ਚੰਡੀਗੜ – ਪੰਜਾਬ ਰਾਜ ਵਿੱਚ ਅੱਜ ਕਣਕ ਦੀ ਖਰੀਦ ਦੇ ਚੋਥੇ ਦਿਨ 296829 ਮੀਟਿ੍ਰਕ ਟਨ ਖਰੀਦ ਕੀਤੀ ਗਈ ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ 296829 ਮੀਟਿ੍ਰਕ ਟਨ ਕਣਕ ਦੀ ਖਰੀਦ ਸਰਕਾਰੀ ਏਜੰਸੀਆਂ ਦੁਆਰਾ ਕੀਤੀ ਗਈ ਹੈ ਜਿਸ ਵਿਚੋਂ ਪਨਗ੍ਰੇਨ ਵੱਲੋਂ 78599 ਮੀਟਿ੍ਰਕ ਟਨ, ਮਾਰਕਫੈੱਡ ਵੱਲੋਂ 75655 ਮੀਟਿ੍ਰਕ ਟਨ ਅਤੇ ਪਨਸਪ ਵੱਲੋਂ 68439 ਮੀਟਿ੍ਰਕ ਟਨ ਕਣਕ ਖ਼ਰੀਦੀ ਗਈ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 49412 ਮੀਟਿ੍ਰਕ ਟਨ ਕਣਕ ਖ਼ਰੀਦੀ ਗਈ ਹੈ।ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ 2883 ਮੀਟਿ੍ਰਕ ਟਨ ਕਣਕ ਖ਼ਰੀਦੀ ਜਾ ਗੀ ਹੈ।ਇਸ ਤੋਂ ਇਲਾਵਾ ਪਨਗ੍ਰੇਨ ਵਲੋਂ ਪੰਜਾਬ ਵਿੱਚ ਜਨਤਕ ਵੰਡ ਲੀ 21841 ਮੀਟਿ੍ਰਕ ਟਨ ਕਣਕ ਵੀ ਖਰੀਦੀ ਗਈ ਹੈ। ਚੋਥੇ ਦਿਨ ਦੀ ਖਰੀਦ ਸਮੇਤ ਹੁਣ ਤੱਕ ਰਾਜ ਵਿੱਚ ਕੁਲ 544334 ਮੀਟਿ੍ਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।