• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਝੂਠ ਬੋਲਣਾ ਬੰਦ ਕਰੋ ਅਤੇ ਕੋਵਿਡ ਸੰਕਟ ‘ਚੋਂ ਸਿਆਸੀ ਸ਼ੋਹਰਤ ਖੱਟਣ ਦੀ ਕੋਸ਼ਿਸ਼ ਨਾ ਕਰੋ-ਕੈਪਟਨ ਅਮਰਿੰਦਰ ਸਿੰਘ ਨੇ ਹਰਸਿਮਰਤ ਬਾਦਲ ਨੂੰ ਕਿਹਾ

Asli Punjabi by Asli Punjabi
April 14, 2021
in Punjab, Top Stories
0
ਝੂਠ ਬੋਲਣਾ ਬੰਦ ਕਰੋ ਅਤੇ ਕੋਵਿਡ ਸੰਕਟ ‘ਚੋਂ ਸਿਆਸੀ ਸ਼ੋਹਰਤ ਖੱਟਣ ਦੀ ਕੋਸ਼ਿਸ਼ ਨਾ ਕਰੋ-ਕੈਪਟਨ ਅਮਰਿੰਦਰ ਸਿੰਘ ਨੇ ਹਰਸਿਮਰਤ ਬਾਦਲ ਨੂੰ ਕਿਹਾ
586
SHARES
3.3k
VIEWS
Share on FacebookShare on TwitterShare on Whatsapp

ਮਹਾਂਮਾਰੀ ਨਾਲ ਨਜਿੱਠਣ ਦੇ ਪ੍ਰਬੰਧਨ ਦੀ ਆਲੋਚਨਾ ਕਰਕੇ ਫਰੰਟਲਾਈਨ ਵਰਕਰਾਂ ਦਾ ਮਨੋਬਲ ਤੋੜਨ ਲਈ ਅਕਾਲੀ ਲੀਡਰ ਦੀ ਆਲੋਚਨਾ

ਚੰਡੀਗੜ – ਹਰਸਿਮਰਤ ਕੌਰ ਬਾਦਲ ਵੱਲੋਂ ਸੂਬੇ ਵਿਚ ਮੌਜੂਦਾ ਕੋਵਿਡ ਸੰਕਟ ਉਤੇ ਸਿਆਸੀ ਹੋ-ਹੱਲਾ ਮਚਾ ਕੇ ਅਸੰਵੇਦਨਸ਼ੀਲ ਕੋਸ਼ਿਸ਼ਾਂ ਕੀਤੇ ਜਾਣ ’ਤੇ ਹੈਰਾਨੀ ਜਾਹਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਝੂਠ ਬੋਲਣਾ ਅਕਾਲੀ ਨੇਤਾ ਦੀ ਆਦਤ ਹੈ ਅਤੇ ਇੱਥੋਂ ਤੱਕ ਕਿ ਬਹੁਤ ਹੀ ਸੰਜੀਦਾ ਮਸਿਲਆਂ ਉਤੇ ਝੂਠ ਮਾਰਨਾ ਹੋਰ ਵੀ ਸ਼ਰਮਨਾਕ ਹੈ, ਖਾਸ ਕਰਕੇ ਉਸ ਵੇਲੇ, ਜਦੋਂ ਸੂਬੇ ਦੇ ਸਿਹਤ ਸੰਭਾਲ ਵਰਕਰਾਂ ਦੇ ਅਣਥੱਕ ਯਤਨਾਂ ਸਦਕਾ ਕੁਝ ਸਾਕਾਰਤਮਕ ਨਤੀਜੇ ਸਾਹਮਣੇ ਆ ਰਹੇ ਹਨ।ਮੁੱਖ ਮੰਤਰੀ ਨੇ ਕਿਹਾ,‘‘ਭਾਵੇਂ ਕਿ ਸਾਰੇ ਪੰਜਾਬੀ ਇਹ ਜਾਣਦੇ ਹਨ ਕਿ ਹਰਸਿਮਰਤ ਬਾਦਲ ਪੈਦਾਇਸ਼ੀ ਝੂਠੀ ਹੈ ਅਤੇ ਕੋਵਿਡ ਦੀ ਸਥਿਤੀ ਬਾਰੇ ਉਸ ਦੀ ਟਿੱਪਣੀ ਨੇ ਹੋਰ ਵੀ ਨੀਵਾਂ ਪੱਧਰ ਉਜਾਗਰ ਕੀਤਾ ਹੈ।’’ ਉਨਾਂ ਨੇ ਮਹਾਂਮਾਰੀ ਦੇ ਮਸਲੇ ਉਤੇ ਘਟੀਆ ਸਿਆਸਤ ਖੇਡਣ ਲਈ ਸਾਬਕਾ ਕੇਂਦਰੀ ਮੰਤਰੀ ਦੀ ਆਲੋਚਨਾ ਕੀਤੀ।ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਦੀ ਸਰਕਾਰ ਦੇ ਠੋਸ ਉਪਰਾਲਿਆਂ, ਜਿਸ ਨਾਲ ਕੋਵਿਡ ਫਰੰਟ ਉਤੇ ਕੁਝ ਸਫਲਤਾ ਮਿਲੀ ਹੈ, ਦਾ ਸਾਥ ਦੇਣ ਦੀ ਬਜਾਏ ਹਰਸਿਮਰਤ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਸਮੇਤ ਬਾਕੀ ਲੀਡਰਸ਼ਿਪ ਮਹਾਂਮਾਰੀ ਦੇ ਪ੍ਰਬੰਧਨ ਉਤੇ ਉਨਾਂ ਦੀ ਸਰਕਾਰ ਦੀ ਘਟੀਆ ਪੱਧਰ ਦੀ ਆਲੋਚਨਾ ਕਰ ਰਹੀ ਹੈ।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਮਹਾਂਮਾਰੀ ਨੇ ਕਿਸੇ ਵੀ ਸੂਬੇ ਜਾਂ ਮੁਲਕ ਨੂੰ ਨਹੀਂ ਬਖਸ਼ਿਆ ਅਤੇ ਸਾਡੇ ਸੂਬੇ ਦਾ ਮੈਡੀਕਲ ਭਾਈਚਾਰਾ ਇਸ ਵਿਰੁੱਧ ਲੜਨ ਲਈ ਦਿਨ-ਰਾਤ ਕੰਮ ਕਰ ਰਿਹਾ ਹੈ। ਉਨਾਂ ਕਿਹਾ ਕਿ ਮੈਡੀਕਲ ਭਾਈਚਾਰੇ ਦੇ ਅਣਥੱਕ ਯਤਨਾਂ ਸਦਕਾ ਪਿਛਲੇ ਕੁਝ ਦਿਨਾਂ ਵਿਚ ਸਥਿਤੀ ਵਿਚ ਕੁਝ ਸੁਧਾਰ ਹੋਇਆ ਹੈ ਅਤੇ ਪੰਜਾਬ ਹੁਣ ਕੋਵਿਡ ਦੇ ਵੱਧ ਤੋਂ ਵੱਧ ਕੇਸਾਂ ਵਾਲੇ ਪੰਜ ਸਿਖਰਲੇ ਸੂਬਿਆਂ ਵਿਚ ਸ਼ਾਮਲ ਨਹੀਂ ਹੈ। ਬੀਤੇ ਦਿਨ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਸਰਕਾਰੀ ਅੰਕੜਿਆਂ ਮੁਤਾਬਕ 10 ਸੂਬਿਆਂ ਵਿਚ ਕੋਵਿਡ-19 ਦੇ ਨਵੇਂ ਕੇਸਾਂ ਵਿਚ ਵੱਡਾ ਵਾਧਾ ਹੋਇਆ ਹੈ ਜਿਸ ਨਾਲ 24 ਘੰਟਿਆਂ ਦੇ ਸਮੇਂ ਵਿਚ 80.92 ਫੀਸਦੀ ਕੇਸ ਵਾਇਰਸ ਦੇ ਨਵੇਂ ਰੂਪ ਨਾਲ ਸਾਹਮਣੇ ਆਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ, ਇਸ ਸੂਚੀ ਵਿਚ ਸ਼ਾਮਲ ਨਹੀਂ ਅਤੇ ਇਹ ਸਥਿਤੀ ਅੱਜ ਵੀ ਬਰਕਰਾਰ ਹੈ। ਉਨਾਂ ਅੱਗੇ ਕਿਹਾ ਕਿ ਕੁਝ ਦਿਨ ਤੋਂ ਸਥਿਤੀ ਵਿਚ ਸੁਧਾਰ ਹੋਇਆ ਹੈ।ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਕੋਵਿਡ ਖਿਲਾਫ ਲੜਾਈ ਵਿਚ ਪੰਜਾਬ ਅਜੇ ਵੀ ਜਿੱਤ ਤੋਂ ਦੂਰ ਹੈ ਪਰ ਇਹ ਸਮਾਂ ਚੜਦੀ ਕਲਾ ਵਿਚ ਰਹਿਣ ਅਤੇ ਸਾਰੇ ਫਰੰਟਲਾਈਨ ਵਰਕਰਾਂ ਦੀ ਸ਼ਲਾਘਾ ਕਰਨ ਦਾ ਹੈ ਜੋ ਬੀਤੇ ਇਕ ਸਾਲ ਤੋਂ ਵੀ ਵੱਧ ਸਮੇਂ ਤੋਂ ਸਖਤ ਮਿਹਨਤ ਕਰ ਰਹੇ ਹਨ। ਮੁੱਖ ਮੰਤਰੀ ਨੇ ਕਿਹਾ, ‘‘ਇਨਾਂ ਫਰੰਟਲਾਈਨ ਵਰਕਰਾਂ ਦੀ ਸਖਤ ਮਿਹਨਤ, ਸਮਰਪਣ ਭਾਵਨਾ ਅਤੇ ਕੁਰਬਾਨੀ ਦੀ ਦਾਦ ਦੇਣ ਦੀ ਬਜਾਏ ਹਰਸਿਮਰਤ ਬਾਦਲ ਇਸ ਗੱਲ ਨੂੰ ਲੈ ਕੇ ਚਿੰਤਤ ਹੈ ਕਿ ਮਹਾਂਮਾਰੀ ਤੋਂ ਸਿਆਸੀ ਸ਼ੋਹਰਤ ਕਿਵੇਂ ਖੱਟੀ ਜਾਵੇ ਜਦਕਿ ਉਨਾਂ ਦਾ ਆਪਣਾ ਸੂਬਾ ਅਤੇ ਲੋਕ ਇਸ ਮਹਾਂਮਾਰੀ ਦਾ ਸੰਤਾਪ ਝੱਲ ਰਹੇ ਹਨ।’’ ਕੈਪਟਨ ਅਮਰਿੰਦਰ ਸਿੰਘ ਨੇ ਇਨਾਂ ਵਰਕਰਾਂ ਦੀਆਂ ਕੋਸ਼ਿਸ਼ਾਂ ਨੂੰ ਘਟਾ ਕੇ ਦੇਖਣ ਦੀਆਂ ਕੋਸ਼ਿਸ਼ਾਂ ਲਈ ਅਕਾਲੀ ਲੀਡਰ ਦੀ ਸਖਤ ਨਿਖੇਧੀ ਕੀਤੀ।ਕੈਪਟਨ ਅਮਰਿੰਦਰ ਸਿੰਘ ਨੇ ਸਵਾਲ ਕੀਤਾ, “ਕੀ ਉਨਾਂ ਨੂੰ ਇਹ ਅਹਿਸਾਸ ਨਹੀਂ ਕਿ ਇਸ ਤਰਾਂ ਦੇ ਬਿਆਨ ਫਰੰਟਲਾਈਨ ਵਰਕਰਾਂ ਅਤੇ ਸਮੁੱਚੇ ਪੰਜਾਬ ਦੇ ਲੋਕਾਂ ਦੇ ਮਨੋਬਲ ਨੂੰ ਕਿਵੇਂ ਸੱਟ ਮਾਰ ਰਹੇ ਹਨ? ਜਾਂ ਉਨਾਂ ਨੂੰ ਇਸਦੀ ਕੋਈ ਪ੍ਰਵਾਹ ਨਹੀਂ ਕਿਉਂਕਿ ਉਨਾਂ ਦਾ ਸਾਰਾ ਧਿਆਨ ਮੇਰੀ ਸਰਕਾਰ ਨੂੰ ਨੀਵਾਂ ਵਿਖਾਉਣ ਲਈ ਬਹਾਨੇ ਲੱਭਣਾ ਹੈ।’’ਉਨਾਂ ਕਿਹਾ ਕਿ ਅਸਲ ਵਿੱਚ ਸਮੁੱਚਾ ਦੇਸ਼ ਅਤੇ ਵਿਸ਼ਵ ਮਹਾਂਮਾਰੀ ਦੇ ਪ੍ਰਭਾਵਾਂ ਦਾ ਸਾਹਮਣਾ ਕਰ ਰਿਹਾ ਸੀ ਜਿਸ ਤੋਂ ਪੰਜਾਬ ਵੀ ਨਹੀਂ ਬਚਿਆ ਅਤੇ ਵੱਖ-ਵੱਖ ਰਾਜਾਂ ਵਿੱਚ ਸਮੇਂ-ਸਮੇਂ ਉਤੇ ਸਥਿਤੀ ਵਿੱਚ ਸੁਧਾਰ ਵੇਖਣ ਨੂੰ ਮਿਲਿਆ। ਉਨਾਂ ਕਿਹਾ ਕਿ ਹਰਸਿਮਰਤ ਨੇ ਇਨਾਂ ਸਾਰੇ ਤੱਥਾਂ ਨੂੰ ਅਣਗੌਲਿਆਂ ਕਰਦਿਆਂ ਝੂਠੇ ਦੋਸ਼ਾਂ ਅਤੇ ਸੌੜੀ ਸਿਆਸਤ ਦਾ ਪੱਖ ਪੂਰਿਆ।ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਦੀ ਸਰਕਾਰ ਨੇ ਪੰਜਾਬ ਉਤੇ ਮਹਾਂਮਾਰੀ ਦੇ ਖ਼ਤਰੇ ਅਤੇ ਮਾਰੂ ਪ੍ਰਭਾਵਾਂ ਖਾਸ ਕਰ ਮੌਤਾਂ ਹੋਣ ਦੀ ਸਥਿਤੀ ਵਿੱਚ, ਇਸ ਦੇ ਖ਼ਤਰੇ ਨੂੰ ਘੱਟ ਕਰਕੇ ਨਹੀਂ ਵੇਖਿਆ। ਉਹਨਾਂ ਕਿਹਾ ਕਿ ਆਪਣੇ ਸੂਬਾ ਵਾਸੀਆਂ ਦੀਆਂ ਮੌਤਾਂ ਹੋਣ ਦੀ ਸਥਿਤੀ ਵਿੱਚ ਵੀ ਹਰਸਿਮਰਤ ਨੂੰ ਆਪਣੀ ਸਿਆਸਤ ਚਮਕਾਉਣ ਦੇ ਮੌਕੇ ਤੋਂ ਸਿਵਾਏ ਹੋਰ ਕੁਝ ਨਹੀਂ ਦਿਖਿਆ। ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਦੀ ਸਰਕਾਰ ਲੋਕਾਂ ਵਿੱਚ ਟੀਕਾ ਲਵਾਉਣ ਪ੍ਰਤੀ ਹਿਚਕਿਚਾਹਟ ਤੋਂ ਵੀ ਭਲੀ ਭਾਂਤ ਜਾਣੂੰ ਹੈ ਅਤੇ ਅਤੇ ਇਸ ਬਾਰੇ ਖੁੱਲ ਕੇ ਗੱਲ ਕਰ ਰਹੀ ਹੈ, ਪਰ ਹਰਸਿਮਰਤ ਸ਼ਾਇਦ ਇਹ ਭੁੱਲ ਗਈ ਹੈ ਕਿ ਵੱਡੀ ਸਮੱਸਿਆ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ, ਜਿਸ ਵਿਚ ਉਹ ਭਾਈਵਾਲ ਰਹੇ ਹਨ, ਖਿਲਾਫ਼ ਖੇਤੀ ਕਾਨੂੰਨਾਂ ਦੇ ਮੁੱਦੇ ’ਤੇ ਲੋਕਾਂ ਵਿੱਚ ਪਾਈ ਜਾ ਰਹੀ ਨਾਰਾਜ਼ਗੀ ਅਤੇ ਗੁੱਸਾ ਹੈ। ਉਨਾਂ ਕਿਹਾ, “ਜੇਕਰ ਤੁਸੀਂ (ਹਰਸਿਮਰਤ) ਕਾਲੇ ਕਾਨੂੰਨਾਂ ਦਾ ਪੱਖ ਨਾ ਪੂਰਦੇ ਅਤੇ ਆਪਣੇ ਹਿੱਤਾਂ ਦੀ ਥਾਂ ਪੰਜਾਬ ਦੇ ਹਿੱਤਾਂ ਨੂੰ ਪਹਿਲ ਦਿੰਦੇ ਤਾਂ ਸੂਬੇ ਵਿਚ ਵੱਧ ਤੋਂ ਵੱਧ ਲੋਕ ਬਿਨਾਂ ਕਿਸੇ ਡਰ ਦੇ ਖੁੱਲੇਆਮ ਟੀਕਾਕਰਨ ਕਰਵਾਉਂਦੇ।’’ਮੁੱਖ ਮੰਤਰੀ ਨੇ ਸੂਬੇ ਵਿੱਚ ਸਿਆਸੀ ਇਕੱਠਾਂ ’ਤੇ ਪਾਬੰਦੀ ਲਾਉਣ ਦੇ ਹੁਕਮਾਂ ਵਿੱਚ ਨੁਕਸ ਕੱਢਣ ਲਈ ਵੀ ਹਰਸਿਮਰਤ ਨੂੰ ਆੜੇ ਹੱਥੀਂ ਲਿਆ। ਉਨਾਂ ਕਿਹਾ ਕਿ ਜਦੋਂ ਕਾਂਗਰਸ ਨੇ ਸਵੈ-ਇੱਛਾ ਨਾਲ ਰੈਲੀਆਂ ਅਤੇ ਇਕੱਠ ਨਾ ਕਰਨ ਦਾ ਫੈਸਲਾ ਲਿਆ ਹੈ, ਸੁਖਬੀਰ ਦੀ ਅਗਵਾਈ ਵਿੱਚ ਅਕਾਲੀ ਬਿਨਾਂ ਮਾਸਕਾਂ ਅਤੇ ਕਿਸੇ ਵੀ ਤਰਾਂ ਦੀ ਸਮਾਜਿਕ ਵਿੱਥ ਦੇ ਪੂਰੇ ਮਾਣ ਨਾਲ ਅਜਿਹੀਆਂ ਰੈਲੀਆਂ ਕਰਕੇ ਬੇਚੈਨੀ ਫੈਲਾ ਰਹੇ ਸਨ। ਉਨਾਂ ਨੇ ਅਜਿਹੀਆਂ ਗੈਰ-ਜ਼ਿੰਮੇਵਾਰਾਨਾ ਕਾਰਵਾਈਆਂ ਲਈ ਆਪਣੀ ਪਾਰਟੀ ਦਾ ਬਚਾਅ ਕਰਨ ਵਾਸਤੇ ਹਰਸਿਮਰਤ ਦੀ ਆਲੋਚਨਾ ਕੀਤੀ। ਉਨਾਂ ਕਿਹਾ ਕਿ ਪੰਜਾਬ ਵਿੱਚ ਕਰੋਨਾ ਦੀ ਦੂਜੀ ਲਹਿਰ ਦੇ ਹੱਲੇ ਤੋਂ ਬਾਅਦ ਜੇਕਰ ਸ੍ਰੋਮਣੀ ਅਕਾਲੀ ਦਲ ਅਤੇ ‘ਆਪ’ ਨੇ ਅਜਿਹੀਆਂ ਲਾਪਰਵਾਹੀਆਂ ਨਾ ਵਿਖਾਈਆਂ ਹੁੰਦੀਆਂ ਤਾਂ ਉਨਾਂ ਨੂੰ ਸਿਆਸੀ ਇਕੱਠਾਂ ’ਤੇ ਪੂਰਨ ਪਾਬੰਦੀ ਲਾਉਣ ਲਈ ਮਜਬੂਰ ਨਾ ਹੋਣਾ ਪੈਂਦਾ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

Previous Post

ਜੇਲ੍ਹ ਮੰਤਰੀ ਰੰਧਾਵਾ ਵੱਲੋਂ ਜੇਲ੍ਹਾਂ ਵਿੱਚ ਬੰਦ ਮੁਸਲਿਮ ਭਾਈਚਾਰੇ ਦੇ ਬੰਦੀਆਂ ਦੀ ਸਹੂਲਤ ਲਈ ਰੋਜ਼ੇ ਰੱਖਣ ਸਬੰਧੀ ਵਿਸ਼ੇਸ਼ ਹਦਾਇਤਾਂ ਜਾਰੀ

Next Post

ਸੂਬੇ ਵਿੱਚ ਖਰੀਦ ਦੇ ਚੋਥੇ ਦਿਨ 296829 ਮੀਟਿ੍ਰਕ ਟਨ ਕਣਕ ਦੀ ਹੋਈ ਖ਼ਰੀਦ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
Next Post
ਸੂਬੇ ਵਿੱਚ ਖਰੀਦ ਦੇ ਚੋਥੇ ਦਿਨ  296829 ਮੀਟਿ੍ਰਕ ਟਨ ਕਣਕ ਦੀ ਹੋਈ ਖ਼ਰੀਦ

ਸੂਬੇ ਵਿੱਚ ਖਰੀਦ ਦੇ ਚੋਥੇ ਦਿਨ 296829 ਮੀਟਿ੍ਰਕ ਟਨ ਕਣਕ ਦੀ ਹੋਈ ਖ਼ਰੀਦ

Recommended

ਕਿਸਾਨਾਂ ਦਾ ਮੁੱਦਾ ਅਤੇ ਸੰਘਰਸ਼ ਬਿਲਕੁੱਲ ਜਾਇਜ਼ : ਅਰਵਿੰਦ ਕੇਜਰੀਵਾਲ

ਕਿਸਾਨਾਂ ਦਾ ਮੁੱਦਾ ਅਤੇ ਸੰਘਰਸ਼ ਬਿਲਕੁੱਲ ਜਾਇਜ਼ : ਅਰਵਿੰਦ ਕੇਜਰੀਵਾਲ

December 8, 2020
ਪੰਜਾਬ ਸਰਕਾਰ ਵਲੋਂ 12ਵੀਂ ਕੌਮੀ ਪਸ਼ੂਧਨ ਐਕਸਪੋ ਚੈਂਪੀਅਨਸਿਪ ’ਪਸ਼ੂ ਪਾਲਣ ਵਿਚ ਵਿਭਿੰਨਤਾ’ ਵਿਸ਼ੇ ’ਤੇ ਕਰਵਾਈ ਜਾਵੇਗੀ

ਪੰਜਾਬ ਸਰਕਾਰ ਵਲੋਂ 12ਵੀਂ ਕੌਮੀ ਪਸ਼ੂਧਨ ਐਕਸਪੋ ਚੈਂਪੀਅਨਸਿਪ ’ਪਸ਼ੂ ਪਾਲਣ ਵਿਚ ਵਿਭਿੰਨਤਾ’ ਵਿਸ਼ੇ ’ਤੇ ਕਰਵਾਈ ਜਾਵੇਗੀ

February 24, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In