• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਪੰਜਾਬ ਪੁਲਿਸ ਵੱਲੋਂ ਜੈਪਾਲ ਗਿਰੋਹ ਦਾ ਲੋੜੀਂਦਾ ਗੈਂਗਸਟਰ ਝਾਰਖੰਡ ਤੋਂ ਗਿ੍ਰਫ਼ਤਾਰ; ਫਾਰਚੂਨਰ ਐਸ.ਯੂ.ਵੀ, ਪੰਜ ਮੋਬਾਇਲ ਬਰਾਮਦ

Asli Punjabi by Asli Punjabi
April 28, 2021
in Punjab, ਕਾਰੋਬਾਰ
0
ਪੰਜਾਬ ਪੁਲਿਸ ਵੱਲੋਂ ਜੈਪਾਲ ਗਿਰੋਹ ਦਾ ਲੋੜੀਂਦਾ ਗੈਂਗਸਟਰ ਝਾਰਖੰਡ ਤੋਂ ਗਿ੍ਰਫ਼ਤਾਰ; ਫਾਰਚੂਨਰ ਐਸ.ਯੂ.ਵੀ, ਪੰਜ ਮੋਬਾਇਲ ਬਰਾਮਦ
589
SHARES
3.3k
VIEWS
Share on FacebookShare on TwitterShare on Whatsapp

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਗੈਂਗਸਟਰ ਗੈਵੀ ਦੀ ਗਿ੍ਰਫ਼ਤਾਰੀ ਨਾਲ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਅਤੇ ਸਪਲਾਈ ਵਿੱਚ ਗੈਂਗਸਟਰਾਂ ਦੀ ਸਰਗਰਮ ਸ਼ਮੂਲੀਅਤ ਤੋਂ ਪਰਦਾ ਉੱਠਣ ਦੀ ਸੰਭਾਵਨਾ: ਡੀ.ਜੀ.ਪੀ. ਦਿਨਕਰ ਗੁਪਤਾ
ਚੰਡੀਗੜ – ਪੰਜਾਬ ਪੁਲਿਸ ਦੀ ਸੰਗਠਿਤ ਅਪਰਾਧ ਰੋਕੂ ਇਕਾਈ (ਓ.ਸੀ.ਸੀ.ਯੂ.) ਨੇ ਐਸ.ਏ.ਐਸ.ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿਚ ਗੈਂਗਸਟਰ ਜੈਪਾਲ ਦੇ ਕਰੀਬੀ ਗੈਵੀ ਸਿੰਘ ਉਰਫ ਵਿਜੈ ਉਰਫ਼ ਗਿਆਨੀ ਨੂੰ ਗਿ੍ਰਫਤਾਰ ਕੀਤਾ ਹੈ ਜੋ ਪੁਲਿਸ ਦੇ ਦਬਾਅ ਕਾਰਨ ਸੂਬਾ ਛੱਡ ਕੇ ਫਰਾਰ ਹੋ ਗਿਆ ਸੀ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਦਿਨਕਰ ਗੁਪਤਾ ਨੇ ਅੱਜ ਇਥੇ ਦੱਸਿਆ ਕਿ ਉਹ ਇਸ ਗਿਰੋਹ ਨੂੰ ਫੰਡਿੰਗ ਕਰਨ ਲਈ ਡਰੱਗ ਕਾਰਟਿਲ ਚਲਾ ਰਿਹਾ ਸੀ।ਫਿਰੋਜ਼ਪੁਰ ਜ਼ਿਲੇ ਦੇ ਪਿੰਡ ਰਈਆ ਵਾਲਾ ਦੇ ਰਹਿਣ ਵਾਲੇ ਗੈਵੀ ਨੂੰ ਪੰਜਾਬ ਪੁਲਿਸ ਦੀ ਟੀਮ ਵੱਲੋਂ ਝਾਰਖੰਡ ਪੁਲਿਸ ਨਾਲ ਮਿਲ ਕੇ ਝਾਰਖੰਡ ਦੇ ਸਰਾਏ ਕਿਲਾ ਖਰਸਵਾ ਜ਼ਿਲੇ ਤੋਂ ਗਿ੍ਰਫਤਾਰ ਕੀਤਾ ਗਿਆ। ਮੁਲਜ਼ਮ ਨੇ ਫਿਰੋਜ਼ਪੁਰ ਦੇ ਜੇਲ ਵਿੱਚ ਬੰਦ ਗੈਂਗਸਟਰ ਚੰਦਨ ਉਰਫ ਚੰਦੂ ਨਾਲ ਨਜ਼ਦੀਕੀ ਸਬੰਧ ਹੋਣ ਬਾਰੇ ਵੀ ਖੁਲਾਸਾ ਕੀਤਾ। ਪੁਲਿਸ ਨੇ ਉਸ ਕੋਲੋਂ ਇਕ ਟੋਆਇਟਾ ਫਾਰਚੂਨਰ ਐਸਯੂਵੀ, ਪੰਜ ਮੋਬਾਈਲ ਹੈਂਡਸੈੱਟ ਅਤੇ ਤਿੰਨ ਇੰਟਰਨੈਟ ਡੌਂਗਲਾਂ, ਜਿਨਾਂ ਦੀ ਵਰਤੋਂ ਉਹ ਨਸ਼ਾ ਅਤੇ ਅਪਰਾਧਕ ਨੈੱਟਵਰਕਾਂ ਨੂੰ ਚਲਾਉਣ ਲਈ ਕਰ ਰਿਹਾ ਸੀ, ਵੀ ਬਰਾਮਦ ਕੀਤੀਆਂ ਹਨ।ਗੈਵੀ, ਜਿਸਦੇ ਕਿ ਪਾਕਿਸਤਾਨ ਅਤੇ ਜੰਮੂ-ਕਸ਼ਮੀਰ ਦੇ ਨਸ਼ਾ ਤਸਕਰਾਂ ਨਾਲ ਨਜ਼ਦੀਕੀ ਸਬੰਧ ਸਨ, ਨੂੰ ਪਾਕਿਸਤਾਨ ਤੋਂ ਵਾੜ ਦੇ ਥੱਲਿਓਂ ਪਾਈਪਾਂ ਰਾਹੀਂ ਜਾਂ ਨਦੀ ਵਿਚ ਪਾਣੀ ਦੀਆਂ ਟਿਊਬਾਂ ਦੀ ਵਰਤੋਂ ਰਾਹੀਂ ਨਸ਼ਿਆਂ ਅਤੇ ਹਥਿਆਰਾਂ ਦੀ ਸਪਲਾਈ ਭੇਜੀ ਜਾ ਰਹੀ ਸੀ। ਉਹ ਫਰਵਰੀ, 2020 ਵਿਚ 11 ਕਿੱਲੋ ਹੈਰੋਇਨ ਬਰਾਮਦਗੀ ਮਾਮਲੇ ਵਿਚ ਜਲੰਧਰ ਦਿਹਾਤੀ ਪੁਲਿਸ ਨੂੰ ਲੋੜੀਂਦਾ ਸੀ। ਗੈਵੀ ਦੇ ਪੁਰਾਣੇ ਅਪਰਾਧਕ ਰਿਕਾਰਡ ਮੁਤਾਬਕ ਉਸ ’ਤੇ ਕਤਲ, ਡਕੈਤੀ, ਅਗਵਾ, ਜ਼ਬਰੀ ਲੁੱਟ ਅਤੇ ਐਨ.ਡੀ.ਪੀ.ਐਸ ਅਤੇ ਅਸਲਾ ਐਕਟ ਤਹਿਤ 10 ਤੋਂ ਵੱਧ ਘਿਨਾਉਣੇ ਅਪਰਾਧਾਂ ਦੇ ਮਾਮਲੇ ਚੱਲ ਰਹੇ ਹਨ।ਡੀਜੀਪੀ ਦਿਨਕਰ ਗੁਪਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੈਵੀ ਨੇ ਝਾਰਖੰਡ ਦੇ ਜ਼ਿਲਾ ਸਰਾਏ ਕਿਲਾ ਵਿੱਚ ਜਾਣ ਤੋਂ ਬਾਅਦ ਗੋਲਡ ਜਿਮ ਵਿੱਚ ਜਿਮ ਇੰਸਟਰੱਕਟਰ ਵਜੋਂ ਕੰਮ ਕਰਨਾ ਸ਼ੁਰੂ ਕਰ ਦਿੱਤਾ। ਉਹਨਾਂ ਦੱਸਿਆ ਕਿ ਪੰਜਾਬ ਪੁਲਿਸ ਨੇ ਗੈਵੀ ਦਾ ਝਾਰਖੰਡ ਤੱਕ ਪਿੱਛਾ ਕੀਤਾ ਅਤੇ ਏਆਈਜੀ, ਓਸੀਸੀਯੂ ਸ੍ਰੀ ਗੁਰਮੀਤ ਚੌਹਾਨ ਅਤੇ ਐਸਐਸਪੀ, ਐਸਏਐਸ ਨਗਰ ਸ੍ਰੀ ਸਤਿੰਦਰ ਸਿੰਘ ਦੀ ਨਿਗਰਾਨੀ ਹੇਠ ਪੁਲਿਸ ਟੀਮਾਂ ਨੂੰ ਝਾਰਖੰਡ ਭੇਜਿਆ ਗਿਆ ਅਤੇ ਝਾਰਖੰਡ ਪੁਲਿਸ ਦੇ ਸਹਿਯੋਗ ਨਾਲ ਜ਼ਿਲਾ ਜਮਸ਼ੇਦਪੁਰ ਅਤੇ ਸਰਾਏ ਕਿਲਾ ਵਿਖੇ ਜਾਂਚ ਅਭਿਆਨ ਚਲਾਇਆ ਗਿਆ।ਉਹਨਾਂ ਕਿਹਾ ਕਿ ਇੰਸਪੈਕਟਰ ਹਰਦੀਪ ਸਿੰਘ ਅਤੇ ਇੰਸਪੈਕਟਰ ਪੁਸ਼ਵਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਪੁਲਿਸ ਦੀ ਟੀਮ ਨੇ ਸਰਾਏ ਕਿਲਾ ਵਿਚ ਗੈਵੀ ਦਾ ਪਤਾ ਲਗਾਇਆ ਜਿਥੇ ਉਹ ਜਾਅਲੀ ਆਈਡੀ ਦੀ ਵਰਤੋਂ ਕਰਕੇ ਸ੍ਰੀ ਨਾਥ ਗਲੋਬਲ ਵਿਲੇਜ਼ ਵਿਚ ਕਿਰਾਏ ਦੇ ਫਲੈਟ ਵਿਚ ਰਹਿ ਰਿਹਾ ਸੀ ਅਤੇ ਇੱਥੋਂ ਤੱਕ ਕਿ ਪੁਲਿਸ ਨੂੰ ਚਕਮਾ ਦੇਣ ਲਈ ਉਸਨੇ ਆਪਣੀ ਆਈ-20 ਕਾਰ ਵੇਚ ਕੇ ਫਾਰਚੂਨਰ ਐਸ.ਯੂ.ਵੀ. ਲੈ ਲਈ, ਜੋ ਡਰੱਗ ਮਨੀ ਨਾਲ ਖਰੀਦੀ ਗਈ ਸੀ। ਡੀਜੀਪੀ ਦਿਨਕਰ ਗੁਪਤਾ ਨੇ ਦੱਸਿਆ ਕਿ ਸੋਮਵਾਰ ਸ਼ਾਮ ਨੂੰ ਪੁਲਿਸ ਟੀਮਾਂ ਨੇ ਮੁਲਜ਼ਮ ਨੂੰ ਉਸ ਦੇ ਫਲੈਟ ਤੋਂ ਗਿ੍ਰਫਤਾਰ ਕੀਤਾ ਅਤੇ ਪੰਜਾਬ ਪੁਲਿਸ ਉਸਨੂੰ ਝਾਰਖੰਡ ਦੀ ਜੁਡੀਸ਼ੀਅਲ ਕੋਰਟ ਵਿੱਚ ਪੇਸ਼ ਕਰਨ ਤੋਂ ਬਾਅਦ ਉਸ ਨੂੰ ਲੈ ਜਾਣ ਸਬੰਧੀ ਰਿਮਾਂਡ ਹਾਸਲ ਕਰ ਰਹੀ ਹੈ।ਉਨਾਂ ਕਿਹਾ ਕਿ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਗੈਵੀ ਦੀ ਗਿ੍ਰਫਤਾਰੀ ਨਾਲ ਸੂਬੇ ਅਤੇ ਦੇਸ਼ ਵਿੱਚ ਸਰਹੱਦੋਂ ਪਾਰ ਨਸ਼ਾ ਤਸਕਰੀ ਵਿੱਚ ਗੈਂਗਸਟਰਾਂ ਦੀ ਸਰਗਰਮ ਸ਼ਮੂਲੀਅਤ ਦਾ ਖੁਲਾਸਾ ਹੋਣ ਦੀ ਉਮੀਦ ਹੈ।ਜ਼ਿਕਰਯੋਗ ਹੈ ਕਿ ਗੈਵੀ ਨੂੰ ਪੁਲਿਸ ਥਾਣਾ ਕੁਰਾਲੀ ਵਿਖੇ ਆਈ.ਪੀ.ਸੀ. ਦੀ ਧਾਰਾ 392, 395, 384, ਐਨਡੀਪੀਐਸ ਐਕਟ ਦੀ ਧਾਰਾ 21-22-29 ਅਤੇ ਆਰਮਜ਼ ਐਕਟ ਦੀ ਧਾਰਾ 25 ਅਧੀਨ ਦਰਜ ਐਫਆਈਆਰ ਨੰ. 31 ਮਿਤੀ 14 ਅਪ੍ਰੈਲ 2021 ਵਿੱਚ ਗਿ੍ਰਫ਼ਤਾਰ ਕੀਤਾ ਗਿਆ ਹੈ।

Previous Post

ਗ੍ਰਹਿ ਮੰਤਰੀ ਅਨਿਲ ਵਿਜ ਨੇ ਦਿੱਤੇ ਨਿਰਦੇਸ਼

Next Post

ਨਵਜੋਤ ਸਿੱਧੂ ਤੈਅ ਕਰੇ ਕਿ ਉਹ ਕਿਹੜੇ ਪਾਸੇ ਹੈ: ਕੈਪਟਨ ਅਮਰਿੰਦਰ ਸਿੰਘ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਨਵਜੋਤ ਸਿੱਧੂ ਤੈਅ ਕਰੇ ਕਿ ਉਹ ਕਿਹੜੇ ਪਾਸੇ ਹੈ: ਕੈਪਟਨ ਅਮਰਿੰਦਰ ਸਿੰਘ

ਨਵਜੋਤ ਸਿੱਧੂ ਤੈਅ ਕਰੇ ਕਿ ਉਹ ਕਿਹੜੇ ਪਾਸੇ ਹੈ: ਕੈਪਟਨ ਅਮਰਿੰਦਰ ਸਿੰਘ

Recommended

ਅਮਿਤ ਸ਼ਾਹ ਨੂੰ ਏਮਜ਼ ‘ਚ ਦਾਖਲ ਕਰਵਾਇਆ

ਅਮਿਤ ਸ਼ਾਹ ਨੂੰ ਏਮਜ਼ ‘ਚ ਦਾਖਲ ਕਰਵਾਇਆ

August 18, 2020
ਕੌਮੀ ਇਨਸਾਫ਼ ਮੋਰਚਾ ‘ਤੇ ਹਾਈਕੋਰਟ ਦੀ ਤਲਖ ਟਿੱਪਣੀ

ਕੌਮੀ ਇਨਸਾਫ਼ ਮੋਰਚਾ ‘ਤੇ ਹਾਈਕੋਰਟ ਦੀ ਤਲਖ ਟਿੱਪਣੀ

September 5, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In