• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Health

ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਆਕਸੀਜਨ ਦਾ ਕੋਟਾ ਵਧਾ ਕੇ 300 ਮੀਟਰਕ ਟਨ ਕਰਨ ਅਤੇ ਹੋਰ ਵੈਕਸੀਨ ਮੁਹੱਈਆ ਕਰਵਾਉਣ ਦੀ ਅਪੀਲ ਕੀਤੀ

Asli Punjabi by Asli Punjabi
May 10, 2021
in Health, Punjab
0
ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਆਕਸੀਜਨ ਦਾ ਕੋਟਾ ਵਧਾ ਕੇ 300 ਮੀਟਰਕ ਟਨ ਕਰਨ ਅਤੇ ਹੋਰ ਵੈਕਸੀਨ ਮੁਹੱਈਆ ਕਰਵਾਉਣ ਦੀ ਅਪੀਲ ਕੀਤੀ
587
SHARES
3.3k
VIEWS
Share on FacebookShare on TwitterShare on Whatsapp

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪ੍ਰਧਾਨ ਮੰਤਰੀ ਨੂੰ ਆਕਸੀਜਨ ਦਾ ਕੁਲ ਕੋਟਾ ਵਧਾ ਕੇ 300 ਮੀਟਰਕ ਟਨ ਕਰਨ ਅਤੇ ਸੂਬੇ ਲਈ ਵੈਕਸੀਨ ਦੀ ਜ਼ਰੂਰੀ ਸਪਲਾਈ ਯਕੀਨੀ ਬਣਾਉਣ ਦੀ ਅਪੀਲ ਕੀਤੀ ਹੈ ਕਿਉਂ ਜੋ ਸੂਬਾ ਇਸ ਵੇਲੇ ਆਕਸੀਜਨ ਅਤੇ ਵੈਕਸੀਨ, ਦੋਵਾਂ ਦੀ ਘਾਟ ਦਾ ਸਾਹਮਣਾ ਕਰ ਰਿਹਾ ਹੈ।ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੂਬੇ ਵਿਚ ਕੋਵਿਡ ਦੀ ਸਥਿਤੀ ਜਾਣਨ ਅਤੇ ਇਸ ਸੰਕਟ ਨਾਲ ਨਜਿੱਠਣ ਲਈ ਚੁੱਕੇ ਜਾ ਰਹੇ ਕਦਮਾਂ ਬਾਰੇ ਮੁੱਖ ਮੰਤਰੀ ਨਾਲ ਗੱਲਬਾਤ ਕੀਤੀ ਜਿਸ ਦੌਰਾਨ ਮੁੱਖ ਮੰਤਰੀ ਨੇ ਉਨ੍ਹਾਂ ਅੱਗੇ ਇਹ ਮਸਲੇ ਉਠਾਏ।ਬਾਅਦ ਵਿਚ ਮੁੱਖ ਮੰਤਰੀ ਨੇ ਖੁਲਾਸਾ ਕੀਤਾ ਕਿ ਪ੍ਰਧਾਨ ਮੰਤਰੀ ਨੇ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਨੇ ਉਮੀਦ ਜਾਹਰ ਕੀਤੀ ਕਿ ਸੂਬੇ ਵਿਚ ਆਕਸੀਜਨ ਦੀ ਸਪਲਾਈ ਵਧਾਉਣ ਅਤੇ ਪੰਜਾਬ ਵਿਚ ਵੈਕਸੀਨ ਦੀਆਂ ਖੁਰਾਕਾਂ ਭੇਜਣ ਨੂੰ ਯਕੀਨੀ ਬਣਾਉਣ ਲਈ ਕੇਂਦਰ ਸਰਕਾਰ ਫੌਰੀ ਕਦਮ ਚੁੱਕੇਗੀ ਜਿਸ ਨਾਲ ਸੂਬੇ ਸਰਕਾਰ ਨੂੰ ਮਹਾਮਾਰੀ ਦੀ ਦੂਜੀ ਘਾਤਕ ਲਹਿਰ ਨਾਲ ਪੈਦਾ ਹੋਈ ਸਥਿਤੀ ਨਾਲ ਨਿਪਟਣ ਵਿਚ ਸਹਾਇਤਾ ਮਿਲੇਗੀ। ਵੈਕਸੀਨ ਦੇ ਸਬੰਧ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨੂੰ ਦੱਸਿਆ ਕਿ ਸੂਬਾ ਅਜੇ ਤੱਕ 18-45 ਸਾਲ ਦੀ ਉਮਰ ਵਰਗ ਲਈ ਟੀਕਾਕਰਨ ਦੇ ਤੀਜੇ ਪੜਾਅ ਨੂੰ ਸ਼ੁਰੂ ਨਹੀਂ ਕਰ ਸਕਿਆ ਜੋ ਹੁਣ ਇਕ ਲੱਖ ਖੁਰਾਕਾਂ ਦੀ ਸਪਲਾਈ ਤੋਂ ਬਾਅਦ ਸੋਮਵਾਰ ਤੋਂ ਸਰਕਾਰੀ ਹਸਪਤਾਲਾਂ ਵਿਚ ਸ਼ੁਰੂ ਕੀਤੀ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ 45 ਸਾਲ ਤੋਂ ਵੱਧ ਉਮਰ ਵਰਗ ਦੇ ਲੋਕਾਂ ਲਈ ਵੀ ਵੈਕਸੀਨ ਦੀਆਂ ਖੁਰਾਕਾਂ ਦੀ ਕਮੀ ਹੈ ਅਤੇ ਭਾਵੇਂ 1.63 ਲੱਖ ਖੁਰਾਕਾਂ ਅੱਜ ਪਹੁੰਚਣ ਦੀ ਉਮੀਦ ਹੈ ਜੋ ਸੂਬੇ ਦੀਆਂ ਲੋੜਾਂ ਮੁਤਾਬਕ ਕਾਫੀ ਨਹੀਂ ਹਨ।ਮੁੱਖ ਮੰਤਰੀ ਨੇ ਸ੍ਰੀ ਮੋਦੀ ਨੂੰ ਜਾਣੂੰ ਕਰਵਾਇਆ ਕਿ ਕੋਵਿਡ ਨਾਲ ਗੰਭੀਰ ਬਿਮਾਰ ਮਰੀਜਾਂ ਦੇ ਕੇਸ ਵਧਣ ਕਰਕੇ ਸੂਬੇ ਨੂੰ 300 ਮੀਟਰਕ ਟਨ ਆਕਸੀਜਨ ਦੀ ਫੌਰੀ ਲੋੜ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਇਨ੍ਹਾਂ ਵਿੱਚੋਂ ਬਹੁਤੇ ਮਰੀਜ਼ ਦਿੱਲੀ-ਐਨ.ਸੀ.ਆਰ. ਸਮੇਤ ਹੋਰ ਸੂਬਿਆਂ ਤੋਂ ਆ ਰਹੇ ਹਨ। ਸੂਬੇ ਦੀ ਮੌਤ ਦਰ ਜਿਆਦਾ ਹੈ ਅਤੇ ਐਲ-2 ਤੇ ਐਲ-3 ਸਿਹਤ ਸੰਸਥਾਵਾਂ (ਸਰਕਾਰੀ ਅਤੇ ਪ੍ਰਾਈਵੇਟ) ਵਿਚ ਪਿਛਲੇ ਤਿੰਨ ਹਫ਼ਤਿਆਂ ਤੋਂ ਕੇਸਾਂ ਵਿਚ ਵੱਡਾ ਵਾਧਾ ਹੋਇਆ ਹੈ ਜਿਸ ਕਰਕੇ ਆਕਸੀਜਨ ਦੀ ਮੰਗ ਵਧ ਰਹੀ ਹੈ।ਉਨ੍ਹਾਂ ਦੱਸਿਆ ਕਿ 22 ਅਪ੍ਰੈਲ ਤੱਕ ਆਕਸੀਜਨ ਦੀ ਮੰਗ 197 ਮੀਟਰਕ ਟਨ ਸੀ ਜੋ 8 ਮਈ ਨੂੰ ਵਧ ਕੇ 295.5 ਮੀਟਰਕ ਟਨ ਤੱਕ ਪਹੁੰਚ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਟੈਂਕਰਾਂ ਦੀ ਘਾਟ ਨਾਲ ਸਥਿਤੀ ਹੋਰ ਗੰਭੀਰ ਹੋ ਗਈ ਅਤੇ ਐਲ.ਐਮ.ਓ. ਕੋਟਾ ਵਧਾਉਣ ਅਤੇ ਪੰਜਾਬ ਲਈ ਹੋਰ ਟੈਂਕਰਾਂ ਦੀ ਸਪਲਾਈ ਲਈ ਕੇਂਦਰ ਦੀ ਮਦਦ ਦੀ ਲੋੜ ਹੈ ਤਾਂ ਕਿ ਇਸ ਸੰਕਟ ਉਤੇ ਕਾਬੂ ਪਾਇਆ ਜਾ ਸਕੇ।ਬਾਅਦ ਵਿਚ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬੇ ਦੇ ਸਿਹਤ ਸਕੱਤਰ ਹੁਸਨ ਲਾਲ ਨੇ ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ ਦੇ ਵਧੀਕ ਸਕੱਤਰ ਨੂੰ ਲਿਖੇ ਇਕ ਪੱਤਰ ਵਿਚ ਕਿਹਾ ਕਿ ਭਾਵੇਂ ਕਿ ਸੂਬੇ ਨੇ ਭਾਰਤ ਸਰਕਾਰ ਦੀ ਐਡਵਾਈਜ਼ਰੀ ਦੇ ਮੁਤਾਬਕ ਹਸਪਤਾਲਾਂ ਵੱਲੋਂ ਆਕਸੀਜਨ ਦੀ ਢੁਕਵੀਂ ਵਰਤੋਂ ਨੂੰ ਯਕੀਨੀ ਬਣਾਉਣ ਲਈ ਕਈ ਕਦਮ ਚੁੱਕੇ ਹਨ ਪਰ ਮੰਗ ਵਧਣ ਦੇ ਮੱਦੇਨਜ਼ਰ ਆਕਸੀਜਨ ਦਾ ਕੋਟਾ 300 ਮੀਟਰਕ ਟਨ ਤੱਕ ਵਧਾਉਣ ਦੀ ਲੋੜ ਹੈ।ਇਸੇ ਤਰ੍ਹਾਂ ਪੰਜਾਬ ਨੂੰ ਸਿਰਫ ਚਾਰ ਆਕਸੀਜਨ ਟੈਂਕਰ ਹੀ ਦਿੱਤੇ ਗਏ ਹਨ ਜਿਨ੍ਹਾਂ ਵਿੱਚੋਂ ਦੋ ਟੈਂਕਰ ਅਜੇ ਕਾਰਜਸ਼ੀਲ ਨਹੀਂ ਹੋਏ। ਸਿਹਤ ਸਕੱਤਰ ਨੇ ਕਿਹਾ ਕਿ ਸੂਬੇ ਦੀ 227 ਮੀਟਰਕ ਟਨ ਆਕਸੀਜਨ ਦੀ ਵੰਡ ਵਿੱਚੋਂ 40 ਫੀਸਦੀ ਕੋਟਾ ਬੋਕਾਰੋ (ਝਾਰਖੰਡ) ਤੋਂ ਅਲਾਟ ਕੀਤਾ ਗਿਆ ਹੈ ਜਿੱਥੇ ਆਕਸੀਜਨ ਦੀ ਆਵਾਜਾਈ ਲਈ ਤਿੰਨ ਤੋਂ ਪੰਜ ਦਿਨ ਦਾ ਸਮਾਂ ਲੱਗਦਾ ਹੈ ਜਿਸ ਕਰਕੇ ਉਨ੍ਹਾਂ ਨੇ ਸੂਬਾ ਸਰਕਾਰ ਵੱਲੋਂ ਕੁਲ 20 ਟੈਂਕਰਾਂ ਦੀ ਕੀਤੀ ਮੰਗ ਦੇ ਵਿਰੁੱਧ ਹੰਗਾਮੀ ਆਧਾਰ ਉਤੇ ਘੱਟੋ-ਘੱਟ 8 ਹੋਰ ਟੈਂਕਰ ਅਲਾਟ ਕੀਤੇ ਜਾਣ ਦੀ ਅਪੀਲ ਕੀਤੀ ਹੈ।

Previous Post

ਵਿਜੀਲੈਂਸ ਬਿਊਰੋ ਵੱਲੋਂ ਚੰਡੀਗੜ ਨੇੜੇ ਬਹੁਕੀਮਤੀ ਜਮੀਨ ਦੇ ਮਾਲ ਰਿਕਾਰਡ ’ਚ ਹੇਰਾਫੇਰੀ ਕਰਨ ਦਾ ਪਰਦਾਫ਼ਾਸ਼

Next Post

ਪੰਜਾਬ ਨੇ ਕੁੱਲ 128.50 ਲੱਖ ਮੀਟ੍ਰਿਕ ਟਨ ਦੀ ਕਣਕ ਦੀ ਕੀਤੀ 30 ਦਿਨਾਂ ਵਿਚ ਸਫਲਤਾ ਪੂਰਵਕ ਖਰੀਦ : ਆਸ਼ੂ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਪੰਜਾਬ ਨੇ ਕੁੱਲ 128.50 ਲੱਖ ਮੀਟ੍ਰਿਕ ਟਨ ਦੀ ਕਣਕ ਦੀ ਕੀਤੀ 30 ਦਿਨਾਂ ਵਿਚ ਸਫਲਤਾ ਪੂਰਵਕ ਖਰੀਦ : ਆਸ਼ੂ

ਪੰਜਾਬ ਨੇ ਕੁੱਲ 128.50 ਲੱਖ ਮੀਟ੍ਰਿਕ ਟਨ ਦੀ ਕਣਕ ਦੀ ਕੀਤੀ 30 ਦਿਨਾਂ ਵਿਚ ਸਫਲਤਾ ਪੂਰਵਕ ਖਰੀਦ : ਆਸ਼ੂ

Recommended

ਇਕਵਾਡੋਰ ਵਿੱਚ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਦਾ ਗੋਲੀ ਮਾਰ ਕੇ ਕਤਲ

ਇਕਵਾਡੋਰ ਵਿੱਚ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਦਾ ਗੋਲੀ ਮਾਰ ਕੇ ਕਤਲ

August 10, 2023
ਅਗਲੇ 3 ਦਿਨਾਂ ਦੌਰਾਨ ਪੰਜਾਬ ਵਿੱਚ ਦਰਮਿਆਨੀ ਤੋਂ ਭਾਰੀ ਬਾਰਿਸ਼ ਦੀ ਸੰਭਾਵਨਾ – ਆਈ.ਐਮ.ਡੀ.

ਅਗਲੇ 3 ਦਿਨਾਂ ਦੌਰਾਨ ਪੰਜਾਬ ਵਿੱਚ ਦਰਮਿਆਨੀ ਤੋਂ ਭਾਰੀ ਬਾਰਿਸ਼ ਦੀ ਸੰਭਾਵਨਾ – ਆਈ.ਐਮ.ਡੀ.

June 26, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In