• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Health

ਕੋਵਿਡ ਸਬੰਧੀ ਦਵਾਈਆਂ ਦੀ ਕਾਲਾਬਜ਼ਾਰੀ ਨੂੰ ਰੋਕਣ ਲਈ ਰੈਮਡੇਸੀਵਰ ਇੰਜੈਕਸ਼ਨ ਮਾਨੀਟਿ੍ਰੰਗ ਸੈਂਟਰ ਸਥਾਪਤ ਕੀਤਾ: ਬਲਬੀਰ ਸਿੱਧੂ

Asli Punjabi by Asli Punjabi
May 9, 2021
in Health, Punjab
0
ਕੋਵਿਡ ਸਬੰਧੀ ਦਵਾਈਆਂ ਦੀ ਕਾਲਾਬਜ਼ਾਰੀ ਨੂੰ ਰੋਕਣ ਲਈ ਰੈਮਡੇਸੀਵਰ ਇੰਜੈਕਸ਼ਨ ਮਾਨੀਟਿ੍ਰੰਗ ਸੈਂਟਰ ਸਥਾਪਤ ਕੀਤਾ: ਬਲਬੀਰ ਸਿੱਧੂ
588
SHARES
3.3k
VIEWS
Share on FacebookShare on TwitterShare on Whatsapp

ਖੁਰਾਕ ਤੇ ਡਰੱਗ ਪ੍ਰਬੰਧਨ ਨੂੰ ਕਾਲਾਬਜ਼ਾਰੀ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼

ਚੰਡੀਗੜ – ਪੰਜਾਬ ਦੇ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਖੁਰਾਕ ਅਤੇ ਡਰੱਗ ਪ੍ਰਬੰਧਨ (ਐਫ.ਡੀ.ਏ.) ਵਿਭਾਗ ਨੇ ਕਾਲਾਬਜ਼ਾਰੀ ਨੂੰ ਠੱਲ ਪਾਉਣ ਲਈ ਮੁੱਖ ਦਫਤਰ ਵਿਖੇ ਰੈਮਡੇਸੀਵਰ ਇੰਜੈਕਸ਼ਨ ਮਾਨੀਟਿ੍ਰੰਗ ਕੇਂਦਰ ਸਥਾਪਤ ਕੀਤਾ ਹੈ।ਸਿਹਤ ਮੰਤਰੀ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਭਰ ਦੇ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਇੰਜੈਕਸ਼ਨ ਦੀ ਸਪਲਾਈ ,ਉਪਲਬਧਤਾ ਅਤੇ ਵੰਡ ਨੂੰ ਯਕੀਨੀ ਬਣਾਉਣ ਲਈ ਨਿਰੰਤਰ ਯਤਨ ਕਰ ਰਹੀ ਹੈ। ਇਸਦੇ ਨਾਲ ਹੀ ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਇੰਜੈਕਸ਼ਨ ਖਰੀਦਣ ਲਈ ਘਬਰਾਉਣ ਦੀ ਲੋੜ ਨਹੀਂ ਕਿਉਂਕਿ ਸਿਹਤ ਵਿਭਾਗ ਦੇ ਗੁਦਾਮਾਂ ਵਿਚ ਰੀਮੇਡੇਸਿਵਰ ਦੀ ਕੋਈ ਘਾਟ ਨਹੀਂ ਹੈ।ਕੋਵਿਡ ਸਬੰਧੀ ਦਵਾਈਆਂ ਦੀ ਕਾਲਾਬਜ਼ਾਰੀ ਤੇ ਜ਼ਖੀਰੇਬਾਜ਼ੀ ਉੱਤੇ ਡੰੂਘੀ ਚਿੰਤਾ ਜ਼ਾਹਰ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਉਹਨਾਂ ਨੇ ਖੁਰਾਕ ਅਤੇ ਡਰੱਗ ਪ੍ਰਬੰਧਨ (ਐਫ.ਡੀ.ਏ.) ਨੂੰ ਨਿਰਦੇਸ਼ ਦਿੱਤੇ ਹਨ ਕਿ ਜੇਕਰ ਕੋਈ ਵੀ ਥੋਕ ਦਾ ਵਪਾਰੀ , ਡਿਸਟ੍ਰੀਬਿਊਟਰ ਜਾਂ ਰਿਟੇਲਰ ਅਜਿਹੀਆਂ ਗਤੀਵਿਧੀਆਂ ਵਿੱਚ ਸ਼ਾਮਲ ਪਾਇਆ ਜਾਂਦਾ ਹੈ ਤਾਂ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ।ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਟੀਕੇ ਦੀ ਸ਼ੀਸ਼ੀ ਉੱਤੇ ਮਰੀਜ਼ ਦਾ ਨਾਮ ਅਤੇ ਆਈਪੀਡੀ ਨੰਬਰ ਲਿਖਣਾ ਲਾਜ਼ਮੀ ਕਰ ਦਿੱਤਾ ਹੈ ਤਾਂ ਜੋ ਐਫ.ਡੀ.ਏ ਦੀ ਟੀਮ ਕੋਵਿਡ ਕੇਅਰ ਸੈਂਟਰ ਵਿਖੇ ਖਾਲੀ ਸ਼ੀਸ਼ੀ ਦੀ ਨਸ਼ਟ ਕਰਨ ਤੋਂ ਪਹਿਲਾਂ ਅਸਾਨੀ ਨਾਲ ਪੜਤਾਲ ਕੀਤੀ ਜਾ ਸਕੇ। ਸ. ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਮਿਆਰੀ ਦਵਾਈਆਂ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਇਸ ਉਦੇਸ਼ ਦੀ ਪ੍ਰਾਪਤੀ ਲਈ 60 ਡਰੱਗ ਕੰਟਰੋਲ ਅਫਸਰਾਂ ਦੀ ਤਾਇਨਾਤੀ ਕੀਤੀ ਗਈ ਹੈ ਤਾਂ ਜੋ ਪੰਜਾਬ ਵਿੱਚ ਦਵਾਈਆਂ ਦੀ ਸਪਲਾਈ ‘ਤੇ ਤਿੱਖੀ ਨਜ਼ਰ ਰੱਖੀ ਜਾ ਸਕੇ।ਉਹਨਾਂ ਨੇ ਐਫ.ਡੀ.ਏ. ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਸੂਬੇ ਭਰ ਵਿੱਚ ਕੋਵਿਡ ਨਾਲ ਸਬੰਧਤ ਜਾਂ ਕੋਵਿਡ ਪ੍ਰਬੰਧਨ ਵਾਲੀਆਂ ਦਵਾਈਆਂ ਦੀਆਂ ਕੀਮਤਾਂ ਅਤੇ ਸਟਾਕਾਂ ਦੀ ਨਿਗਰਾਨੀ ਕੀਤੀ ਜਾਵੇ ਅਤੇ ਦਿਸ਼ਾ ਨਿਰਦੇਸ਼ਾਂ ਦੀ ਉਲੰਘਣਾ ਕਰਨ ਵਾਲੇ ਵਿਕਰੇਤਾ ਵਿਰੁੱਧ ਤੁਰੰਤ ਕਾਰਵਾਈ ਕੀਤੀ ਜਾਵੇ। ਉਨਾਂ ਕਿਹਾ ਕਿ ਰੈਮਡੇਸੀਵਰ ਦੀ ਸੁਚੱਜੀ ਸਪਲਾਈ ਦੇ ਨਾਲ- ਨਾਲ ਸਾਰੇ ਸਬੰਧਤ ਅਧਿਕਾਰੀਆਂ ਨੂੰ ਵੇਚਣ ਸਬੰਧੀ ਹਦਾਇਤਾਂ ਵੀ ਜਾਰੀ ਕਰ ਦਿੱਤੀਆਂ ਗਈਆਂ ਹਨ ਕਿਉਂਕਿ ਕੋਵਿਡ -19 ਮਹਾਂਮਾਰੀ ਫਿਰ ਤੋਂ ਆਪਣੇ ਸ਼ਿਖਰ ’ਤੇ ਹੈ ਅਤੇ ਦਿਨ-ਬ-ਦਿਨ ਐਕਟਿਵ ਕੇਸਾਂ ਦੀ ਗਿਣਤੀ ਵੱਧ ਰਹੀ ਹੈ।ਮੰਤਰੀ ਨੇ ਕਿਹਾ ਕਿ ਸਾਰੇ ਕੈਰਿੰਗ ਅਤੇ ਫਾਰਵਰਡ ਏਜੰਟ, ਡਿੱਪੋ ਇੰਚਾਰਜ, ਥੋਕ ਵਿਕਰੇਤਾ ਅਤੇ ਡਿਸਟ੍ਰੀਬਿਊਟਰ ਵਲੋਂ ਪੰਜਾਬ ਵਿਚ ਰੈਮਡੇਸਿਵਰ ਇੰਜੈਕਸਨਾਂ ਦੀ ਨਿਰੰਤਰ ਸਪਲਾਈ ਨੂੰ ਬਣਾਈ ਰੱਖਿਆ ਜਾਵੇ। ਉਨਾਂ ਕਿਹਾ ਕਿ ਫਿਲਹਾਲ ਉਕਤ ਦਵਾਈਆਂ ਸਿਰਫ ਹਸਪਤਾਲਾਂ / ਸਿਹਤ ਸੰਸਥਾਵਾਂ ਅਤੇ ਡਾਕਟਰੀ ਮਾਹਰਾਂ ਦੀ ਦੇਖ-ਰੇਖ ਵਾਲੇ ਮਰੀਜ਼ਾਂ ਨੂੰ ਸਿਫਾਰਸ਼ ਕੀਤੀਆ ਦਵਾਈਆਂ ਵਜੋਂ ਵੇਚਣ ਅਤੇ ਵਰਤਣ ਦੀ ਜਰੂਰਤ ਹੈ ਤਾਂ ਜੋ ਸਿਫਾਰਸ਼ ਅਨੁਸਾਰ ਦਵਾਈਆਂ ਦੀ ਸਹੀ ਵਰਤੋਂ ਨੂੰ ਯਕੀਨੀ ਬਣਾਇਆ ਜਾ ਸਕੇ। ਮੰਤਰੀ ਨੇ ਅੱਗੇ ਦੱਸਿਆ ਕਿ ਸਾਰੇ ਡੀਲਰਾਂ / ਸਟਾਕਿਸਟਾਂ ਨੂੰ ਇਹਨਾਂ ਦਵਾਈਆ ਦੇ ਢੁਕਵੇਂ ਤੇ ਲੋੜੀਂਦੇ ਸਟਾਕ ਨੂੰ ਬਣਾਈ ਰੱਖਣ ਅਤੇ ਦਵਾਈਆਂ ਦੀ ਵੰਡ ‘ਤੇ ਸਖਤ ਨਿਯੰਤਰਣ ਰੱਖਣ ਸਬੰਧੀ ਨਿਰਦੇਸ਼ ਦਿੱਤੇ ਗਏ ਹਨ।ਦਵਾਈਆਂ ਦੇ ਭੰਡਾਰ ਸਬੰਧੀ ਜਾਣਕਾਰੀ ਦਿੰਦਿਆਂ ਉਨਾਂ ਦੱਸਿਆ ਕਿ ਭਾਰਤ ਸਰਕਾਰ ਨੇ 21 ਅਪ੍ਰੈਲ 2021 ਤੋਂ 9 ਮਈ 2021 ਤੱਕ ਪੰਜਾਬ ਵਿੱਚ ਵੰਡ ਲਈ 50,000 ਟੀਕੇ ਅਲਾਟ ਕੀਤੇ ਸਨ ਜਦੋਂਕਿ ਪੰਜਾਬ ਨੂੰ 41,056 ਟੀਕੇ ਹੀ ਪ੍ਰਾਪਤ ਹੋਏ । ਉਨਾਂ ਦੱਸਿਆ ਕਿ 20,450 ਟੀਕੇ ਸਰਕਾਰੀ ਕੋਵਿਡ ਕੇਅਰ ਸੈਂਟਰਾਂ ਅਤੇ ਸਰਕਾਰੀ ਮੈਡੀਕਲ ਕਾਲਜਾਂ ਨੂੰ ਵੰਡੇ ਜਾ ਚੁੱਕੇ ਹਨ ਅਤੇ 20,606 ਟੀਕੇ ਨਿੱਜੀ ਕੋਵਿਡ ਕੇਅਰ ਸੈਂਟਰਾਂ ਨੂੰ ਵੰਡੇ ਗਏ ਹਨ।ਉਨਾਂ ਦੱਸਿਆ ਕਿ ਭਾਰਤ ਸਰਕਾਰ ਦੇ ਸੂਚਨਾ ਪੱਤਰ ਅਨੁਸਾਰ ਪੰਜਾਬ ਨੂੰ 9 ਮਈ 2021 ਤੋਂ 16 ਮਈ 2021 ਤੱਕ 35,000 ਰੈਮਡੇਸੀਵਰ ਟੀਕੇ ਪ੍ਰਾਪਤ ਹੋਣਗੇ। ਉਨਾਂ ਦੱਸਿਆ ਕਿ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਨੂੰ ਵੰਡਣ ਤੋਂ ਬਾਅਦ ਸਿਹਤ ਵਿਭਾਗ ਕੋਲ ਸਟਾਕ ਵਿੱਚ 4913 ਰੈਮਡੇਸੀਵਰ ਇੰਜੈਕਸ਼ਨ, 60,000 ਡੈਕਸਾਮੈਥਾਸੋਨ-4ਐਮ.ਜੀ. ਇੰਜ. ਅਤੇ 25 ਲੱਖ ਪੈਰਾਸੀਟਾਮੋਲ ਦੀਆਂ ਗੋਲੀਆਂ ਆਦਿ ਉਪਲਬਧ ਹਨ।ਉਨਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਘਬਰਾਉਣ ਦੀ ਲੋੜ ਨਹੀਂ ਹੈ ਕਿਉਂਕਿ ਰਾਜ ਸਰਕਾਰ ਹਸਪਤਾਲਾਂ ਵਿੱਚ ਅਜਿਹੀਆਂ ਸਾਰੀਆਂ ਦਵਾਈਆਂ ਦੀ ਮੰਗ ਨੂੰ ਪੂਰਾ ਕਰਨ ਲਈ ਸਾਰੇ ਉਪਰਾਲੇ ਕਰ ਰਹੀ ਹੈ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

Previous Post

ਮੁੱਖ ਮੰਤਰੀ ਵੱਲੋਂ ਸ਼ਹੀਦ ਸਿਪਾਹੀ ਪ੍ਰਗਟ ਸਿੰਘ ਦੇ ਪਰਿਵਾਰਕ ਮੈਂਬਰ ਨੂੰ ਐਕਸ ਗ੍ਰੇਸ਼ੀਆ ਤੇ ਇਕ ਸਰਕਾਰੀ ਨੌਕਰੀ ਦੇਣ ਦਾ ਐਲਾਨ

Next Post

ਸੂਬੇ ਵਿੱਚ ਖਰੀਦ ਦੇ 29ਵੇਂ ਦਿਨ 80552 ਮੀਟ੍ਰਿਕ ਟਨ ਕਣਕ ਦੀ ਹੋਈ ਖ਼ਰੀਦ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਸੂਬੇ ਵਿੱਚ ਖਰੀਦ ਦੇ 29ਵੇਂ ਦਿਨ 80552 ਮੀਟ੍ਰਿਕ ਟਨ ਕਣਕ ਦੀ ਹੋਈ ਖ਼ਰੀਦ

ਸੂਬੇ ਵਿੱਚ ਖਰੀਦ ਦੇ 29ਵੇਂ ਦਿਨ 80552 ਮੀਟ੍ਰਿਕ ਟਨ ਕਣਕ ਦੀ ਹੋਈ ਖ਼ਰੀਦ

Recommended

Kisan -Govt Talks Breaking: ਮੰਤਰੀਆਂ ਨੇ ਕਿਹਾ MSP Law ਦੀ ਥਾਂ ਦਾਲਾਂ, kapah ਅਤੇ ਮੱਕੀ MSP ਤੇ ਖਰੀਦਣ ਦੀ ਗਰੰਟੀ ਦੀ ਤਜਵੀਜ਼

Kisan -Govt Talks Breaking: ਮੰਤਰੀਆਂ ਨੇ ਕਿਹਾ MSP Law ਦੀ ਥਾਂ ਦਾਲਾਂ, kapah ਅਤੇ ਮੱਕੀ MSP ਤੇ ਖਰੀਦਣ ਦੀ ਗਰੰਟੀ ਦੀ ਤਜਵੀਜ਼

February 19, 2024
ਹਰਿਆਣਾ ਦੇ ਮੁੱਖ ਮੰਤਰੀ ਨੇ ਮਸ਼ਹੂਰ ਅਭਿਨੇਤਾ ਸ੍ਰੀ ਦਿਲੀਪ ਕੁਮਾਰ ਦੇ ਨਿਧਨ ‘ਤੇ ਡੁੰਘਾ ਸੋਗ ਪ੍ਰਗਟਾਇਆ

ਹਰਿਆਣਾ ਦੇ ਮੁੱਖ ਮੰਤਰੀ ਨੇ ਮਸ਼ਹੂਰ ਅਭਿਨੇਤਾ ਸ੍ਰੀ ਦਿਲੀਪ ਕੁਮਾਰ ਦੇ ਨਿਧਨ ‘ਤੇ ਡੁੰਘਾ ਸੋਗ ਪ੍ਰਗਟਾਇਆ

July 8, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In