ਫ਼ਾਜ਼ਿਲਕਾ 7 ਜੂਨ ; ਜ਼ਿਲ੍ਹਾ ਫਾਜ਼ਿਲਕਾ ਨਾਲ ਸਬੰਧਤ ਇੱਕ ਹੋਰ ਨੌਜਵਾਨ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ੀਟਿਵ ਆਈ ਹੈ ।
ਕਮਿਊਨਟੀ ਹੈਲਥ ਸੈਂਟਰ ਖੂਈ ਖੇੜਾ ਅਧੀਨ ਪਿੰਡ ਨਿਹਾਲ ਖੇੜਾ ਨਿਵਾਸੀ 25 ਸਾਲਾ ਇਹ ਨੌਜਵਾਨ ਗੁੜਗਾਓਂ ਤੋਂ ਲੁਧਿਆਣਾ ਪਹੁੰਚਿਆ ਸੀ ।
4 ਜੂਨ ਨੂੰ ਇਸ ਦੇ ਖੂਨ ਦੇ ਸੈਂਪਲ ਲਏ ਗਏ ਸਨ ਜਿਸ ਦੀ ਰਿਪੋਰਟ ਕਰੋਨਾ ਪਾਜ਼ੀਟਿਵ ਪਾਈ ਗਈ ਹੈ ।
ਸਿਵਲ ਸਰਜ਼ਨ ਫਾਜ਼ਿਲਕਾ ਡਾ ਚੰਦਰ ਮੋਹਨ ਕਟਾਰੀਆ ਅਨੁਸਾਰ ਇਸ ਨੌਜਵਾਨ ਨੂੰ ਜਲਾਲਾਬਾਦ ਵਿਖੇ ਬਣਾਏ ਗਏ ਐਸੋਸਏਸ਼ਨ ਵਾਰਡ ਵਿੱਚ ਤਬਦੀਲ ਕਰਕੇ ਇਲਾਜ ਸ਼ੁਰੂ ਕਰ ਦਿੱਤਾ ਗਿਆ ਹੈ ।
ਇਸ ਦੇ ਸੰਪਰਕ ਵਿੱਚ ਆਏ 13 ਹੋਰ ਵਿਅਕਤੀਆਂ ਦੇ ਸੈਂਪਲ ਵੀ ਜਾਂਚ ਲਈ ਭੇਜੇ ਗਏ ਹਨ ।
ਜ਼ਿਲ੍ਹਾ ਮਾਸ ਮੀਡੀਆ ਇੰਚਾਰਜ ਸ਼੍ਰੀ ਅਨਿਲ ਧਾਮੂ ਅਨੁਸਾਰ ਜ਼ਿਲ੍ਹੇ ਅੰਦਰ ਕੋਰੋਨਾ ਪਾਜ਼ਟਿਵ ਮਰੀਜ਼ਾਂ ਦੀ ਗਿਣਤੀ ਹੁਣ 5 ਹੋ ਗਈ ਹੈ ।