• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਪੰਜਾਬ ਪੁਲਿਸ ਵਲੋਂ ਸੂਬੇ ਵਿੱਚ ਪਿਛਲੇ 3 ਦਿਨਾਂ ਦੌਰਾਨ ਕੋਵਿਡ-19 ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਲਗਭਗ 630 ਗ੍ਰਿਫਤਾਰ ਅਤੇ 6500 ਦੇ ਕੱਟੇ ਚਲਾਨ

Asli Punjabi by Asli Punjabi
May 6, 2021
in Punjab, ਕਾਰੋਬਾਰ
0
ਪੰਜਾਬ ਪੁਲਿਸ ਵਲੋਂ ਸੂਬੇ ਵਿੱਚ ਪਿਛਲੇ 3 ਦਿਨਾਂ ਦੌਰਾਨ ਕੋਵਿਡ-19 ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਲਗਭਗ 630 ਗ੍ਰਿਫਤਾਰ ਅਤੇ 6500 ਦੇ ਕੱਟੇ ਚਲਾਨ
586
SHARES
3.3k
VIEWS
Share on FacebookShare on TwitterShare on Whatsapp

ਪੰਜਾਬ ਪੁਲਿਸ ਵਲੋਂ 2 ਤੋਂ 4 ਮਈ ਤੱਕ ਉਲੰਘਣਾ ਕਰਨ ਵਾਲਿਆਂ ਵਿਰੁੱਧ 560 ਮਾਮਲੇ ਦਰਜ, ਜਿਹਨਾਂ ਵਿੱਚ ਪ੍ਰਮੁੱਖ ਹੋਟਲਾਂ, ਮੈਰਿਜ ਪੈਲਸਾਂ, ਦੁਕਾਨਾਂ ਅਤੇ ਰੈਸਟੋਰੈਂਟਾਂ ਆਦਿ ਦੇ ਮਾਲਕ ਸ਼ਾਮਲ

ਚੰਡੀਗੜ੍ਹ – ਕੋਵਿਡ -19 ਮਾਮਲਿਆਂ ਵਿੱਚ ਭਾਰੀ ਵਾਧਾ ਹੋਣ ਕਾਰਨ ਪੰਜਾਬ ਸਰਕਾਰ ਵਲੋਂ ਸਖ਼ਤ ਰੋਕਾਂ ਲਗਾਉਣ ਸਬੰਧੀ ਦਿੱਤੇ ਨਵੇਂ ਦਿਸ਼ਾ ਨਿਰਦੇਸਾਂ ਨੂੰ ਸਖ਼ਤੀ ਨਾਲ ਲਾਗੂ ਕਰਾਉਣ ਵਿੱਚ ਪੰਜਾਬ ਪੁਲਿਸ ਕੋਈ ਕਸਰ ਨਹੀਂ ਛੱਡ ਰਹੀ ਤਾਂ ਜੋ ਲੋਕਾਂ ਨੂੰ ਇਸ ਮਾਰੂ ਵਾਇਰਸ ਤੋਂ ਬਚਾਇਆ ਜਾ ਸਕੇ।ਡੀ.ਜੀ.ਪੀ. ਦਿਨਕਰ ਗੁਪਤਾ ਨੇ ਦੱਸਿਆ ਕਿ ਪੰਜਾਬ ਪੁਲਿਸ ਦੀਆਂ ਸਾਂਝੀਆਂ ਟੀਮਾਂ ਨੇ ਪਿਛਲੇ ਤਿੰਨ ਦਿਨਾਂ ਵਿੱਚ ਸੂਬੇ ਭਰ ਵਿੱਚ ਕੋਵਿਡ-19 ਨਿਯਮਾਂ ਦੀ ਉਲੰਘਣਾ ਕਰਨ ਲਈ ਲਗਭਗ 6531 ਚਲਾਨ ਕੱਟੇ ਹਨ ਅਤੇ 629 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ।ਗ੍ਰਹਿ ਵਿਭਾਗ ਵਲੋਂ ਐਤਵਾਰ ਨੂੰ ਜਾਰੀ ਕੀਤੀਆਂ ਨਵੀਆਂ ਹਦਾਇਤਾਂ ਮੁਤਾਬਕ ਰਾਜ ਵਿਚ ਸਾਰੀਆਂ ਗੈਰ-ਜ਼ਰੂਰੀ ਦੁਕਾਨਾਂ ਬੰਦ ਰਹਿਣਗੀਆਂ ਜਦੋਂ ਕਿ ਸਾਰੇ 4-ਪਹੀਆ ਵਾਹਨਾਂ ਵਿੱਚ 2 ਤੋਂ ਵੱਧ ਸਵਾਰੀਆਂ ਨਹੀਂ ਬੈਠ ਸਕਣਗੀਆਂ ਅਤੇ ਸਕੂਟਰਾਂ ਜਾਂ ਮੋਟਰਸਾਈਕਲਾਂ `ਤੇ ਪਰਿਵਾਰਕ ਮੈਂਬਰ ਤੋਂ ਬਿਨਾਂ ਕੋਈ ਹੋਰ ਦੂਜੀ ਸਵਾਰੀ ਬਿਠਾਉਣ ਦੀ ਆਗਿਆ ਨਹੀਂ ਹੈ। ਇਸੇ ਤਰ੍ਹਾਂ ਵਿਆਹਾਂ / ਸਸਕਾਰ / ਰਸਮਾਂ ਦੌਰਾਨ 10 ਤੋਂ ਵੱਧ ਵਿਅਕਤੀਆਂ ਦੇ ਇਕੱਠ ਦੀ ਆਗਿਆ ਨਹੀਂ ਹੈ।
ਡੀ.ਜੀ.ਪੀ. ਨੇ 2 ਮਈ ਤੋਂ 4 ਮਈ, 2021 ਦੇ ਅੰਕੜਿਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਪੁਲਿਸ ਨੇ ਕੋਵਿਡ-੍19 ਸਬੰਧੀ ਦਿਸ਼ਾ ਨਿਰਦੇਸ਼ਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਦੇ ਖਿ਼ਲਾਫ਼ 560 ਦੇ ਕਰੀਬ ਮਾਮਲੇ ਦਰਜ ਕੀਤੇ ਹਨ, ਜਿਨ੍ਹਾਂ ਵਿੱਚ ਪ੍ਰਮੁੱਖ ਹੋਟਲ, ਮੈਰਿਜ ਪੈਲੇਸ, ਰੈਸਟੋਰੈਂਟ, ਦੁਕਾਨਾਂ ਆਦਿ ਦੇ ਮਾਲਕ ਸ਼ਾਮਲ ਹਨ। ਡੀ.ਜੀ.ਪੀ. ਨੇ ਕਿਹਾ ਕਿ ਜੁਰਮਾਨੇ ਕਰਨ ਤੋਂ ਇਲਾਵਾ,ਇਸੇ ਸਮੇਂ ਦੌਰਾਨ ਪੁਲਿਸ ਨੇ ਕੋਵਿਡ-19 ਦੇ ਢੁਕਵੇਂ ਵਿਹਾਰ ਨਾ ਅਪਣਾਉਣ ਵਾਲੇ 66000 ਤੋਂ ਵੱਧ ਵਿਅਕਤੀਆਂ ਦੇ ਆਰ.ਟੀ.-ਪੀ.ਸੀ.ਆਰ. ਟੈਸਟ ਕਰਵਾਏੇ। ਉਨ੍ਹਾਂ ਕਿਹਾ ਕਿ 19 ਮਾਰਚ 2021 ਤੋਂ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਸੀ ਜਿਸ ਤਹਿਤ ਪੰਜਾਬ ਪੁਲਿਸ ਨੇ 6.9 ਲੱਖ ਤੋਂ ਵੱਧ ਲੋਕਾਂ ਨੂੰ ਕੋਵਿਡ-19 ਟੈਸਟ ਕਰਵਾਉਣ ਲਈ ਪ੍ਰੇਰਿਤ ਕੀਤਾ ਅਤੇ ਇਸ ਤੋਂ ਇਲਾਵਾ ਰਾਜ ਭਰ ਦੇ 1 ਲੱਖ ਲੋਕਾਂ ਨੂੰ ਫੇਸ ਮਾਸਕ ਨਾ ਪਹਿਨਣ ਲਈ ਜੁਰਮਾਨਾ ਕੀਤਾ ।ਪ੍ਰਮੁੱਖ ਅਦਾਰਿਆਂ ਖਿ਼ਲਾਫ਼ ਕੀਤੀ ਕਾਰਵਾਈ ਬਾਰੇ ਜਾਣਕਾਰੀ ਦਿੰਦਿਆਂ ਪੁਲਿਸ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਤਰਨਤਾਰਨ ਪੁਲਿਸ ਨੇ ਰੈਸਟੋਰੈਂਟ ਅਰੇਬੀਅਨ ਕਬਾਬ ਅਤੇ ਮਾਸਟਰ ਬਰਗਰ ਨੇੇ ਰਾਤ ਦੇ ਕਰਫਿਊ ਦੌਰਾਨ ਸਮੇਂ ਦੀ ਉਲੰਘਣਾ ਕਰਨ ਲਈ ਕੇਸ ਦਰਜ ਕੀਤਾ । ਇਸ ਤੋਂ ਇਲਵਾ ਪੈਟ੍ਰੋਲ ਪੰਪ ਮਾਲਕਾਂ ਖਿ਼ਲਾਫ਼ ਵੀ ਕੇਸ ਦਰਜ ਕੀਤਾ ਹੈ ਜਿੱਥੇ ਜਿ਼ਆਦਾਤਰ ਕਰਮਚਾਰੀ ਬਿਨਾਂ ਮਾਸਕ ਦੇ ਅਤੇ ਸਮਾਜਕ ਦੂਰੀ ਦੇ ਨਿਯਮ ਦੀ ਪਾਲਣਾ ਨਹੀਂ ਕਰਦੇ ਪਾਏ ਗਏ ਸਨ।ਇਸੇ ਤਰ੍ਹਾਂ ਬਰਨਾਲਾ ਪੁਲਿਸ ਨੇ ਰਾਇਲ ਗ੍ਰੀਨ ਰਿਜ਼ਾਰਟਜ਼ ਦੇ ਮਾਲਕ ਖਿਲਾਫ ਕੋਵਡ -19 ਨਿਯਮਾਂ ਦੀ ਉਲੰਘਣਾ ਕਰਨ ਦੇ ਦੋਸ਼ ਵਿੱਚ ਐਫਆਈਆਰ ਦਰਜ ਕੀਤੀ ਹੈ, ਜਦੋਂ ਕਿ ਹੁਸਿ਼ਆਰਪੁਰ ਪੁਲਿਸ ਨੇ ਰਾਤ ਦੇ ਕਰਫਿਊ ਦੇ ਸਮੇਂ ਦੌਰਾਨ ਇੱਕ ਪ੍ਰਾਪਰਟੀ ਡੀਲਰ ਦੇ ਦਫ਼ਤਰ ਵਿੱਚ ਸ਼ਰਾਬ ਪੀਂਦੇ ਤਿੰਨ ਵਿਅਕਤੀਆਂ ਵਿਰੁੱਧ ਵੀ ਮਾਮਲਾ ਦਰਜ ਕੀਤਾ ਹੈ। ਹਾਲ ਹੀ ਵਿੱਚ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਰਮਾਡਾ ਹੋਟਲ ਅਤੇ ਗੁਲਸ਼ਨ ਪੈਲੇਸ ਦੇ ਮਾਲਕਾਂ ਉੱਤੇ 20 ਤੋਂ ਵੱਧ ਮਹਿਮਾਨਾਂ ਵਾਲੀ ਪਾਰਟੀ ਦਾ ਆਯੋਜਨ ਕਰਨ ਲਈ ਵੀ ਕੇਸ ਦਰਜ ਕੀਤਾ ਸੀ, ਜਦੋਂ ਕਿ ਤਾਜ ਰੈਸਟੋਰੈਂਟ ਅਤੇ ਯੰਮੀ ਫਾਸਟ ਫੂਡ ਦੇ ਮਾਲਕਾਂ ਉੱਤੇ ਰਾਤ ਦੇ ਕਰਫਿਊ ਦੀ ਉਲੰਘਣਾ ਕਰਨ ਲਈ ਕੇਸ ਦਰਜ ਕੀਤਾ ਗਿਆ ।
ਡੀ.ਜੀ.ਪੀ. ਨੇ ਇਕ ਵਾਰ ਫਿਰ ਲੋਕਾਂ ਨੂੰ ਦੇਸ਼ ਦੇ 15 ਹੋਰ ਰਾਜਾਂ ਵਿਚ ਆਇਦ ਪਾਬੰਦੀਆਂ ਵਾਂਗ ਹੀ ਸੂਬੇ ਵਲੋਂ ਨਿਰਧਾਰਤ ਪਾਬੰਦੀਆਂ ਦੀ ਪਾਲਣਾ ਕਰਨ ਦੀ ਤਾਕੀਦ ਕੀਤੀ ਅਤੇ ਉਲੰਘਣਾ ਕਰਨ ਵਾਲਿਆਂ ਖਿਲਾਫ ਗ੍ਰਿਫਤਾਰੀਆਂ ਅਤੇ ਵਾਹਨਾਂ ਨੂੰ ਜ਼ਬਤ ਕਰਨ ਸਮੇਤ ਸਖਤ ਕਾਨੂੰਨੀ ਕਾਰਵਾਈ ਕਰਨ ਦੀ ਚਿਤਾਵਨੀ ਵੀ ਦਿੱਤੀ। ਇਸ ਦੌਰਾਨ ਕੋਵਿਡ ਪ੍ਰੋਟੋਕੋਲ ਦੀ ਪਾਲਣਾ ਕਰਦਿਆਂ ਕੈਮਿਸਟ ਦੀਆਂ ਦੁਕਾਨਾਂ ਅਤੇ ਜ਼ਰੂਰੀ ਚੀਜ਼ਾਂ, ਦੁੱਧ, ਰੋਟੀ, ਸਬਜ਼ੀਆਂ, ਫਲ, ਡੇਅਰੀ ਅਤੇ ਪੋਲਟਰੀ ਉਤਪਾਦ ਜਿਵੇਂ ਕਿ ਅੰਡੇ, ਮੀਟ, ਮੋਬਾਈਲ ਰਿਪੇਅਰ, ਕਰਿਆਨੇ ਦੀਆਂ ਦੁਕਾਨਾਂ, ਖਾਦ,ਬੀਜ,ਕੀਟਨਾਸ਼ਕ ਜਾਂ ਖੇਤੀ ਉਪਕਰਣ ਵੇਚਣ ਵਾਲੀਆਂ ਦੁਕਾਨਾਂ ਸਮੇਤ ਸਾਰੀਆਂ ਜ਼ਰੂਰੀ ਵਸਤਾਂ ਵਾਲੀਆਂ ਦੁਕਾਨਾਂ ਤੋਂ ਇਲਾਵਾ ਸ਼ਰਾਬ ਦੇ ਠੇਕਿਆਂ ਆਦਿ ਨੂੰ ਖੋਲ੍ਹਣ ਦੀ ਆਗਿਆ ਹੈ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

Previous Post

ਕੋਵਡ ਸੰਕਟ ਦੇ ਵਿਚਕਾਰ ਆਕਸੀਜਨ ਦੇ ਉਤਪਾਦਨ ਨੂੰ ਉਤਸ਼ਾਹਤ ਕਰਨ ਲਈ, ਮੰਤਰੀ ਮੰਡਲ ਵੱਲੋਂ ਆਕਸੀਜਨ ਉਤਪਾਦਨ ਇਕਾਈਆਂ ਲਈ ਤਰਜੀਹੀ ਖੇਤਰ ਦੇ ਦਰਜੇ ਨੂੰ ਪ੍ਰਵਾਨਗੀ

Next Post

ਮਮਤਾ ਬੈਨਰਜੀ ਨੇ ਤੀਜੀ ਵਾਰ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਮਮਤਾ ਬੈਨਰਜੀ ਨੇ ਤੀਜੀ ਵਾਰ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ

ਮਮਤਾ ਬੈਨਰਜੀ ਨੇ ਤੀਜੀ ਵਾਰ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ

Recommended

ਮੁੱਖ ਮੰਤਰੀ ਚੰਨੀ ਤੇ ਸਪੀਕਰ ਰਾਣਾ ਨੇ ਸ਼ਹੀਦ ਗੱਜਣ ਸਿੰਘ ਦੀ ਅਰਥੀ ਨੂੰ ਮੋਢਾ ਦਿੱਤਾ

ਮੁੱਖ ਮੰਤਰੀ ਚੰਨੀ ਤੇ ਸਪੀਕਰ ਰਾਣਾ ਨੇ ਸ਼ਹੀਦ ਗੱਜਣ ਸਿੰਘ ਦੀ ਅਰਥੀ ਨੂੰ ਮੋਢਾ ਦਿੱਤਾ

October 13, 2021
ਸ਼ਬਰੀਮਾਲਾ ਮੰਦਰ ਸ਼ਰਧਾਲੂਆਂ ਲਈ ਅੱਜ ਤੋਂ ਖੁੱਲ੍ਹੇਗਾ

ਸ਼ਬਰੀਮਾਲਾ ਮੰਦਰ ਸ਼ਰਧਾਲੂਆਂ ਲਈ ਅੱਜ ਤੋਂ ਖੁੱਲ੍ਹੇਗਾ

November 16, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In