ਨਵੀਂ ਦਿੱਲੀ – ਕੋਰੋਨਾ ਦੇ ਲਗਾਤਾਰ ਵੱਧ ਰਹੇ ਮਾਮਲਿਆਂ ਤੋਂ ਬਾਅਦ ਸੀ. ਬੀ. ਐਸ. ਈ. ਬੋਰਡ ਦੀ 10ਵੀਂ ਦੀ ਪ੍ਰੀਖਿਆ ਰੱਦ ਕਰ ਦਿੱਤੀ ਗਈ ਹੈ, ਜਦਕਿ 12ਵੀਂ ਜਮਾਤ ਦੀ ਪ੍ਰੀਖਿਆ ਫਿਲਹਾਲ ਮੁਲਤਵੀ ਕੀਤੀ ਗਈ ਹੈ।ਇਸ ਸੰਬੰਧੀ ਸੀ ਬੀ ਐਸ ਈ ਦੇ ਕੰਟਰੋਲਰ ਪ੍ਰੀਖਿਆਵਾ ਸ੍ਰੀ ਸਨਯਮ ਭਾਰਦਵਾਜ ਵਲੋਂ ਲਿਖਤੀ ਪੱਤਰ ਵੀ ਜਾਰੀ ਕਰ ਦਿੱਤਾ ਗਿਆ ਹੈ। ਪੱਤਰ ਵਿੱਚ ਕਿਹਾ ਗਿਆ ਹੈ ਕਿ ਸੀ ਬੀ ਐਸ ਈ ਦੀ 4 ਮਈ ਤੋਂ ਆਰੰਭ ਹੋ ਕੇ 14 ਜੂਨ ਤਕ ਚਲਣ ਵਾਲੀ 12ਵੀਂ ਦੀ ਪ੍ਰੀਖਿਆ ਫਿਲਹਾਲ ਮੁਲਤਵੀ ਕਰ ਦਿੱਤੀ ਗਈ ਹੈ ਅਤੇ ਇਹ ਪ੍ਰੀਖਿਆ ਬਾਅਦ ਵਿੱਚ ਕਰਵਾਈ ਜਾਵੇਗੀ। ਇਸ ਸੰਬੰਧੀ 1 ਜੂਨ ਨੂੰ ਹਾਲਾਤ ਦਾ ਜਾਇਜ ਲੈਣ ਉਪਰੰਤ ਫੈਸਲਾ ਲਿਆ ਜਾਵੇਗਾ ਅਤੇ ਘੱਟੋ ਘੱਟ 15 ਦਿਨ ਪਹਿਲਾਂ ਪ੍ਰੀਖਿਆਵਾਂ ਦੀ ਅਗਾਊਂ ਜਾਣਕਾਰੀ ਦਿੱਤੀ ਜਾਵੇਗੀ।10ਵੀਂ ਦੀ ਪ੍ਰੀਖਿਆ ਬਾਰੇ ਇਸ ਪੱਤਰ ਵਿੱਚ ਕਿਹਾ ਗਿਆ ਹੈ ਕਿ 10ਵੀਂ ਦੀ ਪ੍ਰੀਖਿਆ ਰੱਦ ਕੀਤੀ ਜਾ ਰਹੀ ਹੈ ਅਤੇ ਬੋਰਡ ਵਲੋਂ 10ਵੀਂ ਜਮਾਤ ਦਾ ਨਤੀਜਾ ਇਸ ਸੰਬੰਧੀ ਵੱਖ ਵੱਖ ਪਹਿਲੂਆਂ ਦੇ ਆਧਾਰ ਤੇ ਤਿਆਰ ਕੀਤਾ ਜਾਵੇਗਾ। ਪੱਤਰ ਵਿੱਚ ਕਿਹਾ ਗਿਆ ਹੈ ਕਿ ਜੇਕਰ ਕੋਈ ਵਿਦਿਆਰਥੀ ਬੋਰਡ ਵਲੋਂ ਐਲਾਨੇ ਗਏ ਨਤੀਜੇ ਨਾਲ ਅਸਹਿਮਤ ਹੋਵੇਗਾ ਤਾਂ ਉਸਨੂੰ ਪ੍ਰੀਖਿਆ ਦੇਣ ਦਾ ਬਦਲ ਦਿੱਤਾ ਜਾਵੇਗਾ।