• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਸਰਕਾਰੀ ਸਕੂਲਾਂ ਵਿੱਚ ਦਾਖ਼ਲੇ ਵਧਣ ਕਾਰਨ ਵਾਧੂ ਫੰਡਾਂ ਦੀ ਲੋੜ

Asli Punjabi by Asli Punjabi
May 11, 2021
in Punjab, ਕਾਰੋਬਾਰ
0
ਸਰਕਾਰੀ ਸਕੂਲਾਂ ਵਿੱਚ ਦਾਖ਼ਲੇ ਵਧਣ ਕਾਰਨ ਵਾਧੂ ਫੰਡਾਂ ਦੀ ਲੋੜ
586
SHARES
3.3k
VIEWS
Share on FacebookShare on TwitterShare on Whatsapp

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਸੂਬਾ ਸਰਕਾਰ ਕੇਂਦਰ ਤੋਂ ਵਾਧੂ ਫੰਡਾਂ ਦੀ ਮੰਗ ਕਰੇਗੀ: ਮੁੱਖ ਸਕੱਤਰ
ਚੰਡੀਗੜ੍ਹ – ਪੰਜਾਬ ਸਰਕਾਰ ਵੱਲੋਂ ਮਿਡ ਡੇਅ ਮੀਲ ਸਕੀਮ ਤਹਿਤ ਸੂਬੇ ਦੇ ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਸਾਰੇ ਵਿਦਿਆਰਥੀਆਂ ਨੂੰ ਖਾਣਾ ਦੇਣ ਲਈ ਕੇਂਦਰ ਤੋਂ ਵਾਧੂ ਫੰਡਾਂ ਦੀ ਮੰਗ ਕੀਤੀ ਜਾਵੇਗੀ।ਮੌਜੂਦਾ ਵਿਦਿਅਕ ਸੈਸ਼ਨ ਦੌਰਾਨ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਦਾਖ਼ਲਿਆਂ ਵਿੱਚ ਕਾਫ਼ੀ ਵਾਧਾ ਹੋਣ ਦੇ ਮੱਦੇਨਜ਼ਰ ਵਾਧੂ ਫੰਡਾਂ ਦੀ ਲੋੜ ਮਹਿਸੂਸ ਕੀਤੀ ਗਈ।ਇਹ ਜਾਣਕਾਰੀ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਅੱਜ ਇੱਥੇ ਮਿਡ ਡੇਅ ਮੀਲ ਯੋਜਨਾ ਦੀ ਸਟੀਰਿੰਗ-ਕਮ-ਮੋਨੀਟਰਿੰਗ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਨ ਤੋਂ ਬਾਅਦ ਦਿੱਤੀ।ਉਨ੍ਹਾਂ ਯੋਜਨਾ ਦੇ ਅਮਲ ਦਾ ਜਾਇਜ਼ਾ ਲਿਆ ਜਿਸਦਾ ਉਦੇਸ਼ ਸੂਬੇ ਦੇ ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਵਿੱਚ ਪ੍ਰਾਇਮਰੀ ਅਤੇ ਅਪਰ ਪ੍ਰਾਇਮਰੀ ਕਲਾਸਾਂ ਵਿੱਚ ਪੜ੍ਹਦੇ ਸਕੂਲੀ ਬੱਚਿਆਂ ਨੂੰ ਪੌਸ਼ਟਿਕ ਆਹਾਰ ਮੁਹੱਈਆ ਕਰਵਾਉਣਾ ਹੈ।ਮੁੱਖ ਸਕੱਤਰ ਨੇ ਕਿਹਾ ਕਿ ਕੇਂਦਰ ਸਰਕਾਰ ਨੇ 2020-21 ਦੌਰਾਨ 14.05 ਲੱਖ ਵਿਦਿਆਰਥੀਆਂ ਨੂੰ ਲਾਭ ਪਹੁੰਚਾਉਣ ਲਈ ਫੰਡ ਮੁਹੱਈਆ ਕਰਵਾਏ ਸਨ ਜਦੋਂਕਿ 2021-22 ਵਿੱਚ 15.83 ਲੱਖ ਵਿਦਿਆਰਥੀਆਂ ਨੂੰ ਖਾਣਾ ਦੇਣ ਦੀ ਵਿਵਸਥਾ ਕੀਤੀ ਗਈ ਹੈ ਜਿਸ ਲਈ ਵਾਧੂ ਫੰਡਾਂ ਦੀ ਲੋੜ ਹੈ।ਉਨ੍ਹਾਂ ਕਿਹਾ ਕਿ ਮਿਡ ਡੇਅ ਮੀਲ ਸਕੀਮ ਤਹਿਤ ਸੂਬੇ ਵਿੱਚ ਮੌਜੂਦਾ ਸਮੇਂ ਲਾਭਪਾਤਰੀ ਵਿਦਿਆਰਥੀਆਂ ਦੀ ਗਿਣਤੀ 16.91 ਲੱਖ ਵਿਦਿਆਰਥੀਆਂ ਤੱਕ ਵਧਣ ਦਾ ਅਨੁਮਾਨ ਲਾਇਆ ਗਿਆ ਹੈ, ਜਿਸ ਲਈ ਵਾਧੂ ਫੰਡਾਂ ਦੀ ਜ਼ਰੂਰਤ ਹੈ। ਸ੍ਰੀਮਤੀ ਮਹਾਜਨ ਨੇ ਦੱਸਿਆ ਕਿ ਮਿਡ ਡੇਅ ਮੀਲ ਵਰਕਰਾਂ ਦਾ ਮਿਹਨਤਾਨਾ ਵੀ ਵਧਾ ਦਿੱਤਾ ਗਿਆ ਹੈ।ਮੁੱਖ ਸਕੱਤਰ ਨੇ ਕੋਵਿਡ ਦੇ ਫੈਲਾਅ ਕਰਕੇ ਬਣੇ ਚੁਣੌਤੀਪੂਰਨ ਹਾਲਾਤਾਂ ਦੇ ਬਾਵਜੂਦ 2020-21 ਦੇ ਵਿੱਦਿਅਕ ਸੈਸ਼ਨ ਦੌਰਾਨ ਇਸ ਯੋਜਨਾ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਸਿੱਖਿਆ ਵਿਭਾਗ ਦੀ ਸ਼ਲਾਘਾ ਕੀਤੀ।ਉਨ੍ਹਾਂ ਦੱਸਿਆ ਕਿ ਸਕੂਲਾਂ ਦੇ ਬੰਦੇ ਪਏ ਹੋਣ ਦੇ ਬਾਵਜੂਦ ਵਿਭਾਗ ਵੱਲੋਂ ਬੱਚਿਆਂ ਨੂੰ ਸੁੱਕਾ ਰਾਸ਼ਨ ਜਾਂ ਮਿਡ ਡੇਅ ਮੀਲ ਪ੍ਰਦਾਨ ਕੀਤਾ ਗਿਆ ਅਤੇ ਖਾਣਾ ਪਕਾਉਣ ਦੀ ਲਾਗਤ ਦੇ ਲਗਭਗ 231 ਕਰੋੜ ਰੁਪਏ ਸਿੱਧੇ ਤੌਰ ਤੇ ਸਕੂਲੀ ਬੱਚਿਆਂ ਦੇ ਖਾਤਿਆਂ ਵਿੱਚ ਟਰਾਂਸਫਰ ਕੀਤੇ ਗਏ।ਉਨ੍ਹਾਂ ਵਿਦਿਆਰਥੀਆਂਾ ਨੂੰ ਮਿਆਰੀ ਅਤੇ ਪੌਸ਼ਟਿਕ ਆਹਾਰ ਮੁਹੱਈਆ ਕਰਵਾਉਣ ਦੀ ਲੋੜਤੇ ਜ਼ੋਰ ਦਿੱਤਾ।ਸਕੂਲ ਸਿੱਖਿਆ ਦੇ ਸਕੱਤਰ ਕ੍ਰਿਸ਼ਨ ਕੁਮਾਰ ਨੇ ਮੁੱਖ ਸਕੱਤਰ ਨੂੰ ਪ੍ਰਗਤੀ ਰਿਪੋਰਟ ਬਾਰੇ ਜਾਣਕਾਰੀ ਦਿੰਦਿਅਿਾਂ ਕਿਹਾ ਕਿ ਇਸ ਸਕੀਮ ਅਧੀਨ ਜਾਰੀ ਕੀਤੇ ਗਏ 350 ਕਰੋੜ ਰੁਪਏ ਦੇ ਪੂਰੇ ਬਜਟ ਦੀ ਸਹੀ ਵਰਤੋਂ ਕੀਤੀ ਗਈ ਹੈ। ਰਾਜ ਦੇ 19,682 ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਵਿਚ ਪੜ੍ਹ ਰਹੇ ਪ੍ਰਾਇਮਰੀ ਅਤੇ ਅਪਰ ਪ੍ਰਾਇਮਰੀ ਕਲਾਸਾਂ ਦੇ 15.83 ਲੱਖ ਵਿਦਿਆਰਥੀਆਂ ਨੂੰ ਭੋਜਨ ਪਦਾਰਥ ਮੁਹੱਈਆ ਕਰਵਾਏ ਗਏ।ਇਸ ਤੋਂ ਇਲਾਵਾ ਖਾਣਾ ਪਕਾਉਣ ਦੀ ਕੁੱਲ ਲਾਗਤ ਵਿਦਿਆਰਥੀਆਂ ਜਾਂ ਉਨ੍ਹਾਂ ਦੇ ਮਾਪਿਆਂ ਦੇ ਬੈਂਕ ਖਾਤਿਆਂ ਵਿੱਚ ਜਮ੍ਹਾਂ ਕਰਵਾਈ ਗਈ ਤਾਂ ਜੋ ਉਹ ਆਪਣੇ ਘਰ ਵਿੱਚ ਹੀ ਪੱਕਿਆ ਹੋਇਆ ਭੋਜਨ ਤਿਆਰ ਕਰ ਸਕਣ।ਖੁਰਾਕ ਅਤੇ ਸਪਲਾਈ ਦੇ ਪ੍ਰਮੁੱਖ ਸਕੱਤਰ, ਕੇ.ਏ.ਪੀ. ਸਿਨਹਾ ਨੇ ਮੁੱਖ ਸਕੱਤਰ ਨੂੰ ਮਿਡ ਡੇ ਮੀਲ ਵਿੱਚ ਮਿਆਰੀ ਚਾਵਲ ਮੁਹੱਈਆ ਕਰਾਉਣ ਸਬੰਧੀ ਵਿਚਾਰ ਅਧੀਨ ਯੋਜਨਾ ਬਾਰੇ ਜਾਣਕਾਰੀ ਦਿੱਤੀ ਤਾਂ ਜੋ ਮੌਜੂਦਾ ਵਿੱਤੀ ਵਰ੍ਹੈ ਦੌਰਾਨ ਵਿਦਿਆਰਥੀਆਂ ਲਈ ਪੌਸ਼ਟਿਕ ਆਹਾਰ ਯਕੀਨੀ ਬਣਾਇਆ ਜਾ ਸਕੇ।ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਪੇਂਡੂ ਵਿਕਾਸ ਅਤੇ ਪੰਚਾਇਤਾਂ ਦੇ ਵਧੀਕ ਮੁੱਖ ਸਕੱਤਰ, ਪ੍ਰਮੁੱਖ ਸਕੱਤਰ ਸੋਸ਼ਲ ਵੈਲਫੇਅਰ ਆਫ਼ ਐਸਸੀ/ਬੀਸੀ, ਸਿਹਤ ਅਤੇ ਪਰਿਵਾਰ ਭਲਾਈ, ਵਿੱਤ, ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਭਲਾਈ, ਯੋਜਨਾਬੰਦੀ, ਖੁਰਾਕ ਅਤੇ ਸਿਵਲ ਸਪਲਾਈ, ਐਫ.ਸੀ.ਆਈ ਦੇ ਜਨਰਲ ਮੈਨੇਜਰ, ਐਮ.ਡੀ. ਪਨਸਪ, ਡਾਇਰੈਕਟਰ ਜਨਰਲ ਸਕੂਲ ਸਿੱਖਿਆ, ਡੀ.ਪੀ.ਆਈ. (ਐਸਈ) ਅਤੇ ਡੀ.ਪੀ.ਆਈ. (ਈਈ) ਵੀ ਮੌਜੂਦ ਸਨ।

Previous Post

ਲੁਧਿਆਣਾ ਵਿੱਚ 18-44 ਉਮਰ ਵਰਗ ਦੇ ਉਸਾਰੂ ਕਾਮਿਆਂ ਲਈ ਟੀਕਾਕਰਨ ਮੁਹਿੰਮ ਸ਼ੁਰੂ

Next Post

ਭਾਜਪਾ ਨੇਤਾ ਜੇ. ਪੀ. ਨੱਢਾ ਵੱਲੋਂ ਕਾਂਗਰਸ ਤੇ ਮਹਾਂਮਾਰੀ ਦੌਰਾਨ ਲੋਕਾਂ ਨੂੰ ਗੁੰਮਰਾਹ ਕਰਨ ਅਤੇ ਡਰ ਪੈਦਾ ਕਰਨ ਦਾ ਇਲਜ਼ਾਮ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਭਾਜਪਾ ਨੇਤਾ ਜੇ. ਪੀ. ਨੱਢਾ ਵੱਲੋਂ ਕਾਂਗਰਸ ਤੇ ਮਹਾਂਮਾਰੀ ਦੌਰਾਨ ਲੋਕਾਂ ਨੂੰ ਗੁੰਮਰਾਹ ਕਰਨ ਅਤੇ ਡਰ ਪੈਦਾ ਕਰਨ ਦਾ ਇਲਜ਼ਾਮ

ਭਾਜਪਾ ਨੇਤਾ ਜੇ. ਪੀ. ਨੱਢਾ ਵੱਲੋਂ ਕਾਂਗਰਸ ਤੇ ਮਹਾਂਮਾਰੀ ਦੌਰਾਨ ਲੋਕਾਂ ਨੂੰ ਗੁੰਮਰਾਹ ਕਰਨ ਅਤੇ ਡਰ ਪੈਦਾ ਕਰਨ ਦਾ ਇਲਜ਼ਾਮ

Recommended

ਪੈਗਾਸਸ ਜਾਸੂਸੀ ਮਾਮਲੇ ’ਚ ਸੁਪਰੀਮ ਕੋਰਟ ਨੂੰ ਦਖ਼ਲ ਦੇਣ ਦੀ ਅਪੀਲ

ਪੈਗਾਸਸ ਜਾਸੂਸੀ ਮਾਮਲੇ ’ਚ ਸੁਪਰੀਮ ਕੋਰਟ ਨੂੰ ਦਖ਼ਲ ਦੇਣ ਦੀ ਅਪੀਲ

July 30, 2021
ਅਕਾਲੀ ਦਲ ਨੇ ਪੰਚਾਇਤ ਚੋਣਾਂ ਦੇ ਮੱਦੇਨਜ਼ਰ AAP ਸਰਕਾਰ ਦੇ ਖਿਲਾਫ ਚਲ ਰਹੇ ’ਧਰਨੇ’ ਕੀਤੇ ਮੁਲਤਵੀ

ਅਕਾਲੀ ਦਲ ਨੇ ਪੰਚਾਇਤ ਚੋਣਾਂ ਦੇ ਮੱਦੇਨਜ਼ਰ AAP ਸਰਕਾਰ ਦੇ ਖਿਲਾਫ ਚਲ ਰਹੇ ’ਧਰਨੇ’ ਕੀਤੇ ਮੁਲਤਵੀ

September 26, 2024

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In