• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੇ ਪਿਛਲੇ ਵਿੱਤੀ ਸਾਲ ਦੌਰਾਨ ਹੁਣ ਤੱਕ ਦਾ ਸਭ ਤੋਂ ਵੱਧ 62 ਫੀਸਦੀ ਖਰਚਾ ਕੀਤਾ

Asli Punjabi by Asli Punjabi
May 4, 2021
in Punjab
0
ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੇ ਪਿਛਲੇ ਵਿੱਤੀ ਸਾਲ ਦੌਰਾਨ ਹੁਣ ਤੱਕ ਦਾ ਸਭ ਤੋਂ ਵੱਧ 62 ਫੀਸਦੀ ਖਰਚਾ ਕੀਤਾ
586
SHARES
3.3k
VIEWS
Share on FacebookShare on TwitterShare on Whatsapp

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਚੰਡੀਗੜ – ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੇ ਹੁਣ ਤੱਕ ਦਾ ਸਭ ਤੋਂ ਵੱਧ 62 ਫੀਸਦ ਖਰਚਾ ਕੀਤਾ ਹੈ ਜਿਸ ਨਾਲ ਪਿਛਲੇ ਵਿੱਤੀ ਵਰੇ ਦੌਰਾਨ 60 ਫੀਸਦੀ ਵਾਧੂ ਦਿਹਾੜੀਦਾਰਾਂ ਨੂੰ ਰੋਜ਼ਗਾਰ ਦਿੱਤਾ ਗਿਆ।ਜ਼ਿਕਰਯੋਗ ਹੈ ਕਿ ਭਾਰਤ ਸਰਕਾਰ ਵਲੋਂ ਵਿੱਤੀ ਸਾਲ 2020-21 ਲਈ ਲਗਭਗ 800 ਕਰੋੜ ਰੁਪਏ ਰੱਖੇ ਗਏ ਸਨ ਜਿਸ ਵਿੱਚੋਂ ਪੇਂਡੂ ਵਿਕਾਸ ਵਿਭਾਗ ਲਈ 250 ਲੱਖ ਦਿਹਾੜੀਦਾਰਾਂ ਦੇ ਕਿਰਤ ਬਜਟ ਦਾ ਟੀਚਾ ਨਿਰਧਾਰਤ ਕੀਤਾ ਗਿਆ ਸੀ। ਇਸ ਤੋਂ ਬਾਅਦ ਸੂਬਾ ਸਰਕਾਰ ਨੇ ਭਾਰਤ ਸਰਕਾਰ ਦੁਆਰਾ ਐਲਾਨੇ ਵਿੱਤੀ ਪ੍ਰੋਤਸਾਹਨ ਪੈਕੇਜ ਦੇ ਮੱਦੇਨਜ਼ਰ ਟੀਚਿਆਂ ਨੂੰ ਸੋਧਿਆ, ਜਿਸ ਤਹਿਤ 1500 ਕਰੋੜ ਦੇ ਖਰਚ ਨਾਲ 360 ਲੱਖ ਦਿਹਾੜੀਦਾਰਾਂ ਨੂੰ ਕਿਰਤ ਪ੍ਰਦਾਨ ਕਰਨ ਨੂੰ ਮਨਜ਼ੂਰੀ ਦਿੱਤੀ ਗਈ। ਇਹ ਜਾਣਕਾਰੀ ਦਿੰਦਿਆਂ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ੍ਰੀ ਤਿ੍ਰਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਵਿੱਤੀ ਸਾਲ 2019-20 ਵਿਚ 100 ਦਿਨਾਂ ਦਾ ਰੋਜ਼ਗਾਰ ਪੂਰਾ ਕਰਨ ਵਾਲੇ ਜਾਬ ਕਾਰਡਾਂ ਦੀ ਗਿਣਤੀ 7688 ਸੀ ਜਦ ਕਿ ਵਿੱਤੀ ਸਾਲ 2020-21 ਦੌਰਾਨ ਇਹ ਅੰਕੜੇ ਤੇਜ਼ੀ ਨਾਲ ਵਧ ਕੇ 27450 ਹੋ ਗਏ, ਇਸ ਤਰਾਂ 257 ਫੀਸਦ ਦਾ ਵਾਧਾ ਦਰਜ ਕੀਤਾ ਗਿਆ ਹੈ। ਪਿਛਲੀ ਅਕਾਲੀ-ਭਾਜਪਾ ਸਰਕਾਰ ਦੌਰਾਨ ਸਾਲ 2016-17 ਲਈ ਇਹ ਅੰਕੜਾ ਮਹਿਜ਼ 3511 ਸੀ। ਇਸੇ ਤਰਾਂ ਸਾਲ 2016-17 ਦੌਰਾਨ 176 ਵਿਅਕਤੀਆਂ ਦੇ ਮੁਕਾਬਲੇ ਸਾਲ 2019-20 ਦੌਰਾਨ 7227 ਪਸ਼ੂ ਪਾਲਕਾਂ ਨੇ ਇਸ ਸਕੀਮ ਤਹਿਤ ਪਸ਼ੂਆਂ ਦੇ ਸ਼ੈੱਡ ਬਣਾਉਣ ਲਈ ਵਿੱਤੀ ਲਾਭ ਪ੍ਰਾਪਤ ਕੀਤਾ, ਜਦ ਕਿ ਸਾਲ 2020-21 ਵਿੱਚ ਇਹ ਅੰਕੜਾ 65000 ਤੱਕ ਪਹੁੰਚ ਗਿਆ, ਭਾਵ 800 ਪ੍ਰਤੀਸ਼ਤ ਦਾ ਵਾਧਾ ਹੋਇਆ।ਸ੍ਰੀ ਬਾਜਵਾ ਨੇ ਵਿਸ਼ੇਸ਼ ਤੌਰ ਤੇ ਕਿਹਾ ਕਿ ਸਾਲ 2020-21 ਦੌਰਾਨ ਕੁੱਲ 11.49 ਲੱਖ ਵਿਅਕਤੀਆਂ ਨੇ ਰੁਜ਼ਗਾਰ (ਦਿਹਾੜੀਦਾਰਾਂ ਲਈ) ਪ੍ਰਾਪਤ ਕੀਤਾ ਜਦੋਂਕਿ 2019-20 ਵਿਚ ਇਹ ਗਿਣਤੀ ਸਿਰਫ 9.08 ਲੱਖ ਹੀ ਸੀ, ਇਸ ਤਰਾਂ 30 ਫੀਸਦ ਦਾ ਵਾਧਾ ਦਰਜ ਕੀਤਾ ਗਿਆ ਹੈ। ਜਦਕਿ ਸਾਲ 2016-17 ਦੌਰਾਨ ਇਹ ਅੰਕੜਾ ਸਿਰਫ 6.5 ਲੱਖ ਤੱਕ ਹੀ ਪਹੰੁਚ ਸਕਿਆ ਸੀ।ਮੰਤਰੀ ਨੇ ਅੱਗੇ ਕਿਹਾ ਕਿ ਸਾਲ 2019-20 ਵਿਚ 157978 ਨਵੇਂ ਜਾਬ ਕਾਰਡ ਬਣਾਏ ਗਏ ਸਨ ਜੋ 2020-21 ਵਿਚ 34 ਪ੍ਰਤੀਸ਼ਤ ਦੇ ਵਾਧੇ ਨਾਲ ਇਹ ਅੰਕੜਾ 211608 ਹੋ ਗਿਆ ਜੋ ਇਸ ਦੇ ਮੁਕਾਬਲੇ ਸਾਲ 2016-17 ਦੌਰਾਨ ਸਿਰਫ 101754 ਨਵੇਂ ਜਾਬ ਕਾਰਡ ਹੀ ਬਣਾਏ ਗਏ ਸਨ। ਸਾਲ 2019-20 ਦੌਰਾਨ 7.53 ਲੱਖ ਪਰਿਵਾਰਾਂ ਨੂੰ ਰੁਜ਼ਗਾਰ ਦਿੱਤਾ ਗਿਆ ਸੀ ਅਤੇ 2020-21 ਵਿਚ 9.52 ਲੱਖ ਪਰਿਵਾਰਾਂ ਨੂੰ ਰੋਜ਼ਗਾਰ ਮਿਲਿਆ ਜੋ ਕਿ 26 ਫੀਸਦ ਦਾ ਵਾਧਾ ਦਰਸਾਉਂਦਾ ਹੈ। ਉਹਨਾਂ ਕਿਹਾ ਕਿ ਸਾਲ 2016-17 ਵਿੱਚ ਇਹ ਗਿਣਤੀ 5.36 ਲੱਖ ਸੀ । ਸਮੇਂ ਸਿਰ ਤਨਖਾਹਾਂ ਦੇ ਭੁਗਤਾਨ ਸਬੰਧੀ ਦੱਸਦਿਆ ਤਿ੍ਰਪਤ ਬਾਜਵਾ ਨੇ ਕਿਹਾ ਕਿ ਸਾਲ 2019 ਵਿੱਚ ਇਹ ਫੀਸਦ 77 ਸੀ ਜੋ ਸਾਲ 2020-21 ਵਿੱਚ ਵਧ ਕੇ 89 ਫੀਸਦ ਹੋ ਗਈ ਸੀ, ਭਾਵ 12 ਪ੍ਰਤੀਸ਼ਤ ਦਾ ਵਾਧਾ ਹੋਇਆ ਪਰ ਇਸ ਦੇ ਉਲਟ ਸਾਲ 2016-17 ਵਿੱਚ ਕੇਵਲ 27 ਪ੍ਰਤੀਸ਼ਤ ਲੋਕਾਂ ਨੂੰ ਹੀ ਲਾਭ ਮਿਲਿਆ ਸੀ।ਜ਼ਿਕਰਯੋਗ ਹੈ ਕਿ ਵਿਭਾਗ ਨੇ ਕੁਲ 190 ਕਰੋੜ ਰੁਪਏ ਦੀ ਲਾਗਤ ਨਾਲ ਮਨਰੇਗਾ ਅਧੀਨ ਸਰਕਾਰੀ ਸਕੂਲਾਂ ਵਿਚ 14699 ਪ੍ਰਾਜੈਕਟ ਵੀ ਚਲਾਏ ਹਨ। ਜਦੋਂ ਕਿ ਮਨਰੇਗਾ ਅਧੀਨ ਖਰਚੇ ਦੀ ਰਕਮ 136 ਕਰੋੜ ਹੈ ਜਿਸ ਵਿੱਚੋਂ 31 ਮਾਰਚ, 2021 ਤੱਕ 65 ਕਰੋੜ ਰੁਪਏ ਖਰਚੇ ਗਏ। ਇਸੇ ਤਰਾਂ ਸਟੇਡੀਅਮਾਂ / ਖੇਡ ਮੈਦਾਨਾਂ ਦੇ 885 ਕੰਮਾਂ ਲਈ 5 ਲੱਖ ਪ੍ਰਤੀ ਬਲਾਕ ਦੇ ਹਿਸਾਬ ਨਾਲ ਕੁੱਲ 103 ਕਰੋੜ ਦੀ ਲਾਗਤ ਵਾਲੇ ਪ੍ਰਾਜੈਕਟ ਦੀ ਸ਼ਨਾਖਤ ਕੀਤੀ ਗਈ ਹੈ ਅਤੇ 31 ਮਾਰਚ, 2021 ਤੱਕ ਮਨਰੇਗਜ ਅਧੀਨ 45 ਕਰੋੜ ਰੁਪਏ ਖਰਚੇ ਗਏ। ਸ੍ਰੀ ਬਾਜਵਾ ਨੇ ਦੱਸਿਆ ਮਨਰੇਗਾ ਅਧੀਨ ‘ਵਨ ਮਿੱਤਰ’ ਸਕੀਮ ਤਹਿਤ ਹਰੇਕ 200 ਪੌਦਿਆਂ ਦੀ ਸੰਭਾਲ ਲਈ ‘ਵਨ ਮਿੱਤਰਾਂ’ ਦੀ ਤੈਨਾਤੀ ਕੀਤੀ ਗਈ ਸੀ ਅਤੇ ਇਹਨਾਂ ਵਨ ਮਿੱਤਰਾਂ ਨੂੰ 100 ਦਿਨਾਂ ਲਈ ਤਾਇਨਾਤ ਕੀਤਾ ਗਿਆ ਸੀ ਜਿਸ ਦੇ ਨਤੀਜੇ ਵਜੋਂ 25000 ਵਨ ਮਿੱਤਰਾਂ ਦੀ ਤਾਇਨਾਤੀ ਕੀਤੀ ਗਈ ।

Previous Post

ਮੁੱਖ ਮੰਤਰੀ ਵੱਲੋਂ ਉਚੇਰੀ ਸਿੱਖਿਆ ਦੇ ਪਾਠਕ੍ਰਮ ਦੀ ਸਮੀਖਿਆ ਕਰਨ ਅਤੇ ਪ੍ਰੀਖਿਆ ਸੁਧਾਰਾਂ ਲਈ ਉਪ ਕੁਲਪਤੀਆਂ ਉਤੇ ਅਧਾਰਿਤ ਕਮੇਟੀ ਦਾ ਗਠਨ

Next Post

ਵਿਜੈ ਇੰਦਰ ਸਿੰਗਲਾ ਦੀਆਂ ਕੋਸ਼ਿਸ਼ਾਂ ਸਦਕਾ 13 ਹਜ਼ਾਰ ਦੇ ਕਰੀਬ ਸਰਕਾਰੀ ਸਕੂਲਾਂ ਨੇ ਸਕੂਲਾਂ ਦਾ ਰੂਪ ਧਾਰਿਆ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਵਿਜੈ ਇੰਦਰ ਸਿੰਗਲਾ ਦੀਆਂ ਕੋਸ਼ਿਸ਼ਾਂ ਸਦਕਾ 13 ਹਜ਼ਾਰ ਦੇ ਕਰੀਬ ਸਰਕਾਰੀ ਸਕੂਲਾਂ ਨੇ ਸਕੂਲਾਂ ਦਾ ਰੂਪ ਧਾਰਿਆ

ਵਿਜੈ ਇੰਦਰ ਸਿੰਗਲਾ ਦੀਆਂ ਕੋਸ਼ਿਸ਼ਾਂ ਸਦਕਾ 13 ਹਜ਼ਾਰ ਦੇ ਕਰੀਬ ਸਰਕਾਰੀ ਸਕੂਲਾਂ ਨੇ ਸਕੂਲਾਂ ਦਾ ਰੂਪ ਧਾਰਿਆ

Recommended

ਸੁਪਰੀਮ ਕੋਰਟ ਦੇ 12 ਵਕੀਲਾਂ ਨੂੰ ਖਾਲਿਸਤਾਨ ਜੱਥੇਬੰਦੀ ਦੀ ਧਮਕੀ

ਸੁਪਰੀਮ ਕੋਰਟ ਦੇ 12 ਵਕੀਲਾਂ ਨੂੰ ਖਾਲਿਸਤਾਨ ਜੱਥੇਬੰਦੀ ਦੀ ਧਮਕੀ

January 10, 2022
ਰਾਹੁਲ ਗਾਂਧੀ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਸਭ ਤੋਂ ਯੋਗ ਉਮੀਦਵਾਰ: ਰਾਣਾ ਸੋਢੀ

ਰਾਹੁਲ ਗਾਂਧੀ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਸਭ ਤੋਂ ਯੋਗ ਉਮੀਦਵਾਰ: ਰਾਣਾ ਸੋਢੀ

April 21, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In