ਲੰਬੀ, 15 ਮਈ-ਸਾਬਕਾ ਸੰਸਦ ਮੈਂਬਰ ਗੁਰਦਾਸ ਸਿੰਘ ਬਾਦਲ ਦਾ ਪਿੰਡ ਬਾਦਲ ਵਿੱਚ ਸਸਕਾਰ ਕਰ ਦਿੱਤਾ ਗਿਆ। ਉਨ੍ਹਾਂ ਦੇ ਪੁੱਤਰ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਭਤੀਜੇ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਦੀ ਚਿਖਾ ਨੂੰ ਅਗਨੀ ਵਿਖਾਈ। ਇਸ ਮੌਕੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਗੱਡੀ ਵਿਚ ਮੌਜੂਦ ਰਹੇ। ਉਨ੍ਹਾਂ ਤੋਂ ਇਲਾਵਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਬਿਕਰਮਜੀਤ ਮਜੀਠੀਆ, ਵੀਨੂੰ ਬਾਦਲ, ਅਰਜੁਨ ਬਾਦਲ, ਰੀਆ ਬਾਦਲ, ਮਹੇਸ਼ਇੰਦਰ ਸਿੰਘ ਬਾਦਲ ਸਮੇਤ ਬਾਦਲ ਪਰਿਵਾਰ ਤੇ ਰਾਧਾ ਸਵਾਮੀ ਡੇਰੇ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਮੌਜੂਦ ਸਨ। ਇਸ ਤੋਂ ਪਹਿਲਾਂ ਪੰਜਾਬ ਪੁਲੀਸ ਦੀ ਟੁਕੜੀ ਵਲੋਂ ਸਲਾਮੀ ਦਿਤੀ ਗਈ। ਪੰਜਾਬ ਸਰਕਾਰ ਵਲੋਂ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਭਾਰਤ ਭੂਸ਼ਨ ਆਸ਼ੂ ਅਤੇ ਹੋਰ ਮੰਤਰੀ, ਵਿਧਾਇਕ ਅਤੇ ਕਈ ਸਿਵਲ ਤੇ ਪੁਲੀਸ ਅਧਿਕਾਰੀ ਹਾਜ਼ਰ ਸਨ।