• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਆੜ੍ਹਤੀਆਂ ਤੋਂ ਵਰਤੇ ਜਾ ਚੁੱਕੇ ਚੰਗੀ ਗੁਣਵੱਤਾ ਵਾਲੇ ਬਾਰਦਾਨੇ ਦਾ ਪ੍ਰਬੰਧ ਕੀਤੇ ਜਾਣ ਦੀ ਪ੍ਰਵਾਨਗੀ-ਕੈਪਟਨ ਅਮਰਿੰਦਰ ਸਿੰਘ

Asli Punjabi by Asli Punjabi
April 19, 2021
in Punjab, Top Stories, ਕਾਰੋਬਾਰ
0
ਆੜ੍ਹਤੀਆਂ ਤੋਂ ਵਰਤੇ ਜਾ ਚੁੱਕੇ ਚੰਗੀ ਗੁਣਵੱਤਾ ਵਾਲੇ ਬਾਰਦਾਨੇ ਦਾ ਪ੍ਰਬੰਧ ਕੀਤੇ ਜਾਣ ਦੀ ਪ੍ਰਵਾਨਗੀ-ਕੈਪਟਨ ਅਮਰਿੰਦਰ ਸਿੰਘ
587
SHARES
3.3k
VIEWS
Share on FacebookShare on TwitterShare on Whatsapp

ਕੇਂਦਰ ਸਰਕਾਰ ਨੂੰ ਕਣਕ ਦੇ ਦਾਣਿਆਂ ਨੂੰ ਪਹੁੰਚੇ ਨੁਕਸਾਨ ਦੇ ਮੱਦੇਨਜ਼ਰ ਸਰਹੱਦੀ ਖੇਤਰਾਂ ਲਈ ਮਾਪਦੰਡਾਂ ਵਿਚ ਢਿੱਲ ਦੇਣ ਲਈ ਆਖਿਆ

ਚੰਡੀਗੜ੍ਹ – ਸਾਲ 2021-22 ਦੇ ਹਾੜ੍ਹੀ ਦੇ ਚੱਲ ਰਹੇ ਮੰਡੀਕਰਨ ਸੀਜ਼ਨ ਦੌਰਾਨ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਨੇ ਆੜ੍ਹਤੀਆਂ ਵੱਲੋਂ ਮੁਹੱਈਆ ਕਰਵਾਏ ਚੰਗੀ ਹਾਲਤ ਵਾਲੇ ਵਰਤੇ ਹੋਏ ਬਾਰਦਾਨੇ ਵਿਚ ਕਣਕ ਦੀ ਭਰਾਈ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਪੰਜਾਬ ਦੀ ਕਿਸੇ ਵੀ ਮੰਡੀ ਵਿਚ ਬਾਰਦਾਨੇ ਦੀ ਘਾਟ ਨਾ ਹੋਣ ਨੂੰ ਯਕੀਨੀ ਬਣਾਉਣ ਲਈ ਇਹ ਕਦਮ ਚੁੱਕਿਆ ਗਿਆ ਹੈ। ਇੱਥੇ ਇਹ ਵੀ ਦੱਸਣਯੋਗ ਹੈ ਕਿ ਮੰਡੀਆਂ ਵਿਚ ਕਣਕ ਦੀ ਆਮਦ ਵਧ ਕੇ ਰੋਜਾਨਾ 8 ਲੱਖ ਮੀਟਰਕ ਟਨ ਤੱਕ ਪਹੁੰਚ ਗਈ ਹੈ ਅਤੇ ਖਰੀਦੀ ਹੋਈ ਕਣਕ ਦੇ ਭੰਡਾਰਨ ਲਈ ਕੌਮੀ ਪੱਧਰ ਉਤੇ ਨਵੇਂ ਬਾਰਦਾਨੇ ਅਤੇ ਪੀ.ਪੀ. ਬੈਗਜ਼ ਦੀ ਕਮੀ ਹੈ। ਮੁੱਖ ਮੰਤਰੀ ਨੇ ਸੀਨੀਅਰ ਅਧਿਕਾਰੀਆਂ ਨਾਲ ਕਣਕ ਦੀ ਖਰੀਦ ਦੀ ਪ੍ਰਗਤੀ ਦਾ ਜਾਇਜਾ ਲਿਆ। ਸਰਹੱਦੀ ਜਿਲਿਆਂ ਅੰਮਿ੍ਤਸਰ, ਗੁਰਦਾਸਪੁਰ, ਤਰਨ ਤਾਰਨ ਅਤੇ ਫਿਰੋਜ਼ਪੁਰ ਵਿਚ ਖਰੀਦ ਦੀ ਗਤੀ ਹੌਲੀ ਹੋਣ ਦੇ ਮੁੱਦੇ ਉਤੇ ਇਹ ਸਪੱਸ਼ਟ ਕੀਤਾ ਗਿਆ ਕਿ ਇਨ੍ਹਾਂ ਇਲਾਕਿਆਂ ਵਿਚ ਕਣਕ ਦੇ ਦਾਣੇ ਸੁੰਗੜ ਗਏ ਹਨ ਜਿਸ ਕਰਕੇ ਇਨ੍ਹਾਂ ਦੀ ਖਰੀਦ ਤੋਂ ਪਹਿਲਾਂ ਭਾਰਤ ਸਰਕਾਰ ਪਾਸੋਂ ਖਰੀਦ ਸਬੰਧੀ ਮਾਪਦੰਡਾਂ ਵਿਚ ਢਿੱਲ ਦੇਣ ਦੀ ਲੋੜ ਹੈ। ਪੰਜਾਬ ਸਰਕਾਰ ਨੇ 16 ਅਪ੍ਰੈਲ ਨੂੰ ਭਾਰਤ ਸਰਕਾਰ ਨੂੰ ਪਹਿਲਾਂ ਹੀ ਲਿਖ ਦਿੱਤਾ ਸੀ ਕਿ ਅੰਮਿ੍ਤਸਰ, ਤਰਨ ਤਾਰਨ ਅਤੇ ਫਾਜਿਲਕਾ ਜਿਲਿਆਂ ਵਿਚ 11 ਫੀਸਦੀ ਤੱਕ ਸੁੰਗੜੇ ਅਤੇ ਟੁੱਟੇ ਹੋਏ ਅਤੇ 10 ਫੀਸਦੀ ਤੱਕ ਬਦਰੰਗ ਹੋਏ ਕਣਕ ਦੇ ਦਾਣਿਆਂ ਸਬੰਧੀ ਬਿਨਾਂ ਕਿਸੇ ਕੀਮਤ ਕਟੌਤੀ ਦੇ ਇਕਸਾਰ ਮਾਪਦੰਡਾਂ ਵਿਚ ਤੁਰੰਤ ਢਿੱਲ ਦਿੱਤੀ ਜਾਵੇ। ਹਾਲਾਂਕਿ, ਭਾਰਤ ਸਰਕਾਰ ਵੱਲੋਂ ਇਸ ਸਬੰਧੀ ਜਵਾਬ ਅਜੇ ਆਉਣਾ ਬਾਕੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਅਤੇ ਪ੍ਰਮੁੱਖ ਸਕੱਤਰ, ਖੁਰਾਕ ਤੇ ਸਿਵਲ ਸਪਲਾਈਜ਼ ਨੂੰ ਇਹ ਮਾਮਲਾ ਤੁਰੰਤ ਸੁਲਝਾਉਣ ਲਈ ਭਾਰਤ ਸਰਕਾਰ ਵਿਚਲੇ ਆਪਣੇ ਹਮਰੁਤਬਾ ਵਿਅਕਤੀਆਂ ਨਾਲ ਗੱਲਬਾਤ ਕਰਨ ਲਈ ਆਖਿਆ ਹੈ।ਦੱਸਣਯੋਗ ਹੈ ਕਿ ਜਿਲ੍ਹਾ ਅੰਮਿ੍ਤਸਰ (ਮਾਲ ਜਿਲ੍ਹਾ ਅੰਮਿ੍ਤਸਰ ਅਤੇ ਤਰਨ ਤਾਰਨ) ਵਿਚ ਐਫ.ਸੀ.ਆਈ. ਅਤੇ ਸੂਬੇ ਦੀਆਂ ਖਰੀਦ ਏਜੰਸੀਆਂ ਵੱਲੋਂ ਕਣਕ ਦੇ ਨਮੂਨਿਆਂ ਦਾ ਸਾਂਝੇ ਰੂਪ ਵਿਚ ਅਧਿਐਨ ਕੀਤਾ ਜਾਣ ਤੋਂ ਬਾਅਦ ਇਹ ਸਾਹਮਣੇ ਆਇਆ ਕਿ ਇਨ੍ਹਾਂ ਜਿਲਿਆਂ ਦੀਆਂ ਕੁਝ ਮੰਡੀਆਂ ਵਿਚ ਬਦਰੰਗ ਹੋਏ ਦਾਣਿਆਂ ਦੀ ਮਾਤਰਾ 5 ਫੀਸਦੀ ਅਤੇ ਸੁੰਗੜੇ ਅਤੇ ਟੁੱਟੇ ਹੋਏ ਦਾਣਿਆਂ ਦੀ ਮਾਤਰਾ 11 ਫੀਸਦੀ ਤੱਕ ਪਾਈ ਗਈ ਹੈ ਜੋ ਕਿ ਨਿਰਧਾਰਤ ਹੱਦ ਤੋਂ ਜਿਆਦਾ ਹੈ। ਇਸੇ ਤਰ੍ਹਾਂ ਫਾਜਿਲਕਾ ਦੇ ਮਾਮਲੇ ਵਿਚ ਵੀ ਸੁੰਗੜੇ ਅਤੇ ਟੁੱਟੇ ਹੋਏ ਦਾਣਿਆਂ ਦੀ ਮਾਤਰਾ 9.9 ਫੀਸਦੀ ਤੱਕ ਪਾਈ ਗਈ ਜੋ ਕਿ ਨਿਰਧਾਰਤ ਹੱਦ 6 ਫੀਸਦੀ ਤੋਂ ਵੱਧ ਹੈ।ਮੀਡੀਆ ਦੇ ਇਕ ਹਿੱਸੇ ਵਿਚ ਨਸ਼ਰ ਹੋਈਆਂ ਰਿਪੋਰਟਾਂ ਕਿ ਐਫ.ਸੀ.ਆਈ. ਵੱਲੋਂ ਬਠਿੰਡਾ ਅਤੇ ਮਾਨਸਾ ਜਿਲਿਆਂ ਵਿਚ ਕਣਕ ਦੀ ਐਚ.ਡੀ.-2957 ਕਿਸਮ ਖਰੀਦਣ ਤੋਂ ਇਨਕਾਰ ਕੀਤਾ ਜਾ ਰਿਹਾ ਹੈ, ਬਾਰੇ ਗਲਤ ਧਾਰਨਾਵਾਂ ਨੂੰ ਦੂਰ ਕਰਦੇ ਹੋਏ ਵਧੀਕ ਮੁੱਖ ਸਕੱਤਰ ਖੇਤੀਬਾੜੀ ਨੇ ਸਪੱਸ਼ਟ ਕੀਤਾ ਕਿ ਐਚ.ਡੀ.-2967 ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਅਤੇ ਭਾਰਤੀ ਖੇਤੀ ਖੋਜ ਕੌਂਸਲ (ਆਈ.ਸੀ.ਏ.ਆਰ.) ਵੱਲੋਂ ਪ੍ਰਵਾਨਿਤ ਕਿਸਮ ਹੈ। ਇਸ ਕਰਕੇ ਕਿਸੇ ਵੀ ਖਰੀਦ ਏਜੰਸੀ ਵੱਲੋਂ ਇਸ ਕਿਸਮ ਦੀ ਖਰੀਦ ਨਾ ਕੀਤੇ ਜਾਣ ਦਾ ਕੋਈ ਵੀ ਕਾਰਨ ਨਹੀਂ ਹੋਣਾ ਚਾਹੀਦਾ। ਮੁੱਖ ਮੰਤਰੀ ਨੇ ਐਫ.ਸੀ.ਆਈ. ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਸ ਬਾਰੇ ਲੋਕਾਂ ਦੇ ਖਦਸ਼ੇ ਦੂਰ ਕੀਤੇ ਜਾਣ ਅਤੇ ਕਣਕ ਦੀ ਇਸ ਕਿਸਮ ਨੂੰ ਬਿਨਾਂ ਕਿਸੇ ਦਿੱਕਤ ਦੇ ਖਰੀਦਿਆ ਜਾਵੇ।ਮੁੱਖ ਸਕੱਤਰ ਵਿਨੀ ਮਹਾਜਨ ਨੇ ਮੁੱਖ ਮੰਤਰੀ ਨੂੰ ਜਾਣਕਾਰੀ ਦਿੱਤੀ ਕਿ ਕੋਵਿਡ ਮਹਾਂਮਾਰੀ ਦੇ ਮੱਦੇਨਜ਼ਰ ਮੰਡੀਆਂ ਵਿਚ ਸੁਰੱਖਿਆ ਨੇਮਾਂ ਦੀ ਸਖਤੀ ਨਾਲ ਪਾਲਣਾ ਯਕੀਨੀ ਬਣਾਉਣ ਲਈ ਪੁਖਤਾ ਇੰਤਜਾਮ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਦੇ ਟੀਕਾਕਰਨ ਦੀ ਸਹੂਲਤ ਲਈ ਮੰਡੀਆਂ ਵਿਚ ਵਿਸ਼ੇਸ਼ ਟੀਕਾਕਰਨ ਕੈਂਪ ਲਾਏ ਜਾ ਰਹੇ ਹਨ।ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਦੇ ਪ੍ਰਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਦੱਸਿਆ ਕਿ 17 ਅਪ੍ਰੈਲ ਤੱਕ ਸੂਬੇ ਦੀਆਂ ਮੰਡੀਆਂ ਵਿਚ 38.95 ਲੱਖ ਮੀਟਰਕ ਟਨ ਕਣਕ ਦੀ ਆਮਦ ਹੋਈ ਹੈ ਜਿਸ ਵਿੱਚੋਂ ਹੁਣ ਤੱਕ 34.40 ਲੱਖ ਮੀਟਰਕ ਟਨ ਕਣਕ ਘੱਟੋ-ਘੱਟ ਸਮਰਥਨ ਮੁੱਲ 1975 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਖਰੀਦੀ ਜਾ ਚੁੱਕੀ ਹੈ। ਉਨ੍ਹਾਂ ਅੱਗੇ ਦੱਸਿਆ ਕਿ 72 ਘੰਟਿਆਂ ਦੇ ਨਿਰਧਾਰਤ ਸਮੇਂ ਵਿਚ 85 ਫੀਸਦੀ ਕਣਕ ਦੀ ਲਿਫਟਿੰਗ ਕੀਤੀ ਜਾ ਚੁੱਕੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਕਿਸਾਨਾਂ ਨੂੰ ਅਦਾਇਗੀ ਸ਼ੁਰੂ ਹੋ ਚੁੱਕੀ ਹੈ ਅਤੇ ਸੋਮਵਾਰ ਤੋਂ ਬੈਂਕਾਂ ਖੁੱਲ੍ਹਣ ਤੋਂ ਬਾਅਦ ਇਸ ਵਿਚ ਹੋਰ ਤੇਜੀ ਆਵੇਗੀ। ਮੁੱਖ ਮੰਤਰੀ ਨੇ ਮੁੜ ਦੁਹਰਾਉਂਦਿਆਂ ਕਿਹਾ ਕਿ ਕਿਸਾਨਾਂ ਦੀ ਭਲਾਈ ਉਨ੍ਹਾਂ ਦੀ ਮੁੱਖ ਤਰਜੀਹ ਹੈ ਅਤੇ ਮੰਡੀਆਂ ਵਿਚ ਕਿਸਾਨਾਂ ਦੀ ਫਸਲ ਦੀ ਨਿਰਵਿਘਨ ਖਰੀਦ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਨੇ ਸੂਬੇ ਦੀਆਂ ਖਰੀਦ ਏਜੰਸੀਆਂ ਦੇ ਮੈਨੇਜਿੰਗ ਡਾਇਰੈਕਟਰਾਂ ਨੂੰ ਸੂਬੇ ਵਿਚ ਮੰਡੀਆਂ ਦਾ ਦੌਰਾ ਕਰਨ ਦੇ ਹੁਕਮ ਦਿੰਦਿਆਂ ਕਿਹਾ ਕਿ ਜੇਕਰ ਕਿਸੇ ਵੀ ਕਿਸਾਨ ਦੀ ਸ਼ਿਕਾਇਤ ਧਿਆਨ ਵਿਚ ਆਉਂਦੀ ਹੈ ਤਾਂ ਉਸ ਨੂੰ ਪਹਿਲ ਦੇ ਆਧਾਰ ਉਤੇ ਸੁਲਝਾਇਆ ਜਾਵੇ। ਮੀਟਿੰਗ ਵਿਚ ਮੁੱਖ ਸਕੱਤਰ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ, ਵਧੀਕ ਮੁੱਖ ਸਕੱਤਰ ਖੇਤੀਬਾੜੀ, ਖੁਰਾਕ ਤੇ ਸਿਵਲ ਸਪਲਾਈਜ਼ ਦੇ ਪ੍ਰਮੁੱਖ ਸਕੱਤਰ ਅਤੇ ਡਾਇਰੈਕਟਰ ਨੇ ਸ਼ਿਰਕਤ ਕੀਤੀ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

Previous Post

ਖਰੀਦ ਸੀਜ਼ਨ ਦੌਰਾਨ ਸੂਬੇ ਦੀਆਂ ਮੰਡੀਆਂ ਵਿੱਚ ਹੁਣ ਤੱਕ 6000 ਤੋਂ ਵੱਧ ਲੋਕਾਂ ਨੇ ਕੋਵਿਡ ਤੋਂ ਬਚਾਅ ਦਾ ਟੀਕਾ ਲਵਾਇਆ

Next Post

ਅਮਰੀਕਾ ਦੀ 116 ਸਾਲਾ ਬਜ਼ੁਰਗ ਐਰਤ ਦੀ ਹੋਈ ਮੌਤ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
Next Post
ਅਮਰੀਕਾ ਦੀ 116 ਸਾਲਾ ਬਜ਼ੁਰਗ ਐਰਤ ਦੀ ਹੋਈ ਮੌਤ

ਅਮਰੀਕਾ ਦੀ 116 ਸਾਲਾ ਬਜ਼ੁਰਗ ਐਰਤ ਦੀ ਹੋਈ ਮੌਤ

Recommended

ਕੈਨੇਡਾ ਦੇ ਪਹਿਲੇ ਦਸਤਾਧਾਰੀ ਸਿੱਖ ਪੁਲੀਸ ਅਧਿਕਾਰੀ ਬਲਤੇਜ ਢਿੱਲੋਂ ਵਰਕਸੇਫ ਬੀਸੀ ਦੇ ਡਾਇਰੈਕਟਰ ਨਿਯੁਕਤ

ਕੈਨੇਡਾ ਦੇ ਪਹਿਲੇ ਦਸਤਾਧਾਰੀ ਸਿੱਖ ਪੁਲੀਸ ਅਧਿਕਾਰੀ ਬਲਤੇਜ ਢਿੱਲੋਂ ਵਰਕਸੇਫ ਬੀਸੀ ਦੇ ਡਾਇਰੈਕਟਰ ਨਿਯੁਕਤ

July 3, 2023
ਕੈਪਟਨ ਅਮਰਿੰਦਰ ਸਿੰਘ ਨੇ ਗੱਲਬਾਤ ਛੇਤੀ ਤੋਰਨ ਲਈ ਰਾਹ ਪੱਧਰਾ ਕਰਨ ਵਾਸਤੇ ਕਿਸਾਨਾਂ ਨੂੰ ਅਮਿਤ ਸ਼ਾਹ ਦੀ ਅਪੀਲ ਮੰਨਣ ਲਈ ਆਖਿਆ

ਖੱਟਰ ਨੇ ਗੱਲ ਕਰਨ ਲਈ ਮੇਰੇ ਮੋਬਾਈਲ ਫੋਨ ਉਤੇ ਕਾਲ ਕਰਨ ਜਾਂ ਅਧਿਕਾਰਤ ਢੰਗ-ਤਰੀਕਾ ਕਿਉਂ ਨਹੀਂ ਵਰਤਿਆ-ਕੈਪਟਨ ਅਮਰਿੰਦਰ ਸਿੰਘ

November 30, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In