• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Health

ਪੇਂਡੂ ਇਲਾਕਿਆਂ ਵਿਚ ਕੋਵਿਡ ਦੇ ਕੇਸ ਵਧਣ ’ਤੇ ਮੁੱਖ ਮੰਤਰੀ ਨੇ ਪਿੰਡਾਂ ਨੂੰ ਸਿਰਫ ਕਰੋਨਾ ਮੁਕਤ ਵਿਅਕਤੀਆਂ ਨੂੰ ਪ੍ਰਵੇਸ਼ ਕਰਨ ਦੇਣ ਲਈ ਆਖਿਆ

Asli Punjabi by Asli Punjabi
May 15, 2021
in Health, Punjab
0
ਪੇਂਡੂ ਇਲਾਕਿਆਂ ਵਿਚ ਕੋਵਿਡ ਦੇ ਕੇਸ ਵਧਣ ’ਤੇ ਮੁੱਖ ਮੰਤਰੀ ਨੇ ਪਿੰਡਾਂ ਨੂੰ ਸਿਰਫ ਕਰੋਨਾ ਮੁਕਤ ਵਿਅਕਤੀਆਂ ਨੂੰ ਪ੍ਰਵੇਸ਼ ਕਰਨ ਦੇਣ ਲਈ ਆਖਿਆ
586
SHARES
3.3k
VIEWS
Share on FacebookShare on TwitterShare on Whatsapp

ਕਰੋਨਾ ਦੇ ਮੁੱਢਲੇ ਲੱਛਣ ਆਉਣ ’ਤੇ ਇਲਾਜ ਵਿਚ ਦੇਰੀ ਨਾ ਕਰਨ ਦੀ ਅਪੀਲ

ਚੰਡੀਗੜ – ਸੂਬੇ ਵਿਚ ਕੋਵਿਡ ਦੀ ਪਹਿਲੀ ਲਹਿਰ ਤੋਂ ਵੱਡੀ ਪੱਧਰ ਉਤੇ ਬੇਅਸਰ ਰਹੇ ਪੇਂਡੂ ਇਲਾਕਿਆਂ ਵਿਚ ਹੁਣ ਕੋਵਿਡ ਦੇ ਪੈਰ ਪਸਾਰਨ ਦੇ ਮੱਦੇਨਜਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪਿੰਡ ਵਾਸੀਆਂ ਨੂੰ ਆਪੋ-ਆਪਣੇ ਪਿੰਡਾਂ ਵਿਚ ਸਿਰਫ ਉਨਾਂ ਵਿਅਕਤੀਆਂ ਨੂੰ ਦਾਖਲ ਹੋਣ ਦੇਣ ਦੀ ਅਪੀਲ ਕੀਤੀ ਜੋ ਕਰੋਨਾ ਵਾਇਰਸ ਤੋਂ ਮੁਕਤ ਹੋਣ।ਫੇਸਬੁੱਕ ਦੇ ਲਾਈਵ ਪ੍ਰਸਾਰਨ ਦੌਰਾਨ ਪੰਜਾਬ ਵਾਸੀਆਂ ਨੂੰ ਮੁਖਾਤਿਬ ਹੁੰਦਿਆਂ ਮੁੱਖ ਮੰਤਰੀ ਨੇ ਅਗਲੇ ਦੋ ਮਹੀਨੇ ਪੇਂਡੂ ਇਲਾਕਿਆਂ ਵਿਚ ਸਖਤ ਕਦਮ ਉਠਾਉਣ ਦਾ ਸੱਦਾ ਦਿੱਤਾ ਹੈ ਅਤੇ ਉਨਾਂ ਨੇ ਆਉਂਦੇ ਦੋ ਮਹੀਨਿਆਂ ਨੂੰ ਬਹੁਤ ਹੀ ਗੰਭੀਰ ਸਮਾਂ ਦੱਸਿਆ। ਉਨਾਂ ਕਿਹਾ,“ਹੁਣ ਦਿਹਾਤੀ ਖੇਤਰਾਂ ਵਿਚ ਕੋਵਿਡ ਕੇਸਾਂ ਵਿਚ ਵਾਧਾ ਦੇਖਿਆ ਜਾ ਰਿਹਾ ਹੈ ਜਿਸ ਕਰਕੇ ਸਾਨੂੰ ਬਹੁਤ ਸੰਭਲਣ ਦੀ ਲੋੜ ਹੈ।” ਉਨਾਂ ਨੇ ਪਿੰਡ ਵਾਸੀਆਂ ਨੂੰ ਠੀਕਰੀ ਪਹਿਰੇ ਲਾਉਣ ਦੀ ਵੀ ਅਪੀਲ ਕੀਤੀ ਤਾਂ ਕਿ ਬਾਹਰੀ ਲੋਕਾਂ ਨੂੰ ਦੂਰ ਰੱਖਣ ਅਤੇ ਸਿਰਫ ਕੋਵਿਡ ਮੁਕਤ ਲੋਕਾਂ ਨੂੰ ਪਿੰਡਾਂ ਵਿਚ ਪ੍ਰਵੇਸ਼ ਕਰਨ ਦੀ ਇਜਾਜਤ ਦਿੱਤੀ ਜਾ ਸਕੇ।ਮੁੱਖ ਮੰਤਰੀ ਨੇ ਪੰਜਾਬ ਦੇ ਲੋਕਾਂ ਨੂੰ ਆਪਣੇ ਮੁਹੱਲੇ ਤੇ ਪਿੰਡ ਬਚਾਉਣ ਦਾ ਸੱਦਾ ਦਿੱਤਾ ਤਾਂ ਕਿ ਇਸ ਨਾਲ ਆਪਣੇ ਆਪ ਨੂੰ, ਆਪਣੇ ਪਰਿਵਾਰਾਂ ਨੂੰ ਅਤੇ ਪੰਜਾਬ ਨੂੰ ਬਚਾਇਆ ਜਾ ਸਕੇ। ਉਨਾਂ ਨੇ ਪਿੰਡ ਵਾਸੀਆਂ ਨੂੰ ਇਲਾਜ ਲਈ ਹਸਪਤਾਲ ਜਾਣ ਵਿਚ ਦੇਰੀ ਨਾ ਕਰਨ ਲਈ ਆਖਿਆ। ਉਨਾਂ ਨੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ,“ਸਾਡੇ ਕੋਲ ਹਰੇਕ ਜਗਾ ਡਾਕਟਰਾਂ ਦੀਆਂ ਟੀਮਾਂ ਹਨ ਅਤੇ ਜੇਕਰ ਤੁਸੀਂ ਠੀਕ ਮਹਿਸੂਸ ਨਹੀਂ ਕਰਦੇ ਤਾਂ ਇਨਾਂ ਡਾਕਟਰਾਂ ਤੱਕ ਪਹੁੰਚ ਕਰੋ।” ਉਨਾਂ ਇਸ ਗੱਲ ਉਤੇ ਜੋਰ ਦਿੱਤਾ ਕਿ ਇਲਾਜ ਵਿਚ ਦੇਰੀ ਹੋਣ ਨਾਲ ਲੋਕਾਂ ਨੂੰ ਲੈਵਲ-3 ਵਿਚ ਜਾਣਾ ਪੈਂਦਾ ਹੈ। ਉਨਾਂ ਦੱਸਿਆ ਕਿ ਇਸ ਵੇਲੇ ਐਲ-2 ਦੇ 50 ਫੀਸਦੀ ਬੈੱਡ ਭਰੇ ਹਨ ਜਦਕਿ ਐਲ-3 ਦੇ ਲਗਪਗ 90 ਫੀਸਦੀ ਬੈੱਡ ਭਰੇ ਹੋਏ ਹਨ ਅਤੇ ਸੂਬਾ ਸਰਕਾਰ 2000 ਹੋਰ ਬੈੱਡ ਸ਼ਾਮਲ ਕਰਨ ਦੀ ਪ੍ਰਕਿਰਿਆ ਵਿਚ ਹੈ ਜਿਸ ਨੂੰ ਲੋਕਾਂ ਵੱਲੋਂ ਸਮੇਂ ਸਿਰ ਇਲਾਜ ਲਈ ਨਾ ਜਾਣ ਦਾ ਕਾਰਨ ਦੱਸਿਆ।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਬਿਮਾਰੀ ਦੇ ਤਿੰਨ ਪੜਾਅ ਹਨ, ਜਿਨਾਂ ਵਿੱਚੋਂ ਪਹਿਲੀ ਸਟੇਜ ਉਤੇ ਘਰ ਵਿਚ ਹੀ ਪ੍ਰਬੰਧਨ ਕੀਤਾ ਜਾ ਸਕਦਾ ਹੈ। ਉਨਾਂ ਨੇ ਲੋਕਾਂ ਨੂੰ ਲੱਛਣਾਂ ਦਾ ਪਹਿਲਾ ਸੰਕੇਤ ਮਿਲਣ ਉਤੇ ਹੀ ਤੁਰੰਤ ਡਾਕਟਰ ਕੋਲ ਜਾਣ ਲਈ ਆਖਿਆ। ਮੁੱਖ ਮੰਤਰੀ ਨੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ,“ਇਲਾਜ ਕਰਨ ਦਾ ਫੈਸਲਾ ਡਾਕਟਰਾਂ ਨੂੰ ਕਰਨ ਦਿਓ, ਆਪਣੇ ਆਪ ਹੀ ਜਾਂਚ ਅਤੇ ਦਵਾਈਆਂ ਨਾ ਲਈ ਜਾਓ।”ਕੈਪਟਨ ਅਮਰਿੰਦਰ ਸਿੰਘ ਨੇ ਕਿਹਾ,“ਮੈਨੂੰ ਤਾਂ ਇਹ ਸਮਝ ਨਹੀਂ ਆਉਂਦੀ ਕਿ ਤੁਸੀਂ ਇਸ ਢੰਗ ਨਾਲ ਆਪਣੇ ਪਰਿਵਾਰਾਂ ਅਤੇ ਸੂਬੇ ਦੇ ਹਿੱਤਾ ਨੂੰ ਨੁਕਸਾਨ ਕਿਉਂ ਪਹੁੰਚਾ ਰਹੇ ਹੋ।” ਉਨਾਂ ਕਿਹਾ,“ਅਸੀਂ ਪੰਜਾਬ ਨੂੰ ਦਿੱਲੀ ਅਤੇ ਮਹਾਰਾਸ਼ਟਰ ਦੇ ਰਾਹ ਨਹੀਂ ਪੈਣ ਦੇਣਾ ਚਾਹੁੰਦੇ ਜਿਨਾਂ ਨੂੰ ਦੂਜੀ ਲਹਿਰ ਦੇ ਦੌਰਾਨ ਅਣਕਿਆਸੀਆਂ ਸਮੱਸਿਆਵਾਂ ਵਿੱਚੋਂ ਗੁਜਰਨਾ ਪਿਆ।” ਉਨਾਂ ਕਿਹਾ ਕਿ ਇਸ ਨੇ ਸਮੁੱਚੀ ਦੁਨੀਆ ਨੂੰ ਆਪਣੀ ਲਪੇਟ ਵਿਚ ਹੋਇਆ ਹੈ ਅਤੇ ਇੱਥੋਂ ਤੱਕ ਕਿ ਅਗਾਂਹਵਧੂ ਮੁਲਕ ਵੀ ਇਸ ਦੇ ਅਸਰ ਤੋਂ ਬਚ ਨਹੀਂ ਸਕੇ। ਮੁੱਖ ਮੰਤਰੀ ਨੇ ਲੋਕਾਂ ਨੂੰ ਆਪਣਾ ਸੂਬਾ ਬਚਾਉਣ ਲਈ ਉਨਾਂ ਦੀ ਸਰਕਾਰ ਨੂੰ ਸਹਿਯੋਗ ਕਰਨ ਦੀ ਅਪੀਲ ਕੀਤੀ।ਮੁੱਖ ਮੰਤਰੀ ਨੇ ਕੋਵਿਡ ਦੀਆਂ ਚੁਣੌਤੀਆਂ ਦਰਮਿਆਨ ਕਣਕ ਦੀ ਖਰੀਦ ਦੇ ਸੁਚਾਰੂ ਢੰਗ ਨਾਲ ਮੁਕੰਮਲ ਹੋਣ ਉਤੇ ਖੁਸ਼ੀ ਜਾਹਰ ਕਰਦਿਆਂ ਇਸ ਪ੍ਰਾਪਤੀ ਲਈ ਸੂਬੇ ਦੇ ਮਿਹਨਤਕਸ਼ ਕਿਸਾਨਾਂ ਦੀ ਸ਼ਲਾਘਾ ਕੀਤੀ। ਉਨਾਂ ਕਿਹਾ ਕਿ ਬੀਤੇ ਸਾਲ ਦੇ 129 ਲੱਖ ਮੀਟਰਕ ਟਨ ਦੇ ਮੁਕਾਬਲੇ ਇਸ ਸਾਲ ਕੁੱਲ 132 ਲੱਖ ਮੀਟਰਕ ਟਨ ਦੀ ਖਰੀਦ ਕੀਤੀ ਗਈ ਹੈ। ਉਨਾਂ ਕਿਹਾ ਕਿ ਇਸ ਦੇ ਨਤੀਜੇ ਵਜੋਂ ਬੀਤੇ ਸਾਲ 24,600 ਕਰੋੜ ਰੁਪਏ ਦੇ ਮੁਕਾਬਲੇ ਇਸ ਵਾਰ ਕਿਸਾਨਾਂ ਨੂੰ 26000 ਕਰੋੜ ਰੁਪਏ ਦੀ ਆਮਦਨ ਹੋਈ ਹੈ।ਉਨਾਂ ਕਿਹਾ,“ਅਸੀਂ ਇਸ ਜੰਗ ਨੂੰ ਜਿੱਤ ਲਿਆ ਪਰ ਮਹਾਮਾਰੀ ਦਾ ਖਤਰਾ ਅਜੇ ਵੀ ਮੰਡਰਾ ਰਿਹਾ ਹੈ।” ਉਨਾਂ ਨੇ ਦੁੱਖ ਜਾਹਰ ਕੀਤਾ ਕਿ ਇਸ ਮਹਾਮਾਰੀ ਦੇ 14 ਮਹੀਨੇ ਬੀਤ ਜਾਣ ਦੇ ਬਾਵਜੂਦ ਕੁਝ ਲੋਕ ਅਜੇ ਵੀ ਇਸ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੇ।ਮੁੱਖ ਮੰਤਰੀ ਨੇ ਅੰਕੜਿਆਂ ਨਾਲ ਖੁਲਾਸਾ ਕਰਦੇ ਹੋਏ ਦੱਸਿਆ ਕਿ ਪੰਜਾਬ ਵਿਚ ਹੁਣ ਤੱਕ 4.75 ਲੱਖ ਤੋਂ ਵੱਧ ਕੇਸ ਹੋ ਚੁੱਕੇ ਹਨ ਅਤੇ ਵੀਰਵਾਰ ਨੂੰ 24 ਘੰਟਿਆਂ ਦੌਰਾਨ 8484 ਕੇਸ ਸਾਹਮਣੇ ਆਏ ਹਨ। ਉਨਾਂ ਕਿਹਾ ਕਿ ਹੁਣ ਤੱਕ ਕੁੱਲ 11297 ਮੌਤਾਂ ਹੋਈਆਂ ਹਨ ਅਤੇ ਬੀਤੇ ਦਿਨ ਕੋਵਿਡ ਨਾਲ 184 ਜਾਨਾਂ ਗਈਆਂ। ਅੱਜ ਤੱਕ 9619 ਮਰੀਜ ਆਕਸੀਜਨ ਉਤੇ ਹਨ ਜਦਕਿ 429 ਮਰੀਜ ਵੈਂਟੀਲੇਟਰ ਦੇ ਸਹਾਰੇ ਉਤੇ ਹਨ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

Previous Post

ਮੁੱਖ ਮੰਤਰੀ ਨੇ ਛੱਪੜ ਵਿੱਚ ਡੁੱਬਣ ਕਾਰਨ 5 ਬੱਚਿਆਂ ਸਣੇ ਛੇ ਜਣਿਆਂ ਦੀ ਹੋਈ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ, ਹਰੇਕ ਪਰਿਵਾਰ ਨੂੰ 50 ਹਜ਼ਾਰ ਰੁਪਏ ਐਕਸ ਗ੍ਰੇਸ਼ੀਆ ਦਾ ਕੀਤਾ ਐਲਾਨ

Next Post

ਹਰਿਆਣਾ ਦੇ ਐਫਪੀਓ ਫੂਡ ਪ੍ਰੋਸੈਸਿੰਗ ਕੰਪਨੀਆਂ ਨੂੰ ਭੇਜ ਰਹੇ ਟਮਾਟਰ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਹਰਿਆਣਾ ਦੇ ਐਫਪੀਓ ਫੂਡ ਪ੍ਰੋਸੈਸਿੰਗ ਕੰਪਨੀਆਂ ਨੂੰ ਭੇਜ ਰਹੇ ਟਮਾਟਰ

ਹਰਿਆਣਾ ਦੇ ਐਫਪੀਓ ਫੂਡ ਪ੍ਰੋਸੈਸਿੰਗ ਕੰਪਨੀਆਂ ਨੂੰ ਭੇਜ ਰਹੇ ਟਮਾਟਰ

Recommended

ਆਸਟ੍ਰੇਲੀਆ ਵਿੱਚ ਕਾਰ ਨਾਲ ਟੱਕਰਾਉਣ ਕਾਰਨ ਤਿੰਨ ਸਾਲਾ ਬੱਚੇ ਦੀ ਮੌਤ

ਆਸਟ੍ਰੇਲੀਆ ਵਿੱਚ ਕਾਰ ਨਾਲ ਟੱਕਰਾਉਣ ਕਾਰਨ ਤਿੰਨ ਸਾਲਾ ਬੱਚੇ ਦੀ ਮੌਤ

June 5, 2024
ਐਸ.ਡੀ.ਐਮ. ਨੇ ਗੁਰਸਿੱਖ ਨਾਗਰਿਕਾਂ ਨੂੰ ਐਸਜੀਪੀਸੀ ਦੀਆਂ ਵੋਟਾਂ ਬਣਾਉਣ ਲਈ ਟੀਮਾਂ ਨਾਲ ਡੋਰ ਟੂ ਡੋਰ ਮੁਹਿੰਮ ਚਲਾਈ

ਐਸ.ਡੀ.ਐਮ. ਨੇ ਗੁਰਸਿੱਖ ਨਾਗਰਿਕਾਂ ਨੂੰ ਐਸਜੀਪੀਸੀ ਦੀਆਂ ਵੋਟਾਂ ਬਣਾਉਣ ਲਈ ਟੀਮਾਂ ਨਾਲ ਡੋਰ ਟੂ ਡੋਰ ਮੁਹਿੰਮ ਚਲਾਈ

August 6, 2024

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In