• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Health

ਬਲਬੀਰ ਸਿੱਧੂ ਵਲੋਂ ਸਿਵਲ ਸਰਜਨਾਂ ਨੂੰ ਪਿੰਡਾਂ ਵਿੱਚ ਕੋਵਿਡ ਟੈਸਟਿੰਗ ਵਧਾਉਣ ਦੇ ਨਿਰਦੇਸ਼

Asli Punjabi by Asli Punjabi
May 3, 2021
in Health, Punjab
0
ਬਲਬੀਰ ਸਿੱਧੂ ਵਲੋਂ ਸਿਵਲ ਸਰਜਨਾਂ ਨੂੰ ਪਿੰਡਾਂ ਵਿੱਚ ਕੋਵਿਡ ਟੈਸਟਿੰਗ ਵਧਾਉਣ ਦੇ ਨਿਰਦੇਸ਼
587
SHARES
3.3k
VIEWS
Share on FacebookShare on TwitterShare on Whatsapp

ਘਰੇਲੂ ਇਕਾਂਤਵਾਸ ਵਾਲੇ ਹਰੇਕ ਮਰੀਜ਼ ਨੂੰ ਦਿੱਤੀ ਜਾਵੇ ਕਰੋਨਾ ਫਤਿਹ ਕਿੱਟ

ਚੰਡੀਗੜ੍ਹ – ਕੋਵਿਡ -19 ਦੇ ਲੱਛਣਾਂ ਵਾਲੇ ਮਰੀਜ਼ਾਂ ਦਾ ਇਲਾਜ ਕਰ ਰਹੇ ਪ੍ਰਾਈਵੇਟ ਕਲੀਨਿਕਾਂ ਅਤੇ ਆਰ.ਐਮਪੀਜ਼ ਦੀ ਨਜ਼ਰਸਾਨੀ ਕਰਨ ਲਈ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਸਿਵਲ ਸਰਜਨਾਂ ਨਾਲ ਇੱਕ ਵਰਚੁਅਲ ਮੀਟਿੰਗ ਕੀਤੀ।ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਿਹਤ ਮੰਤਰੀ ਨੇ ਹਦਾਇਤ ਕੀਤੀ ਕਿ ਪੇਂਡੂ ਇਲਾਕਿਆਂ ਵਿੱਚ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਟੈਸਟਿੰਗ ਨੂੰ ਵਧਾਉਣ ਦੀ ਜ਼ਰੂਰਤ ਹੈ ਕਿਉਂਕਿ ਲੋਕ ਹਾਲੇ ਵੀ ਆਪਣਾ ਟੈਸਟ ਕਰਵਾਉਣ ਤੋਂ ਝਿਜਕ ਰਹੇ ਹਨ। ਉਨ੍ਹਾਂ ਕਿਹਾ ਕਿ ਕੋਵਿਡ ਪ੍ਰਤੀ ਅਜਿਹੀ ਲਾਵਪ੍ਰਵਾਹੀ ਵਾਲਾ ਵਿਹਾਰ ਉੱਚ ਜੋਖਮ ਵਾਲੀ ਅਬਾਦੀ ਲਈ ਘਾਤਕ ਸਿੱਧ ਹੋਇਆ ਹੈ।ਮੰਤਰੀ ਨੇ ਕਿਹਾ ਕਿ ਜੇਕਰ ਕੋਈ ਇਨਫੈਕਟਡ ਵਿਅਕਤੀ ਸਮੇਂ ਰਹਿੰਦਿਆਂ ਹੀ ਆਪਣੇ ਆਪ ਟੈਸਟ ਕਰਵਾ ਲੈਂਦਾ ਹੈ ਤਾਂ ਸਾਰਾ ਇਲਾਜ ਘਰੇਲੂ ਇਕਾਂਤਵਾਸ ਵਿੱਚ ਹੀ ਹੋ ਸਕਦਾ ਹੈ। ਉੇਹਨਾਂ ਸਿਵਲ ਸਰਜਨਾਂ ਨੂੰ ਪ੍ਰਾਈਵੇਟ ਕਲੀਨਿਕਾਂ ਅਤੇ ਆਰ.ਐਮ.ਪੀਜ਼ ਨਾਲ ਮੀਟਿੰਗ ਕਰਨ ਲਈ ਕਿਹਾ ਤਾਂ ਜੋ ਕੋਵਿਡ ਦੇ ਲੱਛਣਾਂ ਵਾਲੇ ਵਿਅਕਤੀਆਂ ਦੀ ਟੈਸਟਿੰਗ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸਿਵਲ ਸਰਜਨ ਕੋਰੋਨਾ ਫਤਿਹ ਕਿੱਟਾਂ ਦਾ ਲੋੜੀਂਦਾ ਭੰਡਾਰ ਕਾਇਮ ਰੱਖਣ ਅਤੇ ਨਾ ਹੀ ਉਨ੍ਹਾਂ ਦੇ ਸਬੰਧਤ ਜਿ਼ਲ੍ਹਿਆਂ ਵਿੱਚ ਕੋਰੋਨਾ ਕਿੱਟਾਂ ਦਾ ਕੋਈ ਬੈਕਲਾਗ ਹੋਵੇ। ਉਨ੍ਹਾਂ ਕਿਹਾ ਕਿ ਹਰ ਮਰੀਜ਼ ਜੋ ਘਰੇਲੂ ਇਕਾਂਤਵਾਸ ਅਧੀਨ ਹੈ, ਨੂੰ ਹਰ ਰੋਜ਼ ਪ੍ਰੋਟੋਕੋਲ ਦੇ ਅਨੁਸਾਰ ਡਾਕਟਰੀ ਸਲਾਹ-ਮਸ਼ਵਰਾ ਕੀਤਾ ਜਾਵੇ। ਇਸ ਸਮੇਂ 48,529 ਮਰੀਜ਼ਾਂ ਨੂੰ ਘਰੇਲੂ ਇਕਾਂਤਵਾਸ ਵਿੱਚ ਰੱਖਿਆ ਗਿਆ ਹੈ ਅਤੇ ਜਿ਼ਲ੍ਹਾ ਟੀਮਾਂ ਵਲੋਂ ਉਨ੍ਹਾਂ ਨੂੰ ਕਿੱਟਾਂ ਦੀ ਉਪਲਬਧਤਾ ਯਕੀਨੀ ਬਣਾਈ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਅਜਿਹੇ ਮਰੀਜ਼ਾਂ ਨੂੰ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਵਲੋਂ ਫੂਡ ਕਿੱਟਾਂ ਵੀ ਵੰਡੀਆਂ ਜਾਣ।ਉਨ੍ਹਾਂ ਕਿਹਾ ਕਿ ਹੁਣ ਤੱਕ ਮਰੀਜ਼ਾਂ ਨੂੰ 7,000 ਫੂਡ ਕਿੱਟਾਂ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ।ਸਿਹਤ ਮੰਤਰੀ ਨੂੰ, ਸਰਕਾਰ ਵੱਲੋਂ ਕੋਵਿਡ ਕੇਅਰ ਹਸਪਤਾਲ ਵਿੱਚ ਦਵਾਈਆਂ ਦੀ ਉਪਲਬਧਤਾ ਬਾਰੇ ਜਵਾਬ ਦਿੰਦਿਆਂ ਸਿਵਲ ਸਰਜਨਾਂ ਨੇ ਦੱਸਿਆ ਕਿ ਉਨ੍ਹਾਂ ਕੋਲ ਇੰਜ. ਰੀਮਡੇਸਿਵਿਰ ਅਤੇ ਇੰਜ. ਡੇਕਸਾਏਥਾਸੋਨ ਵਰਗੀਆਂ ਦਵਾਈਆਂ ਦਾ ਲੋੜੀਂਦਾ ਭੰਡਾਰ ਹੈ। ਸਿਵਲ ਸਰਜਨਾਂ ਨੇ ਦੱਸਿਆ ਕਿ ਉਨ੍ਹਾਂ ਵਲੋਂ ਕੋਵਿਡ ਹਸਪਤਾਲਾਂ ਵਿੱਚ ਆਕਸੀਜਨ ਦੀ ਵਰਤੋਂ ਦਾ ਆਡਿਟ ਕਰਨ ਤੋਂ ਬਾਅਦ ਸਕਾਰਾਤਮਕ ਨਤੀਜੇ ਪ੍ਰਾਪਤ ਹੋਏ ਹਨ, ਜਿਸ ਨਾਲ ਆਕਸੀਜਨ ਦੀ ਬੇਲੋੜੀ ਬਰਬਾਦੀ ਘਟੀ ਹੈ ਅਤੇ ਇਹ ਆਡਿਟ ਆਕਸੀਜਨ ਦੀ ਮੰਗ ਨੂੰ ਨਿਯੰਤਰਿਤ ਕਰਨ ਵਿੱਚ ਮਦਦਗਾਰ ਵੀ ਸਾਬਤ ਹੋਇਆ ਹੈ।ਕੋਵਿਡ -19 ਨਾਲ ਜਾਨ ਗਵਾਉਣ ਵਾਲਿਆਂ ਦੇ ਅੰਤਿਮ ਸਸਕਾਰ ਲਈ ਐਸ.ਓ.ਪੀ.ਜ਼ ਦਾ ਜਿ਼ਕਰ ਕਰਦਿਆਂ ਸ੍ਰੀ ਸਿੱਧੂ ਨੇ ਕਿਹਾ ਕਿ ਸਾਡੀ ਮੁੱਢਲੀ ਜਿ਼ੰਮੇਵਾਰੀ ਬਣਦੀ ਹੈ ਕਿ ਅਜਿਹੇ ਅੰਤਮ ਸਸਕਾਰ ਸਾਡੀਆਂ ਸਿਹਤ ਟੀਮਾਂ ਦੀ ਨਿਗਰਾਨੀ ਵਿੱਚ ਹੀ ਕਰਵਾਏ ਜਾਣ। ਉਨ੍ਹਾਂ ਕਿਹਾ ਕਿ ਜੋ ਲੋਕ ਸਸਕਾਰ ਦੀਆਂ ਰਸਮਾਂ ਨਿਭਾਉਂਦੇ ਹਨ ਉਨ੍ਹਾਂ ਨੂੰ ਆਪਣੀ ਸੁਰੱਖਿਆ ਲਈ ਪੀ.ਪੀ.ਈ. ਕਿੱਟਾਂ ਜ਼ਰੂਰ ਵਰਤਣੀਆਂ ਚਾਹੀਦੀਆਂ ਹਨ ਅਤੇ ਲਾਸ਼ ਨੂੰ ਲਾਜ਼ਮੀ ਤੌਰ `ਤੇ ਸਿਹਤ ਵਿਭਾਗ ਦੁਆਰਾ ਮੁਹੱਈਆ ਕਰਵਾ ਗਏ ਕਵਰ ਵਿੱਚ ਲਪੇਟ ਕੇ ਯਕੀਨੀ ਤੌਰ ਤੇ ਰੱਖਿਆ ਜਾਣਾ ਚਾਹੀਦਾ ਹੈ।ਮੰਤਰੀ ਨੇ ਮੀਟਿੰਗ ਨੂੰ ਦੱਸਿਆ ਕਿ 26 ਮਈ ਨੂੰ ਐਸ.ਆਈ.ਆਈ. ਕੋਲ ਕੋਵੀਸ਼ੀਲਡ ਦੀਆਂ 30 ਲੱਖ ਖੁਰਾਕਾਂ ਦੀ ਖਰੀਦ ਸਬੰਧੀ ਆਰਡਰ ਪਾ ਦਿੱਤਾ ਗਿਆ ਸੀ ਅਤੇ ਐਸ.ਆਈ.ਆਈ ਦੇ ਜਵਾਬ ਅਨੁਸਾਰ ਟੀਕੇ ਦੀ ਉਪਲਬਧਤਾ ਬਾਰੇ 4 ਹਫ਼ਤਿਆਂ ਵਿੱਚ ਪਤਾ ਲੱਗ ਜਾਵੇਗਾ। ਉਨ੍ਹਾਂ ਕਿਹਾ ਕਿ ਟੀਕਾ ਨਾ ਮਿਲਣ ਕਾਰਨ 18-24 ਉਮਰ ਵਰਗ ਦੇ ਲੋਕਾਂ ਦੇ ਟੀਕਾਕਰਣ ਦਾ ਤੀਜਾ ਪੜਾਅ ਸ਼ੁਰੂ ਨਹੀਂ ਹੋ ਸਕਿਆ ਹੈ। ਉਨ੍ਹਾਂ ਕਿਹਾ ਕਿ ਕੋਵੀਸੀ਼ਲਡ ਦੀਆਂ 3, 29,830 ਖੁਰਾਕਾਂ ਦਾ ਆਰਡਰ ਕਰ ਦਿੱਤਾ ਗਿਆ ਸੀ ਅਤੇ ਖੁਰਾਕਾਂ ਜਲਦੀ ਹੀ ਮਿਲਣ ਦੀ ਸੰਭਾਵਨਾ ਹੈ।ਮੰਤਰੀ ਨੇ ਵੱਧ ਰਹੇ ਮਾਮਲਿਆਂ ਵੱਲ ਇਸ਼ਾਰਾ ਕਰਦੇ ਹੋਏ ਅੱਗੇ ਕਿਹਾ ਕਿ ਜਿਲ੍ਹਾ ਪ੍ਰਸ਼ਾਸਨ ਦੀ ਸਹਾਇਤਾ ਨਾਲ ਕੋਵਿਡ ਕੇਅਰ ਹਸਪਤਾਲਾਂ ਵਿੱਚ ਐਲ-2 ਅਤੇ ਐਲ-3 ਬੈਡਾਂ ਦੀ ਗਿਣਤੀ ਵਧਾਈ ਜਾਵੇ। ਸਿਵਲ ਸਰਜਨਾਂ ਨੂੰ ਨਿਰਦੇਸ਼ ਦਿੱਤਾ ਗਿਆ ਹੈ ਕਿ ਕਿਸੇ ਵੀ ਘਾਟ ਨੂੰ ਪੂਰਾ ਕਰਨ ਲਈ ਸਿਹਤ ਸੇਵਾਵਾਂ ਦੇ ਡਾਇਰੈਕਟਰ ਨਾਲ ਤਾਲਮੇਲ ਬਣਾਇਆ ਜਾਵੇ ਤਾਂ ਜੋ ਪ੍ਰਭਾਵਿਤ ਮਰੀਜ਼ਾਂ ਦੇ ਸਮੇਂ ਸਿਰ ਅਤੇ ਤੁਰੰਤ ਇਲਾਜ ਨੂੰ ਯਕੀਨੀ ਬਣਾਇਆ ਜਾ ਸਕ

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

Previous Post

ਪੰਜਾਬ ਨੇ ਰਾਇਲ ਚੈਲੰਜਰਜ਼ ਬੰਗਲੌਰ ਨੂੰ 34 ਦੌੜਾਂ ਨਾਲ ਹਰਾਇਆ

Next Post

ਸੂਬੇ ਵਿੱਚ ਖਰੀਦ ਦੇ 23 ਵੇਂ ਦਿਨ 248595 ਮੀਟ੍ਰਿਕ ਟਨ ਕਣਕ ਦੀ ਹੋਈ ਖ਼ਰੀਦ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਸੂਬੇ ਵਿੱਚ ਖਰੀਦ ਦੇ 23 ਵੇਂ ਦਿਨ 248595 ਮੀਟ੍ਰਿਕ ਟਨ ਕਣਕ ਦੀ ਹੋਈ ਖ਼ਰੀਦ

ਸੂਬੇ ਵਿੱਚ ਖਰੀਦ ਦੇ 23 ਵੇਂ ਦਿਨ 248595 ਮੀਟ੍ਰਿਕ ਟਨ ਕਣਕ ਦੀ ਹੋਈ ਖ਼ਰੀਦ

Recommended

ਬਠਿੰਡਾ: 19 ਅਕਤੂਬਰ ਤੋਂ ਖੁੱਲ੍ਹਣਗੇ ਸਕੂਲ

ਬਠਿੰਡਾ: 19 ਅਕਤੂਬਰ ਤੋਂ ਖੁੱਲ੍ਹਣਗੇ ਸਕੂਲ

October 17, 2020
ਦੂਜੀਆਂ ਨਿਊਜ਼ੀਲੈਂਡ ਸਿੱਖ ਖੇਡਾਂ ਦੀਆਂ ਤਰੀਕਾਂ ਦਾ ਐਲਾਨ 19 ਜੁਲਾਈ ਨੂੰ

ਦੂਜੀਆਂ ਨਿਊਜ਼ੀਲੈਂਡ ਸਿੱਖ ਖੇਡਾਂ ਦੀਆਂ ਤਰੀਕਾਂ ਦਾ ਐਲਾਨ 19 ਜੁਲਾਈ ਨੂੰ

July 17, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In