• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Health

ਡਿਪਟੀ ਕਮਿਸ਼ਨਰਾਂ ਨੂੰ ਸਾਰੇ ਵੈਂਟੀਲੇਟਰਜ਼ ਅਤੇ ਆਕਸੀਜਨ ਕੰਸਨਟ੍ਰੇਟਰਜ਼ ਕਾਰਜਸ਼ੀਲ ਬਣਾਉਣ ਦੇ ਨਿਰਦੇਸ਼

Asli Punjabi by Asli Punjabi
May 3, 2021
in Health, Punjab, Top Stories
0
ਡਿਪਟੀ ਕਮਿਸ਼ਨਰਾਂ ਨੂੰ ਸਾਰੇ ਵੈਂਟੀਲੇਟਰਜ਼ ਅਤੇ ਆਕਸੀਜਨ ਕੰਸਨਟ੍ਰੇਟਰਜ਼ ਕਾਰਜਸ਼ੀਲ ਬਣਾਉਣ ਦੇ ਨਿਰਦੇਸ਼
586
SHARES
3.3k
VIEWS
Share on FacebookShare on TwitterShare on Whatsapp

ਪਿਛਲੇ 24 ਘੰਟਿਆਂ ਵਿੱਚ ਕੋਵਿਡ ਨਿਯਮਾਂ ਦੀ ਉਲੰਘਣਾ ਕਰਨ ਲਈ 1930 ਵਿਅਕਤੀਆਂ ਦੇ ਕੱਟੇ ਚਲਾਨ ਅਤੇ 134 ਕੀਤੇ ਗ੍ਰਿਫਤਾਰ: ਡੀ.ਜੀ.ਪੀ.

ਚੰਡੀਗੜ੍ਹ – ਸੂਬੇ ਵਿੱਚ ਕੋਵਿਡ ਦੇ ਗੰਭੀਰ ਮਰੀਜ਼ਾਂ ਨੂੰ ਸਿਹਤ ਸਹੂਲਤਾਂ ਦੇਣ ਵੱਲ ਇੱਕ ਹੋਰ ਕਦਮ ਵਧਾਉਂਦਿਆਂ ਅਤੇ ਕੋਵਿਡ-19 ਦੀ ਦੂਜੀ ਲਹਿਰ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਿਆਂ ਨੂੰ 809 ਹੋਰ ਵੈਂਟੀਲੇਟਰ ਮੁਹੱਈਆ ਕਰਵਾਏ ਗਏ ਹਨ।ਇਹ ਪ੍ਰਗਟਾਵਾ ਪੰਜਾਬ ਦੇ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਐਤਵਾਰ ਨੂੰ ਕੋਵਿਡ ਅਤੇ ਟੀਕਾਕਰਨ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲੈਣ ਲਈ ਕੀਤੀ ਉੱਚ ਪੱਧਰੀ ਮੀਟਿੰਗ ਦੀ ਅਗਵਾਈ ਕਰਦਿਆਂ ਕੀਤਾ।ਉਹਨਾਂ ਨੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਕਿ ਅੱਜ ਹੀ ਸਾਰੇ ਵੈਂਟੀਲੇਟਰ ਲਗਾਏ ਜਾਣ ਅਤੇ ਇੱਕ ਵੀ ਆਕਸੀਜਨ ਕੰਸਨਟ੍ਰੇਟਰ ਜਾਂ ਵੈਂਟੀਲੇਟਰ ਬਗੈਰ ਵਰਤੋਂ ਤੋਂ ਨਾ ਰੱਖਿਆ ਜਾਵੇ। ਉਹਨਾਂ ਨੇ ਕੋਵਿਡ -19 ਦੇ ਵੱਧ ਰਹੇ ਕੇਸਾਂ ਨੂੰ ਠੱਲ੍ਹ ਪਾਉਣ ਲਈ ਪ੍ਰਾਈਵੇਟ ਦਫਤਰਾਂ ਨੂੰ ਘਰ ਤੋਂ ਹੀ ਕੰਮ ਕਰਨ ਨੂੰ ਯਕੀਨੀ ਬਣਾਉਣ ਦੇ ਹੁਕਮ ਵੀ ਦਿੱਤੇ।ਇੱਥੇ ਪ੍ਰਸ਼ਾਸਕੀ ਸਕੱਤਰਾਂ, ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ , ਐਸ.ਐਸ.ਪੀਜ਼ ਅਤੇ ਸਿਵਲ ਸਰਜਨਾਂ ਦੀ ਆਨਲਾਈਨ ਮੀਟਿੰਗ ਨੂੰ ਸੰਬੋਧਨ ਕਰਦਿਆਂ ਮੁੱਖ ਸਕੱਤਰ ਨੇ ਸਾਰੇ ਸਬੰਧਤ ਵਿਭਾਗਾਂ ਨੂੰ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਹਰ ਸੰਭਵ ਕੋਸ਼ਿਸ਼ ਕਰਨ ਦੇ ਨਿਰਦੇਸ਼ ਦਿੱਤੇ। ਉਹਨਾਂ ਨੇ ਕੋਵਿਡ ਦੇ ਮਰੀਜ਼ਾਂ ਨੂੰ ਬਿਹਤਰੀਨ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਐਲ- 2 ਅਤੇ ਐਲ- 3 ਬੈੱਡਾਂ ਦੀ ਗਿਣਤੀ ਵਧਾਉਣ ਲਈ ਵੀ ਕਿਹਾ ਕਿਉਂਕਿ ਸੂਬੇ ਦੇ ਕੁੱਲ 22 ਜ਼ਿਲ੍ਹਿਆਂ ਵਿਚੋਂ 14 ਵਿੱਚ ਪਾਜ਼ੇਟਿਵਟੀ ਦਰ 10% ਤੋਂ ਵੱਧ ਹੈ।ਉਹਨਾਂ ਨੇ ਦੁਹਰਾਇਆ ਕਿ ਇਸ ਮਹੀਨੇ ਦੇ ਅੰਤ ਤੱਕ ਮੁਹਾਲੀ ਅਤੇ ਬਠਿੰਡਾ ਵਿੱਚ ਕੋਵਿਡ ਮਰੀਜ਼ਾਂ ਲਈ ਆਈ.ਸੀ.ਯੂ. ਸਹੂਲਤਾਂ ਨਾਲ ਲੈਸ ਦੋ ਅਸਥਾਈ ਹਸਪਤਾਲ ਸਥਾਪਤ ਕਰ ਦਿੱਤੇ ਜਾਣਗੇ।ਪ੍ਰਾਈਵੇਟ ਹਸਪਤਾਲਾਂ ਨੂੰ ਮਹਾਂਮਾਰੀ ਵਿਰੁੱਧ ਲੜਨ ਲਈ ਵਧੇਰੇ ਸਰਗਰਮੀ ਨਾਲ ਅੱਗੇ ਆਉਣ ਦੀ ਅਪੀਲ ਕਰਦਿਆਂ ਮੁੱਖ ਸਕੱਤਰ ਨੇ ਡਿਪਟੀ ਕਮਿਸ਼ਨਰਾਂ ਨੂੰ ਹੁਕਮ ਦਿੱਤੇ ਕਿ ਪ੍ਰਾਈਵੇਟ ਹਸਪਤਾਲਾਂ ਵਿੱਚ ਬੈੱਡਾਂ ਦੀ ਸਮਰੱਥਾ ਵਧਾਉਣ ਲਈ ਹਰ ਸੰਭਵ ਸਹਾਇਤਾ ਦਿੱਤੀ ਜਾਵੇ। ਉਹਨਾਂ ਜ਼ੋਰ ਦੇ ਕੇ ਕਿਹਾ ਕਿ ਬੇਸ਼ਕੀਮਤੀ ਮਨੁੱਖੀ ਜਾਨਾਂ ਨੂੰ ਇਸ ਘਾਤਕ ਵਾਇਰਸ ਤੋਂ ਬਚਾਉਣ ਲਈ ਪਾਬੰਦੀਆਂ ਨੂੰ ਸਖਤੀ ਨਾਲ ਲਾਗੂ ਕੀਤਾ ਜਾਵੇ।ਦਿੱਲੀ ਅਤੇ ਐੱਨ.ਸੀ.ਆਰ. ਖੇਤਰ ਤੋਂ ਕੋਵਿਡ ਦੇ ਇਲਾਜ ਲਈ ਪੰਜਾਬ ਆ ਰਹੇ ਲੋਕਾਂ ਬਾਰੇ ਮੁੱਖ ਸਕੱਤਰ ਨੇ ਕਿਹਾ ਕਿ ਹੋਰ ਸੂਬਿਆਂ ਦੇ ਮਰੀਜ਼ਾਂ ਨੂੰ ਵੀ ਪੰਜਾਬ ਵਾਸੀਆਂ ਵਾਂਗ ਹੀ ਸਿਹਤ ਸਹੂਲਤਾਂ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ।ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਬੋਕਾਰੋ ਤੇ ਦੇਸ਼ ਦੇ ਹੋਰ ਹਿੱਸਿਆਂ ਵਿੱਚੋਂ ਮੈਡੀਕਲ ਆਕਸੀਜਨ ਦੀ ਸਪਲਾਈ ਹੋਰ ਵਧਾਉਣ ਲਈ ਕੇਂਦਰ ਸਰਕਾਰ ਨਾਲ ਤਾਲਮੇਲ ਕਰ ਰਹੀ ਹੈ। ਇਸ ਤੋਂ ਇਲਾਵਾ ਸੂਬਾ ਖੁਦ ਵੀ ਆਕਸੀਜਨ ਦੇ ਉਤਪਾਦਨ ਵਿੱਚ ਵਾਧਾ ਕਰ ਰਿਹਾ ਹੈ। ਸ੍ਰੀਮਤੀ ਮਹਾਜਨ ਨੇ ਉਦਯੋਗ ਅਤੇ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਨੂੰ ਆਕਸੀਜਨ ਦੇ ਉਤਪਾਦਨ ਵਿੱਚ ਹੋਰ ਤੇਜ਼ੀ ਲਿਆਉਣ ਦੇ ਨਾਲ-ਨਾਲ ਰਾਜ ਦੇ ਮੈਡੀਕਲ ਕਾਲਜਾਂ ਅਤੇ ਹਸਪਤਾਲਾਂ ਨੂੰ ਨਿਰਵਿਘਨ ਮੈਡੀਕਲ ਆਕਸੀਜਨ ਮੁਹੱਈਆ ਕਰਵਾਏ ਜਾਣ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ। ਉਹਨਾਂ ਕਿਹਾ ਕਿ ਖਾਲੀ ਆਕਸੀਜਨ ਸਿਲੰਡਰ ਰੱਖਣ ਅਤੇ ਕਾਲਾਬਾਜ਼ਾਰੀ ਦੀ ਕਿਸੇ ਵੀ ਕੀਮਤ’ਤੇ ਆਗਿਆ ਨਹੀਂ ਦੇਣੀ ਚਾਹੀਦੀ।ਸ੍ਰੀਮਤੀ ਮਹਾਜਨ ਨੇ ਘਰਾਂ ਵਿੱਚ ਇਕਾਂਤਵਾਸ ਮਰੀਜ਼ਾਂ ਦੀ ਸਖਤ ਨਿਗਰਾਨੀ ਕਰਨ ਦੀ ਹਦਾਇਤ ਵੀ ਕੀਤੀ ਕਿਉਂਕਿ 80 ਫੀਸਦੀ ਮਰੀਜ਼ ਘਰੇਲੂ ਇਕਾਂਤਵਾਸ ਅਧੀਨ ਹਨ। ਉਹਨਾਂ ਕਿਹਾ ਕਿ ਸਿਹਤ ਵਿਭਾਗ ਉੱਚ ਜੋਖਮ ਵਾਲੇ ਮਰੀਜ਼ਾਂ, 50 ਸਾਲ ਤੋਂ ਵੱਧ ਉਮਰ ਦੇ ਜਾਂ ਗੰਭੀਰ ਸਹਿ-ਰੋਗਾਂ ਵਾਲੇ, ਲਈ ਰੋਜ਼ਾਨਾ ਦੋ ਵਾਰ ਟੈਲੀਕੰਸਲਟੇਸ਼ਨ ਨੂੰ ਯਕੀਨੀ ਬਣਾਏਗਾ ਅਤੇ ਇੱਕ ਟੀਮ ਹਰ ਦੂਜੇ ਦਿਨ ਅਜਿਹੇ ਮਰੀਜ਼ਾਂ ਨਾਲ ਉਨ੍ਹਾਂ ਦੇ ਘਰ ਜਾ ਕੇ ਸੰਪਰਕ ਕਰੇਗੀ।ਉਨ੍ਹਾਂ ਕਿਹਾ ਕਿ ਲਗਭਗ 1000 ਫੂਡ ਕਿੱਟਸ ਹਰੇਕ ਜ਼ਿਲ੍ਹੇ ਨੂੰ ਜਲਦੀ ਉਪਲਬਧ ਕਰਵਾਈਆਂ ਜਾਣਗੀਆਂ। ਉਹਨਾਂ ਜੋ਼ਰ ਦੇ ਕੇ ਕਿਹਾ ਕਿ ਫਤਹਿ ਕਿੱਟ ਅਤੇ ਫੂਡ ਕਿੱਟ ਉਸੇ ਦਿਨ ਪ੍ਰਭਾਵਿਤ ਵਿਅਕਤੀ ਤੱਕ ਪਹੁੰਚਾਈ ਜਾਵੇ ਜਿਸ ਦਿਨ ਉਸਦਾ ਕਰੋਨਾ ਟੈਸਟ ਪਾਜ਼ੇਟਿਵ ਆਇਆ ਹੋਵੇ।ਮੁੱਖ ਸਕੱਤਰ ਨੇ ਕਿਹਾ ਕਿ ਸਿਹਤ ਅਤੇ ਮੋਹਰਲੀ ਕਤਾਰ ਵਾਲੇ ਸਾਰੇ ਕਰਮਚਾਰੀਆਂ ਨੂੰ ਟੀਕਾ ਲਗਾਇਆ ਜਾਣਾ ਚਾਹੀਦਾ ਹੈ। ਉਹਨਾਂ ਸਪੱਸ਼ਟ ਤੌਰ ਤੇ ਕਿਹਾ ਕਿ ਆਕਸੀਜਨ, ਰੈਮੇਡਿਸਿਵੀਰ ਅਤੇ ਟੋਸੀਲੀਜ਼ੁਮੈਬ ਮਰੀਜ਼ਾਂ ਨੂੰ ਸਿੱਧੇ ਤੌਰਤੇ ਨਾ ਲਿਖੀਆਂ ਜਾਣ ਬਲਕਿ ਇਹ ਕੇਵਲ ਮਰੀਜ਼ਾਂ ਨੂੰ ਹਸਪਤਾਲ ਵਿੱਚ ਨਿਗਰਾਨੀ ਹੇਠ ਹੀ ਦਿੱਤੀਆਂ ਜਾਣ। ਉਹਨਾਂ ਸਿਹਤ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ ਕਿ ਹਸਪਤਾਲ ਦੀ ਡਿਊਟੀ ਬਣਦੀ ਹੈ ਕਿ ਉਹ ਇਨ੍ਹਾਂ ਜ਼ਰੂਰੀ ਦਵਾਈਆਂ ਉਪਲਬਧਤ ਕਰਾਵੇ ਅਤੇ ਮਰੀਜ਼ਾਂ ਜਾਂ ਉਨ੍ਹਾਂ ਦੇ ਅਟੈਂਡੰਟਾਂ ਨੂੰ ਬਾਹਰੋਂ ਆਪਣੇ ਪੱਧਰ ਤੇ ਇਨ੍ਹਾਂ ਚੀਜ਼ਾਂ ਦਾ ਪ੍ਰਬੰਧ ਕਰਨ ਲਈ ਨਾ ਕਹੇ।ਸਿਹਤ ਅਤੇ ਪਰਿਵਾਰ ਭਲਾਈ ਦੇ ਪ੍ਰਮੁੱਖ ਸਕੱਤਰ ਸ੍ਰੀ ਹੁਸਨ ਲਾਲ ਨੇ ਮੁੱਖ ਸਕੱਤਰ ਨੂੰ ਦੱਸਿਆ ਕਿ 18 ਤੋਂ 45 ਸਾਲ ਉਮਰ ਵਰਗ ਦੇ ਲੋਕਾਂ ਦੇ ਟੀਕਾਕਰਨ ਲਈ ਬਣਾਏ ਗਏ ਮਾਹਿਰ ਗਰੁੱਪ ਨੇ ਆਪਣੀ ਪਹਿਲੀ ਰਿਪੋਰਟ ਸੌਂਪ ਦਿੱਤੀ ਹੈ। ਉਹਨਾਂ ਇਹ ਵੀ ਦੱਸਿਆ ਕਿ ਬਹੁਤ ਜਲਦ ਸ਼ੁਰੂ ਹੋ ਰਹੇ ਤੀਜੇ ਗੇੜ ਦੇ ਟੀਕਾਕਰਨ ਲਈ ਸੂਬੇ ਨੂੰ 3,29,830 ਖੁਰਾਕਾਂ ਪ੍ਰਾਪਤ ਹੋਣਗੀਆਂ।ਸੂਬੇ ਵਿੱਚ ਕੋਵਿਡ- 19 ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਉਹਨਾਂ ਨੇ ਮੁੱਖ ਸਕੱਤਰ ਨੂੰ ਦੱਸਿਆ ਕਿ ਪਿਛਲੇ ਹਫ਼ਤੇ ਰੋਜ਼ਾਨਾ ਔਸਤਨ 6532 ਮਾਮਲੇ ਸਾਹਮਣੇ ਆਏ ਸਨ ਅਤੇ ਕੁੱਲ ਪਾਜ਼ੇਟਵਿਟੀ ਦਰ 11.7% ਦਰਜ ਕੀਤੀ ਗਈ ਜਦਕਿ ਪਿਛਲੇ ਸਾਲ ਸਤੰਬਰ ਮਹੀਨੇ ਵਿੱਚ ਜਦੋਂ ਕਰੋਨਾ ਸਿ਼ਖਰ ‘ਤੇ ਸੀ ਤਾਂ ਰੋਜ਼ਾਨਾ 2896 ਕੇਸ ਆਉਂਦੇ ਸਨ। ਉਹਨਾਂ ਦੱਸਿਆ ਕਿ ਸਰਕਾਰੀ ਅਤੇ ਪ੍ਰਾਈਵੇਟ ਮੈਡੀਕਲ ਕਾਲਜਾਂ ਅਤੇ ਜਿਲ੍ਹਾ ਹਸਪਤਾਲਾਂ ਦੀ ਬੈਂਡ ਸਮਰੱਥਾ ਵਿੱਚ ਵਾਧਾ ਕਰਨ ਲਈ 2000 ਹੋਰ ਬੈਡ ਸ਼ਾਮਲ ਕੀਤੇ ਜਾਣਗੇ।ਡਾਕਟਰੀ ਸਿੱਖਿਆ ਅਤੇ ਖੋਜ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਡੀ.ਕੇ ਤਿਵਾੜੀ ਨੇ ਦੱਸਿਆ ਕਿ ਬੀ.ਐਫ.ਯੂ.ਐਚ.ਐਸ. ਦੇ ਨੋਟੀਫਿਕੇਸ਼ਨ ਮੁਤਾਬਕ ਐਮ.ਬੀ.ਬੀ.ਐਸ., ਡੈਂਟਲ ਅਤੇ ਨਰਸਿੰਗ ਦੇ ਆਖਰੀ ਸਾਲ ਦੇ ਵਿਦਿਆਰਥੀ ਹੁਣ ਕੋਵਿਡ ਮੈਨੇਜਮੈਂਟ ਡਿਊਟੀਆਂ ਲਈ ਉਪਲਬਧ ਹਨ ।ਕੋਵਿਡ ਨਿਯਮਾਂ ਨੂੰ ਲਾਗੂ ਕਰਨ ਸਬੰਧੀ ਗਤੀਵਿਧੀਆਂ ਬਾਰੇ ਜਾਣਕਾਰੀ ਦਿੰਦਿਆਂ, ਡਾਇਰੈਕਟਰ ਜਨਰਲ ਆਫ਼ ਪੁਲਿਸ ਸ੍ਰੀ ਦਿਨਕਰ ਗੁਪਤਾ ਨੇ ਦੱਸਿਆ ਕਿ ਕੋਵਿਡ ਸਬੰਧੀ ਢੁਕਵੇਂ ਵਿਵਹਾਰ ਨੂੰ ਲਾਗੂ ਕਰਨ ਲਈ ਇਕ ਵਿਸ਼ੇਸ਼ ਇਨਫੋਰਸਮੈਂਟ ਅਭਿਆਨ ਚਲਾਇਆ ਗਿਆ ਹੈ, ਜਿਸ ਤਹਿਤ ਪਿਛਲੇ 24 ਘੰਟਿਆਂ ਦੌਰਾਨ ਮਾਸਕ ਨਾ ਪਹਿਨਣ ਵਾਲੇ 1930 ਵਿਅਕਤੀਆਂ ਦੇ ਚਲਾਨ ਕੀਤੇ ਗਏ ਅਤੇ ਕੋਵਿਡ ਨਿਯਮਾਂ ਦੀ ਉਲੰਘਣਾ ਕਰਨ ਦੇ ਦੋਸ਼ਾਂ ਵਿੱਚ 123 ਐਫ.ਆਈ.ਆਰਜ਼ ਦਰਜ ਕੀਤੀਆਂ ਅਤੇ 134 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

Previous Post

ਸੂਬੇ ਵਿੱਚ ਖਰੀਦ ਦੇ 23 ਵੇਂ ਦਿਨ 248595 ਮੀਟ੍ਰਿਕ ਟਨ ਕਣਕ ਦੀ ਹੋਈ ਖ਼ਰੀਦ

Next Post

ਢੀਂਡਸਾ ਤੇ ਬ੍ਰਹਮਪੁਰਾ ਵਲੋਂ ਭਲਕੇ ਨਵੀਂ ਸਿਆਸੀ ਪਾਰਟੀ ਐਲਾਨ ਕਰਨ ਦੀ ਸੰਭਾਵਨਾ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
Next Post
ਢੀਂਡਸਾ ਤੇ ਬ੍ਰਹਮਪੁਰਾ ਵਲੋਂ ਭਲਕੇ ਨਵੀਂ ਸਿਆਸੀ ਪਾਰਟੀ ਐਲਾਨ ਕਰਨ ਦੀ ਸੰਭਾਵਨਾ

ਢੀਂਡਸਾ ਤੇ ਬ੍ਰਹਮਪੁਰਾ ਵਲੋਂ ਭਲਕੇ ਨਵੀਂ ਸਿਆਸੀ ਪਾਰਟੀ ਐਲਾਨ ਕਰਨ ਦੀ ਸੰਭਾਵਨਾ

Recommended

ਖੇਤੀਬਾੜੀ ਵਿਭਾਗ ਨੇ ਕਿਸਾਨਾਂ ਨੂੰ ਦਿੱਤੀ ਝੋਨੇ ਦੀ ਸਿੱਧੀ ਬਿਜਾਈ ਕਰਨ ਦੀ ਸਲਾਹ

ਖੇਤੀਬਾੜੀ ਵਿਭਾਗ ਨੇ ਕਿਸਾਨਾਂ ਨੂੰ ਦਿੱਤੀ ਝੋਨੇ ਦੀ ਸਿੱਧੀ ਬਿਜਾਈ ਕਰਨ ਦੀ ਸਲਾਹ

May 31, 2023
ਮਕਾਨ ਮਾਲਕ ਵੱਲੋਂ ਨੂੰਹ ਸਮੇਤ 5 ਵਿਅਕਤੀਆਂ ਦਾ ਕਤਲ

ਮਕਾਨ ਮਾਲਕ ਵੱਲੋਂ ਨੂੰਹ ਸਮੇਤ 5 ਵਿਅਕਤੀਆਂ ਦਾ ਕਤਲ

August 24, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In