ਚੰਡੀਗੜ੍ਹ – ਹਰਿਆਣਾ ਦੇ ਖੇਤੀਬਾੜੀ ਅਤੇ ਪਸ਼ੂਪਾਲਨ ਮੰਤਰੀ ਜੇਪੀ ਦਲਾਲ ਨੇ ਕਿਹਾ ਹੈ ਕਿ ਸੂਬੇ ਵਿਚ ਪਹਿਲੀ ਵਾਰ ਕਿਸਾਨਾਂ ਦੀ ਫਸਲ ਦਾ ਭੁਗਤਾਨ ਦੇਰੀ ਨਾਲ ਹੋਣ ਤੇ ਵਿਆਜ ਦਿੱਤਾ ਜਾ ਰਿਹਾ ਹੈ।ਖੇਤੀਬਾੜੀ ਮੰਤਰੀ ਨੇ ਕਿਹਾ ਕਿ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਸਖਤ ਨਿਰਦੇਸ਼ ਹਨ ਕਿ ਉਹ ਕਿਸਾਨਾਂ ਦੇ ਖਾਤਿਆਂ ਵਿਚ ਫਸਲ ਦਾ ਭੁਗਤਾਨ ਸਮੇਂ ਤੇ ਕਰਨ। ਜੇਕਰ ਕਿਸਾਨਾਂ ਦੇ ਖਾਤਿਆਂ ਵਿਚ ਨਿਰਧਾਰਿਤ ਸਮੇਂ ਤੇ ਪੈਸਾ ਨਹੀਂ ਪਾਇਆ ਜਾਂਦਾ ਹੈ ਤਾਂ ਕਿਸਾਨਾਂ ਨੂੰ ਉਸ ਦਾ ਵਿਆਜ ਵੀ ਦਿੱਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਅਜਿਾ ਇਤਹਾਸਕ ਫੈਸਲਾ ਸੂਬੇ ਵਿਚ ਪਹਿਲੀ ਵਾਰ ਕੀਤਾ ਗਿਆ ਹੈ। ਅਜਿਹੇ ਕਿਸਾਨ ਹਿਤੈਸ਼ੀ ਫੈਸਲੇ ਸਿਰਫ ਮੌਜੂਦਾ ਮਨੋਹਰ ਸਰਕਾਰ ਨੇ ਹੀ ਲਏ ਹਨ। ਇਸ ਤੋਂ ਇਹ ਸਾਬਤ ਹੁੰਦਾ ਹੈ ਕਿ ਸਰਕਾਰ ਕਿਸਾਨਾਂ ਦੀ ਸੱਚੀ ਹਿਤੈਸ਼ੀ ਹੈ।ਖੇਤੀਬਾੜੀ ਮੰਤਰੀ ਨੇ ਕਿਹਾ ਕਿ ਰਾਜ ਵਿਚ ਕਣਕ ਦੀ ਖਰੀਦ ਦੇ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ। ਮੰਡੀਆਂ ਵਿਚ ਕਿਸਾਨਾਂ ਦੇ ਲਈ ਸਮੂਚੇ ਸਹੂਲਤਾਂ ਮਹੁਇਆ ਕਰਵਾਈ ਜਾ ਰਹੀ ਹੈ। ਸੂਬੇ ਦੇ 396 ਮੰਡੀਆਂ ਤੇ ਖਰੀਦ ਕੇਂਦਰਾਂ ਤੇ ਵੱਖ੍ਰਵੱਖ ਖਰੀਦ ਏਜੰਸੀਆਂ ਵੱਲੋਂ ਨਿਰਧਾਰਿਤ ਘੱਟੋ ਘੱਟ ਸਹਾਇਕ ਮੁੱਲ ਤੇ ਫਸਲ ਦੀ ਖਰੀਦ ਕੀਤੀ ਜਾ ਰਹੀ ਹੈ।ਉਨ੍ਹਾਂ ਨੇ ਦਸਿਆ ਕਿ ਸੂਬੇ ਤੋਂ ਹੁਣ ਤਕ ਕਣਕ ਦੀ ਰਿਕਾਡ 77 ਲੱਖ ਮੀਟ੍ਰਿਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ। ਹੁਣ ਤਕ ਕਿਸਾਨਾਂ ਦੇ ਖਾਤਿਆਂ ਵਿਚ ਕਰੀਬ ਸਾਢੇ 6 ਹਜਾਰ ਕਰੋੜ ਰੁਪਏ ਪਾਏ ਜਾ ਚੁੱਕੇ ਹਨ। ਉਨ੍ਹਾਂ ਨੇ ਕਿਹਾ ਕਿ ਸਰੋਂ ਦਾ ਕਿਸਾਨਾਂ ਨੂੰ ਐਮਐਸਪੀ ਤੋਂ ਵੀ ਵੱਧ ਰੇਟ ਮਿਲ ਰਿਹਾ ਹੈ। ਕਿਸਾਨਾਂ ਨੂੰ ਆਪਣੀ ਫਸਲ ਵੇਚਨ ਦੀ ਆਜਾਦੀ ਮਿਲੀ ਹੈ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਸਵੈ ਕਈ ਮੰਡੀਆਂ ਦਾ ਦੌਰਾ ਕਰ ਕੇ ਫਸਲ ਖਰੀਦ ਦਾ ਜਾਇਜਾ ਲਿਆ ਹੈ ਅਤੇ ਅਧਿਕਾਰੀਆਂ ਨੂੰ ਵੀ ਜਰੂਰੀ ਨਿਰਦੇਸ਼ ਦਿੱਤੇ ਹਨ।