• About
  • Contact
  • Hindi News
  • English News
Wednesday, May 28, 2025
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Health

ਮੁੱਖ ਮੰਤਰੀ ਨੇ 50 ਮੀਟਰਿਕ ਟਨ ਵਾਧੂ ਆਕਸੀਜਨ ਦੀ ਸਪਲਾਈ ਅਤੇ 20 ਹੋਰ ਟੈਂਕਰਾਂ ਲਈ ਮੋਦੀ ਤੇ ਸ਼ਾਹ ਨੂੰ ਪੱਤਰ ਲਿਖਿਆ

Asli Punjabi by Asli Punjabi
May 5, 2021
in Health, Punjab
0
ਮੁੱਖ ਮੰਤਰੀ ਨੇ 50 ਮੀਟਰਿਕ ਟਨ ਵਾਧੂ ਆਕਸੀਜਨ ਦੀ ਸਪਲਾਈ ਅਤੇ 20 ਹੋਰ ਟੈਂਕਰਾਂ ਲਈ ਮੋਦੀ ਤੇ ਸ਼ਾਹ ਨੂੰ ਪੱਤਰ ਲਿਖਿਆ
589
SHARES
3.3k
VIEWS
Share on FacebookShare on TwitterShare on Whatsapp

You might also like

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ

ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ

ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਨੂੰ ਨੇੜਲੇ ਸ੍ਰੋਤਾਂ ਤੋਂ 50 ਮੀਟਰਿਕ ਟਨ ਤਰਲ ਮੈਡੀਕਲ ਆਕਸੀਜਨ (ਐਲ.ਐਮ.ਓ.) ਦੀ ਵਾਧੂ ਸਪਲਾਈ ਅਤੇ ਬੋਕਾਰੋ ਤੋਂ ਐਲ.ਐਮ.ਓ. ਦੀ ਸਮੇਂ ਸਿਰ ਨਿਕਾਸੀ ਲਈ 20 ਵਾਧੂ ਟੈਂਕਰਾਂ (ਰੇਲ ਸਫਰ ਦੇ ਅਨੁਕੂਲ) ਦੇ ਨਾਲ ਮੈਡੀਕਲ ਆਕਸੀਜਨ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਲਈ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਤੇ ਕੇਂਦਰੀ ਗ੍ਰਹਿ ਮੰਤਰੀ ਦੋਵਾਂ ਨੂੰ ਤੁਰੰਤ ਦਖਲ ਦੇਣ ਦੀ ਮੰਗ ਕੀਤੀ ਹੈ।ਸੂਬੇ ਵਿੱਚ ਵੱਖ-ਵੱਖ ਪੱਧਰਾਂ ‘ਤੇ ਆਕਸੀਜਨ ਸਹਾਰੇ ਚੱਲ ਰਹੇ ਕੋਵਿਡ ਮਰੀਜ਼ਾਂ ਦੀ ਗਿਣਤੀ 10000 ਤੱਕ ਅੱਪੜਨ ਦੇ ਚੱਲਦਿਆਂ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਵੱਖੋ-ਵੱਖਰੇ ਪੱਤਰ ਭੇਜੇ ਹਨ।ਸੂਬੇ ਭਰ ਵਿੱਚ ਆਕਸੀਜਨ ਦੀ ਕਮੀ ਦੇ ਚੱਲਦਿਆਂ ਕੀਮਤੀ ਜਾਨਾਂ ਦੇ ਭਾਰੀ ਨੁਕਸਾਨ ਉਤੇ ਡੂੰਘੀ ਚਿੰਤਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵੱਧ ਰਹੇ ਕੇਸਾਂ ਦੇ ਦਬਾਅ ਨਾਲ ਉਹ ਆਕਸੀਜਨ ਦੀ ਘਾਟ ਕਾਰਨ ਲੈਵਲ 2 ਤੇ ਲੈਵਲ 3 ਦੇ ਬਿਸਤਰਿਆਂ ਨੂੰ ਵਧਾਉਣ ਵਿੱਚ ਅਸਮਰੱਥ ਹਨ। ਸੂਬੇ ਨੂੰ ਆਕਸੀਜਨ ਬਿਸਤਰਿਆਂ ਦੀ ਘਾਟ ਹੋਣ ਦੀ ਸੰਭਾਵਨਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਇਸ ਗੱਲ ਵੀ ਇਸ਼ਾਰਾ ਕੀਤਾ ਕਿ ਭਾਰਤ ਸਰਕਾਰ ਵੱਲੋਂ ਪੰਜਾਬ ਦੇ ਸਥਾਨਕ ਉਦਯੋਗਾਂ ਨੂੰ ਵਾਹਗਾ ਅਟਾਰੀ ਸਰਹੱਦ ਰਾਹੀਂ ਜੋ ਕਿ ਭੂਗੋਲਿਕ ਤੌਰ ‘ਤੇ ਨੇੜੇ ਹੈ, ਐਲ.ਐਮ.ਓ. ਦੀ ਪਾਕਿਸਤਾਨ ਤੋਂ ਦਰਾਮਦ ਦੀ ਆਗਿਆ ਦੇਣ ਦੀ ਅਸਮਰੱਥਾ ਜ਼ਾਹਰ ਕੀਤੀ ਗਈ ਹੈ। ਕੈਪਟਨ ਅਮਰਿੰਦਰ ਸਿੰਘ ਨੇ ਅੱਗੇ ਕਿਹਾ, ” ਮੈਨੂੰ ਇਹ ਦੱਸਦਿਆਂ ਅਫਸੋਸ ਹੋ ਰਿਹਾ ਹੈ ਕਿ ਸਾਨੂੰ ਬਦਲਵੇਂ ਸ੍ਰੋਤਾਂ ਤੋਂ ਲੋੜੀਂਦੀ ਸਪਲਾਈ ਦਾ ਭਰੋਸਾ ਦੇਣ ਦੇ ਬਾਵਜੂਦ ਅਜਿਹਾ ਨਹੀਂ ਵਾਪਰਿਆ।”ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਬਾਹਰੋਂ ਐਲ.ਐਮ.ਓ. ਦੀ ਕੁੱਲ ਸਪਲਾਈ ਮੌਜੂਦਾ ਸਮੇਂ 195 ਮੀਟਰਿਕ ਟਨ ਮਿਲ ਰਹੀ ਹੈ ਜਿਸ ਵਿੱਚੋਂ 90 ਮੀਟਰਿਕ ਟਨ ਪੂਰਬੀ ਭਾਰਤ ਦੇ ਬੋਕਾਰੋ ਤੋਂ ਮਿਲ ਰਹੀ ਹੈ। ਬਾਕੀ 105 ਮੀਟਰਿਕ ਟਨ ਹਰਿਆਣਾ, ਹਿਮਾਚਲ ਪ੍ਰਦੇਸ਼ ਤੇ ਉਤਰਾਖੰਡ ਦੇ ਐਲ.ਐਮ.ਓ. ਕੇਂਦਰਾਂ ਤੋਂ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਰੋਜ਼ਾਨਾ ਦਾ ਨਿਰਧਾਰਤ ਕੋਟਾ ਨਹੀਂ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਪੰਜਾਬ ਦਾ ਪਾਣੀਪਤ (ਹਰਿਆਣਾ) ਤੋਂ 5.6 ਮੀਟਰਿਕ ਟਨ, ਸੈਲਾ ਕੁਈ, ਦੇਹਰਾਦੂਨ (ਉਤਰਾਖੰਡ) ਤੋਂ 100 ਮੀਟਰਿਕ ਟਨ ਅਤੇ ਰੁੜਕੀ ਤੋਂ 10 ਮੀਟਰਿਕ ਟਨ ਦਾ ਬੈਕਲਾਗ ਪਿਆ ਹੈ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਹੁਣ ਕੇਂਦਰ ਨੇ ਇਹ ਕਿਹਾ ਹੈ ਕਿ ਅੱਜ ਤੋਂ ਪਾਣੀਪਤ ਤੇ ਬੜੋਤੀਵਾਲਾ ਤੋਂ ਐਲ.ਐਮ.ਓ. ਦੀ ਸਪਲਾਈ ਵਿੱਚ ਵਿਘਨ ਪੈਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਸੂਬੇ ਵਿੱਚ ਪਹਿਲਾਂ ਹੀ ਆਕਸੀਜਨ ਦੀ ਸੀਮਤ ਉਪਲੱਬਧਤਾ ਉਤੇ ਭਾਰੀ ਅਸਰ ਪਵੇਗਾ ਜਿਸ ਨਾਲ ਮੈਡੀਕਲ ਐਮਰਜੈਂਸੀ ਦੇ ਹਾਲਾਤ ਪੈਦਾ ਹੋ ਸਕਦੇ ਹਨ ਜਿਸ ਵਿੱਚ ਵੱਡੀ ਗਿਣਤੀ ਵਿੱਚ ਮਰੀਜ਼ਾਂ ਦੀ ਜਾਨ ਨੂੰ ਖਤਰਾ ਦਰਪੇਸ਼ ਹੋ ਸਕਦਾ ਹੈ ਜੋ ਕਿ ਨਾਜ਼ੁਕ ਹਾਲਤ ਵਿੱਚ ਹਨ ਅਤੇ ਰੈਗੂਲਰ ਆਕਸੀਜਨ ਸਹਾਰੇ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਵਿਘਨ ਤੋਂ ਬਚਿਆ ਜਾਣ ਚਾਹੀਦਾ ਹੈ। ਜੇ ਲੋੜ ਪਈ ਤਾਂ ਸੂਬੇ ਨੂੰ ਨੇੜਲੇ ਵਾਧੂ ਸ੍ਰੋਤਾਂ ਤੋਂ ਤੁਰੰਤ ਸਪਲਾਈ ਭੇਜ ਕੇ ਇਸ ਦੀ ਭਰਪਾਈ ਕੀਤੀ ਜਾਣੀ ਚਾਹੀਦੀ ਹੈ।ਟੈਂਕਰਾਂ ਦੀ ਘਾਟ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਦੋ ਖਾਲੀ ਟੈਂਕਰ ਹਵਾਈ ਮਾਰਗ ਰਾਹੀਂ ਰੋਜ਼ਾਨਾ ਰਾਂਚੀ ਭੇਜ ਰਿਹਾ ਹੈ ਅਤੇ ਭਰੇ ਹੋਏ ਟੈਂਕਰ 48-50 ਘੰਟਿਆਂ ਦੇ ਸੜਕੀ ਸਫਰ ਰਾਹੀਂ ਬੋਕਾਰੋ ਤੋਂ ਵਾਪਸ ਆਉਂਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਬੋਕਾਰੋ ਤੋਂ ਰੋਜ਼ਾਨਾ 90 ਮੀਟਰਿਕ ਟਨ ਦੀ ਨਿਯਮਿਤ ਨਿਕਾਸੀ ਲਈ ਭਾਰਤ ਸਰਕਾਰ ਨੂੰ 20 ਵਾਧੂ ਟੈਂਕਰ (ਰੇਲ ਸਫਰ ਦੇ ਅਨੁਕੂਲ) ਅਲਾਟ ਕਰਨ ਦੀ ਅਪੀਲ ਕੀਤੀ ਸੀ ਪਰ ਸੂਬੇ ਨੂੰ ਇਹ ਦੱਸਿਆ ਗਿਆ ਕਿ ਸਿਰਫ ਦੋ ਟੈਂਕਰ ਹੀ ਮੁਹੱਈਆ ਕਰਵਾਏ ਜਾਣਗੇ ਪਰ ਉਹ ਵੀ ਅਜੇ ਮਿਲਣੇ ਬਾਕੀ ਹਨ।ਉਨ੍ਹਾਂ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਨੂੰ ਤੁਰੰਤ ਹੀ ਇਸ ਮਾਮਲੇ ਵਿੱਚ ਦਖਲ ਦੇ ਕੇ ਇਸ ਵੱਡੇ ਸੰਕਟ ਨੂੰ ਹੱਲ ਕਰਨ ਦੀ ਅਪੀਲ ਕੀਤੀ।

Previous Post

ਸਹਿਕਾਰਤਾ ਮੰਤਰੀ ਰੰਧਾਵਾ ਵੱਲੋਂ ਮਾਰਕਫੈਡ ਦੀ ਨਵੀਂ ਵੈਬਸਾਈਟ ਲਾਂਚ

Next Post

ਪੰਜਾਬ ਦੇ ਰਾਜਪਾਲ ਨੇ ਦੋ ਪੀ.ਪੀ.ਐਸ.ਸੀ. ਮੈਂਬਰਾਂ ਨੂੰ ਆਨਲਾਈਨ ਢੰਗ ਨਾਲ ਸਹੁੰ ਚੁਕਾਈ

Asli Punjabi

Asli Punjabi

Related Posts

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ
Punjab

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ

by Asli Punjabi
May 28, 2025
ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ
Punjab

ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ

by Asli Punjabi
May 28, 2025
ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ
Punjab

ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

by Asli Punjabi
May 28, 2025
ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ
Punjab

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ

by Asli Punjabi
May 28, 2025
ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ
Punjab

ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ

by Asli Punjabi
May 28, 2025
Next Post
ਪੰਜਾਬ ਦੇ ਰਾਜਪਾਲ ਨੇ ਦੋ ਪੀ.ਪੀ.ਐਸ.ਸੀ. ਮੈਂਬਰਾਂ ਨੂੰ ਆਨਲਾਈਨ ਢੰਗ ਨਾਲ ਸਹੁੰ ਚੁਕਾਈ

ਪੰਜਾਬ ਦੇ ਰਾਜਪਾਲ ਨੇ ਦੋ ਪੀ.ਪੀ.ਐਸ.ਸੀ. ਮੈਂਬਰਾਂ ਨੂੰ ਆਨਲਾਈਨ ਢੰਗ ਨਾਲ ਸਹੁੰ ਚੁਕਾਈ

Recommended

ਕੈਪਟਨ ਅਮਰਿੰਦਰ ਨੇ ਕੀਤਾ ਵੱਡਾ ਐਲਾਨ, 117 ਸੀਟਾਂ ‘ਤੇ ਲੜਨਗੇ ਵਿਧਾਨ ਸਭਾ ਚੋਣ

ਕੈਪਟਨ ਅਮਰਿੰਦਰ ਨੇ ਕੀਤਾ ਵੱਡਾ ਐਲਾਨ, 117 ਸੀਟਾਂ ‘ਤੇ ਲੜਨਗੇ ਵਿਧਾਨ ਸਭਾ ਚੋਣ

October 27, 2021
ਐਮ ਪੀ ਪਰਨੀਤ ਕੌਰ ਭਾਜਪਾ ਵਿੱਚ ਹੋਏ ਸ਼ਾਮਿਲ

ਐਮ ਪੀ ਪਰਨੀਤ ਕੌਰ ਭਾਜਪਾ ਵਿੱਚ ਹੋਏ ਸ਼ਾਮਿਲ

March 14, 2024

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ
Punjab

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ

May 28, 2025
ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ
Punjab

ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ

May 28, 2025
ਹਰਿਆਣਾ ਵਿਚ ਮਨੁੱਖ ਰਹਿਤ ਟੋਲ ਪਲਾਜ਼ਾ ਸ਼ੁਰੂ, ਜਾਣੋ ਕੀ ਏ ਖਾਸੀਅਤ ?
National

ਹਰਿਆਣਾ ਵਿਚ ਮਨੁੱਖ ਰਹਿਤ ਟੋਲ ਪਲਾਜ਼ਾ ਸ਼ੁਰੂ, ਜਾਣੋ ਕੀ ਏ ਖਾਸੀਅਤ ?

May 28, 2025
ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ
Punjab

ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

May 28, 2025
ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ
Punjab

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ

May 28, 2025
ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ
Punjab

ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ

May 28, 2025
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In