• About
  • Contact
  • Hindi News
  • English News
Monday, March 9, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਕੋਵਿਡ ਕੇਸਾਂ ਵਿਚ ਵਾਧੇ ਦੇ ਮੱਦੇਨਜ਼ਰ ਦਸਵੀਂ ਅਤੇ ਬਾਰ੍ਹਵੀਂ ਦੀਆਂ ਬੋਰਡ ਪ੍ਰੀਖਿਆਵਾਂ ਮੁਲਤਵੀ ਕਰਨ ਦੀ ਮੰਗ ਕੀਤੀ

Asli Punjabi by Asli Punjabi
April 15, 2021
in Punjab
0
ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਕੋਵਿਡ ਕੇਸਾਂ ਵਿਚ ਵਾਧੇ ਦੇ ਮੱਦੇਨਜ਼ਰ ਦਸਵੀਂ ਅਤੇ ਬਾਰ੍ਹਵੀਂ ਦੀਆਂ ਬੋਰਡ ਪ੍ਰੀਖਿਆਵਾਂ ਮੁਲਤਵੀ ਕਰਨ ਦੀ ਮੰਗ ਕੀਤੀ
586
SHARES
3.3k
VIEWS
Share on FacebookShare on TwitterShare on Whatsapp

You might also like

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ ਦੇ ਵਧ ਰਹੇ ਕੇਸਾਂ ਦਾ ਹਵਾਲਾ ਦਿੰਦੇ ਹੋਏ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਮੁਲਤਵੀ ਕਰਨ ਦੀ ਮੰਗ ਕੀਤੀ ਹੈ ਤਾਂ ਕਿ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਵਿਚ ਅਨਸ਼ਿਚਤਤਾ ਨੂੰ ਦੂਰ ਕੀਤਾ ਜਾ ਸਕੇ।ਮੁੱਖ ਮੰਤਰੀ ਨੇ ਕੇਂਦਰੀ ਸਿੱਖਿਆ ਮੰਤਰੀ ਰਾਮੇਸ਼ ਪੋਖਰੀਆਲ ਨਿਸ਼ੰਕ ਨੂੰ ਲਿਖੇ ਪੱਤਰ ਵਿਚ ਮੌਜੂਦਾ ਸਥਿਤੀ ਅਤੇ ਦਬਾਅ ਦਾ ਜਿਕਰ ਕਰਦਿਆਂ ਕਿਹਾ,”ਇਹੀ ਮੁਨਾਸਬ ਹੋਵੇਗਾ ਕਿ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਮੁਲਤਵੀ ਕਰਨ ਦਾ ਫੈਸਲਾ ਤੁਰੰਤ ਲਿਆ ਜਾਵੇ।“ ਉਨ੍ਹਾਂ ਕਿਹਾ ਕਿ ਇਸ ਨਾਲ ਕੇਂਦਰ ਸਰਕਾਰ ਅਤੇ ਸੂਬਿਆਂ ਨੂੰ ਇਕ ਵਾਰ ਸਥਿਤੀ ਸੁਖਾਵੀਂ ਹੋ ਜਾਣ ‘ਤੇ ਪ੍ਰੀਖਿਆਵਾਂ ਬਿਹਤਰ ਢੰਗ ਨਾਲ ਕਰਵਾਉਣ ਦੀ ਯੋਜਨਾ ਬਣਾਉਣ ਦੀ ਵੀ ਇਜਾਜ਼ਤ ਮਿਲੇਗੀ।ਕੇਂਦਰੀ ਮੰਤਰੀ ਦੇ ਛੇਤੀ ਦਖ਼ਲ ਦੀ ਮੰਗ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਇਹ ਅਨੁਮਾਨ ਲਾਉਣਾ ਔਖਾ ਹੈ ਕਿ ਕੋਵਿਡ ਕੇਸਾਂ ਵਿਚ ਵਾਧਾ ਕਦੋਂ ਰੁਕੇਗਾ ਅਤੇ ਅਸੀਂ ਰੁਝਾਨ ਵਿਚ ਕਮੀ ਕਦੋਂ ਦੇਖਣ ਨੂੰ ਮਿਲੇਗੀ। ਉਨ੍ਹਾਂ ਕਿਹਾ ਕਿ ਵੱਖ-ਵੱਖ ਸੂਬੇ ਇਸ ਵੇਲੇ ਦੂਜੀ ਲਹਿਰ ਦੇ ਵੱਖ-ਵੱਖ ਪੜਾਵਾਂ ਉਤੇ ਹਨ ਅਤੇ ਕੁਝ ਸੂਬਿਆਂ ਵਿਚ ਪਹਿਲਾਂ ਹੀ ਪੀਕ ਆਉਣ ਦੀ ਸੰਭਾਵਨਾ ਹੈ ਜਦਕਿ ਇਸਦੇ ਮੁਕਾਬਲੇ ਕਈ ਸੂਬਿਆਂ ਵਿਚ ਵਾਧਾ ਬਾਅਦ ਵਿਚ ਸ਼ੁਰੂ ਹੋਇਆ। ਉਨ੍ਹਾਂ ਨੇ ਪ੍ਰੀਖਿਆਵਾਂ ਤੁਰੰਤ ਮੁਲਤਵੀ ਕਰਨ ਦੀ ਅਪੀਲ ਕੀਤੀ।ਕੌਮੀ ਪੱਧਰ ਦੇ ਕੋਵਿਡ ਅੰਕੜਿਆਂ ਦੀ ਹਵਾਲਾ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਦੇਸ਼ ਦੇ ਬਹੁਤ ਸੂਬਿਆਂ ਵਿਚ ਕੋਵਿਡ ਕੇਸਾਂ ਵਿਚ ਲਗਾਤਾਰ ਹੋਏ ਵਾਧੇ ਨਾਲ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਬਾਰੇ ਵਿਦਿਆਰਥੀਆਂ ਅਤੇ ਮਾਪਿਆਂ ਵਿਚ ਵੱਡੀ ਚਿੰਤਾ ਅਤੇ ਪ੍ਰੇਸ਼ਾਨੀ ਦੀ ਭਾਵਨਾ ਪੈਦਾ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਵੀ ਸੂਬਾ ਸਰਕਾਰ ਨੂੰ ਕਈ ਪਾਸਿਆਂ ਤੋਂ ਸਟੇਟ ਬੋਰਡ ਦੇ ਨਾਲ-ਨਾਲ ਸੀ.ਬੀ.ਐਸ.ਈ. ਅਤੇ ਆਈ.ਸੀ.ਐਸ.ਸੀ. ਦੇ ਬੋਰਡ ਇਮਤਿਹਾਨ ਮੁਲਤਵੀ ਕਰਨ ਦੀ ਮੰਗ ਕਰਦੀਆਂ ਬੇਨਤੀਆਂ ਪ੍ਰਾਪਤ ਹੋ ਰਹੀਆਂ ਹਨ।ਸੀ.ਬੀ.ਐਸ.ਈ. ਦੀਆਂ ਬੋਰਡ ਪ੍ਰੀਖਿਆਵਾਂ ਮੌਜੂਦਾ ਸਮੇਂ ਮੁਤਾਬਕ 4 ਮਈ ਤੋਂ ਸ਼ੁਰੂ ਹੋ ਰਹੀਆਂ ਹਨ। ਪੰਜਾਬ ਸਿੱਖਿਆ ਬੋਰਡ ਨੇ ਵੀ ਮੁੱਖ ਤੌਰ ਉਤੇ ਆਪਣੀਆਂ ਤਰੀਕਾਂ ਸੀ.ਬੀ.ਐਸ.ਆਈ. ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਨਾਲ ਜੋੜ ਦਿੱਤੀਆਂ ਹਨ।

Previous Post

ਸੁਸ਼ੀਲ ਚੰਦਰਾ ਨੇ ਸੰਭਾਲੀ ਮੁੱਖ ਚੋਣ ਕਮਿਸ਼ਨਰ ਅਹੁਦੇ ਦੀ ਜ਼ਿੰਮੇਦਾਰੀ

Next Post

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਤਰਾਵੜੀ ਤੋਂ ਅਗਲੇ ਪੜਾਅ ਕੁਰੂਕਸ਼ੇਤਰ ਲਈ ਲਈ ਰਵਾਨਾ

Asli Punjabi

Asli Punjabi

Related Posts

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

by Asli Punjabi
March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

by Asli Punjabi
March 9, 2026
ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ
Punjab

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

by Asli Punjabi
March 9, 2026
ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ
Punjab

ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ

by Asli Punjabi
March 9, 2026
ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ
Punjab

ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ

by Asli Punjabi
March 9, 2026
Next Post
400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਤਰਾਵੜੀ ਤੋਂ ਅਗਲੇ ਪੜਾਅ ਕੁਰੂਕਸ਼ੇਤਰ ਲਈ ਲਈ ਰਵਾਨਾ

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਤਰਾਵੜੀ ਤੋਂ ਅਗਲੇ ਪੜਾਅ ਕੁਰੂਕਸ਼ੇਤਰ ਲਈ ਲਈ ਰਵਾਨਾ

Recommended

ਕੇਰਲ ਵਿੱਚ ਭਾਰੀ ਬਰਸਾਤ ਕਾਰਨ ਮਕਾਨ ਡਿੱਗਣ ਨਾਲ ਦੋ 2 ਦੀ ਮੌਤ

ਕੇਰਲ ਵਿੱਚ ਭਾਰੀ ਬਰਸਾਤ ਕਾਰਨ ਮਕਾਨ ਡਿੱਗਣ ਨਾਲ ਦੋ 2 ਦੀ ਮੌਤ

October 12, 2021
ਇਲੈਕਟੋਰਲ ਬਾਂਡ ਸਕੀਮ ਗੈਰ ਕਾਨੂੰਨੀ, ਤੁਰੰਤ ਰੱਦ ਹੋਣ ਬਾਂਡ: ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਇਲੈਕਟੋਰਲ ਬਾਂਡ ਸਕੀਮ ਗੈਰ ਕਾਨੂੰਨੀ, ਤੁਰੰਤ ਰੱਦ ਹੋਣ ਬਾਂਡ: ਸੁਪਰੀਮ ਕੋਰਟ ਦਾ ਵੱਡਾ ਫੈਸਲਾ

February 15, 2024

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In