ਆਸਟਰੇਲੀਆ ਦੇ ਪ੍ਰਧਾਨ ਮੰਤਰੀ ਸਕੌਟ ਮੌਰੀਸਨ ਨੇ ਅੱਜ ਕਿਹਾ ਕਿ ਦੇਸ਼ ਦੀਆਂ ਸਰਹੱਦਾਂ ਬਾਕੀ ਦੁਨੀਆ ਲਈ ਅਜੇ ਬੰਦ ਹੀ ਰਹਿਣਗੀਆਂ। ਜ਼ਿਕਰਯੋਗ ਹੈ ਕਿ ਆਸਟਰੇਲੀਆ ਨੇ ਮਹਾਮਾਰੀ ਦੇ ਮੱਦੇਨਜ਼ਰ ਮੁਲਕ ਦੇ ਬਾਰਡਰ ਅਣਮਿੱਥੇ ਸਮੇਂ ਲਈ ਬੰਦ ਕੀਤੇ ਹਨ। ਸਿਰਫ਼ ਨਾਗਰਿਕਾਂ ਤੇ ਪੱਕੀ ਰਿਹਾਇਸ਼ ਵਾਲਿਆਂ ਨੂੰ ਹੀ ਮੁਲਕ ਵਿਚ ਸਖ਼ਤ ਸ਼ਰਤਾਂ ਤਹਿਤ ਆਉਣ ਦੀ ਮਨਜ਼ੂਰੀ ਦਿੱਤੀ ਜਾ ਰਹੀ ਹੈ। 27 ਅਪਰੈਲ ਨੂੰ ਭਾਰਤ ਤੋਂ ਆਉਣ ਵਾਲੀਆਂ ਉਡਾਣਾਂ ਬੰਦ ਕਰ ਦਿੱਤੀਆਂ ਗਈਆਂ ਸਨ ਪਰ ਹੁਣ 15 ਮਈ ਤੋਂ ਚਾਰਟਰਡ ਉਡਾਣਾਂ ਸ਼ੁਰੂ ਕੀਤੀਆਂ ਗਈਆਂ ਹਨ। ਮੌਰੀਸਨ ਨੇ ਨਾਲ ਹੀ ਕਿਹਾ ਕਿ ਇਹ ਹਾਲੇ ਸਪੱਸ਼ਟ ਨਹੀਂ ਹੈ ਕਿ ਟੀਕਾਕਰਨ ਮੁਕੰਮਲ ਹੋਣ ਮਗਰੋਂ ਵੀ ਸਰਹੱਦਾਂ ਪੂਰੀ ਤਰ੍ਹਾਂ ਖੋਲ੍ਹੀਆਂ ਜਾ ਸਕਣਗੀਆਂ ਜਾਂ ਨਹੀਂ।