ਨਵੀਂ ਦਿੱਲੀ – ਸਰਕਾਰੀ ਤੇਲ ਕੰਪਨੀਆਂ ਵੱਲੋਂ ਅੱਜ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਕੀਤਾ ਗਿਆ ਹੈ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ 25.25 ਪੈਸੇ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ। ਇਸ ਕਾਰਨ ਦਿੱਲੀ ਵਿਚ ਪੈਟਰੋਲ 92.05 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 82.61 ਰੁਪਏ ਪ੍ਰਤੀ ਲੀਟਰ ਤੇ ਪਹੁੰਚ ਗਿਆ। ਮੱਧ ਪ੍ਰਦੇਸ਼, ਰਾਜਸਥਾਨ ਅਤੇ ਮਹਾਰਾਸ਼ਟਰ ਦੇ ਕੁਝ ਹਿੱਸਿਆਂ ਵਿਚ ਪਹਿਲਾਂ ਤੋਂ ਹੀ ਇਸਦੀਆਂ ਕੀਮਤਾਂ 100 ਰੁਪਏ ਪ੍ਰਤੀ ਲੀਟਰ ਤੋਂ ਵੱਧ ਹਨ।ਅੰਤਰ-ਰਾਸ਼ਟਰੀ ਬਾਜ਼ਾਰ ਵਿੱਚ ਕੱਚਾ ਤੇਲ ਸਸਤਾ ਹੋਣ ਤੋਂ ਬਾਅਦ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਗਿਰਾਵਟ ਆਈ। ਇਸ ਨਾਲ ਪੈਟਰੋਲ ਦੀ ਦਰ ਵਿਚ 77 ਪੈਸੇ ਪ੍ਰਤੀ ਲੀਟਰ ਦੀ ਕਮੀ ਆਈ ਹੈ। ਚੋਣ ਨਤੀਜਿਆਂ ਤੋਂ ਬਾਅਦ ਪੈਟਰੋਲ 1.68 ਪੈਸੇ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ। ਇਸ ਦੇ ਨਾਲ ਹੀ ਡੀਜ਼ਲ ਦੀ ਕੀਮਤ ਵਿਚ 1.88 ਰੁਪਏ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ।ਦੂਜੇ ਪਾਸੇ ਮੁੰਬਈ ਵਿਚ ਪੈਟਰੋਲ ਅਤੇ ਡੀਜ਼ਲ ਦੀ ਨਿਯਮਤ ਪ੍ਰਚੂਨ ਕੀਮਤ ਜਲਦੀ ਹੀ 100 ਰੁਪਏ ਪ੍ਰਤੀ ਲੀਟਰ ਅਤੇ 90 ਰੁਪਏ ਪ੍ਰਤੀ ਲੀਟਰ ਨੂੰ ਪਾਰ ਕਰ ਸਕਦੀ ਹੈ। ਫਿਲਹਾਲ ਮੁੰਬਈ ਵਿਚ ਪੈਟਰੋਲ ਅਤੇ ਡੀਜ਼ਲ ਦੀਆਂ ਦਰਾਂ ਕ੍ਰਮਵਾਰ 98.36 ਅਤੇ 89.75 ਰੁਪਏ ਪ੍ਰਤੀ ਲੀਟਰ ਤੇ ਚੱਲ ਰਹੀਆਂ ਹਨ। ਪੈਟਰੋਲ-ਡੀਜ਼ਲ ਕੋਲਕਾਤਾ ਵਿਚ 92.16 ਰੁਪਏ ਅਤੇ 85.45 ਰੁਪਏ ਪ੍ਰਤੀ ਲੀਟਰ ਅਤੇ ਚੇਨੱਈ ਵਿਚ 98.84 ਅਤੇ 87.49 ਰੁਪਏ ਪ੍ਰਤੀ ਲੀਟਰ ਹੈ।