ਸੰਯੁਕਤ ਰਾਸ਼ਟਰ – ਵਿਸ਼ਵ ਸਿਹਤ ਸੰਗਠਨ ਦੇ ਮੁਖੀ ਟੇਡਰੋਸ ਅਦਾਨੋਮ ਨੇ ਕਿਹਾ ਕਿ ਭਾਵੇਂ ਦੁਨੀਆ ਭਰ ਵਿਚ ਕਰੋਨਾ ਰੋਕੂ ਟੀਕਿਆਂ ਦੀ 78 ਕਰੋੜ ਤੋਂ ਵੱਧ ਡੋਜ਼ ਦਿੱਤੀ ਜਾ ਚੁੱਕੀ ਹੈ ਪਰ ਇਸ ਮਹਾਮਾਰੀ ਦਾ ਅੰਤ ਹਾਲੇ ਕਾਫੀ ਦੂਰ ਹੈ। ਇਸ ਕਰਕੇ ਸਿਹਤ ਸਬੰਧੀ ਤੇ ਕਰੋਨਾ ਨਿਯਮਾਂ ਦਾ ਪਾਲਣ ਕਰਕੇ ਇਸ ਮਹਾਮਾਰੀ ’ਤੇ ਕਾਬੂ ਪਾਇਆ ਜਾ ਸਕਦਾ ਹੈ।