ਜੈਪੁਰ – ਰਾਜਸਥਾਨ ਵਿੱਚ ਕੋਵਿਡ-19 ਦੇ ਮਾਮਲਿਆਂ ਵਿੱਚ ਤੇਜ਼ੀ ਨਾਲ ਹੋ ਰਹੇ ਵਾਧੇ ਦੇ ਮੱਦੇਨਜ਼ਰ, ਸੂਬਾ ਸਰਕਾਰ ਨੇ ਅੱਜ ਤੋਂ 15 ਦਿਨਾਂ ਦੇ ਲਾਕਡਾਊਨ ਦਾ ਐਲਾਨ ਕੀਤਾ ਹੈ ਤੇ ਇਹ 3 ਮਈ ਤੱਕ ਲਾਗੂ ਰਹੇਗਾ। ਰਾਜਸਥਾਨ ਵਿੱਚ ਤੇਜ਼ੀ ਨਾਲ ਵਧ ਰਹੇ ਕੋਰੋਨਾ ਇਨਫੈਕਸ਼ਨ ਦੌਰਾਨ ਅਸ਼ੋਕ ਗਹਿਲੋਤ ਸਰਕਾਰ ਨੇ ਬੀਤੀ ਦੇਰ ਰਾਤ ਨਵੀਆਂ ਹਦਾਇਤਾਂ ਜਾਰੀ ਕੀਤੀਆਂ। ਇਸ ਤਹਿਤ ਅੱਜ ਤੋਂ 3 ਮਈ ਤੱਕ ਜਨ-ਅਨੁਸ਼ਾਸਨ ਪੰਦਰਵਾੜਾ ਹੋਵੇਗਾ। ਇਸ ਵਿਚ ਸਾਰੇ ਵਪਾਰਕ ਅਦਾਰੇ ਤੇ ਬਾਜ਼ਾਰ ਬੰਦ ਰਹਿਣਗੇ। ਸ਼ੁੱਕਰਵਾਰ ਸ਼ਾਮ 6 ਵਜੇ ਤੋਂ ਸੋਮਵਾਰ ਸਵੇਰੇ 5 ਵਜੇ ਤਕ ਜਿਸ ਤਰ੍ਹਾਂ ਰਾਤ ਦਾ ਕਰਫ਼ਿਊ ਲਗਾਇਆ ਗਿਆ ਸੀ। ਉਸ ਨੂੰ ਹੁਣ ਜਨ-ਅਨੁਸ਼ਾਸਨ ਪੰਦਰਵਾੜੇ ਦਾ ਨਾਂ ਦਿੱਤਾ ਗਿਆ ਹੈ, ਜਦਕਿ ਸਥਿਤੀ ਕਰਫ਼ਿਊ ਵਰਗੀ ਰਹੇਗੀ। ਸੂਬੇ ਦੀ ਹੱਦ ਤੇ ਸਖ਼ਤੀ ਕੀਤੀ ਜਾਵੇਗੀ। ਬਾਹਰੋਂ ਆਉਣ ਵਾਲਿਆਂ ਨੂੰ 72 ਘੰਟੇ ਦੀ ਆਰਟੀਪੀਸੀਆਰ ਰਿਪੋਰਟ ਦਿਖਾਉਣ ਤੋਂ ਬਾਅਦ ਹੀ ਦਾਖਲਾ ਦਿੱਤਾ ਜਾਵੇਗਾ।