• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਵਿਜੀਲੈਂਸ ਬਿਊਰੋ ਵੱਲੋਂ ਚੰਡੀਗੜ ਨੇੜੇ ਬਹੁਕੀਮਤੀ ਜਮੀਨ ਦੇ ਮਾਲ ਰਿਕਾਰਡ ’ਚ ਹੇਰਾਫੇਰੀ ਕਰਨ ਦਾ ਪਰਦਾਫ਼ਾਸ਼

Asli Punjabi by Asli Punjabi
May 10, 2021
in Punjab, ਕਾਰੋਬਾਰ
0
ਵਿਜੀਲੈਂਸ ਬਿਊਰੋ ਵੱਲੋਂ ਚੰਡੀਗੜ ਨੇੜੇ ਬਹੁਕੀਮਤੀ ਜਮੀਨ ਦੇ ਮਾਲ ਰਿਕਾਰਡ ’ਚ ਹੇਰਾਫੇਰੀ ਕਰਨ ਦਾ ਪਰਦਾਫ਼ਾਸ਼
587
SHARES
3.3k
VIEWS
Share on FacebookShare on TwitterShare on Whatsapp

ਘਪਲੇ ਚ ਸ਼ਾਮਲ ਚਾਰ ਦੋਸ਼ੀ ਕੀਤੇ ਗ੍ਰਿਫ਼ਤਾਰ, ਅਦਾਲਤ ਵੱਲੋਂ ਤਿੰਨ ਦਿਨ ਦਾ ਰਿਮਾਂਡ, ਬਾਕੀਆਂ ਦੀ ਭਾਲ ਜਾਰੀ

ਚੰਡੀਗੜ – ਪੰਜਾਬ ਵਿਜੀਲੈਂਸ ਬਿਊਰੋ ਨੇ ਚੰਡੀਗੜ ਨਾਲ ਲਗਦੇ ਐਸ.ਏ.ਐਸ. ਨਗਰ ਜਿਲੇ ਦੇ ਪਿੰਡਾਂ ਦੀ ਬਹੁਕੀਮਤੀ ਜਮੀਨ ਉਪਰ ਲੈਂਡਮਾਫੀਆ ਵੱਲੋ ਮਾਲ ਅਧਿਕਾਰੀਆਂ ਨਾਲ ਮਿਲੀਭੁਗਤ ਰਾਹੀਂ ਮਾਲ ਰਿਕਾਰਡ ਵਿੱਚ ਹੇਰਾਫੇਰੀ ਕਰਕੇ ਕਾਬਜ਼ ਹੋਣ ਜਾਂ ਮੁਨਾਫਾ ਖੱਟਣ ਲਈ ਕੀਤੇ ਵੱਡੇ ਘਪਲੇ ਦਾ ਪਰਦਾਫਾਸ਼ ਕੀਤਾ ਹੈ। ਇਸ ਸਬੰਧੀ ਚਾਰ ਮਾਲ ਅਧਿਕਾਰੀਆਂ ਸਮੇਤ ਸੱਤ ਪ੍ਰਾਈਵੇਟ ਵਿਅਕਤੀਆਂ ਵਿਰੁੱਧ ਮੁਕੱਦਮਾ ਦਰਜ ਕਰਕੇ ਚਾਰ ਦੋਸ਼ੀਆਂ ਇਕਬਾਲ ਸਿੰਘ ਪਟਵਾਰੀ ਸਮੇਤ ਪ੍ਰਾਈਵੇਟ ਵਿਅਕਤੀਆਂ ਵਿੱਚੋਂ ਰਵਿੰਦਰ ਸਿੰਘ, ਪਰਮਜੀਤ ਸਿੰਘ ਅਤੇ ਹੰਸਰਾਜ ਨੂੰ ਗ੍ਰਿਫਤਾਰ ਕਰ ਲਿਆ ਹੈ ਜਿੰਨਾਂ ਨੂੰ ਸਥਾਨਕ ਅਦਾਲਤ ਵੱਲੋਂ ਤਿੰਨ ਦਿਨ ਦਾ ਰਿਮਾਂਡ ਤੇ ਭੇਜ ਦਿੱਤਾ ਹੈ ਜਦਕਿ ਬਾਕੀ ਦੋਸ਼ੀਆਂ ਦੀ ਭਾਲ ਜਾਰੀ ਹੈ।ਮੁੱਖ ਡਾਇਰੈਕਟਰ-ਕਮ-ਡੀ.ਜੀ.ਪੀ. ਸ੍ਰੀ ਬੀ.ਕੇ. ਉੱਪਲ ਨੇ ਦੱਸਿਆ ਕਿ ਪ੍ਰਾਪਰਟੀ ਡੀਲਰਾਂ ਅਤੇ ਭੂਮਾਫੀਆਂ ਨਾਲ ਜੁੜੇ ਕੁੱਝ ਵਿਅਕਤੀਆਂ ਨੇ ਪਿੰਡ ਮਾਜਰੀਆਂ, ਸਬ ਤਹਿਸੀਲ ਮਾਜਰੀ, ਜਿਲਾ ਐਸ.ਏ.ਐਸ ਨਗਰ ਦੀ ਜਮੀਨ ਦੇ ਤਕਸੀਮ ਦੇ ਇੰਤਕਾਲ ਮੌਕੇ ਮਾਲ ਅਧਿਕਾਰੀਆਂ ਨਾਲ ਮਿਲੀਭੁਗਤ ਰਾਹੀਂ ਮਾਲ ਰਿਕਾਰਡ ਵਿੱਚ ਹੇਰਾਫੇਰੀ ਕਰਕੇ ਖੇਵਟ ਨੰਬਰਾਂ ਵਿੱਚ ਮਲਕੀਅਤ ਤਬਦੀਲ ਕੀਤੀ ਗਈ ਅਤੇ ਗਲਤ ਮੁਖਤਿਆਰਨਾਮਿਆਂ ਰਾਹੀਂ ਆਮ ਲੋਕਾਂ ਦੇ ਨਾਮ ਤੇ ਤਬਦੀਲ ਕਰ ਦਿੱਤੀ ਗਈ ਤਾਂ ਜੋ ਵੱਡਾ ਮੁਨਾਫ਼ਾ ਖੱਟਿਆ ਜਾ ਸਕੇ। ਉਨਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਨਵੰਬਰ 2020 ਵਿੱਚ ਵਿਜੀਲੈਂਸ ਬਿਊਰੋ ਨੇ ਇਸੇ ਇਲਾਕੇ ਵਿੱਚ ਸਥਿਤ ਪਿੰਡ ਕਰੋਰਾਂ ਦੀ ਬਹੁਕੀਮਤੀ ਜਮੀਨ ਨੂੰ ਅਜਿਹੀ ਮਿਲੀਭੁਗਤ ਰਾਹੀਂ ਮਲਕੀਅਤ ਤਬਦੀਲ ਕਰਕੇ ਅੱਗੇ ਵੇਚਣ ਦਾ ਪਰਦਾਫ਼ਾਸ਼ ਕੀਤਾ ਸੀ।ਹੋਰ ਵੇਰਵੇ ਦਿੰਦਿਆਂ ਉਨਾਂ ਦੱਸਿਆ ਕਿ ਪਿੰਡ ਮਾਜਰੀਆਂ ਦੇ ਮਾਲ ਰਿਕਾਰਡ ਦੀ ਪੜਤਾਲ ਤੋ ਬਾਅਦ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, ਅਤੇ ਆਈ.ਪੀ.ਸੀ. ਦੀਆਂ ਧਾਰਾਵਾਂ 409, 420, 465, 467, 468, 471, 477-ਏ, 201, 120-ਬੀ ਤਹਿਤ ਥਾਣਾ ਵਿਜੀਲੈਸ ਬਿਊਰੋ, ਉਡਣ ਦਸਤਾ-1, ਪੰਜਾਬ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ ਜਿੰਨਾਂ ਵਿੱਚ ਦੋਸ਼ੀਆਂ ਵਜੋਂ ਵਰਿੰਦਰਪਾਲ ਸਿੰਘ ਧੂਤ ਨਾਇਬ ਤਹਿਸੀਲਦਾਰ, ਰੁਪਿੰਦਰ ਸਿੰਘ ਮਣਕੂ ਜੁਆਇੰਟ ਸਬ-ਰਜਿਸਟਰਾਰ, ਦੌਲਤ ਰਾਮ ਤੇ ਇਕਬਾਲ ਸਿੰਘ (ਦੋਵੇਂ ਮਾਲ ਪਟਵਾਰੀ), ਸ਼ਿਆਮ ਲਾਲ ਤੇ ਹੰਸ ਰਾਜ ਦੋਵੇਂ ਵਾਸੀ ਪਿੰਡ ਮਾਜਰੀਆਂ (ਪੱਤੀ ਗੂੜਾ) ਜਿਲਾ ਐਸ.ਏ.ਐਸ. ਨਗਰ, ਰੱਬੀ ਸਿੰਘ ਵਾਸੀ ਪਿੰਡ ਕਰੋਰਾਂ, ਜਿਲਾ ਐਸ.ਏ.ਐਸ. ਨਗਰ, ਧਰਮ ਪਾਲ ਵਾਸੀ ਅਮਲੋਹ ਜਿਲਾ ਫਹਿਤਗੜ ਸਾਹਿਬ, ਸੁੱਚਾ ਰਾਮ ਵਾਸੀ ਪਿੰਡ ਕੈਂਬਾਲਾ, ਯੂ.ਟੀ. ਚੰਡੀਗੜ, ਪਰਮਜੀਤ ਸਿੰਘ ਵਾਸੀ ਪਿੰਡ ਹਰਦਾਸਪੁਰਾ, ਜਿਲਾ ਪਟਿਆਲਾ, ਰਵਿੰਦਰ ਸਿੰਘ ਪਿੰਡ ਸੌਢਾ ਜਿਲਾ ਫਤਿਹਗੜ ਸਾਹਿਬ ਸ਼ਾਮਲ ਹਨ।ਸ੍ਰੀ ਬੀ.ਕੇ. ਉੱਪਲ ਨੇ ਦੱਸਿਆ ਕਿ ਪੜਤਾਲ ਦੌਰਾਨ ਸਾਹਮਣੇ ਆਇਆ ਕਿ ਪਿੰਡ ਮਾਜਰੀਆਂ ਹਸਬਸਤ ਨੰਬਰ 343 ਦੇ ਮਾਲ ਰਿਕਾਰਡ ਦੀ ਜਮਾਬੰਦੀ ਸਾਲ 1983-1984 ਵਿੱਚ ਪਿੰਡ ਮਾਜਰੀਆਂ ਦੇ ਕੁੱਲ ਰਕਬੇ ਵਿੱਚੋਂ ਤਕਰੀਬਨ 29,000 ਕਨਾਲ ਜਮੀਨ ਸ਼ਾਮਲਾਤ ਦਰਸਾਈ ਗਈ ਸੀ। ਸਾਲ 1991 ਵਿੱਚ ਇਹ ਜਮੀਨ ਚੱਕਬੰਦੀ ਅਫਸਰ ਦੇ ਹੁਕਮਾਂ ਅਨੁਸਾਰ ਇੰਤਕਾਲ ਨੰਬਰ 2026 ਮਿਤੀ 07.05.1991 ਰਾਹੀਂ ਇਸ ਦੀ ਮਲਕੀਅਤ ਆਮ ਲੋਕਾਂ ਦੇ ਨਾਮ ਤੇ ਤਬਦੀਲ ਕੀਤੀ ਗਈ। ਇਸ ਜਮੀਨ ਵਿੱਚੋਂ 7113 ਕਨਾਲ ਰਕਬੇ ਦੀ ਤਕਸੀਮ ਇੰਤਕਾਲ ਨੰਬਰ 3159, ਮਿਤੀ 21.05.2004 ਰਾਹੀਂ ਕੀਤੀ ਜਾਣੀ ਪਾਈ ਗਈ ਹੈ। ਜਾਂਚ ਦੌਰਾਨ ਪਾਇਆ ਗਿਆ ਹੈ ਕਿ ਉਕਤ ਤਕਸੀਮ ਦੇ ਇੰਤਕਾਲ ਨੰਬਰ 3159 ਵਿੱਚ ਛੇੜਛਾੜ ਕਰਕੇ 14 ਵਿਅਕਤੀਆਂ ਦੇ ਨਾਮ ਫਰਜੀ ਦਰਜ ਕੀਤੇ ਅਤੇ ਉਹਨਾ ਦੇ ਨਾਵਾਂ ਉਪਰ ਤਕਰੀਬਨ 558 ਏਕੜ ਜਮੀਨ ਲਗਾਈ ਗਈ ਹੈ। ਅੱਗੋਂ ਇਸ ਜਮੀਨ ਨੂੰ ਸਾਲ 2010-11 ਵਿੱਚ ਪ੍ਰਾਪਰਟੀ ਡੀਲਰ ਅਤੇ ਭੂ ਮਾਫੀਆਂ ਦਾ ਕੰਮ ਕਰਨ ਵਾਲੇ ਦੋਸ਼ੀ ਸ਼ਿਆਮ ਲਾਲ ਤੇ ਹੰਸਰਾਜ ਦੋਵੇਂ ਵਾਸੀ ਪਿੰਡ ਮਾਜਰੀਆਂ, ਜਿਲਾ ਐਸ.ਏ.ਐਸ. ਨਗਰ, ਸੁੱਚਾ ਰਾਮ ਵਾਸੀ ਕੈਂਬਵਾਲਾ (ਚੰਡੀਗੜ), ਰੱਬੀ ਸਿੰਘ ਵਾਸੀ ਪਿੰਡ ਕਰੋਰਾ, ਐਸ.ਏ.ਐਸ ਨਗਰ ਅਤੇ ਧਰਮਪਾਲ ਵਾਸੀ ਅਮਲੋਹ ਵੱਲੋਂ ਮਾਲ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ, ਜਿਹਨਾ ਵਿੱਚ ਇਕਬਾਲ ਸਿੰਘ ਪਟਵਾਰੀ, ਨਾਇਬ ਤਹਿਸੀਲਦਾਰ ਰੁਪਿੰਦਰ ਮਣਕੂ ਆਦਿ ਸ਼ਾਮਲ ਸਨ, ਦੀ ਮੱਦਦ ਨਾਲ ਸਾਲ 2010-2011 ਵਿੱਚ ਆਪਣੇ ਨਾਵਾਂ ਪਰ ਮੁਖਤਿਆਰੇ ਆਮ ਬਣਾਏ ਗਏ ਅਤੇ ਇਨਾਂ ਮੁਖਤਿਆਰਨਾਮਿਆਂ ਰਾਹੀਂ ਉਪਰੋਕਤ ਜਮੀਨ ਆਮ ਵਿਅਕਤੀਆਂ ਨੂੰ ਵੇਚ ਦਿੱਤੀ ਗਈ।ਉਨਾਂ ਇਹ ਵੀ ਦੱਸਿਆ ਕਿ ਇਸ ਤੋ ਇਲਾਵਾ ਮਿਤੀ 18.06.2014 ਅਤੇ ਮਿਤੀ 19.06.2014 ਨੂੰ ਕੇਵਲ 2 ਦਿਨਾਂ ਵਿੱਚ ਹੀ ਤਕਰੀਬਨ 578 ਏਕੜ ਜਮੀਨ ਦੇ 10 ਤਬਾਦਲੇ ਫਰਜੀ ਕੀਤੇ ਜਾਣੇ ਪਾਏ ਗਏ ਜਿਹਨਾ ਦੇ ਸਹਿ ਦਸਤਾਵੇਜ਼ਾਂ ਦੀ ਪੜਤ ਪਟਵਾਰ ਅਤੇ ਪੜਤ ਸਰਕਾਰ ਨਾਲ ਇਹ ਦਸਤਾਵੇਜ਼, ਜਿਹਨਾ ਦੇ ਆਧਾਰ ਤੇ ਇਹ ਤਬਾਦਲੇ ਕੀਤੇ ਗਏ ਸਨ, ਮਾਲ ਵਿਭਾਗ ਦੇ ਰਿਕਾਰਡ ਵਿੱਚੋਂ ਖੁਰਦ-ਬੁਰਦ ਕਰ ਦਿੱਤੇ ਗਏ। ਇਹਨਾ ਫਰਜੀ ਤਬਾਦਲਿਆਂ ਦੇ ਇੰਤਕਾਲ ਪਟਵਾਰੀ ਦੋਲਤ ਰਾਮ ਅਤੇ ਉਸ ਵਕਤ ਦੇ ਨਾਇਬ ਤਹਿਸੀਲਦਾਰ ਵਰਿੰਦਰਪਾਲ ਸਿੰਘ ਧੂਤ ਵੱਲੋ ਤਸਦੀਕ ਕੀਤੇ ਗਏ ਹਨ। ਇਹਨਾ ਤਬਾਦਲਿਆਂ ਰਾਹੀਂ ਫਰਜੀ ਮਲਕੀਅਤਾਂ ਬਣਾਕੇ ਬਨਾਰਸੀ ਪੁੱਤਰ ਬਾਬੂ ਰਾਮ, ਰਵਿੰਦਰ ਸਿੰਘ ਪੁੱਤਰ ਜਰਨੈਲ ਸਿੰਘ, ਪਰਮਜੀਤ ਸਿੰਘ ਪੁੱਤਰ ਪਾਲ ਸਿੰਘ, ਸ਼ਿਆਮ ਲਾਲ ਪੁੱਤਰ ਕਾਲੂ ਰਾਮ ਆਦਿ ਵਲੋ ਆਮ ਵਿਅਕਤੀਆਂ ਨੂੰ ਇਹ ਜਮੀਨਾਂ ਵੱਖ ਵੱਖ ਵਸੀਕਿਆਂ ਰਾਹੀਂ ਵੇਚ ਦਿੱਤੀਆਂ ਗਈਆਂ।ਵਿਜੀਲੈਂਸ ਬਿਊਰੋ ਦੇ ਮੁਖੀ ਨੇ ਦੱਸਿਆ ਕਿ ਉਪਰੋਕਤ ਤੋ ਇਲਾਵਾ 43 ਵਿਅਕਤੀਆਂ ਦਾ ਫਰਜੀ ਤਕਸੀਮ ਕੇਸ ਤਿਆਰ ਕਰਕੇ ਉਸਦਾ ਫੈਸਲਾ ਦੌਲਤ ਰਾਮ ਪਟਵਾਰੀ, ਵਰਿੰਦਰਪਾਲ ਸਿੰਘ ਧੂਤ, ਨਾਇਬ ਤਹਿਸੀਲਦਾਰ ਅਤੇ ਪ੍ਰਾਪਰਟੀ ਡੀਲਰ ਅਤੇ ਭੂਮੀ ਮਾਫੀਆਂ ਸ਼ਿਆਮ ਲਾਲ ਵਾਸੀ ਗੂੜਾ ਮਾਜਰੀਆਂ ਦੀ ਮਿਲੀ ਭੁਗਤ ਨਾਲ ਮਿਤੀ 20.12.2017 ਨੂੰ ਮੰਨਜੂਰ ਕੀਤਾ ਜਾਣਾ ਪਾਇਆ ਗਿਆ ਹੈ। ਇਸ ਫਰਜੀ ਤਕਸੀਮ ਕੇਸ ਵਿੱਚ ਕਿਸੇ ਵੀ ਪਟੀਸ਼ਨਰ ਜਾਂ ਰਿਸਪੋਡੈਂਟ ਨੂੰ ਕੋਈ ਇਤਲਾਹ ਨਹੀਂ ਕਰਵਾਈ ਗਈ, ਨਾ ਹੀ ਕਿਸੇ ਵਕੀਲ ਦਾ ਵਕਾਲਤਨਾਮਾ ਨੱਥੀ ਕੀਤਾ ਗਿਆ ਅਤੇ ਅਖਬਾਰ ਵਿੱਚ ਮਿਤੀ 14.04.2014 ਨੂੰ ਛੱਪੇ ਇੱਕ ਫਰਜੀ ਇਸ਼ਤਿਹਾਰ ਦੀ ਵਰਤੋਂ ਕੀਤੀ ਗਈ ਹੈ। ਇਸ ਦੇ ਬਾਵਜੂਦ ਇਸ ਤਕਸੀਮ ਸਬੰਧੀ ਇੰਤਕਾਲ ਨੰਬਰ 4895 ਮਿਤੀ 21.12.2017 ਨੂੰ ਫੈਸਲੇ ਦੇ ਅਗਲੇ ਦਿਨ ਹੀ ਦੌਲਤ ਰਾਮ ਪਟਵਾਰੀ ਵੱਲੋ ਦਰਜ ਕਰ ਦਿੱਤਾ ਗਿਆ ਹੈ ਜਿਸ ਨੂੰ ਮਿਤੀ 27.12.2017 ਨੂੰ ਨਾਇਬ ਤਹਿਸੀਲਦਾਰ ਵਰਿੰਦਰਪਾਲ ਸਿੰਘ ਧੂਤ ਵੱਲੋ ਮੰਨਜੂਰ ਕੀਤਾ ਗਿਆ। ਉਨਾਂ ਦੱਸਿਆ ਕਿ ਇਸ ਮਾਮਲੇ ਵਿੱਚ ਹੋਰ ਤਫ਼ਤੀਸ਼ ਜਾਰੀ ਹੈ ਅਤੇ ਦੋਸ਼ੀਆਂ ਨੂੰ ਕਿਸੇ ਵੀ ਕੀਮਤ ਤੇ ਨਹੀਂ ਬਖਸ਼ਿਆ ਜਾਵੇਗਾ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

Previous Post

ਅਮਰੀਕਾ ਨੇ ਕੈਨੇਡਾ ਦੇ ਕੁੱਝ ਸੂਬਿਆਂ ਦੀ ਕੋਰੋਨਾ ਵੈਕਸੀਨ ਰੋਕੀ

Next Post

ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਆਕਸੀਜਨ ਦਾ ਕੋਟਾ ਵਧਾ ਕੇ 300 ਮੀਟਰਕ ਟਨ ਕਰਨ ਅਤੇ ਹੋਰ ਵੈਕਸੀਨ ਮੁਹੱਈਆ ਕਰਵਾਉਣ ਦੀ ਅਪੀਲ ਕੀਤੀ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਆਕਸੀਜਨ ਦਾ ਕੋਟਾ ਵਧਾ ਕੇ 300 ਮੀਟਰਕ ਟਨ ਕਰਨ ਅਤੇ ਹੋਰ ਵੈਕਸੀਨ ਮੁਹੱਈਆ ਕਰਵਾਉਣ ਦੀ ਅਪੀਲ ਕੀਤੀ

ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਆਕਸੀਜਨ ਦਾ ਕੋਟਾ ਵਧਾ ਕੇ 300 ਮੀਟਰਕ ਟਨ ਕਰਨ ਅਤੇ ਹੋਰ ਵੈਕਸੀਨ ਮੁਹੱਈਆ ਕਰਵਾਉਣ ਦੀ ਅਪੀਲ ਕੀਤੀ

Recommended

Big Breaking: ਵਿਧਾਇਕ ਸ਼ੀਤਲ ਅੰਗੁਰਾਲ ਦਾ ਅਸਤੀਫ਼ਾ ਮਨਜ਼ੂਰ -ਵਿਧਾਨ ਸਭਾ ਵੱਲੋਂ ਪੁਸ਼ਟੀ

Big Breaking: ਵਿਧਾਇਕ ਸ਼ੀਤਲ ਅੰਗੁਰਾਲ ਦਾ ਅਸਤੀਫ਼ਾ ਮਨਜ਼ੂਰ -ਵਿਧਾਨ ਸਭਾ ਵੱਲੋਂ ਪੁਸ਼ਟੀ

June 3, 2024
ਡੱਲੇਵਾਲ ਰਿਹਾਅ ਹੋਵੇਗਾ ਜਾਂ ਨਹੀਂ ? ਅੱਜ ਆ ਸਕਦੈ ਫ਼ੈਸਲਾ

ਡੱਲੇਵਾਲ ਰਿਹਾਅ ਹੋਵੇਗਾ ਜਾਂ ਨਹੀਂ ? ਅੱਜ ਆ ਸਕਦੈ ਫ਼ੈਸਲਾ

March 27, 2025

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In