• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਯੋਗੀ ਅਦਿੱਤਿਆਨਾਥ ਦੇ ਮਲੇਰਕੋਟਲਾ ਵਾਲੇ ਟਵੀਟ ਨੂੰ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿੱਚ ਫਿਰਕੂ ਬਿਖੇੜਾ ਖੜ੍ਹਾ ਕਰਨ ਦੀ ਸ਼ਰਮਾਨਕ ਕੋਸ਼ਿਸ਼ ਦੱਸਿਆ

Asli Punjabi by Asli Punjabi
May 16, 2021
in Punjab
0
ਯੋਗੀ ਅਦਿੱਤਿਆਨਾਥ ਦੇ ਮਲੇਰਕੋਟਲਾ ਵਾਲੇ ਟਵੀਟ ਨੂੰ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿੱਚ ਫਿਰਕੂ ਬਿਖੇੜਾ ਖੜ੍ਹਾ ਕਰਨ ਦੀ ਸ਼ਰਮਾਨਕ ਕੋਸ਼ਿਸ਼ ਦੱਸਿਆ
586
SHARES
3.3k
VIEWS
Share on FacebookShare on TwitterShare on Whatsapp

You might also like

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

ਯੋਗੀ ਨੂੰ ਪੰਜਾਬ ਦੇ ਮਾਮਲਿਆਂ ਤੋਂ ਦੂਰ ਰਹਿਣ ਅਤੇ ਉਤਰ ਪ੍ਰਦੇਸ਼ ਵਿੱਚ ਆਪਣੇ ਲੋਕਾਂ ਦੀ ਜਾਨ ਬਚਾਉਣ ‘ਤੇ ਧਿਆਨ ਕੇਂਦਰਿਤ ਕਰਨ ਲਈ ਆਖਿਆ
ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਯੋਗੀ ਅਦਿੱਤਿਆਨਾਥ ਵੱਲੋਂ ਪੰਜਾਬ ਵਿੱਚ ਮਲੇਰਕੋਟਲਾ ਨੂੰ 23ਵਾਂ ਜ਼ਿਲਾ ਐਲਾਨਣ ਉਤੇ ਕੀਤੇ ਭੜਕਾਊ ਟਵੀਟ ਦੀ ਕਰੜੇ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਇਸ ਨੂੰ ਭਾਜਪਾ ਦੀ ਵੰਡ-ਪਾਊ ਨੀਤੀ ਦੇ ਹਿੱਸੇ ਵਜੋਂ ਸ਼ਾਂਤਮਈ ਸੂਬੇ ਵਿੱਚ ਫਿਰਕੂ ਬਿਖੇੜਾ ਖੜ੍ਹਾ ਕਰਨ ਦੀ ਸ਼ਰਮਨਾਕ ਕੋਸ਼ਿਸ਼ ਕਰਾਰ ਦਿੱਤਾ।ਉਤਰ ਪ੍ਰਦੇਸ਼ ਵਿੱਚ ਯੋਗੀ ਅਦਿੱਤਿਆਨਾਥ ਦੀ ਸਰਕਾਰ ਵੱਲੋਂ ਉਤਸ਼ਾਹਤ ਕੀਤੀਆਂ ਜਾ ਰਹੀਆਂ ਵੰਡ-ਪਾਊ ਨੀਤੀਆਂ ਦੇ ਮੁਕਾਬਲੇ ਪੰਜਾਬ ਵਿੱਚ ਫਿਰਕੂ ਸਦਭਾਵਨਾ ਦੀ ਗੱਲ ਆਖਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਯੋਗੀ ਅਦਿਤਿਆਨਾਥ ਨੂੰ ਪੰਜਾਬ ਦੇ ਮਾਮਲਿਆਂ ਤੋਂ ਦੂਰ ਹੀ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਉਤਰ ਪ੍ਰਦੇਸ਼ ਦੀ ਭਾਜਪਾ ਦੀ ਵੰਡ-ਪਾਊ ਤੇ ਵਿਨਾਸ਼ਕਾਰੀ ਸਰਕਾਰ ਨਾਲੋਂ ਕਿਤੇ ਵਧੀਆ ਮਾਹੌਲ ਹੈ ਜਦੋਂ ਕਿ ਉਤਰ ਪ੍ਰਦੇਸ਼ ਵਿੱਚ ਪਿਛਲੇ ਚਾਰ ਸਾਲਾਂ ਤੋਂ ਵੱਧ ਸਮੇਂ ਤੋਂ ਭਾਜਪਾ ਸਰਕਾਰ ਨੇ ਫਿਰਕੂ ਵਿਵਾਦਾਂ ਨੂੰ ਸਰਗਰਮੀ ਨਾਲ ਅੱਗੇ ਵਧਾਇਆ ਹੈ।ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਦੇ ਟਵੀਟ ਜਿਸ ਵਿੱਚ ਮਲੇਰਕੋਟਲਾ ਨੂੰ ਜ਼ਿਲੇ ਦਾ ਦਰਜਾ ਦੇਣ ਨੂੰ ‘ਕਾਂਗਰਸ ਦੀ ਫੁੱਟ-ਪਾਊ ਨੀਤੀ ਦਾ ਪ੍ਰਤੀਕ’ ਦੱਸਿਆ ਸੀ, ਉਤੇ ਸਖਤ ਪ੍ਰਤੀਕਿਰਿਆ ਦਿੰਦਿਆਂ ਮੁੱਖ ਮੰਤਰੀ ਨੇ ਪੁੱਛਿਆ, ”ਉਹ (ਯੋਗੀ ਅਦਿਤਿਆਨਾਥ) ਕੀ ਜਾਣਦਾ ਹੈ ਪੰਜਾਬ ਦੇ ਸਿਧਾਂਤਾਂ ਜਾਂ ਮਲੇਰਕੋਟਲਾ ਦੇ ਇਤਿਹਾਸ ਬਾਰੇ, ਜਿਸ ਦਾ ਸਿੱਖ ਧਰਮ ਅਤੇ ਗੁਰੂ ਸਾਹਿਬਾਨ ਨਾਲ ਰਿਸ਼ਤਾ ਹਰੇਕ ਪੰਜਾਬੀ ਜਾਣਦਾ ਹੈ। ਅਤੇ ਉਹ ਭਾਰਤੀ ਸੰਵਿਧਾਨ ਨੂੰ ਕੀ ਸਮਝਦਾ ਹੈ ਜਿਹੜਾ ਕਿ ਉਤਰ ਪ੍ਰਦੇਸ਼ ਵਿੱਚ ਉਸ ਦੀ ਹੀ ਸਰਕਾਰ ਵੱਲੋਂ ਰੋਜ਼ ਹੀ ਬੇਰਹਿਮੀ ਨਾਲ ਕੁਚਲਿਆ ਜਾਂਦਾ ਹੈ।”ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਦੀ ਟਿੱਪਣੀ ਉਤੇ ਚੁਟਕੀ ਲੈਂਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਯੋਗੀ ਅਦਿੱਤਿਆਨਾਥ ਸਰਕਾਰ ਅਤੇ ਭਾਜਪਾ ਦੇ ਫਿਰਕੂ ਨਫਰਤ ਫੈਲਾਉਣ ਦੇ ਟਰੈਕ ਰਿਕਾਰਡ ਨੂੰ ਦੇਖਦਿਆਂ ਅਜਿਹੀਆਂ ਟਿੱਪਣੀਆਂ ਸਰਾਸਰ ਬੇਤੁਕੀਆਂ ਤੇ ਬੋਲੜੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਖਾਸ ਕਰ ਕੇ ਉਤਰ ਪ੍ਰਦੇਸ਼ ਵਿੱਚ ਯੋਗੀ ਅਦਿਤਿਆਨਾਥ ਦੀਆਂ ਵੰਡ-ਪਾਊ ਨੀਤੀਆਂ ਨੂੰ ਸਾਰੀ ਦੁਨੀਆਂ ਜਾਣਦੀ ਹੈ। ਉਤਰ ਪ੍ਰਦੇਸ਼ ਵਿੱਚ ਮੁਗਲ ਸਰਾਏ ਦਾ ਨਾਮ ਪੰਡਿਤ ਦੀਨ ਦਿਆਲ ਉਪਾਧਿਆ ਨਗਰ, ਅਲਾਹਬਾਦ ਦਾ ਨਾਮ ਪ੍ਰਯਾਗਰਾਜ ਅਤੇ ਫੈਜ਼ਾਬਾਦ ਦਾ ਨਾਮ ਅਯੋਧਿਆ ਬਦਲਣ ਸਮੇਤ ਵੱਖ-ਵੱਖ ਸ਼ਹਿਰਾਂ ਦੇ ਨਾਮ ਬਦਲਣ ਵੱਲ ਇਸ਼ਾਰਾ ਕਰਦਿਆਂ ਉਨ੍ਹਾਂ ਨੇ ਇਸ ਸਭ ਨੂੰ ਯੋਗੀ ਸਰਕਾਰ ਵੱਲੋਂ ਇਤਿਹਾਸ ਨੂੰ ਮੁੜ ਲਿਖਣ ਦੀ ਕੋਸ਼ਿਸ਼ ਕਰਾਰ ਦਿੱਤਾ ਜਿਸ ਨੂੰ ਭਾਰਤ ਦੇ ਸ਼ਾਂਤੀ ਪਸੰਦ ਲੋਕ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ।ਮੀਡੀਆ ਰਿਪੋਰਟਾਂ ਦਾ ਹਵਾਲਾ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਯਾਦ ਕੀਤਾ ਕਿ ਉਤਰ ਪ੍ਰਦੇਸ਼ ਲਵ ਜੇਹਾਦ ਕਾਨੂੰਨਾਂ ਨੂੰ ਪ੍ਰਵਾਨ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਸੀ ਅਤੇ ਯੋਗੀ ਅਦਿੱਤਿਆਨਾਥ ਦੀ ਤਾਜ ਮਹਿਲ ਪ੍ਰਤੀ ਖੁੱਲ੍ਹੀ ਨਫ਼ਰਤ (ਜਿਸ ਨੂੰ ਉਹ ਮੁਗਲਾਂ ਦੀ ਵਿਰਾਸਤ ਵਜੋਂ ਵੇਖਦਾ ਹੈ) ਕੌਮਾਂਤਰੀ ਮੀਡੀਆ ਵਿੱਚ ਅਲੋਚਨਾ ਦਾ ਵਿਸ਼ਾ ਰਿਹਾ ਹੈ। ਦਰਅਸਲ ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਕਥਿਤ ਤੌਰ ‘ਤੇ ਹਿੰਦੂ ਯੁਵਾ ਵਾਹਨੀ ਦੇ ਸੰਸਥਾਪਕ ਹਨ ਜੋ ਗਊ ਰੱਖਿਆ ਦੇ ਨਾਂਅ ‘ਤੇ ਹਿੰਸਾ ਫੈਲਾਉਣ ਲਈ ਜ਼ਿੰਮੇਵਾਰ ਸੰਸਥਾ ਸੀ ਜਿਸ ਦੇ ਨਤੀਜੇ ਵਜੋਂ ਆਪਣੇ ਹੀ ਰਾਜ ਵਿੱਚ ਮੁਸਲਮਾਨਾਂ ਨੂੰ ਅੱਤਿਆਚਾਰ ਸਹਿਣਾ ਪਿਆ।ਮੁੱਖ ਮੰਤਰੀ ਨੇ ਕਿਹਾ ਕਿ ਇਹ ਸਪੱਸ਼ਟ ਹੈ ਕਿ ਉਤਰ ਪ੍ਰਦੇਸ਼ ਸਰਕਾਰ ਦੇ ਮੁਖੀ ਦਾ ਮਲੇਰਕੋਟਲਾ ਬਾਰੇ ਟਵੀਟ ਇਕ ਭੜਕਾਊ ਸੰਕੇਤ ਤੋਂ ਇਲਾਵਾ ਹੋਰ ਕੁਝ ਨਹੀਂ ਸੀ, ਜਿਸ ਦਾ ਉਦੇਸ਼ ਪੰਜਾਬ ਵਿਚ ਸੰਪੂਰਨ ਇਕਜੁੱਟਤਾ ਨਾਲ ਰਹਿ ਰਹੇ ਭਾਈਚਾਰਿਆਂ ਵਿਚ ਟਕਰਾਅ ਪੈਦਾ ਕਰਨਾ ਸੀ। ਉਨ੍ਹਾਂ ਨੇ ਇਸ ਨੂੰ ਭਾਜਪਾ ਦੇ ਪੱਖ ਤੋਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਵਿਚ ਬਦਅਮਨੀ ਫੈਲਾਉਣ ਦੀ ਸਾਜਿਸ਼ ਕਰਾਰ ਦਿੱਤਾ ਜਿਨ੍ਹਾਂ ਵਿੱਚ ਸਿਰਫ ਕੁਝ ਮਹੀਨੇ ਬਾਕੀ ਹਨ। ਉਨ੍ਹਾਂ ਕਿਹਾ ਕਿ ਪਰ ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਇਹ ਭੁੱਲ ਗਏ ਹਨ ਕਿ ਉਨ੍ਹਾਂ ਦੇ ਆਪਣੇ ਰਾਜ ਵੀ ਉਸੇ ਸਮੇਂ ਚੋਣਾਂ ਹੋਣ ਜਾ ਰਹੀਆਂ ਹਨ ਅਤੇ ਜੋ ਹਾਲ ਹੀ ਵਿਚ ਹੋਈਆਂ ਪੰਚਾਇਤੀ ਚੋਣਾਂ ਦੇ ਨਤੀਜੇ ਕੋਈ ਸੰਕੇਤ ਦਿੰਦੇ ਹਨ ਤਾਂ ਇੱਥੇ ਭਾਜਪਾ ਦੇ ਸਿਆਸੀ ਹਾਲਾਤ ਹੈਰਾਨ ਕਰਨ ਵਾਲੇ ਹਨ।ਯੋਗੀ ਅਦਿੱਤਿਆਨਾਥ ਨੂੰ ਆਪਣਾ ਧਿਆਨ ਖੁਦ ਦੇ ਸੂਬੇ ਨੂੰ ਬਚਾਉਣ ‘ਤੇ ਲਗਾਉਣਾ ਚਾਹੀਦਾ ਹੈ ਜਿਥੇ ਕੋਵਿਡ ਦੇ ਹਾਲਾਤ ਸਪੱਸ਼ਟ ਤੌਰ ‘ਤੇ ਕਾਬੂ ਤੋਂ ਬਾਹਰ ਹਨ ਜਿੱਥੇ ਮਹਾਂਮਾਰੀ ਤੋਂ ਪੀੜਤ ਲੋਕਾਂ ਦੀਆਂ ਲਾਸ਼ਾਂ ਨਦੀਆਂ ਵਿੱਚ ਸੁੱਟੀਆਂ ਮਿਲ ਰਹੀਆਂ ਹਨ ਅਤੇ ਇਸ ਤਰ੍ਹਾਂ ਉਨ੍ਹਾਂ ਨੂੰ ਮਾਣ ਸਤਿਕਾਰ ਨਾਲ ਅੰਤਿਮ ਸਸਕਾਰ/ਦਫ਼ਨਾਉਣ ਦੀਆਂ ਰਸਮਾਂ ਤੋਂ ਵਾਂਝੇ ਰੱਖਿਆ ਜਾ ਰਿਹਾ ਹੈ।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, ”ਇਕ ਮੁੱਖ ਮੰਤਰੀ ਜਿਹੜਾ ਆਪਣੇ ਸੂਬੇ ਦੇ ਲੋਕਾਂ ਦੇ ਬੁਨਿਆਦੀ ਮਨੁੱਖੀ ਅਧਿਕਾਰਾਂ ਦੀ ਰੱਖਿਆ ਵੀ ਨਹੀਂ ਕਰ ਸਕਦਾ ਜਿੱਥੇ ਉਨ੍ਹਾਂ ਨਾਲ ਅਜਿਹੇ ਸ਼ਰਮਨਾਕ ਵਤੀਰੇ ਅਤੇ ਅਪਮਾਨ ਨਾਲ ਪੇਸ਼ ਆਉਣ ਦੀ ਆਗਿਆ ਦਿੱਤੀ ਜਾਂਦੀ ਹੈ, ਤਾਂ ਅਜਿਹੇ ਮੁੱਖ ਮੰਤਰੀ ਨੂੰ ਆਪਣੇ ਅਹੁਦੇ ‘ਤੇ ਬਣੇ ਰਹਿਣ ਦਾ ਕੋਈ ਨੈਤਿਕ ਅਧਿਕਾਰ ਨਹੀਂ ਹੈ।”

Previous Post

ਪੰਜਾਬ ਦੀ ਪਹਿਲੀ ਆਕਸੀਜਨ ਐਕਸਪ੍ਰੈਸ 40 ਮੀਟ੍ਰਿਕ ਟਨ ਤਰਲ ਮੈਡੀਕਲ ਆਕਸੀਜਨ ਲਿਆਉਣ ਲਈ ਬੋਕਾਰੋ ਰਵਾਨਾ

Next Post

ਸੱਭਿਆਚਾਰ ਤੇ ਪੰਜਾਬੀਅਤ ਦਾ ਪਹਿਰੇਦਾਰ ਰੇਡਿਓ ਰੰਗ ਐਫ. ਐਮ.

Asli Punjabi

Asli Punjabi

Related Posts

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ
Punjab

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

by Asli Punjabi
March 3, 2026
ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ
Punjab

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

by Asli Punjabi
March 3, 2026
ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ
Punjab

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

by Asli Punjabi
November 26, 2025
Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ
Punjab

Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ

by Asli Punjabi
November 26, 2025
ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ
Punjab

ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ

by Asli Punjabi
November 26, 2025
Next Post
ਸੱਭਿਆਚਾਰ ਤੇ ਪੰਜਾਬੀਅਤ ਦਾ ਪਹਿਰੇਦਾਰ ਰੇਡਿਓ ਰੰਗ ਐਫ. ਐਮ.

ਸੱਭਿਆਚਾਰ ਤੇ ਪੰਜਾਬੀਅਤ ਦਾ ਪਹਿਰੇਦਾਰ ਰੇਡਿਓ ਰੰਗ ਐਫ. ਐਮ.

Recommended

ਭਾਰਤੀ ਜਨਤਾ ਪਾਰਟੀ ਵੱਲੋਂ ਪਰਮਬੰਸ ਸਿੰਘ ਰੋਮਾਣਾ ਨੂੰ ਸਨਮਾਨਿਤ ਕੀਤਾ ਗਿਆ

ਭਾਰਤੀ ਜਨਤਾ ਪਾਰਟੀ ਵੱਲੋਂ ਪਰਮਬੰਸ ਸਿੰਘ ਰੋਮਾਣਾ ਨੂੰ ਸਨਮਾਨਿਤ ਕੀਤਾ ਗਿਆ

June 16, 2020
ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ ਨਾਲ ਕੀਤੀ ਇਕੱਤਰਤਾ

ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ ਨਾਲ ਕੀਤੀ ਇਕੱਤਰਤਾ

July 14, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In