ਨਵੀਂ ਦਿੱਲੀ – ਚੋਣ ਕਮਿਸ਼ਨ ਨੇ ਹਾਲ ਹੀ ’ਚ ਪੰਜ ਰਾਜਾਂ ਦੀਆਂ ਮੁਕੰਮਲ ਹੋਈਆਂ ਵਿਧਾਨ ਸਭਾ ਚੋਣਾਂ ਦੌਰਾਨ ਮਿਲੇ ਤਜਰਬਿਆਂ ਤੇ ਕਮੀਆਂ ਦੀ ਨਿਸ਼ਾਨਦੇਹੀ ਕਰਨ ਲਈ ਇੱਕ ਕਮੇਟੀ ਬਣਾਉਣ ਦਾ ਫ਼ੈਸਲਾ ਕੀਤਾ ਹੈ। ਕੋਰ ਕਮੇਟੀ ਨੂੰ ਚੋਣ ਕਮਿਸ਼ਨ ਦੀਆਂ ਕਮੀਆਂ ਤੇ ਚੋਣਾਂ ਦੌਰਾਨ ਹੋਏ ਤਜਰਬਿਆਂ ਦੀ ਨਿਸ਼ਾਨਦੇਹੀ ਕਰਨ ਦਾ ਕੰਮ ਸੌਂਪਿਆ ਗਿਆ ਹੈ। ਕਮਿਸ਼ਨ ਵੱਲੋਂ ਜਾਰੀ ਬਿਆਨ ਅਨੁਸਾਰ ਇਹ ਕਮੇਟੀ ਕਾਨੂੰਨੀ ਤੇ ਕਾਨੂੰਨੀ ਢਾਂਚੇ ਨੂੰ ਮਜ਼ਬੂਤ ਕਰਨ ਦੀ ਲੋੜ ’ਤੇ ਵੀ ਗੌਰ ਕਰੇਗੀ ਤਾਂ ਜੋ ਚੋਣ ਕਮਿਸ਼ਨ ਕੋਵਿਡ-19 ਸਬੰਧੀ ਨਿਯਮਾਂ ਸਮੇਤ ਸਾਰੇ ਦਿਸ਼ਾ ਨਿਰਦੇਸ਼ਾਂ ਦੀ ਪ੍ਰਭਾਵਸ਼ਾਲੀ ਢੰਗ ਨਾਲ ਪਾਲਣਾ ਯਕੀਨੀ ਬਣਾ ਸਕੇ। ਚੋਣ ਕਮਿਸ਼ਨ ਨੂੰ ਦੋਸ਼ਾਂ ਦਾ ਸਾਹਮਣਾ ਕਰਨਾ ਪਿਆ ਸੀ ਕਿ ਉਹ ਚੋਣ ਪ੍ਰਚਾਰ ਦੌਰਾਨ ਕੋਵਿਡ-19 ਦੇ ਨਿਯਮਾਂ ਦੀ ਪਾਲਣ ਕਰਵਾਉਣ ’ਚ ਨਾਕਾਮ ਰਿਹਾ ਹੈ।