• About
  • Contact
  • Hindi News
  • English News
Wednesday, March 11, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਪੰਜਾਬ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੋਵਿਡ-19 ਸਬੰਧੀ ਨਵੀਆਂ ਪਾਬੰਦੀਆਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਦਰਜ ਕੀਤੇ 130 ਮਾਮਲੇ ਦਰਜ

Asli Punjabi by Asli Punjabi
April 22, 2021
in Punjab
0
ਪੰਜਾਬ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੋਵਿਡ-19 ਸਬੰਧੀ ਨਵੀਆਂ ਪਾਬੰਦੀਆਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਦਰਜ ਕੀਤੇ 130 ਮਾਮਲੇ ਦਰਜ
587
SHARES
3.3k
VIEWS
Share on FacebookShare on TwitterShare on Whatsapp

ਡੀ.ਜੀ.ਪੀ. ਨੇ ਲੋਕਾਂ ਨੂੰ ਆਪਣੀ ਅਤੇ ਹੋਰਾਂ ਦੀ ਸੁਰੱਖਿਆ ਲਈ ਕੋਵਿਡ-19 ਸਬੰਧੀ ਪਾਬੰਦੀਆਂ ਦੀ ਸਖ਼ਤੀ ਨਾਲ ਪਾਲਣਾ ਕਰਨ, ਕਰਫਿਊ ਸਮਾਂ, ਸਿਰਫ ਲੋੜ ਪੈਣ ’ਤੇ ਘਰੋਂ ਬਾਹਰ ਜਾਣ ਅਤੇ ਮਾਸਕ ਪਹਿਨ ਕੇ ਹੀ ਘਰੋਂ ਬਾਹਰ ਨਿੱਕਲਣ ਲਈ ਕੀਤੀ ਅਪੀਲ

ਚੰਡੀਗੜ – ਪੰਜਾਬ ਸਰਕਾਰ ਵਲੋਂ ਕੋਵਿਡ -19 ਮਾਮਲਿਆਂ ਵਿੱਚ ਤੇਜ਼ੀ ਨਾਲ ਹੋ ਰਹੇ ਵਾਧੇ ਦੇ ਮੱਦੇਨਜ਼ਰ ਨਵੀਂ ਪਾਬੰਦੀਆਂ ਦੇ ਆਦੇਸ਼ ਦਿੱਤੇ ਜਾਣ ਦੇ ਨਾਲ ਪੰਜਾਬ ਪੁਲਿਸ ਨਵੀਆਂ ਘੋਸ਼ਿਤ ਕੀਤਆਂ ਵੱਖ-ਵੱਖ ਪਾਬੰਦੀਆਂ ਜਿਵੇਂ ਰਾਤ ਦੇ ਕਰਫਿਊ ਅਤੇ ਜਨਤਕ ਥਾਵਾਂ ਅਤੇ ਘਰਾਂ ਵਿਚ ਇਕੱਠ ਕਰਨ ਲਈ ਗਿਣਤੀ ਸੀਮਾ ਤੈਅ ਕਰਨ ਵਿੱਚ ਡੱਟ ਗਈ ਹੈ।ਪੁਲਿਸ ਨੇ ਪਿਛਲੇ 24 ਘੰਟਿਆਂ ਦੌਰਾਨ ਸੂਬੇ ਭਰ ਵਿੱਚ ਕੋਵਿਡ-19 ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਤਕਰੀਬਨ 130 ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ।ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਰਾਤ ਦੇ ਕਰਫਿਊ ਦਾ ਸਮਾਂ ਇੱਕ ਘੰਟਾ (ਸਾਮ 8 ਵਜੇ ਤੋਂ 5 ਵਜੇ) ਵਧਾਉਣ, ਸਾਰੇ, ਸਿਨੇਮਾ ਘਰਾਂ, ਬਾਰ ,ਜਿੰਮ, ਸਪਾ, ਕੋਚਿੰਗ ਸੈਂਟਰਾਂ, ਸਪੋਰਟਸ ਕੰਪਲੈਕਸਾਂ ਬੰਦ ਕਰਨ ਦੇ ਹੁਕਮ ਦਿੱਤੇ ਹਨ। ਰੈਸਟੋਰੈਂਟ ਅਤੇ ਹੋਟਲ ਸੋਮਵਾਰ ਤੋਂ ਸ਼ਨੀਵਾਰ ਤੱਕ ਸਿਰਫ ਟੇਕਅਵੇਅ ਅਤੇ ਹੋਮ ਡਿਲਿਵਰੀ ਲਈ ਖੋਲੇ ਜਾ ਸਕਣਗੇ ਜਦਕਿ 20 ਤੋਂ ਜਿਆਦਾ ਵਿਅਕਤੀਆਂ ਦੇ ਇਕੱਠ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ ਜਿਸ ਵਿੱਚ ਵਿਆਹ / ਅੰਤਿਮ ਸਸਕਾਰ ਵੀ ਸ਼ਾਮਲ ਹਨ। ਮੁੱਖ ਮੰਤਰੀ ਵਲੋਂ ਪੰਜਾਬ ਪੁਲਿਸ ਨੂੰ ਹਦਾਇਤ ਕੀਤੀ ਸੀ ਕਿ ਪਾਬੰਦੀਆਂ ਸਖਤੀ ਨਾਲ ਲਾਗੂ ਕੀਤੀਆਂ ਜਾਣ।ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਦਿਨਕਰ ਗੁਪਤਾ ਨੇ ਦੱਸਿਆ ਕਿ ਪੁਲਿਸ ਦੀਆਂ ਸਾਂਝੀਆਂ ਟੀਮਾਂ ਨੇ 18 ਅਪ੍ਰੈਲ, 2021 ਤੋਂ ਰਾਤ ਦੇ ਕਰਫਿਊ ਸਮੇਂ ਅਤੇ ਇਕੱਠ ਦੀ ਸੀਮਾ ਦੀ ਉਲੰਘਣਾ ਕਰਨ ਵਾਲੇ ਮੈਰਿਜ ਪੈਲੇਸਾਂ, ਮਾਲਜ਼, ਹੋਟਲਾਂ, ਰੈਸਟੋਰੈਂਟਾਂ ਆਦਿ ਦੇ ਲਗਭਗ 189 ਮਾਲਕਾਂ ਦੇ ਖਿਲਾਫ ਮੁਕੱਦਮਾ ਦਰਜ ਕੀਤਾ ਹੈ।ਪ੍ਰਮੁੱਖ ਅਦਾਰਿਆਂ ਵਿਰੁੱਧ ਕਾਰਵਾਈ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਪੁਲਿਸ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਬਠਿੰਡਾ ਪੁਲਿਸ ਵਲੋਂ ਸਿਵਲ ਲਾਈਨਜ਼ ਕਲੱਬ ਬਠਿੰਡਾ ਦੇ ਮੈਨੇਜਰ, ਕੈਟਰਰ ਅਤੇ ਮੇਜ਼ਬਾਨਾਂ ਖਿਲਾਫ ਇੱਕ ਪ੍ਰੋਗਰਾਮ (ਕੁੜਮਾਈ ਸਬੰਧੀ) ਵਿੱਚ 20 ਤੋਂ ਵੱਧ ਮਹਿਮਾਨਾਂ ਵਾਲੀ ਪਾਰਟੀ ਦਾ ਪ੍ਰਬੰਧ ਕਰਨ ਲਈ ਆਈਪੀਸੀ ਅਤੇ ਡਿਜ਼ਾਸਟਰ ਮੈਨੇਜਮੈਂਟ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਜਦਕਿ ਤਰਨ ਤਾਰਨ ਪੁਲਿਸ ਨੇ ਹੋਟਲ ਸਨਸਟਾਰ ਦੇ ਮਾਲਕਾਂ ਵਿਰੁੱਧ ਕੋਵਿਡ-19 ਨਿਯਮਾਂ ਦੀ ਉਲੰਘਣਾ ਦਾ ਕੇਸ ਦਰਜ ਕੀਤਾ ਹੈ। ਹਾਲ ਹੀ ਵਿੱਚ ਐਸ.ਏ.ਐਸ.ਨਗਰ ਪੁਲਿਸ ਨੇ ਢਕੋਲੀ ਵਿੱਚ ਇੱਕ ਹੋਟਲ ਮਾਲਕ ਸਣੇ 9 ਲੋਕਾਂ ਨੂੰ ਜਿਆਦਾ ਇਕੱਠ ਵਾਲੀ ਰੂਫ ਪਾਰਟੀ ਦਾ ਗ੍ਰੈਂਡ ਸੂਟਜ ਹੋਟਲ ਵਿੱਚ ਆਯੋਜਨ ਕਰਨ ਲਈ ਗਿ੍ਰਫਤਾਰ ਕੀਤਾ ਸੀ ਅਤੇ ਏ.ਕੇ.ਐਮ. ਮੈਰਿਜ ਪੈਲੇਸ ਦੇ ਮਾਲਕ ਉੱਤੇ ਵੀ 20 ਨਾਲੋਂ ਵੱਧ ਮਹਿਮਾਨਾਂ ਦਾ ਇਕੱਠ ਕਰਕੇ ਕੋਵਿਡ ਸਬੰਧੀ ਨਿਯਮਾਂ ਦੀ ਉਲੰਘਣਾ ਕਰਨ ਦਾ ਕੇਸ ਦਰਜ ਕੀਤਾ ਗਿਆ ਸੀ।ਇਸੇ ਤਰਾਂ ਬਰਨਾਲਾ ਵਿੱਚ ਪਾਮ ਪਲਾਜ਼ਾ ਦੇ ਮਾਲਕ ਨੂੰ 10000 ਰੁਪਏ , ਫਾਜਿਲਕਾ ਦੇ ਆਰਬਿਟ ਰਿਜ਼ਾਰਟ ਨੂੰ 5000 ਰੁਪਏ ਦਾ ਜੁਰਮਾਨਾ ਅਤੇ ਅਬੋਹਰ ਵਿੱਚ ਸੰਗਮ ਪੈਲੇਸ ਵਿੱਚ ਕੋਵਿਡ-19 ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰਨ ਲਈ 10000 ਰੁਪਏ ਦਾ ਚਲਾਨ ਕੀਤਾ ਗਿਆ ਅਤੇ ਉਕਤ ਹੋਟਲਾਂ ਦੇ ਮਾਲਕਾਂ ਅਤੇ ਪ੍ਰਬੰਧਕਾਂ ਉੱਤੇ ਵੀ ਮੁਕਦਮਾ ਦਰਜ ਕਰਕੇ ਜਲਦੀ ਹੀ ਗਿ੍ਰਫਤਾਰ ਕਰ ਲਿਆ ਜਾਵੇਗਾ।ਜ਼ਿਕਰਯੋਗ ਹੈ ਕਿ ਪਟਿਆਲਾ ਪੁਲਿਸ ਨੇ ਪਿਛਲੇ 24 ਘੰਟਿਆਂ ਦੌਰਾਨ 45 ਐਫ.ਆਈ.ਆਰਜ਼. ਦਰਜ ਕੀਤੀਆਂ ਹਨ, ਜਿਸ ਵਿੱਚ ਦੁਕਾਨ ਮਾਲਕਾਂ ਵਿਰੁੱਧ 35, ਰੈਸਟੋਰੈਂਟਾਂ ਵਿਰੁੱਧ 5, ਢਾਬਿਆਂ ਵਿਰੁੱਧ 4 ਅਤੇ ਪ੍ਰਦਰਸ਼ਨ ਕਰਨ ਵਾਲਿਆਂ ਵਿਰੁੱਧ ਪ੍ਰਦਰਸ਼ਨ ਕਰਨ ਵਾਲਿਆਂ ਵਿਰੁੱਧ 1 ਐਫ.ਆਈ.ਆਰ. ਸ਼ਾਮਲ ਹੈ। ਇਸ ਤੋਂ ਇਲਾਵਾ ਜਲੰਧਰ ਕਮਿਸ਼ਨਰੇਟ ਪੁਲਿਸ ਵਲੋਂ 17 ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ।ਡੀਜੀਪੀ ਨੇ ਕਿਹਾ ਕਿ ਸੁਰੱਖਿਆ ਪਰੋਟੋਕਾਲਾਂ ਅਤੇ ਕੋਵਿਡ ਪਾਬੰਦੀਆਂ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਨੂੰ ਗਿ੍ਰਫਤਾਰ ਕਰਨ ਦੀ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ ਪਿਛਲੇ 24 ਘੰਟਿਆਂ ਦੌਰਾਨ 20241 ਤੋਂ ਵੱਧ ਫੇਸ ਮਾਸਕ ਨਾ ਪਾਉਣ ਵਾਲਿਆਂ ਦਾ ਆਰ.ਟੀ-ਪੀ.ਸੀ.ਆਰ ਟੈਸਟ ਕਰਵਾਇਆ ਅਤੇ 2199 ਲੋਕਾਂ ਦੇ ਚਲਾਨ ਵੀ ਕੀਤੇ । ਂ ਇਹ ਵਿਸ਼ੇਸ਼ ਮੁਹਿੰਮ ਜੋ ਕਿ 19 ਮਾਰਚ, 2021 ਤੋਂ ਸ਼ੁਰੂ ਕੀਤੀ ਗਈ ਸੀ, ਤਹਿਤ ਪੰਜਾਬ ਪੁਲਿਸ ਨੇ ਹੁਣ ਤੱਕ 4.1 ਲੱਖ ਤੋ ਵਧੇਰੇ ਲੋਕਾਂ ਦੇ ਕੋਵਿਡ -19 ਟੈਸਟ ਕਰਵਾਏ ਅਤੇ ਇਸ ਤੋਂ ਇਲਾਵਾ ਰਾਜ ਭਰ ਵਿੱਚ 71422 ਲੋਕਾਂ ਨੂੰ ਫੇਸ ਮਾਸਕ ਨਾ ਪਹਿਨਣ ‘ਤੇ ਜੁਰਮਾਨਾ ਵੀ ਕੀਤਾ ਹੈ।ਡੀ.ਜੀ.ਪੀ. ਦਿਨਕਰ ਗੁਪਤਾ ਨੇ ਦੱਸਿਆ ਕਿ ਮੈਰਿਜ ਪੈਲੇਸਾਂ, ਹੋਟਲਾਂ, ਮਾਂਲਾਂ ਆਦਿ ਵਿੱਚ ਵਾਧੂ ਇਕੱਠਾਂ ਨੂੰ ਰੋਕਣ ਲਈ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ 400 ਦੇ ਕਰੀਬ ਵਿਸ਼ੇਸ਼ ਨਾਕੇ ਲਗਾਏ ਹਨ। ਉਨਾਂ ਕਿਹਾ ਕਿ ਸਮਾਜਿਕ ਅਤੇ ਹੋਰ ਇਕੱਠਾਂ ਨਾਲ ਸਬੰਧਤ 20 ਅਤੇ 10 ਦੀ ਗਿਣਤੀ ਸੀਮਾ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਪੁਲਿਸ ਜੀਰੋ ਟਾਲਰੈਂਸ ਨੀਤੀ ਅਪਣਾਈ ਗਈ।ਲੋਕਾਂ ਨੂੰ ਸੁਰੱਖਿਆ ਪ੍ਰੋਟੋਕੋਲ, ਕਰਫਿਊ ਦੀਆਂ ਪਾਬੰਦੀਆਂ ਅਤੇ ਸਮੇਂ ਦਾ ਸਖਤੀ ਨਾਲ ਪਾਲਣਾ ਕਰਨ ਅਤੇ ਆਪਣੇ ਚਿਹਰੇ ’ਤੇੇ ਮਾਸਕ ਪਹਿਨ ਕੇ ਘਰੋਂ ਬਾਹਰ ਜਾਣ ਦੀ ਅਪੀਲ ਕਰਦਿਆਂ ਡੀ.ਜੀ.ਪੀ ਨੇ ਦੁਹਰਾਇਆ ਕਿ ਕੋਵਿਡ ਟੈਸਟਿੰਗ ਅਤੇ ਚਲਾਨਿੰਗ ਮੁਹਿੰਮ ਪੰਜਾਬ ਦੇ ਲੋਕਾਂ ਨੂੰ ਵਾਇਰਸ ਤੋਂ ਸੁਰੱਖਿਅਤ ਰੱਖਣ ਲਈ ਅੱਗੇ ਵੀ ਜਾਰੀ ਰਹੇਗੀ।ਉਨਾਂ ਨੇ ਅੱਗੇ ਦੱਸਿਆ ਕਿ ਛੇਤੀ ਹੀ ਸਾਰੇ ਜਿਲਿਆਂ ਵਿੱਚ ਕੋਵਿਡ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਲਈ ਓਪਨ ਏਅਰ ਜੇਲਾਂ ਵੀ ਸਥਾਪਤ ਕੀਤੀਆਂ ਜਾ ਰਹੀਆਂ ਹਨ।ਇਸ ਦੌਰਾਨ ਡੀਜੀਪੀ ਨੇ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਕੋਵਿਡ -19 ਸਬੰਧੀ ਅਫਵਾਹਾਂ ਅਤੇ ਜਾਅਲੀ ਪੋਸਟਾਂ ਫੈਲਾ ਕੇ ਦਹਿਸ਼ਤ ਫੈਲਾਉਣ ਵਾਲੇ ਤੱਤਾਂ ਖਿਲਾਫ ਸਖਤ ਕਾਰਵਾਈ ਦੀ ਚੇਤਾਵਨੀ ਵੀ ਦਿੱਤੀ ।

You might also like

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

Previous Post

ਮੈਡੀਕਲ ਆਕਸੀਜਨ ਦੀ ਪੈਦਾ ਕੀਤੀ ਫਰਜ਼ੀ ਕਮੀ ਮਾਨਵਤਾ ਦੀ ਹੱਤਿਆ ਦੇ ਬਰਾਬਰ: ਰਾਣਾ ਸੋਢੀ

Next Post

ਹਸਪਤਾਲਾਂ ਚ ਗ਼ੈਰ-ਜ਼ਰੂਰੀ ਆਪ੍ਰੇਸ਼ਨਾਂ ਨੂੰ ਬੰਦ ਕਰਕੇ ਕੋਵਿਡ ਮਰੀਜ਼ਾਂ ਲਈ 75 ਫੀਸਦੀ ਬੈੱਡ ਰਾਖਵੇਂ ਕੀਤੇ ਜਾਣ: ਮੁੱਖ ਸਕੱਤਰ

Asli Punjabi

Asli Punjabi

Related Posts

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

by Asli Punjabi
March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

by Asli Punjabi
March 9, 2026
ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ
Punjab

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

by Asli Punjabi
March 9, 2026
ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ
Punjab

ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ

by Asli Punjabi
March 9, 2026
ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ
Punjab

ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ

by Asli Punjabi
March 9, 2026
Next Post
ਹਸਪਤਾਲਾਂ ਚ ਗ਼ੈਰ-ਜ਼ਰੂਰੀ ਆਪ੍ਰੇਸ਼ਨਾਂ ਨੂੰ ਬੰਦ ਕਰਕੇ ਕੋਵਿਡ ਮਰੀਜ਼ਾਂ ਲਈ 75 ਫੀਸਦੀ ਬੈੱਡ ਰਾਖਵੇਂ ਕੀਤੇ ਜਾਣ: ਮੁੱਖ ਸਕੱਤਰ

ਹਸਪਤਾਲਾਂ ਚ ਗ਼ੈਰ-ਜ਼ਰੂਰੀ ਆਪ੍ਰੇਸ਼ਨਾਂ ਨੂੰ ਬੰਦ ਕਰਕੇ ਕੋਵਿਡ ਮਰੀਜ਼ਾਂ ਲਈ 75 ਫੀਸਦੀ ਬੈੱਡ ਰਾਖਵੇਂ ਕੀਤੇ ਜਾਣ: ਮੁੱਖ ਸਕੱਤਰ

Recommended

ਅਮਰੀਕਾ ਨੇ ਮੁੜ ਵਸਾਏ 1,100 ਸ਼ਰਨਾਰਥੀ : ਆਸਟ੍ਰੇਲੀਆਈ ਅਧਿਕਾਰੀ

ਅਮਰੀਕਾ ਨੇ ਮੁੜ ਵਸਾਏ 1,100 ਸ਼ਰਨਾਰਥੀ : ਆਸਟ੍ਰੇਲੀਆਈ ਅਧਿਕਾਰੀ

October 20, 2020
ਕਿਸਾਨਾਂ ਨਾਲ ਨੌ ਦੌਰ ਦੀ ਗੱਲਬਾਤ ਅਸਫਲ ਹੋਣਾ ਭਾਜਪਾ ਮੋਦੀ ਸਰਕਾਰ ਦੀ ਅਸਫ਼ਲਤਾ ਤੇ ਨਲਾਇਕੀ – ਜਸਵੀਰ ਸਿੰਘ ਗੜ੍ਹੀ

ਕਿਸਾਨਾਂ ਨਾਲ ਨੌ ਦੌਰ ਦੀ ਗੱਲਬਾਤ ਅਸਫਲ ਹੋਣਾ ਭਾਜਪਾ ਮੋਦੀ ਸਰਕਾਰ ਦੀ ਅਸਫ਼ਲਤਾ ਤੇ ਨਲਾਇਕੀ – ਜਸਵੀਰ ਸਿੰਘ ਗੜ੍ਹੀ

January 16, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In