• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਕੋਟਕਪੂਰਾ ਮਾਮਲੇ ਵਿਚ 6 ਮਹੀਨੇ ਦੀ ਸਮਾਂ-ਸੀਮਾਂ ਹਾਈ ਕੋਰਟ ਵੱਲੋਂ ਨਿਰਧਾਰਤ ਪਰ ਐਸ.ਆਈ.ਟੀ ਪਹਿਲਾ ਵੀ ਜਾਂਚ ਮੁਕੰਮਲ ਕਰਨ ਲਈ ਹੈ ਪੂਰੀ ਤਰ੍ਹਾਂ ਸੁਤੰਤਰ: ਪੰਜਾਬ ਸਰਕਾਰ

Asli Punjabi by Asli Punjabi
May 10, 2021
in Punjab
0
ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਆਕਸੀਜਨ ਦਾ ਕੋਟਾ ਵਧਾ ਕੇ 300 ਮੀਟਰਕ ਟਨ ਕਰਨ ਅਤੇ ਹੋਰ ਵੈਕਸੀਨ ਮੁਹੱਈਆ ਕਰਵਾਉਣ ਦੀ ਅਪੀਲ ਕੀਤੀ
590
SHARES
3.3k
VIEWS
Share on FacebookShare on TwitterShare on Whatsapp

ਸਰਕਾਰ ਬੇਕਸੂਰਾਂ ਲਈ ਇਨਸਾਫ਼ ਅਤੇ ਦੋਸ਼ੀਆਂ ਲਈ ਸਜ਼ਾ ਯਕੀਨੀ ਬਣਾਉਣ ਹਿੱਤ ਸੁਤੰਤਰ ਅਤੇ ਨਿਰਪੱਖ ਜਾਂਚ ਲਈ ਵਚਨਬੱਧ

ਚੰਡੀਗੜ੍ਹ – ਪੰਜਾਬ ਸਰਕਾਰ ਵੱਲੋਂ ਅੱਜ ਸਪੱਸ਼ਟ ਕੀਤਾ ਕਿ ਕੋਟਕਪੂਰਾ ਗੋਲੀਬਾਰੀ ਕਾਂਢ ਦੀ ਜਾਂਚ ਮੁਕੰਮਲ ਕਰਨ ਲਈ ਨਵੀਂ ਐਸ.ਆਈ.ਟੀ. ਲਈ 6 ਮਹੀਨੇ ਦਾ ਸਮਾਂ ਸੂਬਾ ਸਰਕਾਰ ਨੇ ਨਹੀਂ ਬਲਕਿ ਹਾਈ ਕੋਰਟ ਵੱਲੋਂ ਤੈਅ ਕੀਤਾ ਗਿਆ ਹੈ।
ਬੁਲਾਰੇ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਆਦੇਸ਼ਾਂ ‘ਤੇ ਸੂਬਾ ਸਰਕਾਰ ਵੱਲੋਂ ਬਣਾਈ ਗਈ ਨਵੀਂ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਮਿੱਥੇ ਸਮੇਂ ਤੋਂ ਪਹਿਲਾਂ ਵੀ ਜਾਂਚ ਮੁਕੰਮਲ ਕਰ ਸਕਦੀ ਹੈ। ਜਿੱਥੋਂ ਤਕ ਸੰਭਵ ਹੋ ਸਕੇ ਇਹ ਜਾਂਚ ਦੋ ਮਹੀਨਿਆਂ ਦੇ ਅੰਦਰ-ਅੰਦਰ ਵੀ ਪੂਰੀ ਕੀਤੀ ਜਾ ਸਕਦੀ ਹੈ।ਹਾਈ ਕੋਰਟ ਦੇ 9 ਅਪ੍ਰੈਲ, 2021 ਦੇ ਆਦੇਸ਼ ਵੱਲ ਇਸ਼ਾਰਾ ਕਰਦਿਆਂ ਬੁਲਾਰੇ ਨੇ ਕਿਹਾ ਕਿ ਨਿਰਦੇਸ਼ (vii) ਅਨੁਸਾਰ, “ਜਿੰਨੀ ਜਲਦੀ ਸੰਭਵ ਹੋ ਸਕੇ ਇਨ੍ਹਾਂ ਐਫ.ਆਈ.ਆਰਜ਼ ਦੀ ਜਾਂਚ ਤਰਜੀਹੀ ਆਧਾਰ ‘ਤੇ ਐਸ.ਆਈ.ਟੀ ਗਠਿਤ ਹੋਣ ਦੀ ਮਿਤੀ ਤੋਂ ਛੇ ਮਹੀਨਿਆਂ ਦੇ ਅੰਦਰ-ਅੰਦਰ ਮੁਕੰਮਲ ਕੀਤੀ ਜਾਣੀ ਚਾਹੀਦੀ ਹੈ”। ਬੁਲਾਰੇ ਨੇ ਕਿਹਾ ਕਿ ਅਦਾਲਤ ਦੇ ਇਹ ਨਿਰਦੇਸ਼ ਸੂਬਾ ਸਰਕਾਰ ਵੱਲੋਂ ਐਸਆਈਟੀ ਦੇ ਮੁੜ ਗਠਨ ਸਬੰਧੀ ਜਾਰੀ ਕੀਤੇ ਨੋਟੀਫਿਕੇਸ਼ਨ ਵਿੱਚ ਦੁਬਾਰਾ ਦਿੱਤੇ ਗਏ ਹਨ, ਜਿਸ ਵਿੱਚ ਵਿਸ਼ੇਸ਼ ਤੌਰ ‘ਤੇ ਨਿਰਦੇਸ਼ (ii) ਅਤੇ (iv) ਅਨੁਸਾਰ ਕਿਸੇ ਵੀ ਤਰੀਕੇ ਨਾਲ ਦਖ਼ਲ ਦੇਣ ਤੋਂ ਵਰਜਿਆ ਗਿਆ ਹੈ। ਅਦਾਲਤ ਦੇ ਨਿਰਦੇਸ਼ ਤੋਂ ਸਪੱਸ਼ਟ ਹੁੰਦਾ ਹੈ ਕਿ 6 ਮਹੀਨਿਆਂ ਦੀ ਮਿਆਦ ਜਾਂਚ ਮੁਕੰਮਲ ਕਰਨ ਦੀ ਆਖਰੀ ਸੀਮਾ ਹੈ ਜਿਸ ਨੂੰ ਹਾਈ ਕੋਰਟ ਵੱਲੋਂ ਨਿਰਧਾਰਤ ਕੀਤਾ ਗਿਆ ਹੈ। ਉਹਨਾਂ ਅੱਗੇ ਕਿਹਾ ਕਿ ਐਸ.ਆਈ.ਟੀ. ਇਸ ਅਵਧੀ ਤੋਂ ਪਹਿਲਾਂ ਜਾਂਚ ਦਾ ਸਿੱਟਾ ਕੱਢਣ ਲਈ ਪੂਰੀ ਤਰ੍ਹਾਂ ਸੁਤੰਤਰ ਹੈ।
ਸਰਕਾਰ ਦੀ 6 ਮਹੀਨਿਆਂ ਦੀ ਮਿਆਦ ਸਬੰਧੀ ਅਲੋਚਨਾ ਕਰਨ ‘ਤੇ ਪ੍ਰਤੀਕਿਰਿਆ ਜ਼ਾਹਰ ਕਰਦਿਆਂ ਬੁਲਾਰੇ ਨੇ ਕਿਹਾ ਕਿ ਇਹ ਸਪੱਸ਼ਟ ਹੈ ਕਿ ਸੂਬਾ ਸਰਕਾਰ ਦੇ ਨੋਟੀਫਿਕੇਸ਼ਨ ਅਤੇ ਇਰਾਦੇ ਨੂੰ ਕੁਝ ਸਰਾਰਤੀ ਅਨਸਰਾਂ ਵੱਲੋਂ ਆਪਣੀ ਸੌੜੇ ਸਿਆਸੀ ਹਿੱਤਾਂ ਲਈ ਗ਼ਲਤ ਅਤੇ ਤੋੜ-ਮਰੋੜ ਕੇ ਪੇਸ਼ ਕੀਤਾ ਗਿਆ ਸੀ। ਬੇਕਸੂਰਾਂ ਨੂੰ ਇਨਸਾਫ ਅਤੇ ਦੋਸ਼ੀਆਂ ਨੂੰ ਸਜ਼ਾ ਦਵਾਉਣ ਦੇ ਉਦੇਸ਼ ਨਾਲ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਇਸ ਘਟਨਾ ਦੀ ਸੁਤੰਤਰ ਅਤੇ ਨਿਰਪੱਖ ਜਾਂਚ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਆਪਣੀ ਵਚਨਬੱਧਤਾ ਅਨੁਸਾਰ ਸੂਬਾ ਸਰਕਾਰ ਨੇ ਐਸ.ਆਈ.ਟੀ. ਦੀ ਜਾਂਚ ਦੀ ਸਮਾਂ-ਸੀਮਾ ਸਬੰਧੀ ਅਦਾਲਤ ਦੇ ਫੈਸਲੇ ਦਾ ਵਿਰੋਧ ਕਰਨ ਦੀ ਬਜਾਏ ਨਵੀਂ ਐਸ.ਆਈ.ਟੀ. ਦਾ ਗਠਨ ਕੀਤਾ। ਨਵੀਂ ਐਸ.ਆਈ.ਟੀ. ਨੂੰ ਤੁਰੰਤ ਜਾਂਚ ਸ਼ੁਰੂ ਕਰਨ ਅਤੇ ਜਾਂਚ ਦੌਰਾਨ ਕਿਸੇ ਵੀ ਬਾਹਰੀ ਜਾਂ ਅੰਦਰੂਨੀ ਪੱਖ ਦੀ ਦਖਲਅੰਦਾਜੀ ਨਾ ਹੋਣ ਦੇਣ ਸਬੰਧੀ ਅਦਾਲਤ ਦੇ ਫੈਸਲੇ ਦੀ ਪਾਲਣਾ ਕਰਦਿਆਂ ਇਸ ਜਾਂਚ ਨੂੰ ਕਿਸੇ ਤਰਕਪੂਰਨ ਸਿੱਟੇ ‘ਤੇ ਲੈ ਜਾਣ ਦਾ ਸਪੱਸ਼ਟ ਆਦੇਸ਼ ਦਿੱਤਾ ਗਿਆ ਹੈ। ਬੁਲਾਰੇ ਨੇ ਅੱਗੇ ਕਿਹਾ ਕਿ ਅਦਾਲਤ ਦੇ ਆਦੇਸ਼ਾਂ ਦੀ ਉਲੰਘਣਾ ਕਰਨ ‘ਤੇ ਐਸ.ਆਈ.ਟੀ. ਵਿਰੁੱਧ ਅਦਾਲਤਾਂ ਵੱਲੋਂ ਕਾਰਵਾਈ ਕੀਤੀ ਜਾ ਸਕਦੀ ਹੈ ਜੋ ਕਿ ਜਾਂਚ ਵਿੱਚ ਰੁਕਾਵਟ ਬਣ ਸਕਦੀ ਹੈ।ਮੈਂਬਰਾਂ ਵੱਲੋਂ ਐਸ.ਆਈ.ਟੀ. ਦੇ ਗਠਿਤ ਹੋਣ ਤੋਂ ਇਕ ਦਿਨ ਬਾਅਦ ਹੀ 8 ਮਈ ਨੂੰ ਆਪਣੀ ਪਹਿਲੀ ਮੀਟਿੰਗ ਕੀਤੀ ਗਈ ਅਤੇ ਫਰੀਦਕੋਟ ਅਦਾਲਤ ਤੋਂ ਕੇਸ ਦੀ ਫਾਈਲ ਅਤੇ ਹੋਰ ਸਬੰਧਤ ਰਿਕਾਰਡ ਤਲਬ ਕਰਕੇ ਜਾਂਚ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

Previous Post

ਸ਼ਹੀਦ ਸਿਪਾਹੀ ਪਰਗਟ ਸਿੰਘ ਦਾ ਜੱਦੀ ਪਿੰਡ ਦੁਬਰਜੀ ਵਿਖੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ

Next Post

129 ਵਰਕਰ ਕਰੋਨਾ ਮਰੀਜ਼ ਹੋਣ ਕਾਰਨ ਸਰੀ ਦਾ ਇਕ ਪੋਲਟਰੀ ਪਲਾਂਟ ਬੰਦ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
129 ਵਰਕਰ ਕਰੋਨਾ ਮਰੀਜ਼ ਹੋਣ ਕਾਰਨ ਸਰੀ ਦਾ ਇਕ ਪੋਲਟਰੀ ਪਲਾਂਟ ਬੰਦ

129 ਵਰਕਰ ਕਰੋਨਾ ਮਰੀਜ਼ ਹੋਣ ਕਾਰਨ ਸਰੀ ਦਾ ਇਕ ਪੋਲਟਰੀ ਪਲਾਂਟ ਬੰਦ

Recommended

ਚੰਡੀਗੜ੍ਹ: ਕੈਬ ਡਰਾਈਵਰਾਂ ਵੱਲੋਂ ਹੜਤਾਲ

ਚੰਡੀਗੜ੍ਹ: ਕੈਬ ਡਰਾਈਵਰਾਂ ਵੱਲੋਂ ਹੜਤਾਲ

September 9, 2024
ਸਿਹਤ ਵਿਭਾਗ ਵੱਲੋਂ ਘਰ-ਘਰ ਨਿਗਰਾਨੀ ਮੁਹਿੰਮ ਤਹਿਤ ਸਰਵੇਖਣ ਜਾਰੀ

ਸਿਹਤ ਵਿਭਾਗ ਵੱਲੋਂ ਘਰ-ਘਰ ਨਿਗਰਾਨੀ ਮੁਹਿੰਮ ਤਹਿਤ ਸਰਵੇਖਣ ਜਾਰੀ

June 23, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In