• About
  • Contact
  • Hindi News
  • English News
Thursday, May 29, 2025
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

400 ਸਾਲਾ ਪ੍ਰਕਾਸ਼ ਪੁਰਬ ਦੀ ਸ਼ਤਾਬਦੀ ਸਬੰਧੀ 29, 30 ਅਪ੍ਰੈਲ ਅਤੇ 1 ਮਈ ਨੂੰ ਹੋਣਗੇ ਸਮਾਗਮ

Asli Punjabi by Asli Punjabi
April 16, 2021
in Punjab
0
400 ਸਾਲਾ ਪ੍ਰਕਾਸ਼ ਪੁਰਬ ਦੀ ਸ਼ਤਾਬਦੀ ਸਬੰਧੀ 29, 30 ਅਪ੍ਰੈਲ ਅਤੇ 1 ਮਈ ਨੂੰ ਹੋਣਗੇ ਸਮਾਗਮ
588
SHARES
3.3k
VIEWS
Share on FacebookShare on TwitterShare on Whatsapp

You might also like

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ

ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ

ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

ਯੂ.ਐਨ.ਓ. ਦੀ ਤਰਜ ’ਤੇ ਇੱਕ ਵਿਸ਼ਵ ਪੱਧਰ ਦਾ ਵਿਸ਼ਵ ਸ਼ਾਂਤੀ ਕੇਂਦਰ ਸਥਾਪਤ ਕਰਨ ਦਾ ਪ੍ਰਧਾਨ ਮੰਤਰੀ ਨੂੰ ਦਿੱਤਾ ਸੁਝਾਅ- ਬੀਬੀ ਜਗੀਰ ਕੌਰ
ਅੰਮ੍ਰਿਤਸਰ – ਸਿੱਖ ਇਤਿਹਾਸ ਨਾਲ ਸਬੰਧਤ ਆਉਂਦੀਆਂ ਸ਼ਤਾਬਦੀਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਸਹਿਤ ਖਾਲਸਈ ਜਾਹੋ-ਜਲਾਲ ਨਾਲ ਮਨਾਈਆਂ ਜਾਂਦੀਆਂ ਹਨ। ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਦੀ ਸ਼ਤਾਬਦੀ ਵੀ ਸ਼੍ਰੋਮਣੀ ਕਮੇਟੀ ਵੱਲੋਂ ਖਾਲਸਈ ਜਾਹੋ-ਜਲਾਲ ਨਾਲ ਮਨਾਈ ਜਾ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ 29,30 ਅਪ੍ਰੈਲ ਅਤੇ 1 ਮਈ ਨੂੰ ਸ਼ਤਾਬਦੀ ਸਮਾਗਮ ਹੋਣਗੇ। ਬੀਬੀ ਜਗੀਰ ਕੌਰ ਨੇ ਪਿਛਲੇ ਦਿਨੀਂ ਸ਼ਤਾਬਦੀ ਸਬੰਧੀ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨਾਲ ਹੋਈ ਮੀਟਿੰਗ ਬਾਰੇ ਗੱਲ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਸਿੱਖ ਪੰਥ ਦੀ ਨੁਮਾਇੰਦਾ ਜਥੇਬੰਦੀ ਦੇ ਮੁੱਖੀ ਹੋਣ ਦੇ ਨਾਤੇ ਕੁਝ ਸੁਝਾਅ ਦਿੱਤੇ ਹਨ। ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਯਾਤਰਾ ਗੁਰੂ ਕੇ ਮਹਿਲ ਸ੍ਰੀ ਅੰਮ੍ਰਿਤਸਰ ਤੋਂ ਸ਼ੁਰੂ ਹੁੰਦੀ ਹੈ। ਗੁਰੂ ਨਾਨਕ ਸਾਹਿਬ ਤੋਂ ਬਾਅਦ ਨੌਵੇਂ ਪਾਤਸ਼ਾਹ ਨੇ ਲੰਬੀ ਯਾਤਰਾ ਕੀਤੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਜੀ ਨੂੰ ਬੇਨਤੀ ਕੀਤੀ ਹੈ ਕਿ ਗੁਰੂ ਸਾਹਿਬ ਨਾਲ ਸਬੰਧਤ ਅਸਥਾਨਾਂ ’ਤੇ ਯਾਦਗਾਰਾਂ ਸਥਾਪਤ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਧਰਮ ਦੀ ਅਜ਼ਾਦੀ, ਸੈਹੋਂਦ ਤੇ ਮਨੁੱਖੀ ਹੱਕਾਂ ਦੀ ਰਾਖੀ ਲਈ ਸੀ। ਇਸ ਲਈ ਨੌਵੇਂ ਪਾਤਸ਼ਾਹ ਜੀ ਨੂੰ ਸਮਰਪਿਤ ਕੋਈ ਢੁੱਕਵੀਂ ਯਾਦਗਾਰ ਉਸਾਰੀ ਜਾਵੇ ਜੋ ਦੁਨੀਆਂ ’ਚ ਮਿਸਾਲ ਹੋਵੇ, ਜਿਸ ਤੋਂ ਆਉਣ ਵਾਲੀਆਂ ਪੀੜੀਆਂ ਸੇਧ ਪ੍ਰਾਪਤ ਕਰ ਸਕਣ। ਉਨ੍ਹਾਂ ਭਾਰਤ ਸਰਕਾਰ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਨਾਮ ’ਤੇ ਯੂ.ਐਨ.ਓ. ਦੀ ਤਰਜ ’ਤੇ ਇੱਕ ਵਿਸ਼ਵ ਪੱਧਰ ਦਾ ਵਿਸ਼ਵ ਸ਼ਾਂਤੀ ਕੇਂਦਰ ਸਥਾਪਤ ਕਰਨ ਦਾ ਸੁਝਾਅ ਵੀ ਦਿੱਤਾ ਤਾਂ ਜੋ ਵਿਸ਼ਵ ਨੂੰ ਸਾਂਝੀਵਾਲਤਾ ਵੱਲ ਮੋੜਿਆ ਜਾ ਸਕੇ। ਪ੍ਰਧਾਨ ਮੰਤਰੀ ਜੀ ਨੂੰ ਗੁਰੂ ਸਾਹਿਬ ਜੀ ਦੇ ਜੀਵਨ ਨਾਲ ਸਬੰਧਤ ਇੱਕ ਪਾਠ (ਚੈਪਟਰ) ਪੂਰੇ ਭਾਰਤ ਦੇ ਸਕੂਲ ਬੋਰਡ, ਖਾਸ ਤੌਰ ’ਤੇ ਐਨ.ਸੀ.ਈ.ਆਰ.ਟੀ. ਵਿਚ ਸ਼ਾਮਲ ਕਰਵਾਉਣ ਲਈ ਕਿਹਾ ਗਿਆ। ਗੁਰੂ ਸਾਹਿਬਾਨ ਅਤੇ ਸਿੱਖ ਇਤਿਹਾਸ ਨਾਲ ਸਬੰਧਤ ਚੈਪਟਰਾਂ ਵਿਚ ਪਾਏ ਜਾਂਦੇ ਮਤਭੇਦਾਂ ਤੋਂ ਬਚਣ ਲਈ ਸ਼੍ਰੋਮਣੀ ਕਮੇਟੀ ਦਾ ਨੁਮਾਇੰਦਾ ਇਨ੍ਹਾਂ ਦੀ ਘੋਖ ਕਰਨ ਵਾਲੀ ਕਮੇਟੀ ਵਿਚ ਹਮੇਸ਼ਾਂ ਲਈ ਸ਼ਾਮਲ ਕੀਤਾ ਜਾਵੇ ਤਾਂ ਜੋ ਸਿੱਖ ਫਲਸਫੇ ਅਤੇ ਇਤਿਹਾਸ ਦੀ ਸਪੱਸ਼ਟ ਜਾਣਕਾਰੀ ਵਿਦਿਆਰਥੀਆਂ ਤੱਕ ਪਹੁੰਚਾਈ ਜਾਵੇ। ਉਨ੍ਹਾਂ ਕਿਹਾ ਕਿ ਨੌਵੇਂ ਪਾਤਸ਼ਾਹ ਜੀ ਦੀ ਬਾਣੀ ਦਾ ਅਨੁਵਾਦ ਭਾਰਤ ਦੀਆਂ ਸਾਰੀਆਂ ਭਸ਼ਾਵਾਂ ਵਿਚ ਕਰਵਾਉਣ ਦੀ ਅਪੀਲ ਵੀ ਕੀਤੀ। ਨੌਵੇਂ ਪਾਤਸ਼ਾਹ ਜੀ ਨੂੰ ਸਮਰਪਿਤ ਮਨੁੱਖੀ ਹੱਕਾਂ ਦਾ ਇੱਕ ਦਿਨ ਘੋਸ਼ਿਤ ਕਰਨ ਅਤੇ ਇਸ ਬਾਰੇ ਯੂ.ਐਨ.ਓ. ਨੂੰ ਵਿਸ਼ਵ ਪੱਧਰ ’ਤੇ ਮਾਨਤਾ ਲਈ ਲਿਖਿਆ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਤੇ ਲੋਕ ਨੁਮਾਇੰਦਿਆਂ ਤੱਕ ਗੱਲ ਪਹੁੰਚਾਉਣ ਲਈ ਯੂ.ਐਨ.ਓ. ਵਿਚ ਸਿੱਖ ਨੁਮਾਇੰਦਾ ਸ਼ਾਮਲ ਕਰਨ ਲਈ ਯਤਨ ਕੀਤੇ ਜਾਣ ਬਾਰੇ ਵੀ ਅਪੀਲ ਕੀਤੀ। ਉਨ੍ਹਾਂ ਪ੍ਰਧਾਨ ਮੰਤਰੀ ਜੀ ਨੂੰ ਕੋਵਿਡ ਕਾਰਨ ਕਰਤਾਰਪੁਰ ਸਾਹਿਬ ਦਾ ਬੰਦ ਹੋਇਆ ਲਾਂਘਾ ਦੁਬਾਰਾ ਖੋਲਣ ਦੀ ਅਪੀਲ ਵੀ ਕੀਤੀ।ਬੀਬੀ ਜਗੀਰ ਕੌਰ ਨੇ ਦੱਸਿਆ ਕਿ ਸਰਕਾਰ ਨੂੰ ਨੌਵੇਂ ਪਾਤਸ਼ਾਹ ਜੀ ਦੀ ਪ੍ਰਕਾਸ਼ ਸ਼ਤਾਬਦੀ ਸਬੰਧੀ ਸਿੱਕਾ, ਇਨਵੈਲਪ, ਡਾਕ ਟਿਕਟ ਜਾਰੀ ਕਰਨ ਲਈ ਕਿਹਾ ਗਿਆ ਸੀ, ਜਿਸ ਸਬੰਧੀ ਡਿਜ਼ਾਈਨ ਭੇਜ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਸਿੱਖ ਮਸਲਿਆਂ ਸਬੰਧੀ ਜਲਦ ਹੀ ਇਕ ਵਫਦ ਦੇ ਰੂਪ ਵਿਚ ਪ੍ਰਧਾਨ ਮੰਤਰੀ ਜੀ ਨਾਲ ਮੁਲਾਕਾਤ ਕੀਤੀ ਜਾਵੇਗੀ।

Previous Post

ਬ੍ਰਹਮ ਮਹਿੰਦਰਾ ਨੇ ਭਾਜਪਾ ਦੇ ਦਲਿਤ ਮੁੱਖ ਮੰਤਰੀ ਬਣਾਉਣ ਸਬੰਧੀ ਐਲਾਨ ਨੂੰ ਹਾਸੋਹੀਣਾ ਦੱਸਿਆ

Next Post

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਕੁਰੂਕਸ਼ੇਤਰ ਤੋਂ ਅਗਲੇ ਪੜਾਅ ਗੁਰਦੁਆਰਾ ਸਾਹਿਬ ਪਾ: ਨੌਵੀਂ ਸੁੱਢਲ ਲਈ ਰਵਾਨਾ

Asli Punjabi

Asli Punjabi

Related Posts

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ
Punjab

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ

by Asli Punjabi
May 28, 2025
ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ
Punjab

ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ

by Asli Punjabi
May 28, 2025
ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ
Punjab

ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

by Asli Punjabi
May 28, 2025
ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ
Punjab

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ

by Asli Punjabi
May 28, 2025
ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ
Punjab

ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ

by Asli Punjabi
May 28, 2025
Next Post
400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਕੁਰੂਕਸ਼ੇਤਰ ਤੋਂ ਅਗਲੇ ਪੜਾਅ ਗੁਰਦੁਆਰਾ ਸਾਹਿਬ ਪਾ: ਨੌਵੀਂ ਸੁੱਢਲ ਲਈ ਰਵਾਨਾ

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਕੁਰੂਕਸ਼ੇਤਰ ਤੋਂ ਅਗਲੇ ਪੜਾਅ ਗੁਰਦੁਆਰਾ ਸਾਹਿਬ ਪਾ: ਨੌਵੀਂ ਸੁੱਢਲ ਲਈ ਰਵਾਨਾ

Recommended

ਕੰਮ ਦੀ ਭਾਲ ਕਰ ਰਹੇ ਬੇਰੁਜ਼ਗਾਰਾਂ ਲਈ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ

ਕੰਮ ਦੀ ਭਾਲ ਕਰ ਰਹੇ ਬੇਰੁਜ਼ਗਾਰਾਂ ਲਈ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ

May 27, 2020
ਸੁਖਬੀਰ ਬਾਦਲ ਵੱਲੋਂ ਪਾਰਟੀ ਦੇ ਆਈ.ਟੀ. ਵਿੰਗ ਦੇ ਜੋਨ ਵਾਈਜ਼ ਕੋਆਰਡੀਨੇਟਰਾਂ ਦਾ ਐਲਾਨ

ਸੁਖਬੀਰ ਬਾਦਲ ਵੱਲੋਂ ਪਾਰਟੀ ਦੇ ਆਈ.ਟੀ. ਵਿੰਗ ਦੇ ਜੋਨ ਵਾਈਜ਼ ਕੋਆਰਡੀਨੇਟਰਾਂ ਦਾ ਐਲਾਨ

July 15, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ
Punjab

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ

May 28, 2025
ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ
Punjab

ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ

May 28, 2025
ਹਰਿਆਣਾ ਵਿਚ ਮਨੁੱਖ ਰਹਿਤ ਟੋਲ ਪਲਾਜ਼ਾ ਸ਼ੁਰੂ, ਜਾਣੋ ਕੀ ਏ ਖਾਸੀਅਤ ?
National

ਹਰਿਆਣਾ ਵਿਚ ਮਨੁੱਖ ਰਹਿਤ ਟੋਲ ਪਲਾਜ਼ਾ ਸ਼ੁਰੂ, ਜਾਣੋ ਕੀ ਏ ਖਾਸੀਅਤ ?

May 28, 2025
ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ
Punjab

ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

May 28, 2025
ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ
Punjab

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ

May 28, 2025
ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ
Punjab

ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ

May 28, 2025
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In