਗੋਇਲ (ਸਿਟੀ ਜਨਰਲ ਸਟੋਰ), ਬਿੰਦਰ ਗਰਗ (ਸ਼ਿਵਾ ਧਰਮ ਕੰਡਾ), ਸੁਭਾਸ਼ ਸ਼ਰਮਾ (ਸ਼ੁਭਮ ਕਲਾਥ ਹਾਊਸ), ਨਰੇਸ਼ ਕੁਮਾਰ (ਐਨ.ਕੇ. ਇਲੈਕਟੀਕਲਜ਼), ਸੁਰਿੰਦਰ ਕੁਮਾਰ ਪ੍ਰੇਮੀ (ਪ੍ਰਾਪਰਟੀ ਐਡਵਾਈਜਰਜ਼), ਕਮਲ ਸ਼ਰਮਾ (ਜਨਤਾ ਮੋਟਰ), ਰੇਸ਼ਮ ਦੂਆ (ਬਸੰਤ ਆਈਸ ਕਰੀਮ), ਬਲਜਿੰਦਰ ਕੁਮਾਰ (ਸੈਮਸੰਗ ਕੰਪਨੀ), ਰਤਨ ਲਾਲ ਕਾਂਸਲ (ਅੱਗਰਵਾਲ ਟੈਲੀਕਾਮ), ਦੀਪਕ ਸ਼ਰਮਾ (ਸ਼ਰਮਾ ਡੇਅਰੀ), ਪਰਵਿੰਦਰ ਸ਼ਰਮਾ (ਕਾਰਜਕਾਰਨੀ ਮੈਂਬਰ ਭਾਜਪਾ), ਰਾਜ ਕੁਮਾਰ (ਰਾਜ ਬੈਟਰੀ ਹਾਊਸ (ਸ਼ਿਵਾ ਆਟੋ ਪਾਰਟਸ), ਯਸ਼ਪਾਲ ਜਿੰਦਲ, (ਕਮਿਸ਼ਨ ਏਜੰਟ), ਦਿਨੇਸ਼ ਕੁਮਾਰ ਸਿੰਗਲਾ (ਜੇ ਐਨ ਗਿਫਟ ਹਾਊਸ), ਨਿਖਿਲ ਜਿੰਦਲ (ਆਰ.ਕੇ.ਹੈਂਡਲੂਮ), ਮੀਰ ਚੰਦ (ਜਨਰਲ ਸਟੋਰ), ਸ੍ਰੀ ਪੜੀ (ਕਲਾਥ ਮਰਚੈਂਟ), ਲਲਿਤ ਮਿੱਤਲ (ਵਿਸ਼ਾਲ ਗਿਫਟ ਗੈਲਰੀ), ਦਵਿੰਦਰ ਕੁਮਾਰ (ਕਿਰਿਆਨਾ ਸਟੋਰ), ਅਸ਼ਵਨੀ ਕੁਮਾਰ (ਕਾਰਜਕਾਰਨੀ ਮੈਂਬਰ ਭਾਜਪਾ), ਵਿੱਕੀ ਗਰਗ (ਕਾਰਜਕਾਰਨੀ ਮੈਂਬਰ ਭਾਜਪਾ), ਪੰਕਜ ਬਾਂਸਲ (ਕਾਰਜਕਾਰਨੀ ਮੈਂਬਰ ਭਾਜਪਾ), ਸੰਜੇ ਕੁਮਾਰ (ਪੱਖੋਵਾਲ ਬੇਅਰਿੰਗ ਸਟੋਰ), ਸਾਹਿਲ ਸਿੰਗਲਾ (ਬੀ.ਡੀ.ਸਿੰਗਲਾ ਸਟੋਰ), ਸੰਦੀਪ ਸਿੰਗਲਾ, ਮਨੀਸ਼ ਕੁਮਾਰ (ਕਾਰਜਕਾਰਨੀ ਮੈਂਬਰ ਭਾਜਪਾ), ਵਿਨੋਦ ਕੁਮਾਰ (ਵਿਕਾਸ ਟੈਲੀਕਾਮ), ਮਨੋਜ ਕੁਮਾਰ (ਸਵਾਸਤਿਕ ਟਰੇਡਰ), ਰੁਲਦੂ ਰਾਮ (ਸਿਟੀ ਗਾਰਮੈਂਟ), ਆਨੰਦ ਸਿੰਗਲਾ (ਫਰੈਂਡਜ਼ ਕੈਫੇ), ਸੁਮਿਤ ਸ਼ਰਮਾ, ਭੂਸ਼ਣ ਸ਼ਰਮਾ, ਨਰੇਸ਼ ਕੁਮਾਰ ਤੇ ਮਨੀਸ਼ ਕੁਮਾਰ (ਸਾਰੇ ਕਾਰਜਕਾਰਨੀ ਮੈਂਬਰ ਭਾਜਪਾ), ਐਡਵੋਕੇਟ ਚੰਦਰ ਸ਼ੇਖਰ, ਸ੍ਰੀ ਮਾਨਵ (ਉਦਯੋਗਪਤੀ), ਪ੍ਰਦੀਪ ਬਜਾਜ, ਅਮਿਤ ਸ਼ਰਮਾ ਤੇ ਸੌਰਵ ਸਿੰਗਲਾ (ਐਡਵੋਕੇਟ ਪੰਜਾਬ ਤੇ ਹਰਿਆਣਾ ਹਾਈ ਕੋਰਟ) ਅਤੇ ਪੁੰਨੂੰ ਚੌਹਾਨ ਸਨ।

You might also like

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

Previous Post

ਮੁੱਖ ਮੰਤਰੀ ਵੱਲੋਂ ਕੁੰਵਰ ਵਿਜੇ ਪ੍ਰਤਾਪ ਦੀ ਜਲਦੀ ਸੇਵਾ ਮੁਕਤੀ ਦੀ ਅਪੀਲ ਰੱਦ; ਆਖਿਆ, ਸੂਬੇ ਨੂੰ ਸਮਰੱਥ ਅਫਸਰ ਦੀਆਂ ਸੇਵਾਵਾਂ ਦੀ ਲੋੜ

Next Post

ਜੇਲ੍ਹ ਮੰਤਰੀ ਰੰਧਾਵਾ ਵੱਲੋਂ ਜੇਲ੍ਹਾਂ ਵਿੱਚ ਬੰਦ ਮੁਸਲਿਮ ਭਾਈਚਾਰੇ ਦੇ ਬੰਦੀਆਂ ਦੀ ਸਹੂਲਤ ਲਈ ਰੋਜ਼ੇ ਰੱਖਣ ਸਬੰਧੀ ਵਿਸ਼ੇਸ਼ ਹਦਾਇਤਾਂ ਜਾਰੀ

Asli Punjabi

Asli Punjabi

Related Posts

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ
Punjab

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

by Asli Punjabi
March 3, 2026
ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ
Punjab

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

by Asli Punjabi
March 3, 2026
ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ
Punjab

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

by Asli Punjabi
November 26, 2025
Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ
Punjab

Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ

by Asli Punjabi
November 26, 2025
ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ
Punjab

ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ

by Asli Punjabi
November 26, 2025
Next Post
ਜੇਲ੍ਹ ਮੰਤਰੀ ਰੰਧਾਵਾ ਵੱਲੋਂ ਜੇਲ੍ਹਾਂ ਵਿੱਚ ਬੰਦ ਮੁਸਲਿਮ ਭਾਈਚਾਰੇ ਦੇ ਬੰਦੀਆਂ ਦੀ ਸਹੂਲਤ ਲਈ ਰੋਜ਼ੇ ਰੱਖਣ ਸਬੰਧੀ ਵਿਸ਼ੇਸ਼ ਹਦਾਇਤਾਂ ਜਾਰੀ

ਜੇਲ੍ਹ ਮੰਤਰੀ ਰੰਧਾਵਾ ਵੱਲੋਂ ਜੇਲ੍ਹਾਂ ਵਿੱਚ ਬੰਦ ਮੁਸਲਿਮ ਭਾਈਚਾਰੇ ਦੇ ਬੰਦੀਆਂ ਦੀ ਸਹੂਲਤ ਲਈ ਰੋਜ਼ੇ ਰੱਖਣ ਸਬੰਧੀ ਵਿਸ਼ੇਸ਼ ਹਦਾਇਤਾਂ ਜਾਰੀ

Recommended

ਸਾਈਕਲ ‘ਤੇ ਅੰਮ੍ਰਿਤਸਰ ਤੋਂ ਚੰਡੀਗੜ੍ਹ ਪਹੁੰਚੇ ਬੈਂਸ ਬ੍ਰਦਰਜ਼

ਸਾਈਕਲ ‘ਤੇ ਅੰਮ੍ਰਿਤਸਰ ਤੋਂ ਚੰਡੀਗੜ੍ਹ ਪਹੁੰਚੇ ਬੈਂਸ ਬ੍ਰਦਰਜ਼

June 26, 2020
ਕੈਨੇਡਾ: ਡੀ.ਐਨ.ਏ. ਤਬਦੀਲ ਕਰਨ ਦੀਆਂ ਕੋਝੀਆਂ ਸਾਜ਼ਿਸ਼ਾਂ ਪੰਜਾਬ ਲਈ ਗੰਭੀਰ ਚਿੰਤਾ ਦਾ ਵਿਸ਼ਾ – ਦੀਪਕ ਚਨਾਰਥਲ

ਕੈਨੇਡਾ: ਡੀ.ਐਨ.ਏ. ਤਬਦੀਲ ਕਰਨ ਦੀਆਂ ਕੋਝੀਆਂ ਸਾਜ਼ਿਸ਼ਾਂ ਪੰਜਾਬ ਲਈ ਗੰਭੀਰ ਚਿੰਤਾ ਦਾ ਵਿਸ਼ਾ – ਦੀਪਕ ਚਨਾਰਥਲ

July 14, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In