• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Health

ਮਾਲਵਾ ਖਿੱਤੇ ਦੇ ਜ਼ਿਲ੍ਹਿਆਂ ਲਈ 147 ਆਕਸੀਜਨ ਕੰਸਨਟ੍ਰੇਟਰਜ਼ ਦਿੱਤੇ: ਮੁੱਖ ਸਕੱਤਰ

Asli Punjabi by Asli Punjabi
April 26, 2021
in Health, Punjab
0
ਮਾਲਵਾ ਖਿੱਤੇ ਦੇ ਜ਼ਿਲ੍ਹਿਆਂ ਲਈ 147 ਆਕਸੀਜਨ ਕੰਸਨਟ੍ਰੇਟਰਜ਼ ਦਿੱਤੇ: ਮੁੱਖ ਸਕੱਤਰ
586
SHARES
3.3k
VIEWS
Share on FacebookShare on TwitterShare on Whatsapp

ਸਿਹਤ ਵਿਭਾਗ ਨੂੰ ਆਕਸੀਜਨ ਦੀ ਲੋੜ ਸਬੰਧੀ 104 ਹੈਲਪਲਾਈਨ ਵਰਤਣ ਦੇ ਨਿਰਦੇਸ਼

ਚੰਡੀਗੜ – ਕੋਵਿਡ ਦੇ ਮਰੀਜ਼ਾਂ ਲਈ ਆਕਸੀਜਨ ਦੀ ਲੋੜੀਂਦੀ ਸਪਲਾਈ ਯਕੀਨੀ ਬਣਾਉਣ ਵਾਸਤੇ ਪੰਜਾਬ ਸਰਕਾਰ ਵੱਲੋਂ ਮਾਲਵਾ ਖਿੱਤੇ ਦੇ ਸਭ ਤੋਂ ਵੱਧ ਕੋਵਿਡ ਕੇਸਾਂ ਨਾਲ ਪ੍ਰਭਾਵਿਤ ਜ਼ਿਲ੍ਹਿਆਂ ਨੂੰ 147 ਆਕਸੀਜਨ ਕੰਸਨਟ੍ਰੇਟਰਜ਼ ਮੁਹੱਈਆ ਕਰਵਾਏ ਗਏ ਹਨ।ਕੋਵਿਡ ਕੇਸਾਂ ਦੀ ਮੌਜੂਦਾ ਸਥਿਤੀ ਅਤੇ ਮੈਡੀਕਲ ਆਕਸੀਜਨ ਦੀ ਸਪਲਾਈ ਦਾ ਜਾਇਜ਼ਾ ਲੈਣ ਸਬੰਧੀ ਸ਼ਨਿੱਚਰਵਾਰ ਸ਼ਾਮ ਨੂੰ ਇਥੇ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਸਕੱਤਰ ਵਿਨੀ ਮਹਾਜਨ ਨੇ ਇਹ ਜਾਣਕਾਰੀ ਸਾਂਝੀ ਕੀਤੀ।ਹਰੇਕ ਕੋਵਿਡ ਮਰੀਜ਼ ਦੇ ਸਹੀ ਇਲਾਜ ਅਤੇ ਬਿਹਤਰੀਨ ਦੇਖਭਾਲ ਅਤੇ ਕੋਵਿਡ ਦੀ ਦੂਜੀ ਲਹਿਰ ਨੂੰ ਸਫਲਤਾਪੂਰਵਕ ਮਾਤ ਦੇਣ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਸਕੱਤਰ ਨੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੂੰ ਮਾਈਕ੍ਰੋ-ਕੰਟੇਨਮੈਂਟ ਜੋ਼ਨਾਂ ਵਿੱਚ 100 ਫੀਸਦੀ ਟੈਸਟਿੰਗ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਕਿਉਂਕਿ ਕੋਵਿਡ ਦਾ ਜਲਦੀ ਪਤਾ ਲਗਾ ਕੇ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ।ਮੁੱਖ ਸਕੱਤਰ ਨੇ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਸੂਬੇ ਵਿੱਚ ਆਕਸੀਜਨ ਦੀ ਲੋੜ ਸਬੰਧੀ 104 ਹੈਲਪਲਾਈਨ ਨੂੰ 24 ਘੰਟੇ ਕਾਰਜਸ਼ੀਲ ਬਣਾਇਆ ਜਾਵੇ।ਉਨ੍ਹਾਂ ਨੇ ਸਿਹਤ ਵਿਭਾਗ ਨੂੰ ਕਿਹਾ ਕਿ ਸਿਹਤ ਸਬੰਧੀ ਸੰਕਟਕਾਲੀ ਸਥਿਤੀਆਂ ਨਾਲ ਨਜਿੱਠਣ ਲਈ ਸਾਰੇ ਗ਼ੈਰ-ਜ਼ਰੂਰੀ ਆਪ੍ਰੇਸ਼ਨ ਅਤੇ ਆਕਸੀਜਨ ਦੀ ਖਪਤ ਕਰਨ ਵਾਲੀਆਂ ਹੋਰ ਸਨਅਤੀ ਗਤੀਵਿਧੀਆਂ ਨੂੰ ਤੁਰੰਤ ਰੋਕਿਆ ਜਾਵੇ।ਮਾਲਵਾ ਖਿੱਤੇ ਦੇ ਬਰਨਾਲਾ, ਬਠਿੰਡਾ, ਫਰੀਦਕੋਟ, ਫਤਿਹਗੜ੍ਹ ਸਾਹਿਬ, ਫਾਜ਼ਿਲਕਾ, ਫਿਰੋਜ਼ਪੁਰ, ਮਾਨਸਾ, ਮੋਗਾ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ ਅਤੇ ਸੰਗਰੂਰ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਅਤੇ ਵੱਖ ਵੱਖ ਵਿਭਾਗਾਂ ਦੇ ਪ੍ਰਸ਼ਾਸਕੀ ਸਕੱਤਰਾਂ ਨਾਲ ਕੋਵਿਡ ਦੀ ਸਥਿਤੀ ਦਾ ਜਾਇਜ਼ਾ ਲੈਂਦਿਆਂ ਸ੍ਰੀਮਤੀ ਮਹਾਜਨ ਨੇ ਸਿਹਤ ਸਹੂਲਤਾਂ ਲਈ ਮੈਡੀਕਲ ਆਕਸੀਜਨ ਦੀ ਸਪਲਾਈ ਨੂੰ ਹੋਰ ਬਿਹਤਰ ਬਣਾਉਣ ਦੇ ਆਦੇਸ਼ ਦਿੱਤੇ। ਉਹਨਾਂ ਮੈਡੀਕਲ ਆਕਸੀਜਨ ਦੀ ਜ਼ਖ਼ੀਰੇਬਾਜ਼ੀ ਅਤੇ ਸਪਲਾਈ ਵਿੱਚ ਕੁਤਾਹੀ ਕਰਨ ਵਿਰੁੱਧ ਸਖਤ ਕਾਰਵਾਈ ਕਰਨ ਦੀ ਚੇਤਾਵਨੀ ਦਿੰਦਿਆਂ ਕਿਹਾ ਕਿ ਇਸ ਸਬੰਧੀ ਕਿਸੇ ਵੀ ਕਿਸਮ ਦੀ ਕੋਈ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਸ੍ਰੀਮਤੀ ਮਹਾਜਨ ਨੇ ਪ੍ਰਤੀ ਦਿਨ 50,000 ਤੋਂ ਵੱਧ ਕੋਵਿਡ ਟੈਸਟਿੰਗ ਕਰਨ ਦੀ ਰਫਤਾਰ ’ਤੇ ਤਸੱਲੀ ਜ਼ਾਹਿਰ ਕਰਦਿਆਂ ਸਿਹਤ ਵਿਭਾਗ ਨੂੰ ਕਿਹਾ ਕਿ ਆਰ.ਟੀ.ਪੀ.ਸੀ.ਆਰ ਟੈਸਟਿੰਗ ਦੀ ਗਤੀ ਨੂੰ ਜਾਰੀ ਰੱਖਿਆ ਜਾਵੇ ਅਤੇ ਆਰ.ਏ.ਟੀ ਟੈਸਟਿੰਗ ਨੂੰ ਹੋਰ ਵਧਾਇਆ ਜਾਵੇ ਅਤੇ ਘਰ ਵਿੱਚ ਇਕਾਂਤਵਾਸ ਵਾਲੇ ਮਰੀਜ਼ਾਂ ਦੀ ਸਖਤ ਨਿਗਰਾਨੀ ਕੀਤੀ ਜਾਵੇ। ਉਨ੍ਹਾਂ ਹੋਰ ਆਦੇਸ਼ ਦਿੰਦਿਆਂ ਕਿਹਾ ਕਿ ਕੋਵਿਡ ਦੇ ਮਰੀਜ਼ਾਂ ਲਈ ਰਾਖਵੀਂਆਂ ਰੱਖੀਆਂ ਸਾਰੀਆਂ ਐਂਬੂਲੈਂਸਾਂ ਆਕਸੀਜਨ ਸਿਲੰਡਰਾਂ ਨਾਲ ਲੈਸ ਹੋਣੀਆਂ ਚਾਹੀਦੀਆਂ ਹਨ ਅਤੇ ਪੈਰਾ-ਮੈਡੀਕਲ ਸਟਾਫ ਨੂੰ ਲਾਜ਼ਮੀ ਤੌਰ ‘ਤੇ ਤਾਇਨਾਤ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਵਾਇਰਸ ਤੋਂ ਇਨਫੈਕਟਡ ਵਿਅਕਤੀਆਂ ਨੂੰ ਐਮਰਜੈਂਸੀ ਸਪੋਰਟ ਵਹੀਕਲ ਰਾਹੀਂ ਬਿਹਤਰੀਨ ਦੇਖਭਾਲ ਯਕੀਨੀ ਬਣਾਈ ਜਾ ਸਕੇ।ਟੀਕਾਕਰਣ ਮੁਹਿੰਮ ਵਿੱਚ ਤੇਜ਼ੀ ਲਿਆਉਣ ਲਈ ਮੁਹਾਲੀ ਅਤੇ ਨਵਾਂਸ਼ਹਿਰ ਜ਼ਿਲ੍ਹਿਆਂ ਦੀ ਸ਼ਲਾਘਾ ਕਰਦਿਆਂ ਮੁੱਖ ਸਕੱਤਰ ਨੇ ਕਿਹਾ ਕਿ ਵਾਇਰਸ ਖਿਲਾਫ ਲੜਾਈ ਸਿਰਫ ਟੀਕਾ ਲਗਵਾ ਕੇ ਅਤੇ ਕੋਵਿਡ ਖ਼ਿਲਾਫ਼ ਢੁਕਵੇਂ ਵਿਵਹਾਰ ਨਾਲ ਹੀ ਜਿੱਤੀ ਜਾ ਸਕਦੀ ਹੈ। ਇਸ ਲਈ ਸਾਰਿਆਂ ਨੂੰ ਇਨ੍ਹਾਂ ਉਪਾਵਾਂ ‘ਤੇ ਡਟੇ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮਹਾਂਮਾਰੀ ਨੂੰ ਹਰਾਉਣ ਲਈ ਹੋਰਨਾਂ ਜ਼ਿਲ੍ਹਿਆਂ ਵਿੱਚ ਵੀ ਟੀਕਾਕਰਣ ਮੁਹਿੰਮ ਵਿੱਚ ਤੇਜ਼ੀ ਲਿਆਉਣੀ ਚਾਹੀਦੀ ਹੈ।ਪ੍ਰਮੁੱਖ ਸਕੱਤਰ ਸਿਹਤ ਸ੍ਰੀ ਹੁਸਨ ਲਾਲ ਨੇ ਮੁੱਖ ਸਕੱਤਰ ਨੂੰ ਦੱਸਿਆ ਕਿ ਰਾਜ ਵਿੱਚ ਰੈਮਡੇਸਿਵਿਰ ਅਤੇ ਹੋਰ ਲੋੜੀਂਦੀਆਂ ਦਵਾਈਆਂ ਦਾ ਢੁਕਵਾਂ ਪ੍ਰਬੰਧ ਹੈ। ਸਿਹਤ ਵਿਭਾਗ ਕੋਰੋਨਾਵਾਇਰਸ ਵਿਰੁੱਧ ਜੰਗ ਵਿੱਚ ਦਿਨ-ਰਾਤ ਮਿਹਨਤ ਕਰ ਰਿਹਾ ਹੈ।ਲੋਕਾਂ ਨੂੰ ਮਾਸਕ ਪਹਿਨਣ ਅਤੇ ਮਹਾਂਮਾਰੀ ਦੇ ਫੈਲਾਅ ਨੂੰ ਰੋਕਣ ਲਈ ਕੋਵਿਡ ਸਬੰਧੀ ਸਾਰੇ ਨਿਯਮਾਂ ਦੀ ਪਾਲਣਾ ਦੀ ਅਪੀਲ ਕਰਦਿਆਂ ਮੁੱਖ ਸਕੱਤਰ ਨੇ ਪੁਲਿਸ ਅਤੇ ਹੋਰਨਾਂ ਵਿਭਾਗਾਂ ਨੂੰ ਕਿਹਾ ਕਿ ਉਹ ਵਿਆਹ, ਜਨਤਕ ਇਕੱਠਾਂ ਅਤੇ ਵਾਇਰਸ ਦੇ ਫੈਲਾਅ ਦੀ ਵੱਧ ਸੰਭਾਵਨਾਂ ਵਾਲੇ ਹੋਰ ਸਮਾਗਮਾਂ ਬਾਰੇ ਦਿਸ਼ਾ ਨਿਰਦੇਸ਼ਾਂ ਦੀ ਸਖਤੀ ਨਾਲ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਸਥਿਤੀ ਨੂੰ ਹੋਰ ਵਿਗੜਣ ਤੋਂ ਬਚਾਇਆ ਜਾ ਸਕੇ।ਮੀਟਿੰਗ ਵਿਚ ਗ੍ਰਹਿ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਅਨੁਰਾਗ ਅਗਰਵਾਲ, ਉਦਯੋਗ ਅਤੇ ਵਣਜ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਆਲੋਕ ਸ਼ੇਖਰ, ਪ੍ਰਮੁੱਖ ਸਕੱਤਰ (ਮੈਡੀਕਲ ਸਿੱਖਿਆ ਅਤੇ ਖੋਜ) ਸ੍ਰੀ ਡੀ.ਕੇ. ਤਿਵਾੜੀ, ਸਿਹਤ ਸਲਾਹਕਾਰ ਡਾ.ਕੇ.ਕੇ. ਤਲਵਾੜ, ਬਾਬਾ ਫਰੀਦ ਯੂਨੀਵਰਸਿਟੀ ਫਾਰ ਹੈਲਥ ਸਾਇੰਸਿਜ਼ ਦੇ ਵਾਈਸ ਚਾਂਸਲਰ ਡਾ.ਰਾਜ ਬਹਾਦਰ ਅਤੇ ਸਬੰਧਤ ਵਿਭਾਗਾਂ ਦੇ ਹੋਰ ਸੀਨੀਅਰ ਅਧਿਕਾਰੀ ਸ਼ਾਮਲ ਹੋਏ।
ਆਕਸੀਜ਼ਨ ਦੀ ਸਪਲਾਈ, ਖ਼ਰੀਦ ਸਬੰਧੀ ਸਮੀਖਿਆ
ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਸੂਬੇ ਵਿੱਚ ਮੈਡੀਕਲ ਆਕਸੀਜਨ ਦੀ ਸਪਲਾਈ ਅਤੇ ਖਰੀਦ ਦੀ ਸਮੀਖਿਆ ਕਰਨ ਲਈ ਸਰਕਾਰੀ ਅਮਲੇ ਨਾਲ ਇਕ ਵੱਖਰੀ ਐਮਰਜੈਂਸੀ ਮੀਟਿੰਗ ਵੀ ਕੀਤੀ। ਉਹਨਾਂ ਸਬੰਧਤ ਉੱਚ ਅਧਿਕਾਰੀਆਂ ਨੂੰ ਹੁਕਮ ਦਿੱਤੇ ਕਿ ਉਹ ਉਪਲਬਧ ਆਕਸੀਜਨ ਭੰਡਾਰਾਂ ਦੀ ਸਰਬੋਤਮ ਤੇ ਸੁਚੱਜੀ ਵਰਤੋਂ ਨੂੰ ਯਕੀਨੀ ਬਣਾਉਣ ਅਤੇ ਪੰਜਾਬ ਵਿੱਚ ਹੋਰਨਾਂ ਰਾਜਾਂ ਤੋਂ ਆਏ ਗੰਭੀਰ ਸਥਿਤੀ ਵਾਲੇ ਮਰੀਜ਼ਾਂ ਤੋਂ ਬਾਅਦ ਅਚਾਨਕ ਆਕਸੀਜਨ ਦੀ ਵੱਧ ਰਹੀ ਮੰਗ ਨੂੰ ਪੂਰਾ ਕਰਨ ਲਈ ਕੇਂਦਰ ਅਤੇ ਹੋਰ ਰਾਜਾਂ / ਏਜੰਸੀਆਂ ਨਾਲ ਵਾਧੂ ਸਪਲਾਈ ਖਰੀਦਣ ਲਈ ਫਾਲੋ-ਅਪ ਕਾਰਵਾਈ ਜਾਰੀ ਰੱਖਣ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

Previous Post

ਸਟੀਲ ਉਦਯੋਗਾਂ ਵਿੱਚ ਸਿਰਫ ਆਕਸੀਜਨ ਦੀ ਵਰਤੋਂ ਵਾਲੇ ਕੁਝ ਕੰਮਾਂ ਤੇ ਲੱਗੇਗੀ ਰੋਕ : ਸੁੰਦਰ ਸ਼ਾਮ ਅਰੋੜਾ

Next Post

ਰਾਣਾ ਕੇ.ਪੀ. ਸਿੰਘ ਵੱਲੋਂ ਸੰਤ ਬਾਬਾ ਦਿਲਾਵਰ ਸਿੰਘ ਦੇ ਅਕਾਲ ਚਲਾਣੇ `ਤੇ ਦੁੱਖ ਦਾ ਪ੍ਰਗਟਾਵਾ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਰਾਣਾ ਕੇ.ਪੀ. ਸਿੰਘ ਵੱਲੋਂ ਸੰਤ ਬਾਬਾ ਦਿਲਾਵਰ ਸਿੰਘ ਦੇ ਅਕਾਲ ਚਲਾਣੇ `ਤੇ ਦੁੱਖ ਦਾ ਪ੍ਰਗਟਾਵਾ

ਰਾਣਾ ਕੇ.ਪੀ. ਸਿੰਘ ਵੱਲੋਂ ਸੰਤ ਬਾਬਾ ਦਿਲਾਵਰ ਸਿੰਘ ਦੇ ਅਕਾਲ ਚਲਾਣੇ `ਤੇ ਦੁੱਖ ਦਾ ਪ੍ਰਗਟਾਵਾ

Recommended

20 ਮਾਰਚ ਤੋਂ ਬੰਦ ਹੋਏ ਨਿਊਜ਼ੀਲੈਂਡ ਦੇ ਇੰਟਰਨੈਸ਼ਨਲ ਹਵਾਈ ਅੱਡਿਆਂ ‘ਤੇ ਸੰਨਾਟਾ ਬਰਕਰਾਰ

20 ਮਾਰਚ ਤੋਂ ਬੰਦ ਹੋਏ ਨਿਊਜ਼ੀਲੈਂਡ ਦੇ ਇੰਟਰਨੈਸ਼ਨਲ ਹਵਾਈ ਅੱਡਿਆਂ ‘ਤੇ ਸੰਨਾਟਾ ਬਰਕਰਾਰ

September 19, 2020
ਵਿਜੀਲੈਂਸ ਨੇ 5,000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਦਬੋਚਿਆ

ਵਿਜੀਲੈਂਸ ਨੇ 5,000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਦਬੋਚਿਆ

March 8, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In