ਸ਼੍ਰੀਨਗਰ, 8 ਜੂਨ -ਕਸ਼ਮੀਰ ਵਿੱਚ ਕੋਰੋਨਾ ਵਾਇਰਸ ਨਾਲ ਪੀੜਤ ਕੇਂਦਰੀ ਰਿਜ਼ਰਵ ਪੁਲੀਸ ਫੋਰਸ (ਸੀ.ਆਰ.ਪੀ.ਐਫ.) ਦੇ 40 ਸਾਲਾ ਇੱਕ ਜਵਾਨ ਦੀ ਮੌਤ ਹੋ ਗਈ ਹੈ| ਇਸ ਦੇ ਨਾਲ ਹੀ ਕੇਂਦਰ ਸ਼ਾਸਿਤ ਖੇਤਰ ਵਿੱਚ ਇਸ ਖਤਰਨਾਕ ਵਾਇਰਸ ਨਾਲ ਹੁਣ ਤੱਕ 42 ਲੋਕਾਂ ਦੀ ਮੌਤ ਹੋ ਚੁਕੀ ਹੈ| ਅਧਿਕਾਰੀਆਂ ਨੇ ਦੱਸਿਆ ਕਿ ਜੰਮੂ-ਕਸ਼ਮੀਰ ਵਿੱਚ ਕੋਵਿਡ-19 ਨਾਲ ਕਿਸੇ ਜਵਾਨ ਦੀ ਇਹ ਪਹਿਲੀ ਮੌਤ ਹੈ| ਉਹ ਦੱਖਣੀ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਵਿੱਚ ਤਾਇਨਾਤ ਸੀ ਅਤੇ ਸਾਹ ਲੈਣ ਵਿੱਚ ਤਕਲੀਫ ਤੋਂ ਬਾਅਦ ਉਸ ਨੂੰ ਐਸ. ਕੇ.ਆਈ.ਐਮ.ਐਸ. ਹਸਪਤਾਲ ਵਿੱਚ ਭਰਤੀ ਕੀਤਾ ਗਿਆ ਸੀ|
ਇਸ ਤੋਂ ਬਾਅਦ ਉਸ ਦੇ ਨਮੂਨੇ ਲਏ ਗਏ, ਜਿਨ੍ਹਾਂ ਵਿੱਚ ਉਸ ਦੇ ਕੋਰੋਨਾ ਪ੍ਰਭਾਵਿਤ ਹੋਣ ਦੀ ਪੁਸ਼ਟੀ ਹੋਈ| ਉਸ ਦੀ ਹਾਲਤ ਵਿਗੜਦੀ ਚੱਲੀ ਗਈ ਅਤੇ ਐਤਵਾਰ ਰਾਤ ਨੂੰ ਦਿਲ ਦਾ ਦੌਰਾ ਪੈਣ ਨਾਲ ਉਸ ਦੀ ਮੌਤ ਹੋ ਗਈ|
ਮ੍ਰਿਤਿਕ ਜਵਾਨ ਦਾ ਮੂਲ ਰੂਪ ਨਾਲ ਉੱਤਰ ਪ੍ਰਦੇਸ਼ ਤੋਂ ਹੈ| ਕੇਂਦਰ ਸ਼ਾਸਿਤ ਖੇਤਰ ਵਿੱਚ ਮ੍ਰਿਤਕਾਂ ਦੀ ਗਿਣਤੀ 42 ਹੋ ਗਈ ਹੈ, ਜਿਨ੍ਹਾਂ ਵਿੱਚੋਂ 2 ਲੋਕ ਜੰਮੂ-ਕਸ਼ਮੀਰ ਤੋਂ ਬਾਹਰ ਦੇ ਹਨ|