• About
  • Contact
  • Hindi News
  • English News
Monday, March 9, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਸ਼ਤਾਬਦੀ ਸਮਾਗਮ ਦੌਰਾਨ ਸਿੱਖ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਕੀਤੀ ਸ਼ਿਰਕਤ

Asli Punjabi by Asli Punjabi
May 2, 2021
in Punjab, Top Stories
0
ਸ਼ਤਾਬਦੀ ਸਮਾਗਮ ਦੌਰਾਨ ਸਿੱਖ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਕੀਤੀ ਸ਼ਿਰਕਤ
587
SHARES
3.3k
VIEWS
Share on FacebookShare on TwitterShare on Whatsapp

400 ਸਾਲਾ ਪ੍ਰਕਾਸ਼ ਪੁਰਬ ਸਮਰਪਿਤ ਸਮੁੱਚੀ ਸਿੱਖ ਕੌਮ ਇਕ ਆਧੁਨਿਕ ਹਸਪਤਾਲ ਸਥਾਪਤ ਕਰੇ-ਗਿਆਨੀ ਹਰਪ੍ਰੀਤ ਸਿੰਘ

ਅੰਮ੍ਰਿਤਸਰ – ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਅਤੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਨੌਵੇਂ ਪਾਤਸ਼ਾਹ ਜੀ ਦੀ 400 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਦੇ ਇਨ੍ਹਾਂ ਸਮਾਗਮਾਂ ਦੌਰਾਨ ਸਿੱਖ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ ਅਤੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਗੁਰੂ ਸਾਹਿਬ ਜੀ ਦੀ ਵਿਚਾਰਧਾਰਾ ਨੂੰ ਉਭਾਰਨ ਦੀ ਲੋੜ ’ਤੇ ਜ਼ੋਰ ਦਿੱਤਾ। ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਜਾਏ ਗਏ ਸ਼ਤਾਬਦੀ ਸਮਾਗਮ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਨੌਵੇਂ ਪਾਤਸ਼ਾਹ ਦੇ ਇਤਿਹਾਸਕ ਪੁਰਬ ਦੀ ਵਧਾਈ ਦਿੰਦਿਆਂ ਮਾਨਵਤਾ ਦੀ ਭਲਾਈ ਲਈ ਯਤਨਸ਼ੀਲ ਹੋਣ ਦੀ ਪ੍ਰੇਰਣਾ ਕੀਤੀ। ਉਨ੍ਹਾਂ ਕਿਹਾ ਕਿ ਨੌਵੇਂ ਪਾਤਸ਼ਾਹ ਜੀ ਦਾ ਜੀਵਨ ਇਤਿਹਾਸ ਅਤੇ ਉਨ੍ਹਾਂ ਦੀ ਦੇਣ ਮਾਰਗ ਦਰਸ਼ਨ ਦੇਣ ਵਾਲੀ ਹੈ। ਗੁਰੂ ਸਾਹਿਬ ਨੇ ਸਮਾਜਿਕ ਤੇ ਧਾਰਮਿਕ ਕਦਰਾਂ-ਕੀਮਤਾਂ ਦੇ ਮਹੱਤਵ ਨੂੰ ਸਮਾਜ ਅੰਦਰ ਪ੍ਰਬਲ ਕੀਤਾ ਅਤੇ ਮਾਨਵਤਾ ਦੀ ਖਾਤਰ ਆਪਣੀ ਸ਼ਹਾਦਤ ਦਿੱਤੀ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਮੌਜੂਦਾ ਕੋਰੋਨਾ ਮਹਾਮਾਰੀ ਦੇ ਦੌਰ ਅੰਦਰ ਗੁਰੂ ਸਾਹਿਬ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ਮਨਾਉਂਦਿਆਂ ਸਮੁੱਚੀ ਸਿੱਖ ਕੌਮ ਇਕ ਅਧੁਨਿਕ ਹਸਪਤਾਲ ਸਥਾਪਤ ਕਰੇ, ਜਿਥੇ ਬਿਲਕੁਲ ਮੁਫ਼ਤ ਇਲਾਜ਼ ਹੋਵੇ। ਉਨ੍ਹਾਂ ਆਖਿਆ ਕਿ ਇਸ ਕਾਰਜ ਲਈ ਕੋਈ ਇਕ ਸੰਸਥਾ ਨਹੀਂ ਸਗੋਂ ਦੇਸ਼ ਦੁਨੀਆਂ ਅੰਦਰ ਵਸਦੀ ਸਾਰੀ ਸਿੱਖ ਕੌਮ ਅੱਗੇ ਆਏ। ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਿਹਾ ਕਿ ਇਸ ਸਬੰਧ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਕੌਮ ਦੇ ਨੁਮਾਇੰਦਿਆਂ, ਦੇਸ਼ ਵਿਦੇਸ਼ ’ਚ ਵੱਸਦੀਆਂ ਸੰਗਤਾਂ ਅਤੇ ਕੌਮ ਦੇ ਚਿੰਤਕਾਂ ਦੇ ਸੁਝਾਵਾਂ ਦਾ ਇੰਤਜ਼ਾਰ ਰਹੇਗਾ। ਉਨ੍ਹਾਂ ਸਮੁੱਚੀ ਸਿੱਖ ਕੌਮ ਨੂੰ ਵਾਤਾਵਰਣ ਦੀ ਸ਼ੁੱਧਤਾ ਲਈ ਹੰਭਲਾ ਮਾਰਨ ਲਈ ਆਖਿਆ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਮੌਜੂਦਾ ਸਮੇਂ ਖੌਫ਼ ਦੇ ਮਾਹੌਲ ਅੰਦਰ ਹੋ ਰਹੀਆਂ ਮੌਤਾਂ ਵਿੱਚੋਂ ਜ਼ਿਆਦਾ ਆਕਸੀਜਨ ਦੀ ਕਮੀ ਕਾਰਨ ਹੋ ਰਹੀਆਂ ਹਨ। ਮਿਲ ਰਹੀਆਂ ਸੂਚਨਾਵਾਂ ਅਨੁਸਾਰ ਆਕਸੀਜਨ ਦੀ ਕਮੀ ਕਾਰਨ ਮੁਸ਼ਕਲਾਂ ਹੋਰ ਵੱਧ ਰਹੀਆਂ ਹਨ। ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਆਖਿਆ ਕਿ ਇਸ ਸਬੰਧ ਵਿਚ ਗੁਰੂ ਸਾਹਿਬ ਜੀ ਦੀ ਸੋਚ ਨੂੰ ਅੱਗੇ ਵਧਾਉਣਾ ਹੋਰ ਵੀ ਜ਼ਿਆਦਾ ਮਹੱਤਵਪੂਰਨ ਹੈ। ਉਨ੍ਹਾਂ ਕੌਮ ਨੂ ਅਪੀਲ ਕੀਤੀ ਕਿ ਹਰ ਸਿੱਖ ਇਕ-ਇਕ ਰੁੱਖ ਜ਼ਰੂਰ ਲਗਾਵੇ ਅਤੇ ਖ਼ਾਸਕਰ ਪਿੱਪਲ ਦੇ ਰੁੱਖ ਲਗਾਏ ਜਾਣ, ਕਿਉਂਕਿ ਇਨ੍ਹਾਂ ਵਿਚ ਆਕਸੀਜਨ ਦੀ ਭਾਰੀ ਮਾਤਰਾ ਪਾਈ ਜਾਂਦੀ ਹੈ। ਸਿੰਘ ਸਾਹਿਬ ਨੇ 400 ਸਾਲਾ ਪ੍ਰਕਾਸ਼ ਪੁਰਬ ਦੇ ਇਤਿਹਾਸਕ ਮੌਕੇ ਭਾਰਤ ਸਰਕਾਰ ਨੂੰ ਵੀ ਕਿਹਾ ਕਿ ਉਹ ਦਿੱਲੀ ਵਿਖੇ ਬੈਠੇ ਕਿਸਾਨਾਂ ਦੇ ਮਸਲੇ ਦਾ ਹੱਲ ਕਰਨ ਲਈ ਵੀ ਸੰਜੀਦਾ ਹੋਵੇ। ਸਰਕਾਰ ਖੁੱਲ੍ਹਦਿਲੀ ਨਾਲ ਫੈਸਲਾ ਕਰੇ ਤਾਂ ਜੋ ਕਿਸਾਨ ਆਪੋ-ਆਪਣੇ ਘਰਾਂ ਨੂੰ ਆ ਸਕਣ।

You might also like

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

Previous Post

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ ‘ਸਰਬੱਤ ਦੇ ਭਲੇ’ ਲਈ ਕੀਤੀ ਅਰਦਾਸ ਵਿਚ ਲੋਕਾਂ ਨਾਲ ਸ਼ਾਮਲ ਹੋਏ ਮੁੱਖ ਮੰਤਰੀ

Next Post

ਪੇਂਡੂ ਖੇਤਰਾਂ ਦੇ ਡਾਕਟਰਾਂ ਅਤੇ ਫਾਰਮਾਸਿਸਟਾਂ ਦੀਆਂ ਜਾਇਜ਼ ਮੰਗਾਂ ਪੂਰੀਆਂ ਕੀਤੀਆਂ ਜਾਣਗੀਆਂ: ਤ੍ਰਿਪਤ ਬਾਜਵਾ

Asli Punjabi

Asli Punjabi

Related Posts

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

by Asli Punjabi
March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

by Asli Punjabi
March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

by Asli Punjabi
March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

by Asli Punjabi
March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

by Asli Punjabi
March 9, 2026
Next Post
ਪੇਂਡੂ ਖੇਤਰਾਂ ਦੇ ਡਾਕਟਰਾਂ ਅਤੇ ਫਾਰਮਾਸਿਸਟਾਂ ਦੀਆਂ ਜਾਇਜ਼ ਮੰਗਾਂ ਪੂਰੀਆਂ ਕੀਤੀਆਂ ਜਾਣਗੀਆਂ: ਤ੍ਰਿਪਤ ਬਾਜਵਾ

ਪੇਂਡੂ ਖੇਤਰਾਂ ਦੇ ਡਾਕਟਰਾਂ ਅਤੇ ਫਾਰਮਾਸਿਸਟਾਂ ਦੀਆਂ ਜਾਇਜ਼ ਮੰਗਾਂ ਪੂਰੀਆਂ ਕੀਤੀਆਂ ਜਾਣਗੀਆਂ: ਤ੍ਰਿਪਤ ਬਾਜਵਾ

Recommended

ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੇ ਘੜੇ ਭੰਨਕੇ ਸਰਕਾਰ ਦਾ ਕੀਤਾ ਪਿੱਟ ਸਿਆਪਾ

ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੇ ਘੜੇ ਭੰਨਕੇ ਸਰਕਾਰ ਦਾ ਕੀਤਾ ਪਿੱਟ ਸਿਆਪਾ

December 29, 2021
ਕੈਪਟਨ ਅਮਰਿੰਦਰ ਸਿੰਘ ਨੇ ਸੋਨੂ ਸੂਦ ਨੂੰ ਕੋਵਿਡ ਟੀਕਾਕਰਨ ਮੁਹਿੰਮ ਦਾ ਬਰਾਂਡ ਐਬੰਸਡਰ ਨਿਯੁਕਤ ਕੀਤਾ

ਕੈਪਟਨ ਅਮਰਿੰਦਰ ਸਿੰਘ ਨੇ ਸੋਨੂ ਸੂਦ ਨੂੰ ਕੋਵਿਡ ਟੀਕਾਕਰਨ ਮੁਹਿੰਮ ਦਾ ਬਰਾਂਡ ਐਬੰਸਡਰ ਨਿਯੁਕਤ ਕੀਤਾ

April 12, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In