• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਲਾਕਡਾਊਨ ਸਮੇਂ ਦੌਰਾਨ ਦੇ ਇੰਡਸਟਰੀ ਦੇ ਫਿਕਸ ਬਿਜਲੀ ਚਾਰਜਿਜ਼ ਮੁਆਫ ਕੀਤੇ ਜਾਣ ਤੇ ਸੂਬੇ ਦੇ ਹਿੱਸੇ ਦਾ ਜੀ ਐਸ ਟੀ ਰੱਖਣ ਦੀ ਆਗਿਆ ਦਿੱਤੀ ਜਾਵੇ : ਅਕਾਲੀ ਦਲ

Asli Punjabi by Asli Punjabi
June 7, 2020
in Punjab, Top Stories
0
ਲਾਕਡਾਊਨ ਸਮੇਂ ਦੌਰਾਨ ਦੇ ਇੰਡਸਟਰੀ ਦੇ ਫਿਕਸ ਬਿਜਲੀ ਚਾਰਜਿਜ਼ ਮੁਆਫ ਕੀਤੇ ਜਾਣ ਤੇ ਸੂਬੇ ਦੇ ਹਿੱਸੇ ਦਾ ਜੀ ਐਸ ਟੀ ਰੱਖਣ ਦੀ ਆਗਿਆ ਦਿੱਤੀ ਜਾਵੇ : ਅਕਾਲੀ ਦਲ
587
SHARES
3.3k
VIEWS
Share on FacebookShare on TwitterShare on Whatsapp

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਚੰਡੀਗੜ, 07 ਜੂਨ 2020: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੰਗ ਕੀਤੀ ਕਿ ਲਾਕ ਡਾਊਨ ਦੇ ਤਿੰਨ ਮਹੀਨਿਆਂ ਦੇ ਅਰਸੇ ਦੇ ਇੰਡਸਟਰੀ ਤੇ ਵਪਾਰੀਆਂ ਲਈ ਫਿਕਸ ਬਿਜਲੀ ਚਾਰਜਿਜ਼ ਮੁਆਫ ਕੀਤੇ ਜਾਣ ਤੇ ਦੋਹਾਂ ਸੈਕਟਰਾਂ ਨੂੰ ਜੀ ਐਸ ਟੀ ਵਿਚ ਸੂਬੇ ਦਾ ਹਿੱਸਾ ਰੱਖਣ ਦੀ ਆਗਿਆ ਦਿੱਤੀ ਜਾਵੇ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਤੇ ਵਪਾਰ ਵਿੰਗ ਦੇ ਸਾਬਕਾ ਪ੍ਰਧਾਨ ਸ੍ਰੀ ਐਨ ਕੇ ਸ਼ਰਮਾ ਨੇ ਕਿਹਾ ਕਿ ਉਹਨਾਂ ਨੇ ਪਾਰਟੀ ਪ੍ਰਧਾਨ ਸ੍ਰ ਸੁਖਬੀਰ ਸਿੰਘ ਬਾਦਲ ਦੇ ਹੁਕਮਾਂ ‘ਤੇ ਇੰਡਸਟਰੀ ਤੇ ਵਪਾਰੀਆਂ ਪ੍ਰਤੀਨਿਧਾਂ ਨਾਲ ਲੜੀਵਾਰ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕੀਤਾ ਹੈ ਤੇ ਉਹਨਾਂ ਨੂੰ ਸਰਬਸੰਮਤੀ ਨਾਲ ਇਹ ਦੱਸਿਆ ਗਿਆ ਹੈ ਕਿ ਜੇਕਰ ਕਾਂਗਰਸ ਸਰਕਾਰ ਨੇ ਇੰਡਸਟਰੀ ਸੈਕਟਰ ਨੂੰ ਕੋਈ ਰਾਹਤ ਨਾ ਦਿੱਤੀ ਤਾਂ ਇੰਡਸਟਰੀ 20 ਸਾਲ ਪਛੜ ਜਾਵੇਗੀ। ਉਹਨਾਂ ਕਿਹਾ ਕਿ ਪੰਜਾਬ ਜਿਸ ਵਿਚ ਪਹਿਲਾਂ ਹੀ ਕਿਸਾਨੀ ਕਰਜ਼ਾਈ ਹੈ ਵਿਚ ਹੁਣ ਵਪਾਰੀ ਤੇ ਉਦਯੋਗਤੀ ਵੀ ਕਰਜ਼ਾਈ ਹੋ ਜਾਣਗੇ। ਉਹਨਾਂ ਕਿਹਾ ਕਿ ਛੋਟੇ ਦੁਕਾਨਦਾਰਾਂ, ਹਾਰਡਵੇਅਰ ਵਿਕਰੇਤਾਵਾਂ, ਫੋਟੋਗ੍ਰਾਫਰਾਂ ਤੇ ਨਾਈਆਂ ਵਰਗੇ ਛੋਟੇ ਵਪਾਰ ਤਾਂ ਤਬਾਹ ਹੀ ਹੋ ਗਏ ਹਨ। ਸਾਈਕਲਾਂ ਦੀ ਦੁਕਾਨ ਦੇ ਇਕ ਮਾਲਕ ਨੇ ਪਹਿਲਾਂ ਹੀ ਆਤਮ ਹੱਤਿਆ ਕਰ ਲਈ ਹੈ ਤੇ ਵਪਾਰੀ ਵਰਗ ਵਿਚ ਵੱਡੀ ਪੱਧਰ ‘ਤੇ ਨਿਰਾਸ਼ਾ ਪਾਈ ਜਾ ਰਹੀ ਹੈ।
ਸ੍ਰੀ ਸ਼ਰਮਾ ਨੇ ਕਿਹਾ ਕਿ ਬਜਾਏ ਉਦਯੋਗ ਦੀ ਮਦਦ ਕਰਨ ਦੇ, ਕਾਂਗਰਸ ਸਰਕਾਰ ਉਹਨਾਂ ਨਾਲ ਭੱਦਾ ਮਜ਼ਾਕ ਕਰ ਰਹੀ ਹੈ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਵਾਅਦਾ ਕੀਤਾ ਸੀ ਕਿ ਲਾਕ ਡਾਊਨ ਸਮੇਂ ਦੌਰਾਨ ਬੰਦ ਰਹੇ ਉਦਯੋਗਾਂ ‘ਤੇ ਫਿਕਸ ਬਿਜਲੀ ਚਾਰਜਿਜ਼ ਨਹੀਂ ਲਗਾਏ ਜਾਣਗੇ ਪਰ ਇਹ ਵਾਅਦਾ ਪੂਰਾ ਨਹੀਂ ਕੀਤਾ ਗਿਆ। ਉਹਨਾਂ ਕਿਹਾ ਕਿ ਇਸੇ ਤਰ•ਾਂ ਦੁਕਾਨਦਾਰ ਜਿਹਨਾਂ ਦੀਆਂ ਦੁਕਾਨਾਂ ਦੋ ਮਹੀਨੇ ਬੰਦ ਰਹੀਆਂ, ਦੇ ਬਿਜਲੀ ਬਿੱਲ ਮੁਆਫ ਕਰਨ ਦੀ ਥਾਂ ਸਰਕਾਰ ਨੇ ਉਹਨਾਂ ਨੂੰ ਔਸਤ ਆਧਾਰ ‘ਤੇ ਬਿਜਲੀ ਬਿੱਲ ਭੇਜ ਦਿੱਤੇ ਹਨ।
ਅਕਾਲੀ ਦਲ ਦੇ ਬੁਲਾਰੇ ਨੇ ਕਿਹਾ ਕਿ ਮੌਜੂਦਾ ਸਰਕਾਰ ਲਈ ਇਹ ਲਾਜ਼ਮੀ ਹੈ ਕਿ ਉਹ ਸੰਕਟ ਦੀ ਘੜੀ ਵਿਚ ਇਸ ਵਰਗ ਦੀ ਮਦਦ ਵਿਚ ਨਿਤਰੇ। ਉਹਨਾਂ ਕਿਹਾ ਕਿ ਘੱਟ ਤੋਂ ਘੱਟ ਜਿਥੇ ਸੰਭਵ ਹੈ ਇੰਡਸਟਰੀ ਤੇ ਵਪਾਰ ਸੈਕਟਰ ਨੂੰ ਤਿੰਨ ਮਹੀਨਿਆਂ ਦੇ ਅਰਸੇ ਦਾ ਜੀ ਐਸ ਟੀ ਵਿਚ ਸੂਬੇ ਦਾ ਹਿੱਸਾ ਹੀ ਆਪਣੇ ਕੋਲ ਰੱਖਣ ਦੀ ਆਗਿਆ ਦੇ ਦਿੱਤੀ ਜਾਵੇ। ਉਹਨਾਂ ਕਿਹਾ ਕਿ ਇਸੇ ਤਰ•ਾਂ ਸਰਕਾਰ ਨੂੰ ਨਗਰ ਨਿਗਮਾਂ ਤੇ ਨਗਰ ਕੌਂਸਲਾਂ ਵੱਲੋਂ ਲੀਜ਼ ‘ਤੇ ਦਿੱਤੀਆਂ ਦੁਕਾਨਾਂ ਦਾ ਇਸ ਅਰਸੇ ਦਾ ਕਿਰਾਇਆ ਨਹੀਂ ਵਸੂਲਣਾ ਚਾਹੀਦਾ। ਉਹਨਾਂ ਕਿਹਾ ਕਿ ਇਸ ਅਰਸੇ ਦੇ ਪਾਣੀ ਦੇ ਬਿੱਲ ਤੇ ਪ੍ਰਾਪਰਟੀ ਟੈਕਸ ਵੀ ਮੁਆਫ ਕੀਤਾ ਜਾਣਾ ਚਾਹੀਦਾ ਹੈ।
ਸ੍ਰੀ ਸ਼ਰਮਾ ਨੇ ਕਿਹਾ ਕਿ ਲੋਕਾਂ ਵਿਚ ਇਸ ਗੱਲ ਦਾ ਵੱਡਾ ਰੋਸ ਹੈ ਕਿ ਬਜਾਏ ਲੋੜਵੰਦਾਂ ਦੀ ਮਦਦ ਕਰਨ ਦੇ ਕਾਂਗਰਸ ਸਰਕਾਰ ਨੇ ਸ਼ਰਾਬ ਦੇ ਠੇਕੇਦਾਰਾਂ ਨੂੰ 673 ਕਰੋੜ ਰੁਪਏ ਤੇ ਰੇਤ ਮਾਫੀਆ ਨੂੰ 150 ਕਰੋੜ ਰੁਪਏ ਦੀ ਰਾਹਤ ਦੇ ਦਿੱਤੀ ਹੈ। ਉਹਨਾਂ ਕਿਹਾ ਕਿ ਇਹੀ ਕਾਰਨ ਹੈ ਕਿ 32000 ਉਦਯੋਗਿਕ ਯੂਨਿਟ ਹਾਲੇ ਤੱਕ ਆਪਣਾ ਕੰਮ ਮੁੜ ਸ਼ੁਰੂ ਨਹੀਂ ਕਰ ਸਕੇ। ਉਹਨਾਂ ਕਿਹਾ ਕਿ ਇਸ ਲਈ ਵੱਡਾ ਕਾਰਨ ਲੇਬਰ ਦੀ ਕਮੀ ਵੀ ਹੈ ਕਿਉਂਕਿ ਸਰਕਾਰ ਨੇ ਲੇਬਰ ਨੂੰ ਰਾਸ਼ਨ ਨਾ ਵੰਡ ਕੇ ਲੇਬਰ ਨੂੰ ਸੂਬੇ ਵਿਚੋਂ ਨਿਕਲਣ ਲਈ ਮਜਬੂਰ ਕਰ ਦਿੱਤਾ ਹੈ। ਉਹਨਾਂ ਕਿਹਾ ਕਿ ਲੁਧਿਆਣਾ ਦੀ ਸਾਈਕਲ ਤੇ ਕਪੜਾ ਇੰਡਸਟਰੀ ਸਭ ਤੋਂ ਵੱਧ ਪ੍ਰਭਾਵਤ ਹੋਈ ਹੈ ਭਾਵੇਂ ਕਿ ਲਾਕ ਡਾਊਨ ਦਾ ਅਸਰ ਸਾਰੇ ਸੂਬੇ ਦੀ ਇੰਡਸਟਰੀ ਤੇ ਵਪਾਰ ਨੇ ਮਹਿਸੂਸ ਕੀਤਾ ਹੈ।
ਅਕਾਲੀ ਨੇਤਾ ਨੇ ਕਿਹਾ ਕਿ ਇਹ ਬਹੁਤ ਹੀ ਹੈਰਾਨੀ ਵਾਲੀ ਗੱਲ ਹੈ ਕਿ ਇਹਨਾਂ ਇਕਾਈਆਂ ਨੂੰ ਆਪਣਾ ਕੰਮ ਮੁੜ ਸ਼ੁਰੂ ਕਰਨ ਲਈ ਕੋਈ ਰਾਹਤ ਦੇਣ ਦੀ ਥਾਂ ਕਾਂਗਰਸ ਸਕਰਾਰ ਇਹਨਾਂ ਨੂੰ ਕੇਂਦਰ ਸਰਕਾਰ ਵੱਲੋਂ ਐਲਾਨੇ 20 ਹਜ਼ਾਰ ਕਰੋੜ ਰੁਪਏ ਦੇ ਕਰਜ਼ਾ ਫੰਡ ਵਿਚੋਂ ਕਰਜ਼ੇ ਲੈਣ ਲਈ ਆਖ ਰਹੀ ਹੈ। ਉਹਨਾਂ ਕਿਹਾ ਕਿ ਇਸ ਨਾਲ ਸਾਰੇ ਸੈਕਟਰ ਦਾ ਮਨੋਬਲ ਡਿੱਗਿਆ ਹੈ ਕਿਉਂਕਿ ਬਹੁਤੇ ਉਦਯੋਗਪਤੀ ਤਾਂ ਆਪਣੇ ਪਹਿਲਾਂ ਲਏ ਕਰਜ਼ਿਆਂ ਦੀਆਂ ਕਿਸ਼ਤਾਂ ਭਰਨ ਦੀ ਹਾਲਤ ਵਿਚ ਨਹੀਂ ਹਨ ਤੇ ਅਜਿਹੇ ਵਿਚ ਹੋਰ ਕਰਜ਼ੇ ਲੈਣਾ ਤਾਂ ਸੰਭਵ ਹੀ ਨਹੀਂ ਹੈ।
ਸ੍ਰੀ ਸ਼ਰਮਾ ਨੇ ਉਦਯੋਗ ਤੇ ਇੰਡਸਟਰੀ ਨੂੰ ਭਰੋਸਾ ਦੁਆਇਆ ਕਿ ਸ਼੍ਰੋਮਣੀ ਅਕਾਲੀ ਦਲ ਸੂਬੇ ਦੇ ਰਾਜਪਾਲ ਕੋਲ ਪਹੁੰਚ ਕਰਨ ਸਮੇਤ ਢੁਕਵੇਂ ਪਲੈਟਫੋਰਮਜ਼ ‘ਤੇ ਉਹਨਾਂ ਦੇ ਮੁੱਦੇ ਉਠਾਏਗਾ ਤੇ ਕਾਂਗਰਸ ਸਰਕਾਰ ਨੂੰ ਉਹਨਾਂ ਦੀਆਂ ਸ਼ਿਕਾਇਤਾਂ ਹੱਲ ਕਰਨ ਤੇ ਉਹਨਾਂ ਨੂੰ ਰਾਹਤ ਦੇਣ ਲਈ ਮਜਬੂਰ ਕਰੇਗਾ।

Previous Post

ਹੁਣ ਸਿਕਲੀਕਰ ਸਿੱਖਾਂ ਲਈ ਆਸ ਦੀ ਕਿਰਨ ਬਣਕੇ ਸਾਹਮਣੇ ਆਏ ਡਾ.ਓਬਰਾਏ

Next Post

ਬਠਿੰਡਾ ਦੀ ਧੀ ਕੇਰਲਾ ’ਚ ਬਣੀ ਜਿਲ੍ਹਾ ਕੁਲੈਕਟਰ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
Next Post
ਬਠਿੰਡਾ ਦੀ ਧੀ ਕੇਰਲਾ ’ਚ ਬਣੀ ਜਿਲ੍ਹਾ ਕੁਲੈਕਟਰ

ਬਠਿੰਡਾ ਦੀ ਧੀ ਕੇਰਲਾ ’ਚ ਬਣੀ ਜਿਲ੍ਹਾ ਕੁਲੈਕਟਰ

Recommended

ਸ਼ੈਰੀ ਕਲਸੀ ਨੇ ਮੁੱਖ ਮੰਤਰੀ ਰਾਹਤ ਫੰਡ ਵਿੱਚ ਆਪਣੀ ਤਨਖਾਹ ਦਾ ਪਾਇਆ ਯੋਗਦਾਨ

ਸ਼ੈਰੀ ਕਲਸੀ ਨੇ ਮੁੱਖ ਮੰਤਰੀ ਰਾਹਤ ਫੰਡ ਵਿੱਚ ਆਪਣੀ ਤਨਖਾਹ ਦਾ ਪਾਇਆ ਯੋਗਦਾਨ

July 17, 2023
ਟਰੰਪ ਤੇ ਬਿਡੇਨ ਵਿਚਾਲੇ ਬਹਿਸ ‘ਤੇ ਲੋਕਾਂ ਨੇ ਦਿੱਤਾ ਇਹ ਪ੍ਰਤੀਕਰਮ

ਟਰੰਪ ਤੇ ਬਿਡੇਨ ਵਿਚਾਲੇ ਬਹਿਸ ‘ਤੇ ਲੋਕਾਂ ਨੇ ਦਿੱਤਾ ਇਹ ਪ੍ਰਤੀਕਰਮ

October 1, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In