• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਕੋਵਿਡ-19 ਤੋਂ ਪ੍ਰਭਾਵਿਤ ਪਰਿਵਾਰਾਂ ਵੱਲੋਂ ਪੁਲਿਸ ਜ਼ਰੀਏ ਘਰ ਘਰ ਖਾਣਾ ਪਹੁੰਚਾਉਣ ਲਈ ਕੀਤਾ ਜਾ ਰਿਹੈ ਪੰਜਾਬ ਸਰਕਾਰ ਦਾ ਧੰਨਵਾਦ

Asli Punjabi by Asli Punjabi
May 15, 2021
in Punjab, Top Stories
0
ਕੋਵਿਡ-19 ਤੋਂ ਪ੍ਰਭਾਵਿਤ ਪਰਿਵਾਰਾਂ ਵੱਲੋਂ ਪੁਲਿਸ ਜ਼ਰੀਏ ਘਰ ਘਰ ਖਾਣਾ ਪਹੁੰਚਾਉਣ ਲਈ ਕੀਤਾ ਜਾ ਰਿਹੈ ਪੰਜਾਬ ਸਰਕਾਰ ਦਾ ਧੰਨਵਾਦ
586
SHARES
3.3k
VIEWS
Share on FacebookShare on TwitterShare on Whatsapp

ਖਾਣੇ ਦੀ ਸਮੱਸਿਆ ਨਾਲ ਜੂਝ ਰਹੇ ਕੋਵਿਡ ਮਰੀਜ਼ ਪਕਾਏ ਹੋਏ ਖਾਣੇ ਦੀ ਘਰ ਤੱਕ ਡਲਿਵਰੀ ਲਈ 181 ਜਾਂ 112 ਡਾਇਲ ਕਰ ਸਕਦੇ ਹਨ: ਡੀ.ਜੀ.ਪੀ, ਪੰਜਾਬ

ਚੰਡੀਗੜ੍ਹ – ਪਰਿਵਾਰ ਦੇ ਨੌਂ ਮੈਂਬਰਾਂ ਦੇ ਕੋਵਿਡ-19 ਪਾਜ਼ੇਟਿਵ ਪਾਏ ਜਾਣ ਅਤੇ ਘਰੇਲੂ ਇਕਾਂਤਵਾਸ ਅਧੀਨ ਹੋਣ ਤੋਂ ਬਾਅਦ ਖਾਣਾ ਨਾ ਮਿਲਣ ਦਾ ਫ਼ਿਕਰ ਸਤਾਉਣ ਤੇ ਜਦੋਂ ਫ਼ਤਿਹਗੜ੍ਹ ਸਾਹਿਬ ਦੇ ਪਿੰਡ ਰਜਿੰਦਰਗੜ੍ਹ ਦੀ ਰਹਿਣ ਵਾਲੀ ਪਲਵਿੰਦਰਜੀਤ ਕੌਰ (38) ਨੇ 112ਤੇ ਖਾਣੇ ਲਈ ਬੇਨਤੀ ਕਾਲ ਕੀਤੀ ਤਾਂ ਪੁਲਿਸ ਪਾਰਟੀ ਤੁਰੰਤ ਲੋੜੀਂਦੇ ਭੋਜਨ ਪਦਾਰਥ ਲੈ ਕੇ ਉਨ੍ਹਾਂ ਦੇ ਘਰ ਪਹੁੰਚ ਗਈ।ਪਲਵਿੰਦਰ ਨੇ ਕਿਹਾ “ਸਾਨੂੰ ਖਾਣ-ਪੀਣ ਦੀਆਂ ਵਸਤਾਂ ਦੀ ਸਖ਼ਤ ਜ਼ਰੂਰਤ ਸੀ ਅਤੇ ਜਦੋਂ ਮੈਨੂੰ ਪਤਾ ਲੱਗਿਆ ਕਿ ਪੰਜਾਬ ਪੁਲਿਸ ਕੋਵਿਡ-19 ਤੋਂ ਪ੍ਰਭਾਵਿਤ ਪਰਿਵਾਰਾਂ ਨੂੰ ਖਾਣਾ ਪਹੁੰਚਾ ਰਹੀ ਹੈ ਤਾਂ ਮੈਂ ਤੁਰੰਤ 112 ਤੇ ਕਾਲ ਕੀਤੀ।ਮਹਾਂਮਾਰੀ ਦੇ ਸੰਕਟ ਦੌਰਾਨ ਇਸ ਮਨੁੱਖਤਾਵਾਦੀ ਪਹਿਲ ਦੀ ਸ਼ੁਰੂਆਤ ਲਈ ਮੈਂ ਪੰਜਾਬ ਸਰਕਾਰ ਅਤੇ ਪੰਜਾਬ ਪੁਿਲਸ ਦਾ ਧੰਨਵਾਦ ਕਰਦੀ ਹਾਂ।`` ਉਹ ਇਕੱਲੀ ਨਹੀਂ ਜਿਸ ਨੇ ਘਰ ਤੱਕ ਖਾਣਾ ਪਹੁੰਚਾਉਣ ਦੀ ਸਹੂਲਤ ਦਾ ਲਾਭ ਲਿਆ ਹੈ, ਪੰਜਾਬ ਪੁਲਿਸ ਨੂੰ ਸ਼ੁੱਕਰਵਾਰ ਦੇ ਦਿਨ ਭੋਜਨ ਹੈਲਪਲਾਈਨਤੇ ਪਕਾਏ ਹੋਏ ਖਾਣੇ ਦੀ ਡਲਿਵਰੀ ਲਈ ਘੱਟੋ ਘੱਟ 70 ਅਜਿਹੀਆਂ ਕਾਲਾਂ ਪ੍ਰਾਪਤ ਹੋਈਆਂ ਹਨ ਜਿਸ ਤੋਂ ਬਾਅਦ ਸੂਬੇ ਭਰ ਵਿੱਚ ਕੋਵਿਡ ਤੋਂ ਪ੍ਰਭਾਵਿਤ ਪਰਿਵਾਰਾਂ ਦੇ ਘਰ-ਘਰ 100 ਤੋਂ ਵੱਧ ਖਾਣੇ ਦੇ ਪੈਕੇਟ ਪਹੰਚਾਏ ਗਏ।ਇਹ ਪਹਿਲਕਦਮੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਐਲਾਨ ਕਿ ਕੋਵਿਡ -19 ਸੰਕਟ ਦਰਮਿਆਨ ਪੰਜਾਬ ਵਿੱਚ ਕਿਸੇ ਨੂੰ ਵੀ ਭੁੱਖਾ ਨਹੀਂ ਸੌਣ ਦਿੱਤਾ ਜਾਵੇਗਾ ਤੋਂ ਇੱਕ ਦਿਨ ਬਾਅਦ ਸ਼ੁਰੂ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਕਿਤੇ ਵੀ ਰਹਿ ਰਹੇ ਲੋੜਵੰਦ ਕੋਵਿਡ ਮਰੀਜ਼ਾਂ ਨੂੰ ਪੰਜਾਬ ਪੁਲਿਸ ਜ਼ਰੀਏ ਮੁਫ਼ਤ ਵਿੱਚ ਉਨ੍ਹਾਂ ਦੇ ਘਰ ਤੱਕ ਪੱਕਿਆ ਹੋਇਆ ਖਾਣਾ ਪਹੰੁਚਾਉਣ ਲਈ 181 ਜਾਂ 112 ਸਮੇਤ ਭੋਜਨ ਹੈਲਪਲਾਈਨਾਂ ਦੀ ਵੀ ਸ਼ੁਰੂਆਤ ਕੀਤੀ ਗਈ ਹੈ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਦਿਨਕਰ ਗੁਪਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰੇਕ ਜ਼ਿਲ੍ਹੇ ਵਿੱਚ ਕੋਵਿਡ ਕੰਟੀਨਾਂ ਸਥਾਪਿਤ ਕੀਤੀਆਂ ਗਈਆਂ ਹਨ ਅਤੇ ਪੁਲਿਸ ਟੀਮਾਂ ਸੂਬੇ ਵਿੱਚ ਕੋਵਿਡ-19 ਤੋਂ ਪ੍ਰਭਾਵਿਤ ਪਰਿਵਾਰਾਂ ਨੂੰ ਪਕਾਏ ਹੋਏ ਖਾਣੇ ਦੀ ਸਪਲਾਈ ਯਕੀਨੀ ਬਣਾ ਰਹੀਆਂ ਹਨ। ਉਹਨਾਂ ਕਿਹਾ ਕਿ ਕੋਈ ਵੀ ਕੋਵਿਡ ਰੋਗੀ, ਜੋ ਖਾਣੇ ਦੀ ਸਮੱਸਿਆ ਨਾਲ ਜੂਝ ਰਿਹਾ ਹੈ, ਉਹ ਆਪਣੇ ਘਰ ਹੀ ਪਕਾਏ ਗਏ ਖਾਣੇ ਦੀ ਡਲਿਵਰੀ ਲਈ 24 ਘੰਟੇ ਕਿਸੇ ਵੀ ਸਮੇਂ 181 ਜਾਂ 112 ‘ਤੇ ਕਾਲ ਕਰ ਸਕਦਾ ਹੈ। ਡੀਜੀਪੀ ਨੇ ਅੱਗੇ ਕਿਹਾ ਕਿ ਖਾਣ ਪੀਣ ਦੀਆਂ ਵਸਤਾਂ ਪਹੁੰਚਾਉਣ ਦੇ ਨਾਲ ਹੀ ਪੁਲਿਸ ਟੀਮਾਂ ਪਰਿਵਾਰਾਂ ਦੀ ਤੰਦਰੁਸਤੀ ਬਾਰੇ ਪੁੱਛਗਿੱਛ ਕਰ ਰਹੀਆਂ ਹਨ ਅਤੇ ਉਨ੍ਹਾਂ ਨੂੰ ਲੋੜੀਂਦੀ ਹੋਰ ਸਹਾਇਤਾ ਦੀ ਪੇਸ਼ਕਸ਼ ਵੀ ਕਰ ਰਹੀਆਂ ਹਨ।ਪਟਿਆਲਾ ਤੋਂ ਦੀਪਕ ਅਰੋੜਾ, ਜਿਹਨਾਂ ਦੀ ਪਤਨੀ ਅਤੇ ਦੋ ਪੁੱਤਰ ਪਾਜ਼ੇਟਿਵ ਆਏ ਹਨ ਅਤੇ ਘਰ ਵਿੱਚ ਖਾਣਾ ਪਕਾਉਣ ਵਾਲਾ ਕੋਈ ਵੀ ਨਹੀਂ ਹੈ, ਨੇ ਭੋਜਨ ਹੈਲਪਲਾਈਨ ਦੀ ਸਹਾਇਤਾ ਲਈ। ਦੀਪਕ ਨੇ ਪੰਜਾਬ ਸਰਕਾਰ ਦੇ ਉੱਦਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਮੁਸ਼ਕਿਲ ਸਮਿਆਂ ਵਿੱਚ, ਜਦੋਂ ਰਿਸ਼ਤੇਦਾਰ ਅਤੇ ਦੋਸਤ ਵੀ ਸਾਡੀ ਮਦਦ ਲਈ ਅੱਗੇ ਆਉਣ ਤੋਂ ਝਿਜਕਦੇ ਹਨ, ਪੁਲਿਸ ਸਾਨੂੰ ਘਰ ‘ਚ ਹੀ ਖਾਣਾ ਮੁਹੱਈਆ ਕਰਵਾ ਰਹੀ ਹੈ।ਲੁਧਿਆਣਾ ਤੋਂ ਨੀਰਜ, ਜਿਨ੍ਹਾਂ ਦੀ ਪਤਨੀ, ਧੀ ਅਤੇ ਭਰਾ ਵੀ ਪਾਜ਼ੇਟਿਵ ਆਏ ਹਨ, ਨੇ ਉਨ੍ਹਾਂ ਨੂੰ ਪੁਲਿਸ ਵੱਲੋਂ ਲੋੜੀਂਦੀਆਂ ਖਾਣ ਪੀਣ ਦੀਆਂ ਵਸਤਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।ਗੌਰਤਲਬ ਹੈ ਕਿ ਪਹਿਲੀ ਲਹਿਰ ਦੌਰਾਨ ਵੀ ਪੰਜਾਬ ਪੁਲਿਸ ਨੇ ਆਪਣੀ ਐਮਰਜੈਂਸੀ ਹੈਲਪਲਾਈਨ 112 ਨੂੰ ਹੰਗਰ ਹੈਲਪਲਾਈਨ ਵਿਚ ਤਬਦੀਲ ਕਰ ਦਿੱਤਾ ਸੀ ਅਤੇ ਵਿਭਾਗ ਨੇ ਪਿਛਲੇ ਸਾਲ ਅਪ੍ਰੈਲ-ਜੂਨ ਵਿਚ ਗੈਰ ਸਰਕਾਰੀ ਸੰਗਠਨਾਂ, ਗੁਰਦੁਆਰਿਆਂ, ਮੰਦਰਾਂ ਅਤੇ ਹੋਰ ਧਾਰਮਿਕ ਸੰਸਥਾਵਾਂ ਦੇ ਸਹਿਯੋਗ ਨਾਲ ਪੰਜਾਬ ਦੇ ਲੋਕਾਂ ਨੂੰ 12 ਕਰੋੜ ਤੋਂ ਵੱਧ ਪਕਾਏ ਹੋਏ ਖਾਣੇ ਅਤੇ ਸੁੱਕੇ ਰਾਸ਼ਨ ਦੇ ਪੈਕੇਟ ਵੀ ਮੁਹੱਈਆ ਕਰਵਾਏ ਸਨ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

Previous Post

ਵਿਧਾਨ ਸਭਾ ਚੋਣਾਂ ’ਚ ਕਮੀਆਂ ਦੀ ਪਛਾਣ ਲਈ ਚੋਣ ਕਮਿਸ਼ਨ ਬਣਾਏਗਾ ਕਮੇਟੀ

Next Post

ਮੁੱਖ ਮੰਤਰੀ ਨੇ ਛੱਪੜ ਵਿੱਚ ਡੁੱਬਣ ਕਾਰਨ 5 ਬੱਚਿਆਂ ਸਣੇ ਛੇ ਜਣਿਆਂ ਦੀ ਹੋਈ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ, ਹਰੇਕ ਪਰਿਵਾਰ ਨੂੰ 50 ਹਜ਼ਾਰ ਰੁਪਏ ਐਕਸ ਗ੍ਰੇਸ਼ੀਆ ਦਾ ਕੀਤਾ ਐਲਾਨ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
Next Post
ਪੰਜਾਬ ਕੈਬਨਿਟ ਵੱਲੋਂ 152.56 ਕਰੋੜ ਰੁਪਏ ਦੇ ਹਸਪਤਾਲ ਦੇ ਸਮਾਨ ਤੇ ਖਪਤਯੋਗ ਵਸਤਾਂ ਖਰੀਦਣ ਨੂੰ ਕਾਰਜ ਬਾਅਦ ਪ੍ਰਵਾਨਗੀ

ਮੁੱਖ ਮੰਤਰੀ ਨੇ ਛੱਪੜ ਵਿੱਚ ਡੁੱਬਣ ਕਾਰਨ 5 ਬੱਚਿਆਂ ਸਣੇ ਛੇ ਜਣਿਆਂ ਦੀ ਹੋਈ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ, ਹਰੇਕ ਪਰਿਵਾਰ ਨੂੰ 50 ਹਜ਼ਾਰ ਰੁਪਏ ਐਕਸ ਗ੍ਰੇਸ਼ੀਆ ਦਾ ਕੀਤਾ ਐਲਾਨ

Recommended

ਦੂਜੀਆਂ ਪਾਰਟੀਆਂ ਦੇ ਉਮੀਦਵਾਰਾਂ ਮੁਕਾਬਲੇ ਸਭ ਤੋਂ ਛੋਟੀ ਉਮਰ ਦੇ ਕੈਂਡੀਡੇਟ ਹਨ ਕਲਸੀ

ਦੂਜੀਆਂ ਪਾਰਟੀਆਂ ਦੇ ਉਮੀਦਵਾਰਾਂ ਮੁਕਾਬਲੇ ਸਭ ਤੋਂ ਛੋਟੀ ਉਮਰ ਦੇ ਕੈਂਡੀਡੇਟ ਹਨ ਕਲਸੀ

April 17, 2024
ਸਿਵਲ ਸਰਜਨ ਫਾਜਿਲਕਾ ਡਾ ਚੰਦਰ ਸ਼ੇਖਰ ਕੱਕੜ ਨੇ SMOs ਅਤੇ ਸਰਜਨਾਂ ਦੀ ਕੀਤੀ ਵਿਰਚੁਆਲ ਮੀਟਿੰਗ

ਸਿਵਲ ਸਰਜਨ ਫਾਜਿਲਕਾ ਡਾ ਚੰਦਰ ਸ਼ੇਖਰ ਕੱਕੜ ਨੇ SMOs ਅਤੇ ਸਰਜਨਾਂ ਦੀ ਕੀਤੀ ਵਿਰਚੁਆਲ ਮੀਟਿੰਗ

July 3, 2024

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In