• About
  • Contact
  • Hindi News
  • English News
Tuesday, March 10, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਸੂਬੇ ਵਿਚ 93 ਫੀਸਦੀ ਤੋਂ ਵੱਧ ਕਣਕ ਦੀ ਖਰੀਦ, ਕਿਸਾਨਾਂ ਦੇ ਖਾਤਿਆਂ ਵਿਚ 7594 ਕਰੋੜ ਰੁਪਏ ਦੀ ਸਿੱਧੀ ਅਦਾਇਗੀ-ਮੁੱਖ ਸਕੱਤਰ

Asli Punjabi by Asli Punjabi
April 26, 2021
in Punjab, Top Stories, ਕਾਰੋਬਾਰ
0
ਸੂਬੇ ਵਿਚ 93 ਫੀਸਦੀ ਤੋਂ ਵੱਧ ਕਣਕ ਦੀ ਖਰੀਦ, ਕਿਸਾਨਾਂ ਦੇ ਖਾਤਿਆਂ ਵਿਚ 7594 ਕਰੋੜ ਰੁਪਏ ਦੀ ਸਿੱਧੀ ਅਦਾਇਗੀ-ਮੁੱਖ ਸਕੱਤਰ
587
SHARES
3.3k
VIEWS
Share on FacebookShare on TwitterShare on Whatsapp

ਪਿਛਲੇ ਸਾਲ ਦੇ ਮੁਕਾਬਲੇ 300 ਫੀਸਦੀ ਵੱਧ ਕਣਕ ਮੰਡੀਆਂ ਵਿਚ ਪਹੁੰਚੀ, ਖੁਰਾਕ ਤੇ ਸਿਵਲ ਸਪਲਾਈਜ ਵਿਭਾਗ ਨੂੰ ਲਿਫਟਿੰਗ ਵਿਚ ਤੇਜੀ ਲਿਆਉਣ ਲਈ ਆਖਿਆ

ਚੰਡੀਗੜ – ਪੰਜਾਬ ਵਿਚ ਖਰੀਦ ਏਜੰਸੀਆਂ ਵੱਲੋਂ ਮੰਡੀਆਂ ਵਿਚ ਹੁਣ ਤੱਕ ਕਣਕ ਦੀ ਕੁੱਲ ਆਮਦ ਵਿੱਚੋਂ 93 ਫੀਸਦੀ ਤੋਂ ਵੱਧ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ ਸਿੱਧੀ ਅਦਾਇਗੀ ਦੀ ਨਵੀਂ ਪ੍ਰਣਾਲੀ ਰਾਹੀਂ 2.26 ਲੱਖ ਕਿਸਾਨਾਂ ਦੇ ਖਾਤਿਆਂ ਵਿਚ 7594 ਕਰੋੜ ਰੁਪਏ ਦਾ ਭੁਗਤਾਨ ਕੀਤਾ ਜਾ ਚੁੱਕਾ ਹੈ।ਮੁੱਖ ਸਕੱਤਰ ਵਿਨੀ ਮਹਾਜਨ ਨੇ ਇਹ ਖੁਲਾਸਾ ਸ਼ਨੀਵਾਰ ਨੂੰ ਖੇਤੀਬਾੜੀ ਅਧਾਰਿਤ ਸੂਬੇ ਵਿਚ ਕੋਵਿਡ ਦੇ ਵਧ ਰਹੇ ਕੇਸਾਂ ਦੇ ਦਰਮਿਆਨ ਕਣਕ ਦੀ ਖਰੀਦ ਦੇ ਚੱਲ ਰਹੇ ਕਾਰਜਾਂ ਦਾ ਜਾਇਜਾ ਲੈਣ ਲਈ ਸੱਦੀ ਉਚ ਪੱਧਰੀ ਮੀਟਿੰਗ ਦੌਰਾਨ ਕੀਤਾ।ਉਨਾਂ ਦੱਸਿਆ ਕਿ ਮੰਡੀਆਂ ਵਿਚ 76.32 ਲੱਖ ਮੀਟਰਕ ਟਨ ਵਿੱਚੋਂ 71.48 ਲੱਖ ਮੀਟਰਕ ਟਨ ਦੀ ਖਰੀਦ ਹੋ ਚੁੱਕੀ ਹੈ ਜੋ ਕੁਲ਼ ਆਮਦ ਦਾ 93 ਫੀਸਦੀ ਤੋਂ ਵੱਧ ਬਣਦਾ ਹੈ, ਬਾਵਜੂਦ ਇਸ ਦੇ ਕਿ ਪਿਛਲੇ ਸਾਲ ਦੇ ਅੱਜ ਤੱਕ ਦੇ ਮੁਕਾਬਲੇ 300 ਫੀਸਦੀ ਵੱਧ ਕਣਕ ਮੰਡੀਆਂ ਵਿਚ ਪਹੁੰਚੀ ਹੈ। ਪਿਛਲੇ ਹਾੜੀ ਮੰਡੀਕਰਨ ਸੀਜਨ ਦੇ ਇਸ ਸਮੇਂ ਦੌਰਾਨ 29.32 ਲੱਖ ਮੀਟਰਕ ਟਨ ਕਣਕ ਦੀ ਆਮਦ ਹੋਈ ਸੀ ਜਿਸ ਵਿੱਚੋਂ 27.32 ਲੱਖ ਮੀਟਰਕ ਟਨ ਦੀ ਖਰੀਦੀ ਕੀਤੀ ਗਈ ਸੀ।ਮੰਡੀਆਂ ਵਿਚ ਕਣਕ ਦੇ ਇਕ-ਇਕ ਦਾਣੇ ਨੂੰ ਖਰੀਦਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸੰਕਲਪ ਨੂੰ ਦੁਹਰਾਉਂਦਿਆਂ ਮੁੱਖ ਸਕੱਤਰ ਨੇ ਕਿਹਾ ਕਿ ਸੂਬਾ ਸਰਕਾਰ ਨੇ ਮੰਡੀਆਂ ਵਿਚ ‘ਕਿਸਾਨ ਸਹਾਇਤਾ ਡੈਸਕ’ ਪਹਿਲਾਂ ਹੀ ਸਥਾਪਤ ਕਰ ਦਿੱਤੇ ਹਨ ਜਿੱਥੇ ਮੰਡੀ ਬੋਰਡ ਦੇ ਮੁਲਾਜਮ ਅਤੇ ਆਈ.ਟੀ. ਪੇਸ਼ੇਵਾਰ ਕੇਂਦਰ ਸਰਕਾਰ ਦੇ ‘ਅਨਾਜ ਖਰੀਦ’ ਪੋਰਟਲ ਉਤੇ ਰਜਿਸਟਰ ਹੋਣ ਵਿਚ ਕਿਸਾਨਾਂ ਦੀ ਮਦਦ ਕਰ ਰਹੇ ਹਨ ਤਾਂ ਕਿ ਸਿੱਧੀ ਅਦਾਇਗੀ ਦੀ ਸਕੀਮ ਰਾਹੀਂ ਕਿਸਾਨਾਂ ਦੇ ਖਾਤਿਆਂ ਵਿਚ ਫਸਲ ਦਾ ਭੁਗਤਾਨ ਕੀਤਾ ਜਾ ਸਕੇ। ਇਸ ਨਾਲ ਹੁਣ ਤੱਕ ਸੂਬੇ ਵਿਚ 10 ਲੱਖ ਕਿਸਾਨਾਂ ਵਿੱਚੋਂ ਲਗਪਗ 7 ਲੱਖ ਕਿਸਾਨ ਆਪਣੇ ਦਸਤਾਵੇਜ ਇਸ ਪੋਰਟਲ ਉਤੇ ਅਪਲੋਡ ਕਰ ਚੁੱਕੇ ਹਨ।ਖੁਰਾਕ ਤੇ ਸਿਵਲ ਸਪਲਾਈਜ ਵਿਭਾਗ ਅਤੇ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਮੰਡੀਆਂ ਵਿੱਚੋਂ ਕਣਕ ਦੇ ਖਰੀਦੇ ਜਾ ਚੁੱਕੇ ਸਟਾਕ ਦੀ ਨਿਰਵਿਘਨ ਲਿਫਟਿੰਗ ਅਤੇ ਕਿਸਾਨਾਂ ਦੀ ਸਮੇਂ ਸਿਰ ਅਦਾਇਗੀ ਨੂੰ ਯਕੀਨੀ ਬਣਾਉਣ ਦੀ ਹਦਾਇਤ ਦਿੰਦੇ ਹੋਏ ਮੁੱਖ ਸਕੱਤਰ ਨੇ ਮੰਡੀਆਂ ਤੋਂ ਖਰੀਦ ਗਏ ਅਨਾਜ ਦੀ ਲਿਫਟਿੰਗ ਦੀ ਗਤੀ ਹੋਰ ਤੇਜ ਕਰਨ ਲਈ ਆਖਿਆ ਤਾਂ ਕਿ ਮੰਡੀਆਂ ਵਿਚ ਭੀੜ-ਭੜੱਕਾ ਘਟਾਉਣ ਦੇ ਨਾਲ-ਨਾਲ ਖਰਾਬ ਮੌਸਮ ਨਾਲ ਖਰੀਦੇ ਸਟਾਕ ਨੂੰ ਨੁਕਸਾਨ ਤੋਂ ਬਚਿਆ ਜਾ ਸਕੇ।ਉਨਾਂ ਅੱਗੇ ਦੱਸਿਆ ਕਿ ਇਸ ਤੋਂ ਪਹਿਲਾਂ ਲਗਪਗ 22000 ਆੜਤੀਏ (ਕਮਿਸ਼ਨ ਏਜੰਟ) ਖੁਰਾਕ ਤੇ ਸਿਵਲ ਸਪਲਾਈਜ ਵਿਭਾਗ ਨਾਲ ਰਜਿਸਟਰਡ ਸਨ ਅਤੇ ਫਸਲ ਦੀ ਅਦਾਇਗੀ ਇਨਾਂ ਦੇ ਖਾਤਿਆਂ ਵਿਚ ਪਾ ਦਿੱਤੀ ਜਾਂਦੀ ਸੀ ਜੋ ਅੱਗੇ ਕਿਸਾਨਾਂ ਨੂੰ ਅਦਾ ਕਰਦੇ ਸਨ। ਹਾਲਾਂਕਿ, ਮੌਜੂਦਾ ਹਾੜੀ ਮੰਡੀਕਰਨ ਸੀਜਨ ਦੌਰਾਨ ਸਿੱਧੀ ਅਦਾਇਗੀ ਦੀ ਸਕੀਮ ਸ਼ੁਰੂ ਹੋਣ ਨਾਲ ਹੁਣ ਖਰੀਦ ਏਜੰਸੀਆਂ ਵੱਲੋਂ ਕਿਸਾਨਾਂ ਨੂੰ ਉਪਜ ਵੇਚਣ ਦੇ ਬਦਲੇ ਸਿੱਧਾ ਉਨਾਂ ਦੇ ਖਾਤਿਆਂ ਵਿਚ ਅਦਾ ਕੀਤਾ ਜਾ ਰਿਹਾ ਹੈ।ਕਿਸਾਨਾਂ, ਆੜਤੀਆਂ, ਮਜਦੂਰਾਂ, ਖਰੀਦ ਏਜੰਸੀਆਂ ਦੇ ਮੁਲਾਜਮਾਂ ਅਤੇ ਹੋਰ ਧਿਰਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਮੁੱਖ ਸਕੱਤਰ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਸਾਰੀਆਂ 154 ਮਾਰਕੀਟ ਕਮੇਟੀਆਂ ਵਿਚ ਕੋਵਿਡ ਟੀਕਾਕਰਨ ਕੈਂਪ ਸਥਾਪਤ ਕੀਤੇ ਹਨ ਤਾਂ ਕਿ ਮੰਡੀਆਂ ਵਿਚ ਆਉਣ ਵਾਲੇ 45 ਸਾਲ ਤੋਂ ਵੱਧ ਉਮਰ ਦੇ ਲੋਕ ਕੋਵਿਡ ਤੋਂ ਬਚਾਅ ਦਾ ਟੀਕਾ ਲਵਾ ਸਕਣ। ਇਨਾਂ ਕੈਂਪਾਂ ਵਿਚ ਹੁਣ ਤੱਕ ਤਕਰੀਬਨ 6142 ਯੋਗ ਵਿਅਕਤੀਆਂ ਨੂੰ ਖੁਰਾਕ ਦਿੱਤੀ ਜਾ ਚੁੱਕੀ ਹੈ।ਵਧੀਕ ਮੁੱਖ ਸਕੱਤਰ ਵਿਕਾਸ ਅਨਿਰੁਧ ਤਿਵਾੜੀ ਨੇ ਦੱਸਿਆ ਕਿ ਮੰਡੀ ਬੋਰਡ ਵੱਲੋਂ ਸਥਾਪਤ ਕੀਤੇ ਕੰਟਰੋਲ ਰੂਮ ਵਿਚ ਕਣਕ ਦੀ ਖਰੀਦ ਨਾਲ ਸਬੰਧਤ ਟੈਲੀਫੋਨ ਉਤੇ ਪ੍ਰਾਪਤ ਹੋਈਆਂ ਸਾਰੀਆਂ 650 ਸ਼ਿਕਾਇਤਾਂ ਨੂੰ ਕਿਸਾਨਾਂ ਦੀ ਸੰਤੁਸ਼ਟੀ ਮੁਤਾਬਕ ਹੱਲ ਕਰ ਦਿੱਤਾ ਗਿਆ ਹੈ।ਉਨਾਂ ਇਹ ਵੀ ਦੱਸਿਆ ਕਿ ਮੰਡੀਆਂ ਵਿਚ ਭੀੜ-ਭੜੱਕੇ ਤੋਂ ਬਚਣ ਲਈ ਕੋਵਿਡ ਸੰਕਟ ਦੇ ਮੱਦੇਨਜਰ ਕਣਕ ਦੀ ਪੜਾਅਵਾਰ ਖਰੀਦ ਲਈ ਕਿਸਾਨਾਂ ਨੂੰ ਹੁਣ ਤੱਕ 12.44 ਲੱਖ ਪਾਸ ਜਾਰੀ ਕੀਤੇ ਜਾ ਚੁੱਕੇ ਹਨ।ਲਿਫਟਿੰਗ ਦੇ ਮੁੱਦੇ ਉਤੇ ਖੁਰਾਕ ਤੇ ਸਿਵਲ ਸਪਲਾਈਜ ਦੇ ਪ੍ਰਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਦੱਸਿਆ ਕਿ ਇਸ ਵੇਲੇ ਮੰਡੀਆਂ ਵਿਚ ਬਾਰਦਾਨੇ ਵਿਚ ਕੋਈ ਘਾਟ ਨਹੀਂ ਹੈ। ਹਾਲਾਂਕਿ, ਪੱਛਮੀ ਬੰਗਾਲ ਵਿਚ ਚੱਲ ਰਹੀਆਂ ਵਿਧਾਨ ਸਭਾ ਚੋਣਾਂ ਦੇ ਕਾਰਨ ਕੋਲਕਾਤਾ ਵਿਚ ਜੂਟ ਮਿੱਲਾਂ ਦੇ ਪੂਰੀ ਸਮਰੱਥਾ ਨਾਲ ਕੰਮ ਨਾ ਕਰਨ ਕਰਕੇ ਸ਼ੁਰੂਆਤ ਵਿਚ ਕੁਝ ਸਮੱਸਿਆਵਾਂ ਆਈਆਂ ਸਨ ਜਿਸ ਦਾ ਪੰਜਾਬ ਵਿਚ ਬਾਰਦਾਨੇ ਦੀ ਸਪਲਾਈ ਉਤੇ ਬਹੁਤ ਬੁਰਾ ਪ੍ਰਭਾਵ ਪਿਆ।ਉਨਾਂ ਦੱਸਿਆ ਕਿ ਕਣਕ ਦੀ ਭਰਾਈ ਲਈ 14.2 ਕਰੋੜ ਥੈਲੇ ਪਹਿਲਾਂ ਹੀ ਵਰਤੇ ਜਾ ਚੁੱਕੇ ਹਨ ਅਤੇ ਸੂਬੇ ਦੀਆਂ ਮੰਡੀਆਂ ਵਿਚ ਰੋਜਾਨਾ ਇਕ ਕਰੋੜ ਥੈਲ਼ੇ ਸਪਲਾਈ ਕੀਤੇ ਜਾ ਰਹੇ ਹਨ।

You might also like

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

Previous Post

ਰਾਜ ਵਿਚ ਇਕ ਮਈ ਤੋਂ 18 ਸਾਲ ਤੋਂ ਵੱਧ ਉਮਰ ਦੇ ਕਰੀਬ 1.1 ਕਰੋੜ ਲੋਕਾਂ ਦਾ ਟੀਕਾਕਰਣ ਕੀਤਾ ਜਾਵੇਗਾ – ਮੁੱਖ ਮੰਤਰੀ

Next Post

ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਸਮਾਜਿਕ ਜਾਬਤਾ ਰੱਖਣ ਅਤੇ ਬੇਲੋੜੇ ਸਫ਼ਰ ਤੋਂ ਸੰਜਮ ਵਰਤਣ ਦੀ ਅਪੀਲ

Asli Punjabi

Asli Punjabi

Related Posts

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

by Asli Punjabi
March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

by Asli Punjabi
March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

by Asli Punjabi
March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

by Asli Punjabi
March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

by Asli Punjabi
March 9, 2026
Next Post
ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਸਮਾਜਿਕ ਜਾਬਤਾ ਰੱਖਣ ਅਤੇ ਬੇਲੋੜੇ ਸਫ਼ਰ ਤੋਂ ਸੰਜਮ ਵਰਤਣ ਦੀ ਅਪੀਲ

ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਸਮਾਜਿਕ ਜਾਬਤਾ ਰੱਖਣ ਅਤੇ ਬੇਲੋੜੇ ਸਫ਼ਰ ਤੋਂ ਸੰਜਮ ਵਰਤਣ ਦੀ ਅਪੀਲ

Recommended

ਧਵਨ ਦਾ IPL ਚ ਪਹਿਲਾ ਸੈਂਕੜਾ

ਧਵਨ ਦਾ IPL ਚ ਪਹਿਲਾ ਸੈਂਕੜਾ

October 18, 2020
ਪੀ ਟੈਟ ਪਾਸ ਰੀਵਾਇਜਡ ਵਿਦਿਆਰਥੀ ਡਾਇਟ ਨੌਰਾ ਤੋਂ ਸਰਟੀਫਿਕੇਟ ਪ੍ਰਾਪਤ ਕਰਨ-ਵਰਿੰਦਰ ਕੁਮਾਰ

ਪੀ ਟੈਟ ਪਾਸ ਰੀਵਾਇਜਡ ਵਿਦਿਆਰਥੀ ਡਾਇਟ ਨੌਰਾ ਤੋਂ ਸਰਟੀਫਿਕੇਟ ਪ੍ਰਾਪਤ ਕਰਨ-ਵਰਿੰਦਰ ਕੁਮਾਰ

September 9, 2024

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In