ਮੈਲਬਰਨ – ਆਸਟਰੇਲੀਆ ਦੇ ਪ੍ਰਧਾਨ ਮੰਤਰੀ ਸਕੌਟ ਮੌਰੀਸਨ ਨੇ ਅੱਜ ਐਲਾਨ ਕੀਤਾ ਕਿ ਕਰੋਨਾ ਦੇ ਹਾਈ ਰਿਸਕ ਦੇਸ਼ਾਂ ਤੋਂ ਹਵਾਈ ਉਡਾਣਾਂ ਵਿਚ ਕਟੌਤੀ ਕੀਤੀ ਜਾਵੇਗੀ ਜਿਸ ਵਿਚ ਭਾਰਤ ਵੀ ਸ਼ਾਮਲ ਹੈ। ਕੈਨਬਰਾ ਵਿਚ ਕੈਬਨਿਟ ਮੀਟਿੰਗ ਤੋਂ ਬਾਅਦ ਉਨ੍ਹਾਂ ਕਿਹਾ ਕਿ ਉਨ੍ਹਾਂ ਵਲੋਂ ਦੂਜੇ ਦੇਸ਼ਾਂ ਤੋਂ ਆਉਣ ਵਾਲੀਆਂ ਚਾਰਟਡ ਉਡਾਣਾਂ ਵਿੱਚ 30 ਫੀਸਦੀ ਕਟੌਤੀ ਕੀਤੀ ਜਾਵੇਗੀ। ਇਸ ਤੋਂ ਇਲਾਵਾ ਹਾਈ ਰਿਸਕ ਦੇਸ਼ਾਂ ਦੀ ਸੂਚੀ ਬਣਾਈ ਜਾ ਰਹੀ ਹੈ ਜਿਸ ਦੇ ਆਧਾਰ ’ਤੇ ਜਲਦੀ ਹੀ ਹੋਰ ਐਲਾਨ ਕੀਤੇ ਜਾਣਗੇ। ਆਸਟਰੇਲੀਆ ਵਲੋਂ ਕਰੋਨਾ ਪੀੜਤ ਦੇਸ਼ਾਂ ਵਿਚ ਆਪਣੇ ਨਾਗਰਿਕਾਂ ਨੂੰ ਭੇਜਣ ਲਈ ਵੀ ਪਾਬੰਦੀਆਂ ਲਾਈਆਂ ਜਾ ਸਕਦੀਆਂ ਹਨ।