ਇਸਲਾਮਾਬਾਦ – ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਪੱਛਮੀ ਮੁਲਕਾਂ ਦੀਆਂ ਸਰਕਾਰਾਂ ਨੂੰ ਬੇਨਤੀ ਕੀਤੀ ਹੈ ਕਿ ਉਹ ਹਜ਼ਰਤ ਪੈਗੰਬਰ ਮੁਹੰਮਦ ਦਾ ਨਿਰਾਦਰ ਕਰ ਕੇ ਮੁਸਲਮਾਨਾਂ ਖ਼ਿਲਾਫ਼ ਨਫ਼ਰਤ ਫੈਲਾਉਣ ਵਾਲਿਆਂ ਵਿਰੁੱਧ ਕਾਰਵਾਈ ਕਰਨ। ਹਾਲ ਹੀ ਵਿਚ ਪਾਕਿਸਤਾਨ ’ਚ ਇਕ ਕੱਟੜਵਾਦੀ ਸੰਗਠਨ ਵੱਲੋਂ ਅਜਿਹੀਆਂ ਘਟਨਾਵਾਂ ਖ਼ਿਲਾਫ਼ ਕੀਤੇ ਹਿੰਸਕ ਰੋਸ ਮੁਜ਼ਾਹਰਿਆਂ ਤੋਂ ਬਾਅਦ ਖਾਨ ਨੇ ਕਈ ਟਵੀਟ ਕੀਤੇ ਹਨ। ਇਮਰਾਨ ਨੇ ਕਿਹਾ ਕਿ ਮੁਸਲਮਾਨ ਆਪਣੇ ਪੈਗੰਬਰ ਦਾ ਨਿਰਾਦਰ ਕਰਨ ਵਾਲੀ ਕਿਸੇ ਵੀ ਕਾਰਵਾਈ ਨੂੰ ਬਰਦਾਸ਼ਤ ਨਹੀਂ ਕਰ ਸਕਦੇ।